Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ਿਲ੍ਹੇ ’ਚ ਅਮਨ-ਸ਼ਾਂਤੀ ਤੇ ਭਾਈਚਾਰਾ ਬਰਕਰਾਰ ਰੱਖਣ ਲਈ ਹੋਈ ਆਲ ਪਾਰਟੀ ਪੀਸ ਕਮੇਟੀ ਦੀ ਮੀਟਿੰਗ

ਕੈਬਨਿਟ ਮੰਤਰੀ ਜਿੰਪਾ ਸਮੇਤ ਸਾਰੇ ਰਾਜਨੀਤਿਕ ਦਲਾਂ ਦੇ ਨੇਤਾਵਾਂ ਨੇ ਅਮਨ-ਸ਼ਾਂਤੀ ਤੇ ਭਾਈਚਾਰਾ ਬਣਾਏ ਰੱਖਣ ਦਾ ਲਿਆ ਸੰਕਲਪ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 30 Apr 2022

Last updated on: Apr 30, 2022, 00:00 IST

ਮਾਲ, ਜਲ ਸਰੋਤ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਜ਼ਿਲ੍ਹੇ ਵਿਚ ਹਰ ਹਾਲ ਅਮਨ-ਸ਼ਾਂਤੀ ਤੇ ਭਾਈਚਾਰਾ ਬਰਕਰਾਰ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਰਾਜਨੀਤਿਕ ਦਲਾਂ ਦੀ ਵਿਚਾਰਧਾਰਾ ਵੱਖ-ਵੱਖ ਹੋ ਸਕਦੀ ਹੈ, ਪਰੰਤੂ ਸਾਰੇ ਦਲ ਅਮਨ-ਸ਼ਾਂਤੀ ਤੇ ਆਪਸੀ ਭਾਈਚਾਰੇ ਨੂੰ ਪਹਿਲ ਦਿੰਦੇ ਹਨ। ਉਹ ਅੱਜ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਦੀ ਹਾਜ਼ਰੀ ਵਿਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਬੀਤੇ ਦਿਨ ਪਟਿਆਲਾ ਵਿਚ ਹੋਈ ਘਟਨਾ ਸਬੰਧੀ ਆਲ ਪਾਰਟੀ ਪੀਸ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਦੌਰਾਨ ਸਾਰੇ ਰਾਜਨੀਤਿਕ ਦਲਾਂ ਦੇ ਨੇਤਾਵਾਂ ਨੇ ਜ਼ਿਲ੍ਹੇ ਵਿਚ ਅਮਨ-ਸ਼ਾਂਤੀ ਤੇ ਭਾਈਚਾਰਾ ਬਣਾਏ ਰੱਖਣ ਦਾ ਸੰਕਲਪ ਵੀ ਲਿਆ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਯੋਜਿਤ ਇਸ ਮੀਟਿੰਗ ਵਿਚ ਵਿਧਾਇਕ ਸ਼ਾਮਚੁਰਾਸੀ ਡਾ. ਰਵਜੋਤ, ਵਿਧਾਇਕ ਚੱਬੇਵਾਲ ਡਾ. ਰਾਜ ਕੁਮਾਰ, ਸਾਬਕਾ ਮੰਤਰੀ ਸ੍ਰੀ ਤੀਕਸ਼ਨ ਸੂਦ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਸਿੰਘ ਤੋਂ ਇਲਾਵਾ ਸਿਵਲ-ਪੁਲਿਸ ਅਧਿਕਾਰੀ ਅਤੇ ਵੱਖ-ਵੱਖ ਰਾਜਨੀਤਿਕ ਦਲਾਂ ਦੇ ਪ੍ਰਤੀਨਿੱਧ ਹਾਜ਼ਰ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਬੀਤੇ ਦਿਨ ਪਟਿਆਲਾ ਵਿਚ ਹੋਈ ਘਟਨਾ ਮੰਦਭਾਗੀ ਸੀ, ਪਰੰਤੂ ਪੰਜਾਬ ਸਰਕਾਰ ਸੂਬੇ ਵਿਚ ਅਮਨ-ਸ਼ਾਂਤੀ ਤੇ ਭਾਈਚਾਰੇ ਦਾ ਮਾਹੌਲ ਬਣਾਏ ਰੱਖਣ ਲਈ ਵਚਨਬੱਧ ਹੈ ਅਤੇ ਸਾਰੇ ਧਰਮ ਅਤੇ ਰਾਜਨੀਤਿਕ ਦਲਾਂ ਦੇ ਸਹਿਯੋਗ ਨਾਲ ਸੂਬੇ ਵਿਚ ਆਪਸੀ ਸਦਭਾਵਨਾ ਨੂੰ ਠੇਸ ਨਹੀਂ ਪਹੁੰਚਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਨੇ ਕਈ ਮਾੜੇ ਦੌਰ ਦੇਖੇ ਹਨ ਪਰੰਤੂ ਕਦੇ ਆਪਣਾ ਭਾਚੀਚਾਰਾ ਨਹੀਂ ਗਵਾਇਆ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹਾ ਬਹੁਤ ਸ਼ਾਂਤ ਹੈ ਅਤੇ ਇਥੋਂ ਦੇ ਲੋਕ ਸਾਰੇ ਧਰਮਾਂ ਦਾ ਆਦਰ ਕਰਦੇ ਹਨ। ਉਨ੍ਹਾਂ ਜ਼ਿਲ੍ਹਾ ਪੁਲਿਸ ਨੂੰ ਸੋਸ਼ਲ ਮੀਡੀਆ ’ਤੇ ਵਿਸ਼ੇਸ਼ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ। ਉਨਾਂ ਕਿਹਾ ਕਿ ਸਾਰੇ ਧਰਮਾਂ ਦਾ ਆਦਰ ਕਰਦੇ ਹੋਏ ਸੂਬੇ ਵਿਚ ਇਕ ਸ਼ਾਂਤੀਪੂਰਨ ਮਾਹੌਲ ਬਣਾਇਆ ਜਾਵੇਗਾ। ਉਨ੍ਹਾਂ ਹੁਸ਼ਿਆਰਪੁਰ ਦੇ ਸਾਰੇ ਰਾਜਨੀਤਿਕ ਦਲਾਂ ਦੇ ਨੇਤਾਵਾਂ ਨੂੰ ਸ਼ਰਾਰਤੀ ਅਨਸਰਾਂ ਤੋਂ ਸਾਵਧਾਨ ਰਹਿੰਦੇ ਹੋਏ ਸੂਬੇ ਵਿਚ ਸਦਭਾਵਨਾ ਬਣਾਏ ਰੱਖਣ ਲਈ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ।ਮੀਟਿੰਗ ਵਿਚ ਵਿਧਾਇਕ ਸ਼ਾਮਚੁਰਾਸੀ ਡਾ. ਰਵਜੋਤ, ਵਿਧਾਇਕ ਚੱਬੇਵਾਲ ਡਾ. ਰਾਜ ਕੁਮਾਰ, ਸਾਬਕਾ ਮੰਤਰੀ ਸ੍ਰੀ ਤੀਕਸ਼ਨ ਸੂਦ, ਸਾਬਕਾ ਵਿਧਾਇਕ ਸ੍ਰੀ ਸੁਰਿੰਦਰ ਸਿੰਘ ਭੁਲੇਵਾਲਰਾਠਾਂ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਦਲੀਪ ਓਹਰੀ, ਜ਼ਿਲ੍ਹਾ ਕਾਂਗਰਸ ਪ੍ਰਧਾਨ ਡਾ. ਕੁਲਦੀਪ ਨੰਦਾ, ਜ਼ਿਲ੍ਹਾ ਭਾਜਪਾ ਪ੍ਰਧਾਨ ਸ੍ਰੀ ਨਿਪੁੰਨ ਸ਼ਰਮਾ, ਸ਼੍ਰੋਮਣੀ ਅਕਾਲੀ ਦਲ (ਅ) ਤੋਂ ਸ੍ਰੀ ਗੁਰਨਾਮ ਸਿੰਘ, ਸੀ.ਪੀ.ਆਈ. ਤੋਂ ਸ੍ਰੀ ਗੁਰਮੇਸ਼ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬੁਲਾਈ ਇਸ ਮੀਟਿੰਗ ਦੀ ਸਰਾਹਨਾ ਕਰਦੇ ਹੋਏ ਵਿਸ਼ਵਾਸ ਦਿਵਾਇਆ ਕਿ ਉਹ ਆਪਣੇ-ਆਪਣੇ ਰਾਜਨੀਤਿਕ ਦਲਾਂ ਰਾਹੀਂ ਜਿਲ੍ਹੇ ਵਿਚ ਅਮਨ-ਸ਼ਾਂਤੀ ਤੇ ਆਪਸੀ ਭਾਈਚਾਰਾ ਬਣਾਏ ਰੱਖਣ ਵਿਚ ਜਿਲ੍ਹਾ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣਗੇ। 

ਉਨ੍ਹਾਂ ਕਿਹਾ ਕਿ ਕਿਸੇ ਵੀ ਹਾਲ ਵਿਚ ਹੁਸ਼ਿਆਰਪੁਰ ਵਿਚ ਸ਼ਾਂਤੀ ਭੰਗ ਨਹੀਂ ਹੋਣ ਦਿੱਤੀ ਜਾਵੇਗੀ।ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਕੈਬਨਿਟ ਮੰਤਰੀ ਪੰਜਾਬ, ਸਾਬਕਾ ਮੰਤਰੀ, ਸਾਬਕਾ ਵਿਧਾਇਕ ਅਤੇ ਵੱਖ-ਵੱਖ ਰਾਜਨੀਤਿਕ ਦਲਾਂ ਦੇ ਨੇਤਾਵਾਂ ਦਾ ਧੰਨਵਾਦ ਕਰਦੇ ਹੋਏ ਵਿਸ਼ਵਾਸ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ ਅਤੇ ਜ਼ਿਲ੍ਹੇ ਵਿਚ ਕਿਸੇ ਵੀ ਕੀਮਤ ’ਤੇ ਅਮਨ-ਕਾਨੂੰਨ ਭੰਗ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਸ਼ਾਂਤੀ ਬਣਾਏ ਰੱਖਣਾ ਹੀ ਸਾਡੀ ਸਾਰਿਆਂ ਦੀ ਪਹਿਲਕਦਮੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਭਾਵਨਾਵਾਂ ਦਾ ਸਨਮਾਨ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਸ਼ਰਾਰਤੀ ਅਨਸਰਾਂ ਨਾਲ ਸਖਤੀ ਨਾਲ ਨਿਪਟੇਗਾ। ਉਨ੍ਹਾਂ ਜਿਥੇ ਜ਼ਿਲ੍ਹਾ ਵਾਸੀਆਂ ਨੂੰ ਅਫ਼ਵਾਹਾਂ ਤੋਂ ਸਾਵਧਾਨ ਰਹਿਣ ਲਈ ਕਿਹਾ, ਉਥੇ ਅਪੀਲ ਕੀਤੀ ਕਿ ਸੋਸ਼ਲ ਮੀਡੀਆਂ ’ਤੇ ਕੋਈ ਵੀ ਭੜਕਾਊ ਜਾਂ ਇਸ ਤਰ੍ਹਾਂ ਦੇ ਸੰਦੇਸ਼ ਨਾ ਪਾਇਆ ਜਾਵੇ, ਜਿਸ ਨਾਲ ਵੱਖ-ਵੱਖ ਸੰਪਰਦਾਵਾਂ ਵਿਚ ਨਫਰਤ ਪੈਦਾ ਹੁੰਦੀ ਹੋਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੇ ਸੋਸ਼ਲ ਮੀਡੀਆ ਵਿਚ ਕੋਈ ਭੜਕਾਊ ਪੋਸਟ ਪਾਈ ਤਾਂ ਪੁਲਿਸ ਵਲੋਂ ਨਿਯਮਾਂ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD