Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੱਧੀ ਬਿਜਾਈ ਦੀ ਤਕਨੀਕ ਨਾਲ ਝੋਨਾ ਲਾਉਣ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦੇਣ ਦਾ ਐਲਾਨ

ਸਿੱਧੀ ਬਿਜਾਈ ਰਾਹੀਂ 20 ਮਈ ਤੋਂ ਝੋਨੇ ਦੀ ਲੁਆਈ ਸ਼ੁਰੂ ਕਰ ਸਕਣਗੇ ਕਿਸਾਨ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab

Web Admin

Web Admin

5 Dariya News

ਚੰਡੀਗੜ੍ਹ , 30 Apr 2022

Last updated on: Apr 30, 2022, 00:00 IST

ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੇ ਤੇਜ਼ੀ ਨਾਲ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਅਹਿਮ ਫੈਸਲਾ ਲੈਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੌਜੂਦਾ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਕਿਸਾਨ ਸਿੱਧੀ ਬਿਜਾਈ ਦੀ ਤਕਨੀਕ ਨਾਲ ਝੋਨੇ ਦੀ ਲੁਆਈ ਦੀ ਸ਼ੁਰੂਆਤ 20 ਮਈ, 2022 ਤੋਂ ਕਰ ਸਕਦੇ ਹਨ।ਇਕ ਵੀਡੀਓ ਸੰਦੇਸ਼ ਰਾਹੀਂ ਕਿਸਾਨਾਂ ਨੂੰ ਇਸ ਸੀਜ਼ਨ ਦੌਰਾਨ ਰਵਾਇਤੀ ਢੰਗ ਨਾਲ ਝੋਨਾ ਲਾਉਣ ਦੀ ਬਜਾਏ ਵੱਧ ਤੋਂ ਵੱਧ ਰਕਬਾ ਸਿੱਧੀ ਬਿਜਾਈ ਹੇਠ ਲਿਆਉਣ ਦਾ ਸੱਦਾ ਦਿੰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਹ ਤਕਨੀਕ ਅਪਣਾਉਣ ਵਾਲੇ ਕਿਸਾਨਾਂ ਨੂੰ ਨਾ ਸਿਰਫ 1500 ਰੁਪਏ ਪ੍ਰਤੀ ਏਕੜ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਏਗੀ ਸਗੋਂ ਖੇਤੀਬਾੜੀ ਵਿਭਾਗ ਇਸ ਤਕਨੀਕ ਨੂੰ ਅਪਣਾਉਣ ਵਿਚ ਕਿਸਾਨਾਂ ਨੂੰ ਲੋੜੀਂਦਾ ਸਹਿਯੋਗ ਵੀ ਦੇਵੇਗਾ।ਮੌਜੂਦਾ ਸਮੇਂ ਧਰਤੀ ਹੇਠਲੇ ਪਾਣੀ ਦੀ ਚਿੰਤਾਜਨਕ ਸਥਿਤੀ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਢੰਗ ਨਾਲ ਝੋਨੇ ਦੀ ਲੁਆਈ ਕਾਰਨ ਪਾਣੀ ਦੀ ਵੱਧ ਖਪਤ ਹੁੰਦੀ ਹੈ ਜਿਸ ਕਾਰਨ ਧਰਤੀ ਹੇਠਲੇ ਪਾਣੀ ਦਾ ਪੱਧਰ ਬਹੁਤ ਥੱਲ੍ਹੇ ਜਾ ਚੁੱਕਾ ਹੈ ਅਤੇ ਸਥਿਤੀ ਏਨੀ ਗੰਭੀਰ ਹੋ ਚੁੱਕੀ ਹੈ ਕਿ ਕਈ ਜ਼ਿਲ੍ਹੇ ਤਾਂ ਰੈੱਡ ਜ਼ੋਨ ਵਿਚ ਆ ਚੁੱਕੇ ਹਨ।

ਮੁੱਖ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ, “ਇਸ ਵਾਰ ਨਾ ਸਿਰਫ ਤੁਸੀਂ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾਓ ਸਗੋਂ ਆਪਣੇ ਰਿਸ਼ਤੇਦਾਰਾਂ ਅਤੇ ਖੇਤੀ ਨਾਲ ਜੁੜੇ ਦੋਸਤਾਂ-ਮਿੱਤਰਾਂ ਨੂੰ ਵੀ ਇਹ ਤਕਨੀਕ ਅਪਣਾਉਣ ਲਈ ਵੱਧ ਤੋਂ ਵੱਧ ਪ੍ਰੇਰਿਤ ਕਰੋ ਤਾਂ ਕਿ ਆਪਾਂ ਸਾਰੇ ਇਕਜੁਟ ਹੋ ਕੇ ਪਾਣੀ ਦੇ ਪੱਧਰ ਨੂੰ ਹੋਰ ਹੇਠਾਂ ਜਾਣ ਤੋਂ ਰੋਕਣ ਲਈ ਰਲ-ਮਿਲ ਕੇ ਹੰਭਲਾ ਮਾਰ ਸਕੀਏ।”ਖੇਤੀ ਵਿਗਿਆਨੀਆਂ ਵੱਲੋਂ ਈਜਾਦ ਕੀਤੀਆਂ ਨਵੀਂਆਂ ਖੋਜਾਂ ਦਾ ਹਵਾਲਾ ਦਿੰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਜਿੱਥੇ ਵਾਤਾਵਰਣ ਪੱਖੀ ਹੈ, ਉਥੇ ਹੀ ਕਿਸਾਨਾਂ ਲਈ ਆਰਥਿਕ ਤੌਰ `ਤੇ ਵੀ ਲਾਹੇਵੰਦ ਹੈ ਕਿਉਂਕਿ ਇਸ ਬਿਜਾਈ ਨਾਲ ਝੋਨੇ ਦੇ ਝਾੜ ਉਤੇ ਕੋਈ ਅਸਰ ਨਹੀਂ ਪੈਂਦਾ ਸਗੋਂ ਉਸ ਤੋਂ ਬਾਅਦ ਉਸੇ ਖੇਤ ਵਿਚ ਬੀਜੀ ਜਾਣ ਵਾਲੀ ਕਣਕ ਜਾਂ ਹੋਰ ਫਸਲ ਦਾ ਝਾੜ ਵੀ ਵੱਧ ਨਿਕਲਦਾ ਹੈ।ਦੱਸਣਯੋਗ ਹੈ ਕਿ ਮੁੱਖ ਮੰਤਰੀ ਨੇ ਲੰਘੀ 17 ਅਪ੍ਰੈਲ ਨੂੰ 24 ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਵੱਡੇ ਪੱਧਰ ’ਤੇ ਅਪਣਾਉਣ ਲਈ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੀ ਅਪੀਲ ਵੀ ਕੀਤੀ ਸੀ ਤਾਂ ਕਿ ਸੂਬੇ ਦੇ ਬਹੁਮੁੱਲੇ ਵਸੀਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਿਆ ਜਾ ਸਕੇ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਸੀ ਕਿ ਪਾਣੀ ਅਤੇ ਬਿਜਲੀ ਦੀ ਬੱਚਤ ਕਰਨ ਦੇ ਮੱਦੇਨਜ਼ਰ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਡੀ.ਐਸ.ਆਰ. ਤਕਨੀਕ ਅਪਣਾਉਣ ਪਿੰਡ-ਪਿੰਡ ਜਾ ਕੇ ਪ੍ਰੇਰਿਤ ਕੀਤਾ ਜਾਵੇ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD