Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਬਹੁਤ ਜਲਦ ਖਤਮ ਹੋਵੇਗਾ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਬੰਦ ਪਏ ਯੂਨਿਟਾਂ ਨੂੰ ਕੀਤਾ ਜਾ ਰਿਹਾ ਚਾਲੂ : ਹਰਭਜਨ ਸਿੰਘ ਈ.ਟੀ.ਓ.

ਬਿਜਲੀ ਮੰਤਰੀ ਹਰਭਜਨ ਸਿੰਘ ਅਤੇ ਸਿਹਤ ਮੰਤਰੀ ਵਿਜੇ ਸਿੰਗਲਾ ਵੱਲੋਂ ਬਣਾਂਵਾਲੀ ਥਰਮਲ ਪਲਾਂਟ ਦਾ ਦੌਰਾ

Dr. Vijay Singla, Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਬਣਾਂਵਾਲੀ (ਮਾਨਸਾ) , 30 Apr 2022

Last updated on: Apr 30, 2022, 00:00 IST

ਪੰਜਾਬ ਸਰਕਾਰ ਸੂਬੇ ਵਿਚ ਨਿਰਵਿਘਨ ਬਿਜਲੀ ਸਪਲਾਈ ਲਈ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ ਅਤੇ ਬਹੁਤ ਜਲਦੀ ਹਰ ਖੇਤਰ ਨੂੰ ਨਿਰਵਿਘਨ ਬਿਜਲੀ ਸਪਲਾਈ ਮਿਲਣੀ ਸ਼ੁਰੂ ਹੋ ਜਾਵੇਗੀ। ਇਹ ਪ੍ਰਗਟਾਵਾ ਸੂਬੇ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਬਣਾਂਵਾਲੀ ਥਰਮਲ ਪਲਾਂਟ ਦਾ ਦੌਰਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸਿਹਤ ਮੰਤਰੀ ਸ੍ਰੀ ਵਿਜੇ ਸਿੰਗਲਾ, ਵਿਧਾਇਕ ਸਰਦੂਲਗੜ ਸ. ਗੁਰਪ੍ਰੀਤ ਸਿੰਘ ਬਣਾਂਵਾਲੀ, ਵਿਧਾਇਕ ਬੁਢਲਾਡਾ ਸ੍ਰੀ ਬੁੱਧ ਰਾਮ, ਚੇਅਰਮੈਨ ਪਾਵਰਕਾਮ ਸ. ਬਲਦੇਵ ਸਿੰਘ ਸਰਾਂ, ਡਾਇਰੈਕਟਰ ਜਨਰੇਸ਼ਨ ਇੰਜੀਨੀਅਰ ਪਰਮਜੀਤ ਸਿੰਘ, ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਐੱਸ.ਐੱਸ.ਪੀ. ਸ੍ਰੀ ਗੁਰਪ੍ਰੀਤ ਤੂਰਾ, ਐੱਸ.ਡੀ.ਐੱਮ. ਮਾਨਸਾ ਸ੍ਰੀ ਹਰਜਿੰਦਰ ਜੱਸਲ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪਿਛਲੇ ਸਾਲਾਂ ਦੇ ਮੁਕਾਬਲੇ ਇਸ 40 ਫੀਸਦੀ ਬਿਜਲੀ ਦੀ ਮੰਗ ਵੱਧ ਗਈ ਹੈ ਅਤੇ ਕੁਝ ਬਿਜਲੀ ਤਾਪ ਘਰਾਂ ਵਿੱਚ ਤਕਨੀਕੀ ਕਾਰਨਾਂ ਕਰਕੇ ਕੁਝ ਯੂਨਿਟ ਬੰਦ ਹੋ ਗਏ ਸਨ, ਜਿਸ ਕਾਰਨ ਬਿਜਲੀ ਸਪਲਾਈ ਕੁਝ ਹੱਦ ਤੱਕ ਪ੍ਰਭਾਵਤ ਹੋਈ ਸੀ। 

ਉਨ੍ਹਾਂ ਕਿਹਾ ਕਿ ਥਰਮਲ ਪਲਾਂਟਾਂ ਦੇ ਕੁਝ ਯੂਨਿਟਾਂ ਨੂੰ ਹੁਣ ਠੀਕ ਕਰ ਲਿਆ ਗਿਆ ਹੈ ਜਦਕਿ ਬਾਕੀ ਦੇ ਯੂਨਿਟ ਵੀ ਜਲਦੀ ਹੀ ਬਿਜਲੀ ਉਤਪਾਦਨ ਸ਼ੁਰੂ ਕਰ ਦੇਣਗੇ। ਉਨ੍ਹਾਂ ਕਿਹਾ ਕਿ ਰੋਪੜ ਥਰਪਲ ਪਲਾਂਟ ਦਾ ਵੀ ਇੱਕ ਯੂਨਿਟ ਬੰਦ ਸੀ ਉਸ ਨੂੰ ਅੱਜ ਚਾਲੂ ਕਰ ਲਿਆ ਗਿਆ ਹੈ।ਬਣਾਂਵਾਲੀ ਥਰਮਲ ਪਲਾਂਟ ਦੇ ਸੈਂਟਰਲ ਕੰਟਰੋਲ ਰੂਮ ਦਾ ਜਾਇਜਾ ਲੈਣ ਉਪਰੰਤ ਬਿਜਲੀ ਮੰਤਰੀ ਨੇ ਦੱਸਿਆ ਕਿ ਤਲਵੰਡੀ ਸਾਬੋ ਪਾਵਰ ਲਿਮਟਿਡ ਬਣਾਂਵਾਲੀ ਵਿਖੇ 1980 ਮੈਗਾਵਾਟ ਪੈਦਾਵਾਰ ਦੇ ਤਿੰਨ ਯੂਨਿਟਸ ਹਨ ਅਤੇ ਇੱਕ ਯੂਨਿਟ 660 ਮੈਗਾਵਾਟ ਬਿਜਲੀ ਉਤਪਾਦਨ ਕਰਦਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ 660 ਮੈਗਾਵਾਟ ਦਾ ਇੱਕ ਯੁਨਿਟ ਮੈਨਟੇਨਨੈਂਸ ਕਾਰਨ ਬੰਦ ਹੈ। ਬਿਜਲੀ ਮੰਤਰੀ ਨੇ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤ ਦੇ ਦਿੱਤੀ ਗਈ ਹੈ ਕਿ ਇੱਕ ਹਫ਼ਤੇ ਦੇ ਅੰਦਰ-ਅੰਦਰ ਇਹ ਤੀਸਰਾ ਯੂਨਿਟ ਵੀ ਚਾਲੂ ਕੀਤਾ ਜਾਵੇ ਤਾਂ ਜੋ ਇਸ ਥਰਮਲ ਪਲਾਂਟ ਤੋਂ ਪੂਰਾ ਬਿਜਲੀ ਉਤਪਾਦਨ ਕੀਤਾ ਜਾ ਸਕੇ। ਉਨ੍ਹਾਂ ਥਰਮਲ ਵਾਲਿਆਂ ਨੂੰ ਤਜਵੀਜ ਦਿੱਤੀ ਕਿ ਜੇਕਰ ਸੰਭਵ ਹੋ ਸਕੇ ਤਾਂ ਸੀਵਰੇਜ ਟ੍ਰੀਟਮੈਂਟ ਪਲਾਂਟਾ ਦਾ ਸੋਧਿਆ ਹੋਇਆ ਪਾਣੀ ਵਰਤੋ ਵਿੱਚ ਲਿਆਂਦਾ ਜਾਵੇ।

ਬਿਜਲੀ ਮੰਤਰੀ ਨੇ ਕਿਹਾ ਕਿ ਥਰਮਲ ਪਲਾਂਟਾਂ ਲਈ ਕੋਲੇ ਦੀ ਕੋਈ ਘਾਟ ਨਾ ਆਵੇ ਇਸ ਲਈ ਵੀ ਪੰਜਾਬ ਸਰਕਾਰ ਵੱਲੋਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੋਲੇ ਦੀ ਸਪਲਾਈ ਲਈ ਪੰਜਾਬ ਸਰਕਾਰ ਨੇ ਕੇਂਦਰੀ ਕੋਲਾ ਮੰਤਰੀ ਨਾਲ ਮੀਟਿੰਗ ਵੀ ਕੀਤੀ ਸੀ ਅਤੇ ਪੰਜਾਬ ਸਰਕਾਰ ਨੂੰ ਝਾਰਖੰਡ ਵਿੱਚ ਪਿਛਵਾਰਾ ਕੋਲ ਮਾਈਨ ਵੀ ਮਿਲ ਗਈ ਹੈ ਜਿਸ ਨੂੰ ਜਲਦੀ ਹੀ ਚਾਲੂ ਕਰਕੇ ਪੰਜਾਬ ਨੂੰ ਕੋਲਾ ਸਪਲਾਈ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਬਿਜਲੀ ਕਿੱਲਤ ਨੂੰ ਦੂਰ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਬਿਜਲੀ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।ਇਸ ਦੌਰਾਨ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਵਿਜੇ ਸਿੰਗਲਾ ਨੇ ਕਿਹਾ ਕਿ ਭਾਂਵੇ ਕੁਝ ਤਕਨੀਕੀ ਕਾਰਨਾਂ ਕਰਕੇ ਬਿਜਲੀ ਸਪਲਾਈ ਵਿੱਚ ਕੁਝ ਕਮੀਂ ਆਈ ਸੀ ਪਰ ਪੰਜਾਬ ਸਰਕਾਰ ਨੇ ਪੂਰੀ ਸੁਹਿਰਦਤਾ ਨਾਲ ਇਸ ਮਸਲੇ ਨੂੰ ਲਗਭਗ ਹੱਲ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਹਸਪਤਾਲਾਂ ਵਿੱਚ ਬਿਜਲੀ ਕੱਟਾਂ ਦੌਰਾਨ ਬੈਕਅਪ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਅਤੇ ਬਿਜਲੀ ਕੱਟਾਂ ਦਾ ਸਿਹਤ ਸੰਸਥਾਵਾਂ ਵਿੱਚ ਇਲਾਜ ਕਰਵਾ ਰਹੇ ਮਰੀਜ਼ਾਂ ’ਤੇ ਕੋਈ ਅਸਰ ਨਹੀਂ ਪੈਣ ਦਿੱਤਾ ਜਾ ਰਿਹਾ।ਇਸ ਤੋਂ ਪਹਿਲਾਂ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਵਿਜੇ ਸਿੰਗਲਾ ਨੇ ਬਣਾਂਵਾਲੀ ਥਰਮਲ ਪਲਾਂਟ ਵਿੱਚ ਪੌਦੇ ਵੀ ਲਗਾਏ।

 

Tags: Dr. Vijay Singla , Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD