Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ

 

ਕਾਲੀ ਦੇਵੀ ਮੰਦਿਰ ਨੇੜੇ ਦੋ ਧਿਰਾਂ ਦੇ ਆਪਸੀ ਤਕਰਾਰ ਸਬੰਧੀ 6 ਮੁਕੱਦਮੇ ਦਰਜ, 3 ਗ੍ਰਿਫ਼ਤਾਰ

ਕਮਿਸ਼ਨਰ ਚੰਦਰ ਗੈਂਦ, ਆਈ.ਜੀ. ਮੁਖਵਿੰਦਰ ਸਿੰਘ ਛੀਨਾ, ਡੀ.ਸੀ. ਸਾਕਸ਼ੀ ਸਾਹਨੀ ਤੇ ਐਸ.ਐਸ.ਪੀ. ਦੀਪਕ ਪਾਰਿਕ ਵੱਲੋਂ ਸਾਂਝੀ ਪ੍ਰੈਸ ਕਾਨਫਰੰਸ

Crime News Punjab, Punjab Police, Police, Crime News, Patiala  Police, Patiala, Chander Gaind, Patiala Divisional Commissioner, Divisional Commissioner Patiala, Sakshi Sahni

Web Admin

Web Admin

5 Dariya News

ਪਟਿਆਲਾ , 30 Apr 2022

Last updated on: Apr 30, 2022, 00:00 IST

ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਚੰਦਰ ਗੈਂਦ, ਪਟਿਆਲਾ ਰੇਂਜ ਦੇ ਆਈ.ਜੀ. ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਐਸ.ਐਸ.ਪੀ. ਦੀਪਕ ਪਾਰਿਕ ਨੇ ਕਿਹਾ ਹੈ ਕਿ ਬੀਤੇ ਦਿਨ ਮਾਤਾ ਕਾਲੀ ਦੇਵੀ ਮੰਦਿਰ ਨੇੜੇ ਹਿੰਦੂ ਤੇ ਸਿੱਖ ਜਥੇਬੰਦੀਆਂ ਦਰਮਿਆਨ ਹੋਏ ਟਕਰਾਅ ਦੇ ਮਾਮਲੇ 'ਚ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।ਅਧਿਕਾਰੀਆਂ ਨੇ ਕਿਹਾ ਕਿ ਇਸ ਸਮੇਂ ਪਟਿਆਲਾ ਜ਼ਿਲ੍ਹੇ ਅਤੇ ਖਾਸ ਕਰਕੇ ਸ਼ਹਿਰ 'ਚ ਮਾਹੌਲ ਪੂਰਾ ਸ਼ਾਂਤ ਹੈ ਤੇ ਜ਼ਿਲ੍ਹਾ ਪੁਲਿਸ ਸਮੇਤ ਵਿਸ਼ੇਸ਼ ਪੁਲਿਸ ਬਲਾਂ ਦੀਆਂ ਵਾਧੂ ਟੁਕੜੀਆਂ ਵੱਲੋਂ 24 ਘੰਟੇ ਮੁਸਤੈਦੀ ਵਰਤੀ ਜਾ ਰਹੀ ਹੈ ਤਾਂ ਕਿ ਆਮ ਨਾਗਰਿਕਾਂ ਦਾ ਕਾਨੂੰਨ ਵਿਵਸਥਾ 'ਚ ਵਿਸ਼ਵਾਸ ਬਹਾਲ ਰਹੇ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਕਿਸੇ ਨੂੰ ਵੀ ਅਮਨ-ਸ਼ਾਂਤੀ ਤੇ ਫ਼ਿਰਕੂ ਇਕਸੁਰਤਾ ਨੂੰ ਢਾਹ ਲਾਉਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਰੜੇ ਹੱਥੀਂ ਲਿਆ ਜਾਵੇਗਾ। ਇਸ ਤੋਂ ਬਿਨ੍ਹਾਂ ਸੋਸ਼ਲ ਮੀਡੀਆ 'ਤੇ ਵੀ ਨਜ਼ਰ ਰੱਖੀ ਜਾ ਰਹੀ ਹੈ ਤੇ ਭੜਕਾਊ ਸਮੱਗਰੀ ਪਾਉਣ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਦੇਰ ਸ਼ਾਮ ਕੀਤੀ ਇੱਕ ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਚੰਦਰ ਗੈਂਦ ਨੇ ਕਿਹਾ ਕਿ ਪਟਿਆਲਾ ਅਤੇ ਪੰਜਾਬ ਦਾ ਸ਼ਾਂਤਮਈ ਮਾਹੌਲ ਵਿਗਾੜਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਬੀਤੇ ਦਿਨ ਦੀ ਘਟਨਾ ਨੂੰ ਪੁਲਿਸ ਨੇ ਪੂਰੀ ਪੇਸ਼ੇਵਰਾਨਾ ਸੂਝ-ਬੂਝ ਨਾਲ ਸੁਲਝਾਇਆ ਹੈ, ਜਿਸ ਲਈ ਜ਼ਿਲ੍ਹਾ ਪੁਲਿਸ ਤੇ ਸਿਵਲ ਪ੍ਰਸ਼ਾਸਨ ਵਧਾਈ ਦਾ ਪਾਤਰ ਹੈ।

ਆਈ.ਜੀ. ਮੁਖਵਿੰਦਰ ਸਿੰਘ ਛੀਨਾ ਨੇ ਦੱਸਿਆ ਕਿ ਹਿੰਦੂ ਤੇ ਸਿੱਖ ਜਥੇਬੰਦੀਆਂ ਦੇ ਆਪਸੀ ਤਕਰਾਰ 'ਚ ਜਿੱਥੇ ਸ਼ਿਵ ਸੈਨਾ ਦੇ ਆਗੂ ਹਰੀਸ਼ ਸਿੰਗਲਾ ਸਮੇਤ ਦੋ ਹੋਰਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਉਥੇ ਹੀ ਸਮੁੱਚੇ ਮਾਮਲੇ 'ਚ ਮੁੱਖ ਦੋਸ਼ੀ ਵਜੋਂ ਬਰਜਿੰਦਰ ਸਿੰਘ ਪਰਵਾਨਾ ਉਰਫ਼ ਸਨੀ ਪੁੱਤਰ ਕਰਨੈਲ ਸਿੰਘ ਵਾਸੀ ਗੁਰੂ ਗੋਬਿੰਦ ਸਿੰਘ ਨਗਰ, ਰਾਜਪੁਰਾ ਨੂੰ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਰਜਿੰਦਰ ਸਿੰਘ ਪਰਵਾਨਾ ਵਿਰੁੱਧ ਪਹਿਲਾਂ ਵੀ ਕਈ ਮਾਮਲੇ ਦਰਜ ਹਨ ਤੇ ਉਹ ਗਰਮ ਸੁਭਾਅ ਤੇ ਕੱਟੜ ਖਿਆਲਾਂ ਦਾ ਸ਼ਖ਼ਸ ਹੈ, ਜਿਸ ਬਾਬਤ ਪੂਰੀ ਪੜਤਾਲ ਕੀਤੀ ਜਾ ਰਹੀ ਹੈ। ਜਦੋਂਕਿ ਹਰੀਸ਼ ਸਿੰਗਲਾ ਦਾ ਦੋ ਦਿਨਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਬਾਕੀ ਦੋਸ਼ੀਆਂ ਨੂੰ ਵੀ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।ਆਈ.ਜੀ. ਛੀਨਾ ਨੇ ਦੱਸਿਆ ਕਿ ਪੂਰੇ ਮਾਮਲੇ ਸਬੰਧੀਂ 6 ਵੱਖ-ਵੱਖ ਪੁਲਿਸ ਕੇਸ ਦਰਜ ਕੀਤੇ ਹਨ, ਜਿਨ੍ਹਾਂ 'ਚੋਂ 5 ਥਾਣਾ ਕੋਤਵਾਲੀ ਅਤੇ 1 ਮੁਕੱਦਮਾ ਥਾਣਾ ਲਾਹੌਰੀ ਗੇਟ ਵਿਖੇ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਬਾਰੀਕੀ ਨਾਲ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ ਤੇ ਸੀ.ਸੀ.ਟੀ.ਵੀ ਫੁਟੇਜ਼ ਸਮੇਤ ਸੋਸ਼ਲ ਮੀਡੀਆ ਨੂੰ ਵੀ ਵਾਚਿਆ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਇੱਕ ਸਵਾਲ ਦੇ ਜਵਾਬ 'ਚ ਦੱਸਿਆ ਕਿ ਰਾਜਿੰਦਰਾ ਹਸਪਤਾਲ ਵਿਖੇ ਜ਼ੇਰੇ ਇਲਾਜ ਪਿੰਡ ਅਜਨਾਲੀ ਦੇ ਵਸਨੀਕ ਬਲਵਿੰਦਰ ਸਿੰਘ, ਜਿਸ ਦੇ ਗੋਲੀ ਲੱਗੀ ਹੈ, ਦਾ ਡਾਕਟਰਾਂ ਦੀ ਟੀਮ, ਜਿਸ 'ਚ ਪੀ.ਜੀ.ਆਈ. ਦੇ ਮਾਹਰ ਵੀ ਸ਼ਾਮਲ ਹਨ, ਵੱਲੋਂ ਪੂਰਾ ਮੁਆਇਨਾ ਕੀਤਾ ਜਾ ਰਿਹਾ ਹੈ, ਦੇ ਇਲਾਜ 'ਚ ਕੋਈ ਢਿੱਲ ਨਹੀਂ ਵਰਤੀ ਜਾ ਰਹੀ। ਐਸ.ਐਸ.ਪੀ. ਦੀਪਕ ਪਾਰਿਕ ਨੇ ਕਿਹਾ ਕਿ ਹਰ ਮੁਕੱਦਮੇ ਦੀ ਪੂਰੀ ਪੜਤਾਲ ਬਿਨਾਂ ਕਿਸੇ ਦਬਾਅ ਤੋਂ ਸੁਤੰਤਰ ਢੰਗ ਨਾਲ ਕੀਤੀ ਜਾਵੇਗੀ ਅਤੇ ਜੋ ਵੀ ਦੋਸ਼ੀ ਹੋਇਆ ਉਸਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਆਈ.ਜੀ. ਸ. ਮੁਖਵਿੰਦਰ ਸਿੰਘ ਛੀਨਾ ਨੇ ਦੱਸਿਆ ਕਿ ਆਸ਼ੂਤੋਸ਼ ਗੌਤਮ ਪੁੱਤਰ ਪਿਤਾਂਬਰ ਦੱਤ ਦੇ ਬਿਆਨਾਂ 'ਤੇ ਦਰਜ ਮੁਕੱਦਮਾ ਨੰਬਰ 73/22 ਥਾਣਾ ਕੋਤਵਾਲੀ, ਦੀ ਛਾਣਬੀਣ ਕਰਦਿਆਂ 24 ਜਣਿਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਇਸ 'ਚ ਮੁੱਖ ਦੋਸ਼ੀ ਕੁਲਦੀਪ ਸਿੰਘ ਪੁੱਤਰ ਅੰਗਰੇਜ਼ ਸਿੰਘ ਵਾਸੀ ਪਿੰਡ ਬਿਜਲਪੁਰ ਅੱਡਾ ਢੈਂਠਲ ਤੇ ਬਰਜਿੰਦਰ ਸਿੰਘ ਪਰਵਾਨਾ ਸ਼ਾਮਲ ਹਨ ਤੇ ਕੁਲਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਬਾਕੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਤੇ ਲੁਕ ਆਊਟ ਕਾਰਨਰ ਜਾਰੀ ਕਰਵਾਉਣ ਲਈ ਵੀ ਕਾਰਵਾਈ ਕੀਤੀ ਜਾ ਰਹੀ ਹੈ।ਆਈ.ਜੀ. ਸ. ਛੀਨਾ ਨੇ ਦੱਸਿਆ ਕਿ ਇਸ ਤੋਂ ਬਿਨ੍ਹਾਂ ਐਸ.ਆਈ. ਮੇਵਾ ਸਿੰਘ ਥਾਣਾ ਕੋਤਵਾਲੀ ਦੇ ਰੁੱਕੇ 'ਤੇ ਦਰਜ ਮੁਕਦਮਾ ਨੰਬਰ 74/22 'ਚ ਹਰੀਸ਼ ਸਿੰਗਲਾ ਪੁੱਤਰ ਰਾਜ ਕੁਮਾਰ ਸਿੰਗਲਾ ਅਤੇ 40/50 ਹੋਰ ਨਾ ਮਾਲੂਮ ਵਿਅਕਤੀਆਂ ਖ਼ਿਲਾਫ਼ ਦਰਜ ਕੀਤਾ ਗਿਆ ਹੈ।ਐਸ.ਐਸ.ਪੀ ਨੇ ਦਰਜ ਹੋਏ ਮੁਕਦਮਿਆਂ ਬਾਰੇ ਦੱਸਿਆ ਕਿ ਮੁਕੱਦਮਾ ਨੰਬਰ 72 ਮਿਤੀ 29 ਅਪ੍ਰੈਲ 2022 ਅ/ਧ 307/323/506/148/149/ ਆਈ.ਪੀ.ਸੀ. 25, 27/54/59 ਏ ਏ.ਸੀ.ਟੀ. ਥਾਣਾ ਕੋਤਵਾਲੀ ਪਟਿਆਲਾ, ਮੁਕੱਦਮਾ ਨੰਬਰ 73 ਮਿਤੀ 29 ਅਪ੍ਰੈਲ 2022 ਅ/ਧ 323, 324,506,148,149 ਆਈ.ਪੀ.ਸੀ. ਥਾਣਾ ਕੋਤਵਾਲੀ ਪਟਿਆਲਾ ਵਾਧਾ ਜੁਰਮ 307 ਆਈ.ਪੀ.ਸੀ., ਮੁਕੱਦਮਾ ਨੰਬਰ 74 ਮਿਤੀ 29 ਅਪ੍ਰੈਲ 2022 ਅ/ਧ 353,186,188,153-ਏ,506,148,149,120-ਬੀ ਆਈ.ਪੀ.ਸੀ. ਥਾਣਾ ਕੋਤਵਾਲੀ ਪਟਿਆਲਾ, ਮੁਕੱਦਮਾ ਨੰਬਰ 75 ਮਿਤੀ 29 ਅਪ੍ਰੈਲ 2022 ਅ/ਧ 324,323,506,148,149 ਆਈ.ਪੀ.ਸੀ. ਥਾਣਾ ਕੋਤਵਾਲੀ ਪਟਿਆਲਾ, ਮੁਕੱਦਮਾ ਨੰਬਰ 76 ਮਿਤੀ 30 ਅਪ੍ਰੈਲ 2022 ਅ/ਧ 153-ਏ, 380,427,147,148,149-ਆਈ.ਪੀ.ਸੀ. ਪ੍ਰੀਵੇਨਸ਼ਨ ਆਫ਼ ਡੇਮੇਜ਼ ਟੂ ਪਬਲਿਕ ਪ੍ਰਾਪਰਟੀ ਐਕਟ 1984 ਥਾਣਾ ਕੋਤਵਾਲੀ ਪਟਿਆਲਾ ਤੋਂ ਇਲਾਵਾ ਮੁਕੱਦਮਾ ਨੰਬਰ 71 ਮਿਤੀ 30 ਅਪ੍ਰੈਲ 2022 ਅ/ਧ 29/04/2022, ਅ/ਧ 323,324,341,353,186,148,149 ਆਈ.ਪੀ.ਸੀ. ਥਾਣਾ ਲਾਹੌਰੀ ਗੇਟ ਪਟਿਆਲਾ ਦਰਜ ਕੀਤਾ ਗਿਆ ਹੈ।ਪ੍ਰੈਸ ਕਾਨਫਰੰਸ ਦੌਰਾਨ ਏ.ਡੀ.ਸੀ. ਗੁਰਪ੍ਰੀਤ ਸਿੰਘ ਥਿੰਦ, ਐਸ.ਪੀ. ਤਫ਼ਤੀਸ਼ ਡਾ. ਮਹਿਤਾਬ ਸਿੰਘ, ਐਸ.ਪੀ. ਹਰਪਾਲ ਸਿੰਘ, ਐਸ.ਡੀ.ਐਮ. ਚਰਨਜੀਤ ਸਿੰਘ, ਡੀ.ਐਸ.ਪੀ. ਮੋਹਿਤ ਅਗਰਵਾਲ ਵੀ ਮੌਜੂਦ ਸਨ।

 

Tags: Crime News Punjab , Punjab Police , Police , Crime News , Patiala Police , Patiala , Chander Gaind , Patiala Divisional Commissioner , Divisional Commissioner Patiala , Sakshi Sahni

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD