Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕਿਸਾਨਾਂ ਨੂੰ ਨਹਿਰੀ ਸਿੰਚਾਈ ਲਈ ਲੋੜੀਂਦੀ ਮਾਤਰਾ ’ਚ ਪਾਣੀ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ : ਬ੍ਰਮ ਸ਼ੰਕਰ ਜਿੰਪਾ

ਜਲ ਸਰੋਤ ਮੰਤਰੀ ਨੇ ਕੰਢੀ ਨਹਿਰ ਸਟੇਜ-1 ਦੀ ਕੰਕਰੀਟ ਲਾਈਨਿੰਗ ਦੇ ਰਿਹੈਬਲੀਟੇਸ਼ਨ ਪ੍ਰੋਜੈਕਟ ਕਾਰਜ ਦਾ ਕੀਤਾ ਉਦਘਾਟਨ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur

Web Admin

Web Admin

5 Dariya News

ਤਲਵਾੜਾ (ਹੁਸ਼ਿਆਰਪੁਰ) , 01 May 2022

Last updated on: May 01, 2022, 00:00 IST

ਜਲ ਸਰੋਤ, ਜਲ ਸਪਲਾਈ ਤੇ ਸੈਨੀਟੇਸ਼ਨ, ਮਾਲ ਤੇ ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਪੰਜਾਬ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬੇ ਵਿਚ ਸੁਚਾਰੂ ਤਰੀਕੇ ਨਾਲ ਸਿੰਚਾਈ ਦੇ ਪ੍ਰੋਜੈਕਟ ਚਲਾਏ ਜਾ ਰਹੇ ਹਨ ਅਤੇ ਕਿਸਾਨਾਂ ਨੂੰ ਨਹਿਰੀ ਸਿੰਚਾਈ ਲਈ ਲੋੜੀਂਦੀ ਮਾਤਰਾ ਵਿਚ ਪਾਣੀ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ। ਉਹ ਅੱਜ ਕੰਢੀ ਕਨਾਲ ਸਟੇਜ-1 (ਕੰਕਰੀਟ ਲਾਈਨਿੰਗ) 0 ਤੋਂ 30 ਕਿਲੋਮੀਟਰ ਦਾ ਅੱਡਾ ਬੈਰੀਅਰ ਤਲਵਾੜਾ ਦੇ ਨਜ਼ਦੀਕ ਉਦਘਾਟਨ ਕਰਨ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਮੌਕੇ ’ਤੇ ਉਨ੍ਹਾਂ ਨਾਲ ਵਿਧਾਇਕ ਦਸੂਹਾ ਐਡਵੋਕੇਟ ਕਰਮਵੀਰ ਘੁੰਮਣ ਵੀ ਮੌਜੂਦ ਸਨ।ਜਲ ਸਰੋਤ ਮੰਤਰੀ ਨੇ ਇਸ ਦੌਰਾਨ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੰਢੀ ਨਹਿਰ ਦੇ ਪਹਿਲੇ ਪੜਾਅ ਵਿਚ ਤਲਵਾੜਾ ਤੋਂ ਹੁਸ਼ਿਆਰਪੁਰ ਤੱਕ ਕਰੀਬ 60 ਕਿਲੋਮੀਟਰ ਲਈ 125 ਕਰੋੜ ਦੀ ਲਾਗਤ ਨਾਲ ਰਿਹੈਬਲੀਟੇਸ਼ਨ (ਕੰਕਰੀਟ ਲਾਈਨਿੰਗ) ਦਾ ਕੰਮ ਕਰਵਾਇਆ ਜਾਵੇਗਾ, ਜਿਸ ਵਿਚੋਂ ਅੱਜ 70 ਕਰੋੜ ਰੁਪਏ ਦੀ ਲਾਗਤ ਨਾਲ ਆਰ.ਡੀ. 0 ਤੋਂ 30 ਕਿਲੋਮੀਟਰ ਤੱਕ ਮਲਕੋਵਾਲ ਤੱਕ ਰਿਹੈਬਲੀਟੇਸ਼ਨ (ਕੰਕਰੀਟ ਲਾਈਨਿੰਗ) ਦਾ ਕੰਮ ਲਗਭਗ ਪੂਰਾ ਹੋ ਚੁੱਕਾ ਹੈ। 

ਉਨ੍ਹਾਂ ਦੱਸਿਆ ਕਿ 125 ਕਰੋੜ ਦੀ ਲਾਗਤ ਵਾਲੇ ਇਸ ਪ੍ਰੋਜੈਕਟ ਰਾਹੀਂ ਕਿਸਾਨਾਂ ਨੂੰ ਨਹਿਰੀ ਸਿੰਚਾਈ ਦੀ ਸੁਵਿਧਾ ਪ੍ਰਦਾਨ ਕਰਨ ਲਈ 44 ਦੇ ਕਰੀਬ ਥਾਵਾਂ ਤੋਂ ਪਾਈਪਾਂ ਰਾਹੀਂ 105 ਪਿੰਡਾਂ ਨੂੰ ਸਿੰਚਾਈ ਲਈ ਨਿਰਵਿਘਨ ਪਾਣੀ ਪਹੁੰਚਾਇਆ ਜਾਵੇਗਾ। ਇਸ ਪ੍ਰੋਜੈਕਟ ਤਹਿਤ ਵਿਧਾਨ ਸਭਾ ਦਸੂਹਾ ਤੇ ਮੁਕੇਰੀਆਂ ਦਾ 30 ਕਿਲੋਮੀਟਰ ਏਰੀਆ ਕਰ ਕੀਤਾ ਗਿਆ ਹੈ।ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਨਹਿਰ ਦੀ ਇਸ ਪਹੁੰਚ ਵਿਚ ਘੋਗਰਾ ਡਿਸਟ੍ਰੀਬਿਊਟਰੀ, ਦਸੂਹਾ, ਰਜਵਾਹਾ, ਮੀਰਪੁਰ ਮਾਈਨਰ, ਪਨਵਾਂ ਡਿਸਟ੍ਰੀਬਿਊਟਰੀ, ਬਲੱਗਣ ਮਾਈਨਰ, ਜੁਝਾਰ ਰਜਵਾਹਾ ਤੇ ਡੱਫਰ ਰਜਵਾਹਾ ਆਉਂਦੀ ਹੈ ਅਤੇ ਇਨ੍ਹਾਂ ਡਿਸਟ੍ਰੀਬਿਊਟਰੀ ਤੇ ਮਾਈਨਰਾਂ ਦੀ ਮਨਰੇਗਾ ਸਕੀਮ ਤਹਿਤ ਸਫ਼ਾਈ ਦਾ ਕੰਮ ਕਰਵਾਇਆ ਗਿਆ ਹੈ, ਤਾਂ ਜੋ ਕਿਸਾਨਾਂ ਨੂੰ ਨਹਿਰ ਦੇ ਪਾਣੀ ਦੀ ਨਿਰਵਿਘਨ ਸਪਲਾਈ ਮਿਲਦੀ ਰਹੇ। ਉਨ੍ਹਾਂ ਦੱਸਿਆ ਕਿ ਕੰਢੀ ਨਹਿਰ ਦੀ ਬੁਰਜੀ 0 ਤੋਂ 30 ਕਿਲੋਮੀਟਰ ਤੱਕ ਦੇ ਕੰਕਰੀਟ ਲਾਈਨਿੰਗ ਦਾ ਕੰਮ ਮੁਕੰਮਲ ਹੋਣ ਨਾਲ ਜ਼ਿੰਮੀਦਾਰਾਂ ਨੂੰ ਹੋਰ ਵੀ ਬੇਹਤਰ ਢੰਗ ਨਾਲ ਸਿੰਚਾਈ ਸੁਵਿਧਾ ਉਪਲਬੱਧ ਹੋਵੇਗੀ, ਜਿਸ ਨਾਲ ਉਨ੍ਹਾਂ ਦੀ ਆਰਥਿਕ ਸਥਿਤੀ ਵਿਚ ਕਾਫ਼ੀ ਸੁਧਾਰ ਹੋਵੇਗਾ। 

ਇਸ ਪ੍ਰੋਜੈਕਟ ਤਹਿਤ ਦਸੂਹਾ ਤੇ ਮੁਕੇਰੀਆਂ ਦੀ 13309 ਏਕੜ ਜ਼ਮੀਨ ਦੀ ਸਿੰਚਾਈ ਹੋਵੇਗੀ, ਜਿਸ ਵਿਚੋਂ ਦਸੂਹਾ ਵਿਧਾਨ ਸਭਾ ਹਲਕੇ ਦੀ 2150 ਏਕੜ ਤੇ ਮੁਕੇਰੀਆਂ ਵਿਧਾਨ ਸਭਾ ਹਲਕੇ ਦਾ ਕਰੀਬ 11159 ਏਕੜ ਰਕਬਾ ਸਿੰਚਾਈ ਅਧੀਨ ਹੈ।ਇਸ ਦੌਰਾਨ ਪੱਤਰਕਾਰਾਂ ਦੇ ਇਕ ਸਵਾਲ ਦਾ ਜਵਾਬ ਦਿੰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਾਹ ਨਹਿਰ ਬੈਰਾਜ ਤੋਂ ਲੈ ਕੇ ਟੇਰਕਿਆਣਾ ਟੇਲ ਤੱਕ ਖਰਾਬ ਹੋਈ ਨਹਿਰ ਦਾ ਦੁਬਾਰਾ ਨਿਰਮਾਣ ਵੀ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕੰਢੀ ਨਹਿਰ ਦੇ ਕਿਨਾਰਿਆਂ ’ਤੇ ਹਾਦਸਿਆਂ ਨੂੰ ਰੋਕਣ ਲਈ ਰਿਟੇਨਿੰਗ ਵਾਲ ’ਤੇ ਲੋਕ ਨਿਰਮਾਣ ਵਿਭਾਗ ਕੰਮ ਕਰ ਰਿਹਾ ਹੈ ਅਤੇ ਜਲਦ ਹੀ ਇਸ ਨੂੰ ਪੂਰਾ ਕਰ ਲਿਆ ਜਾਵੇਗਾ।ਇਸ ਮੌਕੇ ਐਸ.ਈ. ਕੰਢੀ ਕੈਨਾਲ ਸ੍ਰੀ ਵਿਜੇ ਗਿੱਲ, ਐਸ.ਈ. ਢੋਲਬਾਹਾ ਡੈਮ ਸਰਕਲ ਸ੍ਰੀ ਗੁਰਪਿੰਦਰ ਸੰਧੂ, ਐਕਸੀਅਨ ਕੰਢੀ ਕੈਨਾਲ ਸਟੇਜ-1 ਸ੍ਰੀ ਮਨਜੀਤ ਸਿੰਘ, ਐਕਸੀਅਨ ਕੰਢੀ ਕਨਾਲ ਸਟੇਜ-2 ਸ੍ਰੀ ਹਰਪਿੰਦਰਜੀਤ ਸਿੰਘ, ਐਕਸੀਅਨ ਕੰਢੀ ਕਨਾਲ ਮਕੈਨੀਕਲ ਸ੍ਰੀ ਅਮਿਤ ਸਭਰਵਾਲ, ਐਕਸੀਅਨ ਸ਼ਾਹ ਨਹਿਰ ਸ੍ਰੀ ਵਿਨੇ ਕੁਮਾਰ, ਐਕਸੀਅਨ ਵਾਟਰ ਸਪਲਾਈ ਤੇ ਸੈਨੀਟੇਸ਼ਨ ਸ੍ਰੀ ਅਰਜੁਨ ਸ਼ਰਮਾ, ਐਸ.ਡੀ.ਓ. ਸ੍ਰੀ ਜਤਿੰਦਰ ਸੈਣੀ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD