Tuesday, 14 May 2024

 

 

ਖ਼ਾਸ ਖਬਰਾਂ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ

 

ਏ.ਜੀ.ਟੀ.ਐਫ. ਵੱਲੋਂ ਬਠਿੰਡਾ ਤੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕਨੇਡਾ ਅਧਾਰਤ ਗੋਲਡੀ ਬਰਾੜ ਦੇ 3 ਨਜ਼ਦੀਕੀ ਸਾਥੀ ਗਿ੍ਰਫਤਾਰ

4 ਪਿਸਤੌਲ , ਗੋਲੀ-ਸਿੱਕਾ ਬਰਾਮਦ, ਪੰਜਾਬ ਪੁਲਿਸ ਵੱਲੋਂ ਕੀਤੀਆਂ ਉਕਤ 3 ਗਿ੍ਰਫਤਾਰੀਆਂ ਨਾਲ ਮਾਲਵੇ ਦੇ ਉੱਘੇ ਕਾਰੋਬਾਰੀ ’ਤੇ ਹੋਣ ਵਾਲੇ ਹਮਲੇ ਦੀ ਸਾਜ਼ਿਸ਼ ਟਲੀ : ਡੀਆਈਜੀ ਭੁੱਲਰ

Crime News Punjab, Punjab Police, Police, Crime News, Anti-Gangster Task Force, AGTF, Lawrence Bishnoi, Goldy Brar, Bathinda, Gurpreet Singh Bhullar

Web Admin

Web Admin

5 Dariya News

ਚੰਡੀਗੜ/ ਬਠਿੰਡਾ , 01 May 2022

ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਐਤਵਾਰ ਨੂੰ ਬਠਿੰਡਾ ਤੋਂ ਜੇਲ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਦੇ ਤਿੰਨ ਨਜਦੀਕੀ ਸਾਥੀਆਂ ਨੂੰ ਗਿ੍ਰਫਤਾਰ ਕਰਕੇ ਵੱਡੀ ਸਫ਼ਲਤਾ ਦਰਜ ਕੀਤੀ ਹੈ।ਗਿ੍ਰਫਤਾਰ ਕੀਤੇ ਮੁਲਜ਼ਮਾ ਦੀ ਪਛਾਣ ਲਵਪ੍ਰੀਤ ਸਿੰਘ ਉਰਫ ਸਚਿਨ ਵਾਸੀ ਪਿੰਡ ਚਰੇਵਾਨ ਜ਼ਿਲਾ ਸ੍ਰੀ ਮੁਕਤਸਰ ਸਾਹਿਬ, ਹਿੰਮਤਵੀਰ ਸਿੰਘ ਗਿੱਲ ਵਾਸੀ ਪਿੰਡ ਝੋਰੜ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਚੱਕ ਦੂਹੇ ਵਾਲਾ ਦੇ ਬਲਕਰਨ ਉਰਫ ਵਿੱਕੀ ਵਜੋਂ ਹੋਈ ਹੈ। ਪੁਲਿਸ ਨੇ ਇਨਾਂ ਕੋਲੋਂ  ਦੋ .30 ਕੈਲੀਬਰ  ਪਿਸਤੌਲ, ਦੋ .32 ਕੈਲੀਬਰ ਦੇ ਪਿਸਤੌਲ ਸਮੇਤ 20 ਕਾਰਤੂਸ ਅਤੇ ਇੱਕ ਚਿੱਟੇ ਰੰਗ ਦੀ ਆਈ 20 ਕਾਰ ਵੀ ਬਰਾਮਦ ਕੀਤੀ ਹੈ।ਜਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਗੈਂਗਸਟਰਾਂ ਵਿਰੁੱਧ ਕਾਰਵਾਈ ਨੂੰ ਤੇਜੀ ਲਿਆਉਣ ਲਈ ਡੀਜੀਪੀ ਪੰਜਾਬ ਵੀ.ਕੇ ਭਾਵਰਾ ਦੀ ਨਿਗਰਾਨੀ  ਵਿਚ ਏਡੀਜੀਪੀ  ਪ੍ਰਮੋਦ ਬਾਨ ਦੀ ਅਗਵਾਈ ਵਾਲੀ ਇੱਕ ਏਜੀਟੀਐਫ ਦਾ ਗਠਨ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਆਈ.ਜੀ . (ਏਜੀਟੀਐਫ) ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਖਤਾ ਸੂਚਨਾ ਦੇ ਆਧਾਰ ‘ਤੇ, ਬਠਿੰਡਾ ਤੋਂ ਏਜੀਟੀਐਫ ਦੀ ਟੀਮ ਨੇ ਤਿੰਨ ਮੁਲਜਮਾਂ ਨੂੰ ਕਾਬੂ ਕੀਤਾ ਹੈ, ਜੋ ਕਿ ਮਾਲਵਾ ਖੇਤਰ ਦੇ ਇੱਕ ਉੱਘੇ ਵਪਾਰੀ ਤੋਂ ਪੈਸੇ ਵਸੂਲਣ ਲਈ ਉਸ ‘ਤੇ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਸਨ। ਉਨਾਂ ਕਿਹਾ ਕਿ ਇਨਾਂ ਮੁਲਜਮਾਂ ਦੀ ਗਿ੍ਰਫਤਾਰੀ ਨਾਲ ਇੱਕ ਸਨਸਨੀਖੇਜ਼ ਵਾਰਦਾਤ ਨੂੰ ਟਾਲਣ ਵਿੱਚ ਕਾਮਯਾਬੀ ਮਿਲੀ ਹੈ।ਡੀਆਈਜੀ ਭੁੱਲਰ ਨੇ ਦੱਸਿਆ ਕਿ ਤਿੰਨੋਂ ਮੁਲਜਮ ਅਪਰਾਧਿਕ ਪਿਛੋਕੜ ਵਾਲੇ ਹਨ। ਸਚਿਨ ਅਤੇ ਹਿੰਮਤਵੀਰ ਪੰਜਾਬ ਦੇ ਗੁਆਂਢੀ ਰਾਜ ਹਰਿਆਣਾ ਅਤੇ ਦਿੱਲੀ ਵਿੱਚ ਨਸ਼ਾ ਤਸਰਕਰੀ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਸਨ। ਉਨਾਂ ਕਿਹਾ ਕਿ ਉਹ ਗਿਰੋਹ ਲਈ ਦੂਜੇ ਰਾਜਾਂ ਤੋਂ ਹਥਿਆਰ ਮੰਗਵਾ ਕੇ ਆਪਣੇ ਸਾਥੀਆਂ ਨੂੰ  ਪਹੁੰਚਾਉਂਦੇ ਸਨ  ਤਾਂ ਜੋ ਟਾਰਗੇਟ ਕਿਲਿੰਗ ਨੂੰ ਅੰਜਾਮ ਦਿੱਤਾ ਜਾ ਸਕੇ।ਡੀਆਈਜੀ ਨੇ ਕਿਹਾ ਕਿ ਕੈਨੇਡੀਅਨ ਅਧਾਰਤ ਗੈਂਗਸਟਰ ਗੋਲਡੀ ਬਰਾੜ ਅਤੇ ਲਾਰੇਂਸ ਬਿਸਨੋਈ ਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਦੇ ਨਿਰਦੇਸ਼ਾਂ ‘ਤੇ, ਉਹ ਰਾਸ਼ਟਰੀ ਰਾਜਧਾਨੀ ਖੇਤਰ (ਐਨ.ਸੀ.ਆਰ.) ਦੇ ਭਗੌੜੇ ਗੈਂਗਸਟਰਾਂ ਨੂੰ ਛੁਪਣਗਾਹਾਂ ਉਪਲਬਧ ਕਰਵਾਉਂਦੇ  ਸਨ।ਉਨਾਂ ਅੱਗੇ ਕਿਹਾ “ਹਾਲ ਹੀ ਵਿੱਚ ਸਪੈਸ਼ਲ ਸੈੱਲ ਦਿੱਲੀ ਦੀ ਕਾਊਂਟਰ ਇੰਟੈਲੀਜੈਂਸ  ਯੂਨਿਟ ਨੇ ਇੱਕ ਵਾਂਟਡ ਗੈਂਗਸਟਰ ਸ਼ਾਹਰੁਖ ਨੂੰ ਗਿ੍ਰਫਤਾਰ ਕੀਤਾ ਹੈ, ਜਿਸ ਨੂੰ ਸਚਿਨ ਅਤੇ ਉਸਦੇ ਸਾਥੀਆਂ ਦੁਆਰਾ ਪੰਜਾਬ ਵਿੱਚ ਛੁਪਣਗਾਹ ਮੁਹੱਈਆ ਕਰਵਾਈ ਗਈ ਸੀ।“ਜ਼ਿਕਰਯੋਗ ਹੈ ਕਿ ਥਾਣਾ ਸਿਵਲ ਲਾਈਨ ਬਠਿੰਡਾ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25 (7) ਅਤੇ (8) ਤਹਿਤ ਮਿਤੀ 01-05-2022 ਨੂੰ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।  

 

Tags: Crime News Punjab , Punjab Police , Police , Crime News , Anti-Gangster Task Force , AGTF , Lawrence Bishnoi , Goldy Brar , Bathinda , Gurpreet Singh Bhullar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD