Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਰਕਾਰੀ ਸਕੀਮਾਂ ਦਾ ਲਾਭ ਪਾਰਟੀਬਾਜੀ ਤੋਂ ਉਪਰ ਉਠ ਕੇ ਦਿਆਂਗੇ : ਕੁਲਦੀਪ ਸਿੰਘ ਧਾਲੀਵਾਲ

ਅਜਨਾਲਾ ਹਲਕੇ ਵਿੱਚ ਇੱਕ ਲੱਖ ਮਨਰੇਗਾ ਕਾਰਡ ਬਨਾਉਣ ਦਾ ਟੀਚਾ ਮਿੱਥਿਆ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਅੰਮਿ੍ਤਸਰ , 01 May 2022

Last updated on: May 01, 2022, 00:00 IST

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਵਿਖੇ ਮਜਦੂਰ ਦਿਵਸ ਮੌਕੇ ਲਗਾਏ ਵਿਸ਼ੇਸ਼ ਕੈਂਪ ਨੂੰ ਸੰਬੋਧਨ ਕਰਦੇ ਕਿਹਾ ਕਿ ਸਰਕਾਰੀ ਸਕੀਮਾਂ ਦਾ ਲਾਭ ਪਾਰਟੀਬਾਜੀ ਤੋਂ ਉਪਰ ਉਠ ਕੇ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਰੇਕ ਲੋੜਵੰਦ ਵਿਅਕਤੀ ਦਾ ਮਨਰੇਗਾ ਕਾਰਡ ਬਨਾਉਣ ਦਾ ਫ਼ੈਸਲਾ ਅਸੀਂ ਲਿਆ ਹੈ ਅਤੇ ਅਜਨਾਲਾ ਹਲਕੇ ਵਿੱਚ ਇੱਕ ਲੱਖ ਲੋਕਾਂ ਨੂੰ ਮਨਰੇਗਾ ਕਾਰਡ ਦਾ ਲਾਭ ਦਿੱਤਾ ਜਾਵੇਗਾ। ਉਨ੍ਹਾਂ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਣਬੀਰ ਸਿੰਘ ਮੂਧਲ ਦੀ ਅਗਵਾਈ ਵਾਲੀ ਟੀਮ ਦੀ ਪ੍ਰਸੰਸਾ ਕਰਦੇ ਕਿਹਾ ਕਿ ਇੰਨਾ ਨੇ ਇਕ ਹਫ਼ਤੇ ਵਿੱਚ 5 ਹਜ਼ਾਰ ਵਿਅਕਤੀਆਂ ਨੂੰ ਮਨਰੇਗਾ ਸਕੀਮ ਨਾਲ ਜੋੜਿਆ ਹੈ। ਉਨ੍ਹਾਂ ਮਜਦੂਰ ਦਿਵਸ ਦੀਆਂ ਮੁਬਾਰਕਾਂ ਦਿੰਦੇ ਕਿਹਾ ਕਿ ਇਹ ਹੱਕ ਬੜੀਆਂ ਕੁਰਬਾਨੀਆਂ ਨਾਲ ਮਿਲੇ ਹਨ। ਉਨ੍ਹਾਂ ਕਿਹਾ ਕਿ ਮਜ਼ਦੂਰ ਦਿਵਸ ਦੀ ਸ਼ੁਰੂਆਤ ਮਜ਼ਦੂਰ ਯੂਨੀਅਨ ਅੰਦੋਲਨ ਵਿੱਚ ਹੋਈ ਹੈ, ਖਾਸ ਤੌਰ 'ਤੇ ਅੱਠ ਘੰਟੇ ਦੀ ਅੰਦੋਲਨ, ਜਿਸ ਵਿੱਚ ਅੱਠ ਘੰਟੇ ਕੰਮ, ਅੱਠ ਘੰਟੇ ਮਨੋਰੰਜਨ ਅਤੇ ਅੱਠ ਘੰਟੇ ਆਰਾਮ ਕਰਨ ਦੀ ਵਕਾਲਤ ਕੀਤੀ ਗਈ ਸੀ। 

ਕੈਬਨਿਟ ਮੰਤਰੀ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਪੁਰਾਣੀਆਂ ਸਰਕਾਰਾਂ ਨੇ ਸਰਕਾਰੀ ਫੰਡਾਂ ਦੀ ਦੁਰਵਰਤੋ ਕੀਤੀ ਹੈ। ਅਤੇ ਅਜਿਹਾ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਕਿਸੇ ਵੀ ਤਰਾਂ ਦਾ ਵਿਤਕਰਾ ਨਹੀਂ ਹੋਵੇਗਾ।  ਇਸਦੇ ਨਾਲ ਹੀ ਉਹਨਾਂ ਦਸਿਆ ਕਿ ਪੂਰੇ ਪੰਜਾਬ ਵਿਚ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਜਦੂਰਾਂ ਦੇ ਜੌਬ ਕਾਰਡ ਬਣਾਏ ਜਾਣਗੇ ਅਤੇ ਜਿਸ ਵਿਚ ਹਰ ਇਕ ਮਜ਼ਦੂਰ ਨੂੰ 100 ਦਿਨਾਂ ਦੀ ਦਿਹਾੜੀ ਮਿਲੇਗੀ ਲਗਭਗ ਸਲਾਨਾ 28000 ਰੁਪਏ ਦਿੱਤੇ ਜਾਣਗੇ। ਕਿਸੇ ਨਾਲ ਕੋਈ ਧੋਖਾ, ਵਿਤਕਰਾ ਨਹੀਂ ਕੀਤਾ ਜਾਵੇਗਾ।ਇਸ ਦੇ ਨਾਲ ਹੀ ਧਾਲੀਵਾਲ ਨੇ ਕਿਹਾ ਕਿ ਪਿਛਲੇ ਸਾਲ ਜੌਬ ਕਾਰਡ ਪਾਰਟੀ ਦੇ ਆਪਣੇ ਚਹੇਤਿਆ ਦੇ ਬਣਾਏ ਗਏ ਸਨ ਪਰ ਐਤਕੀਂ ਹਰ ਗਰੀਬ ਅਤੇ ਲੋੜਵੰਦ ਜੌਬ ਕਾਰਡ ਬਣਨਗੇ ।   ਇਸ ਮੌਕੇ ਗੱਲਬਾਤ ਦੌਰਾਨ ਏ ਡੀ ਸੀ ( ਵਿਕਾਸ)  ਰਣਬੀਰ ਸਿੰਘ ਮੂਧਲ ਨੇ ਪਹਿਲਾ ਤਾਂ ਸਾਰੇ ਮਜਦੂਰ ਵੀਰਾਂ ਨੂੰ ਅੱਜ ਦੇ ਦਿਨ ਮਜਦੂਰ ਦਿਵਸ ਤੇ ਸਭ ਨੂੰ ਮੁਬਾਰਕਬਾਦ ਦਿੱਤੀ ਅਤੇ ਵਿਭਾਗ ਦੀਆਂ ਸਕੀਮਾਂ ਬਾਰੇ ਵਿਸਥਾਰ ਵਿੱਚ ਦੱਸਿਆ।   ਇਸ ਮੌਕੇ ਲੇਬਰ ਕਮਿਸ਼ਨਰ ਸੰਤੋਖ ਸਿੰਘ, ਜਸਬੀਰ ਸਿੰਘ ਗਿੱਲ, ਬਲਦੇਵ ਸਿੰਘ ਬੱਬੂ, ਦਵਿੰਦਰ ਸਿੰਘ ਸੋਨੂੰ, ਖੁਸ਼ਪਾਲ ਸਿੰਘ ਧਾਲੀਵਾਲ, ਬਲਜਿੰਦਰ ਸਿੰਘ ਮਾਹਲ, ਬਲਦੇਵ ਸਿੰਘ ਮਹੈਂਦੀਆ, ਬਲਜੀਤ ਸਿੰਘ ਅਜਨਾਲਾ, ਓਮ ਪ੍ਰਕਾਸ਼ ਪ੍ਰਿੰਸੀਪਲ ਸਰਕਾਰੀ ਕਾਲਜ ਅਜਨਾਲਾ , ਜਗਤਾਰ ਸਿੰਘ  ਆਦਿ ਹਾਜਰ ਸਨ ।

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD