Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਸ਼ਹਿਰ ਦੇ ਵਿਧਾਇਕਾਂ ਵੱਲੋਂ ਵੱਖ-ਵੱਖ ਮੁੱਦੇ ਚੁੱਕੇ ਗਏ

ਸੰਸਦ ਮੈਂਬਰ ਸ੍ਰ. ਰਵਨੀਤ ਸਿੰਘ ਬਿੱਟੂ ਵੱਲੋਂ ਲੁਧਿਆਣਾ ਸਮਾਰਟ ਸਿਟੀ ਲਿਮਟਿਡ ਪ੍ਰੋਜੈਕਟ ਅਧੀਨ ਵੱਖ-ਵੱਖ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

Ravneet Singh Bittu, Punjab Pradesh Congress Committee, Congress, Punjab Congress

Web Admin

Web Admin

5 Dariya News

ਲੁਧਿਆਣਾ , 02 May 2022

ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਅੱਜ ਸਥਾਨਕ ਦਫਤਰ ਨਗਰ ਨਿਗਮ, ਜੋਨ ਡੀ, ਸਰਾਭਾ ਨਗਰ ਵਿਖੇ ਲੁਧਿਆਣਾ ਸਮਾਰਟ ਸਿਟੀ ਲਿਮਟਿਡ ਪ੍ਰੋਜੈਕਟ ਤਹਤਿ ਵਿਕਾਸ ਦੇ ਕੰਮਾਂ ਦੀ ਸਮੀਖਿਆ ਕਰਨ ਲਈ ਇੱਕ ਰਿਵਿਊ ਮੀਟਿੰਗ ਦੀ ਪ੍ਰਧਾਨਗੀ ਕੀਤੀ ਗਈ। ਉਨ੍ਹਾਂ ਲੁਧਿਆਣਾ ਸਮਾਰਟ ਸਿਟੀ ਲਿਮਟਿਡ ਪ੍ਰੋਜੈਕਟ ਅਧੀਨ ਵੱਖ-ਵੱਖ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।ਇਸ ਮੀਟਿੰਗ ਵਿੱਚ ਹਲਕਾ ਲੁਧਿਆਣਾ (ਪੱਛਮੀ) ਤੋਂ ਵਿਧਾਇਕ ਸ਼੍ਰੀ ਗੁਰਪ੍ਰੀਤ ਬੱਸੀ ਗੋਗੀ, ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ, ਹਲਕਾ ਉੱਤਰੀ ਤੋਂ ਵਿਧਾਇਕ ਸ਼੍ਰੀ ਮਦਨ ਲਾਲ ਬੱਗਾ, ਨਗਰ ਨਿਗਮ ਕਮਿਸ਼ਨਰ ਸ਼੍ਰੀ ਪ੍ਰਦੀਪ ਕੁਮਾਰ ਸੱਭਰਵਾਲ, ਵਧੀਕ ਕਮਿਸ਼ਨਰ ਨਗਰ ਨਿਗਮ ਸ਼੍ਰੀ ਅਦਿੱਤਿਆ ਡਾਚਲਵਾਲ ਅਤੇ ਨਗਰ ਨਿਗਮ ਦੇ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਵੀ ਹਾਜ਼ਰ ਸਨ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੰਸਦ ਮੈਂਬਰ ਸ੍ਰ. ਬਿੱਟੂ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਘੁਮਾਰ ਮੰਡੀ ਰੋਡ ਦਾ ਸੁੰਦਰੀਕਰਨ, ਸੇਫ ਸਿਟੀ ਅਧੀਨ ਵੱਖ-ਵੱਖ ਥਾਵਾਂ ਤੇ ਅਤੇ ਵਧੇਰੀ ਮਾਤਾਰਾ ਵਿੱਚ ਕੈਮਰੇ ਲਗਾਏ ਜਾਣ ਅਤੇ ਵੱਖ-ਵੱਖ ਖੇਡ ਬੁਨਿਆਦੀ ਢਾਂਚੇ ਦੀ ਮੁਰੰਮਤ ਅਤੇ ਕੂੜੇ ਕਰਕਟ ਦੇ ਕੰਪੈਕਟਰ ਲਗਾਉਣ ਤੋਂ ਇਲਾਵਾ ਹੋਰ ਪ੍ਰੋਜੈਕਟਾਂ ਵੱਲ ਵਿਸ਼ੇਸ਼ ਜ਼ੋਰ ਦੇਣ ਲਈ ਕਿਹਾ।

ਇਸ ਮੌਕੇ ਵਿਧਾਇਕ ਸ਼੍ਰੀ ਗੁਰਪ੍ਰੀਤ ਬੱਸੀ ਗੋਗੀ ਨੇ ਮਲਹਾਰ ਰੋਡ ਦਾ ਮੁੱਦਾ ਚੁੱਕਿਆ ਅਤੇ ਕਿਹਾ ਕਿ ਸਮਾਰਟ ਸਿਟੀ ਪ੍ਰੋਜੈਕਟ ਰੋਡ ਤਹਿਤ ਇਸ ਰੋਡ ਨੂੰ ਹੋਰ ਚੌੜਾ ਕੀਤਾ ਜਾਵੇ ਅਤੇ ਰੋਡ ਨੂੰ ਦੋਨਾਂ ਸਾਈਡਾਂ ਤੋਂ ਹੋਰ ਖੋਲ੍ਹਿਆ ਜਾਵੇ ਤਾਂ ਜੋ ਉੱਥੇ ਟ੍ਰੈਫਿਕ ਦੀ ਸਮੱਸਿਆ ਤੋਂ ਨਿਜ਼ਾਤ ਪਾਈ ਜਾ ਸਕੇ ਅਤੇ ਦੁਕਾਨਦਾਰਾਂ ਅਤੇ ਲੋਕਾਂ ਨੂੰ ਆਉਣ-ਜਾਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਜਿਹੜੇ ਵੀ ਲੁਧਿਆਣਾ ਸਮਾਰਟ ਸਿਟੀ ਤਹਿਤ ਸਮਾਰਟ ਸਕੂਲ ਬਣਾਏ ਹਨ ਉਨ੍ਹਾਂ ਦੀ ਲਿਸਟ ਅਤੇ ਉਸ 'ਤੇ ਕਿੰਨਾ ਖਰਚ ਕੀਤਾ ਗਿਆ ਡਿਟੇਲ ਮੁਹੱਈਆ ਕਰਵਾਈ ਜਾਵੇ।ਇਸ ਮੌਕੇ ਹਲਕਾ ਉੱਤਰੀ ਤੋਂ ਵਿਧਾਇਕ ਸ਼੍ਰੀ ਮਦਨ ਲਾਲ ਬੱਗਾ ਨੇ ਕਿਹਾ ਕਿ ਬੁੱਢੇ ਨਾਲੇ ਦੇ ਪਾਣੀ ਦੀ ਨਿਕਾਸੀ ਲਈ ਠੋਸ ਪ੍ਰਬੰਧ ਕੀਤੇ ਜਾਣ ਤਾਂ ਜੋ ਪਾਣੀ ਦਾ ਵਹਾਅ ਠੀਕ ਹੋਵੇ ਅਤੇ ਬੁੱਢੇ ਨਾਲੇ ਦੇ ਅੰਦਰ ਜਮ੍ਹਾਂ ਹੋਈ ਗੰਦਗੀ ਦੀ ਸਫਾਈ ਕਰਵਾਈ ਜਾਵੇ ਅਤੇ ਬੁੱਢੇ ਨਾਲੇ ਦੇ ਨਾਲ-ਨਾਲ ਸਫਾਈ ਅਤੇ ਬੂਟੇ ਲਗਾਏ ਜਾਣ। ਉਨ੍ਹਾਂ ਕਿਹਾ ਕਿ ਬੁੱਢੇ ਨਾਲੇ ਦੇ ਪਾਣੀ ਦੀ ਠੀਕ ਨਿਕਾਸੀ ਕਰਨਾ ਇੱਕ ਵੱਡਾ ਕੰਮ ਹੈ ਜੇਕਰ ਬੁੱਢਾ ਨਾਲਾ ਠੀਕ ਹੋ ਜਾਂਦਾ ਹੈ ਤਾਂ ਆਸ-ਪਾਸ ਦੇ ਲੋਕਾਂ ਦੀ ਹਾਲਤ ਸੁਧਰ ਸਕਦੀ ਹੈ ਅਤੇ ਸ਼ਹਿਰ ਦੀ ਸਫਾਈ ਹੋ ਸਕਦੀ ਹੈ।

ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਵੀ ਆਪਣੇ ਹਲਕੇ ਨਾਲ ਸਬੰਧਤ ਕਈ ਮੁੱਦੇ ਚੁੱਕੇ ਅਤੇ ਕਿਹਾ ਕਿ ਹਲਕਾ ਆਤਮ ਨਗਰ ਸਮੱਸਿਆਵਾਂ ਨਾਲ ਘਿਰਿਆ ਹੋਇਆ ਹਲਕਾ ਹੈ ਜਿੱਥੇ ਲੋਕ ਮੁੱਢਲੀਆਂ ਸਹੂਲਤਾਂ ਤੋਂ ਵਾਂਝੇ ਹਨ, ਥਾਈਂ-ਥਾਈਂ ਲੱਗੇ ਕੂੜੇ ਦੇ ਅੰਬਾਰ ਸਾਫ ਹਵਾ ਨੂੰ ਦੂਸ਼ਿਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੁਧਿਆਣਾ ਸਮਾਰਟ ਸਿਟੀ ਲਿਮਟਿਡ ਪ੍ਰੋਜੈਕਟ ਤਹਿਤ ਪਹਿਲਾਂ ਕੂੜੇ ਦੇ ਕੰਪੈਕਟਰ ਲਗਾਉਣ ਅਤੇ ਲੋਕਾਂ ਨੂੰ ਸਾਫ-ਸੁਥਰੀ ਹਵਾ ਹਵਾ ਦੇਣ ਅਤੇ ਸੜਕਾਂ ਦੀ ਮੁਰੰਮਤ 'ਤੇ ਟ੍ਰੈਫਿਕ ਨੂੰ ਸੁਧਾਰਨ 'ਤੇ ਜ਼ੋਰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸੁ਼ੱਧ 'ਤੇ ਸਾਫ ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣਾ ਉਨ੍ਹਾਂ ਦਾ ਮੁੱਖ ਟੀਚਾ ਹੈ। ਇਸ ਸਬੰਧੀ ਸੰਸਦ ਮੈਂਬਰ ਸ੍ਰ. ਰਵਨੀਤ ਸਿੰਘ ਬਿੱਟੂ ਅਤੇ ਨਗਰ ਨਿਗਮ ਕਮਿਸ਼ਨਰ ਸ਼੍ਰੀ ਪ੍ਰਦੀਪ ਕੁਮਾਰ ਸੱਭਰਵਾਲ ਵੱਲੋਂ ਸਾਰੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਦਿੱਤੀਆਂ ਗਈਆਂ ਕਿ ਉਹ ਨਿੱਜੀ ਤੌਰ 'ਤੇ ਲੁਧਿਆਣਾ ਸਮਾਰਟ ਸਿਟੀ ਅਧੀਨ ਆਉਂਦੇ ਸਾਰੇ ਪ੍ਰੋਜੈਕਟਾਂ ਦੀ ਪ੍ਰਗਤੀ 'ਤੇ ਨਜ਼ਰ ਰੱਖਣਗੇ ਅਤੇ ਉਨ੍ਹਾਂ ਕਿਹਾ ਜੇਕਰ ਇਸ ਪ੍ਰੋਜੈਕਟਸ ਨੂੰ ਲੈ ਕੇ ਕਿਸੇ ਵੀ ਅਧਿਕਾਰੀ ਵੱਲੋਂ ਅਣਗਹਿਲੀ ਜਾਂ ਖਾਮੀ ਪਾਈ ਗਈ ਤਾਂ ਸਬੰਧਤ ਅਧਿਕਾਰੀ ਖਿਲਾਫ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਸਟਾਫ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਅਤੇ ਕਿਹਾ ਕਿ ਵਿਭਾਗਾਂ ਦੇ ਖਾਸ ਕਰਕੇ ਨਗਰ ਨਿਗਮ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਨੂੰ ਆਪਣੇ ਕੰਮ ਵਿੱਚ ਤੇਜੀ ਲਿਆਉਣ ਅਤੇ ਆਪਣੇ ਦਫਤਰਾਂ ਵਿੱਚ ਆਉਣ ਵਾਲੇ ਲੋਕਾਂ ਦੀ ਸਹੂਲਤ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਲੋੜ ਹੈ।ਉਨ੍ਹਾਂ ਅੱਗੇ ਕਿਹਾ ਕਿ ਲੁਧਿਆਣਾ ਸਮਾਰਟ ਸਿਟੀ ਪ੍ਰੋਜੈਕਟ ਅਧੀਨ ਸਾਰੇ ਪ੍ਰੋਜੈਕਟ ਪਹਿਲ ਦੇ ਆਧਾਰ 'ਤੇ ਅਤੇ ਨਿਰਧਾਰਿਤ ਸਮੇਂ ਸੀਮਾ ਦੇ ਅੰਦਰ ਮੁਕੰਮਲ ਕੀਤੇ ਜਾਣਗੇ।

 

Tags: Ravneet Singh Bittu , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD