Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਬਿਜਲੀ ਦੀ ਵਧਦੀ ਮੰਗ ਨੂੰ ਪੂਰਾ ਕਰਨ ਲਈ ਪੀ.ਐੱਸ.ਪੀ.ਸੀ.ਐੱਲ. ਪੂਰੀ ਤਰ੍ਹਾਂ ਤਿਆਰ : ਹਰਭਜਨ ਸਿੰਘ

ਸੀ ਐਮ ਡੀ ਜਤਾਇਆ ਰਾਜਪੁਰਾ ਥਰਮਲ ਵਿੱਚ ਵਿਸ਼ਵਾਸ

Harbhajan Singh ETO, Neena Mittal, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Rajpura, Patiala, Punjab State Power Corporation Limited, PSPCL, Baldev Singh Sran

Web Admin

Web Admin

5 Dariya News

ਰਾਜਪੁਰਾ (ਪਟਿਆਲਾ) , 02 May 2022

Last updated on: May 02, 2022, 00:00 IST

ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੇ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਬਲਦੇਵ ਸਿੰਘ ਸਰਾਂ ਨਾਲ ਰਾਜਪੁਰਾ ਥਰਮਲ ਪਾਵਰ ਪਲਾਂਟ 'ਦਾ ਵਿਸ਼ੇਸ਼ ਦੌਰਾ ਕੀਤਾ। ਇਸ ਅਵਸਰ ਪ੍ਰਤਾਕਾਰਾਂ ਨਾਲ ਗੱਲ ਕਰਦੇ ਹੋਏ, ਬਿਜਲੀ ਮੰਤਰੀ ਨੇ ਕਿਹਾ ਕਿ ਰਾਜ ਵਿਚ ਵੱਧ ਰਹੀ ਬਿਜਲੀ ਦੀ ਪੂਰਤੀ ਲਈ ਪੀ.ਐੱਸ.ਪੀ.ਸੀ.ਐੱਲ. ਪੂਰੀ ਤਰ੍ਹਾਂ ਤਿਆਰ ਹੈ। ਬਿਜਲੀ ਮੰਤਰੀ ਨੇ ਨਾਭਾ ਪਾਵਰ ਲਿਮਟਿਡ, ਜੋ ਕਿ 2x700 ਮੈਗਾਵਾਟ ਰਾਜਪੁਰਾ ਥਰਮਲ ਪਾਵਰ ਪਲਾਂਟ ਦਾ ਸੰਚਾਲਨ ਕਰਦੀ ਹੈ, ਦੇ ਉੱਚ ਪ੍ਰਬੰਧਕਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, “ਸਿਰਫ ਪੰਜਾਬ ਹੀ ਨਹੀਂ, ਬਲਕਿ ਪੂਰਾ ਦੇਸ਼ ਕੋਲੇ ਦੇ ਸੰਕਟ ਦਾ ਸਾਹਮਣਾ ਕਰ ਰਿਹਾ ਸੀ। ਪਰ, ਪੰਜਾਬ ਅਜੇ ਵੀ ਦੂਜੇ ਰਾਜਾਂ ਦੇ ਮੁਕਾਬਲੇ ਬਿਹਤਰ ਸਥਿੱਤੀ ਵਿਚ ਹੈ।"ਉਨ੍ਹਾਂ ਕਿਹਾ ਕਿ ਬਿਜਲੀ ਦੀ ਮੰਗ ਪਹਿਲਾਂ ਹੀ 8500 ਮੈਗਾਵਾਟ ਨੂੰ ਪਾਰ ਕਰ ਚੁੱਕੀ ਹੈ ਅਤੇ ਪਾਵਰ ਕਾਰਪੋਰੇਸ਼ਨ ਇਸ ਮੰਗ ਨੂੰ ਪੂਰਾ ਕਰ ਰਿਹਾ ਹੈ ਜੋ ਕਿ ਪਿਛਲੇ ਸਾਲਾਂ ਦੇ ਮੁਕਾਬਲੇ 40 ਫੀਸਦੀ ਵੱਧ ਹੈ। 

ਉਨ੍ਹਾਂ ਕਿਹਾ ਕਿ ਰਾਜ ਦੇ ਸਾਰੇ ਵਰਗਾਂ -ਖੇਤੀਬਾੜੀ, ਉਦਯੋਗਿਕ, ਵਪਾਰਕ ਅਤੇ ਅਤੇ ਘਰੇਲੂ ਖਪਤਕਾਰਾਂ ਨੂੰ ਬਿਜਲੀ ਦੀ ਨਿਰਵਿਘਨ ਅਤੇ ਭਰੋਸੇਮੰਦ ਸਪਲਾਈ ਯਕੀਨੀ ਬਣਾਉਣ ਲਈ ਸਾਰੇ ਉਪਾਅ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਪਛਵਾੜਾ ਕੋਲਾ ਖਾਣਾਂ ਨੂੰ ਮੁੜ ਚਾਲੂ ਕਰਨ ਲਈ ਯਤਨ ਕੀਤੇ ਜਾ ਰਹੇ ਹਨ ਅਤੇ ਜੂਨ ਦੇ ਅੰਤ ਤੱਕ ਰਾਜ ਦੇ ਦੇ ਥਰਮਲ ਪਾਵਰ ਪਲਾਂਟਾਂ ਨੂੰ ਕੋਲੇ ਦੀ ਸਪਲਾਈ ਸ਼ੁਰੂ ਹੋਨ ਕਰਨ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਕਿਉਂਕਿ ਮੰਗ ਕਈ ਗੁਣਾ ਵੱਧ ਗਈ ਹੈ, ਇਸ ਲਈ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਕੰਮ ਕਰ ਰਹੀ ਹੈ ਕਿ ਸਰਕਾਰੀ ਅਤੇ ਨਿੱਜੀ ਥਰਮਲ ਪਲਾਂਟ ਪੂਰੀ ਸਮਰੱਥਾ ਨਾਲ ਕੰਮ ਕਰਨ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੀ.ਐਸ.ਪੀ.ਸੀ.ਐਲ. ਦੇ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਬਲਦੇਵ ਸਿੰਘ ਸਰਾਂ ਨੇ ਰਾਜਪੁਰਾ ਤਾਪ ਬਿਜਲੀ ਘਰ ਦੀ ਸ਼ਲਾਘਾ ਕਰਦਿਆਂ ਦਾਅਵਾ ਕੀਤਾ ਕਿ ਇਸ ਦੀ ਕਾਰਗੁਜ਼ਾਰੀ ਬਾਕੀਆਂ ਨਾਲੋਂ ਬਿਹਤਰ ਹੈ ਅਤੇ ਇਹ ਪਲਾਂਟ ਬਿਨਾਂ ਸ਼ੱਕ ਸੂਬੇ ਦੇ ਊਰਜਾ ਖੇਤਰ ਦੀ ਰੀੜ੍ਹ ਦੀ ਹੱਡੀ ਸਾਬਤ ਹੋਇਆ ਹੈ

।ਰਾਜਪੁਰਾ ਦੀ ਵਿਧਾਇਕਾ ਨੀਨਾ ਮਿੱਤਲ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਬਿਜਲੀ ਮੰਤਰੀ ਅੱਜ ਉਹਨਾਂ ਦੇ ਹਲਕੇ ਦੇ ਥਰਮਲ ਪਲਾਂਟ ਦਾ ਦੌਰਾ ਕਰਨ ਲਈ ਆਏ ਹਨ, ਜੋ ਕਿ ਉਨ੍ਹਾਂ ਅਨੁਸਾਰ ਪੰਜਾਬ ਦੀ ਬਿਜਲੀ ਦੀ ਮੰਗ ਅਤੇ ਸਪਲਾਈ ਦੇ ਪਾੜੇ ਨੂੰ ਵੱਡੇ ਪੱਧਰ 'ਤੇ ਪੂਰਾ ਕਰਨ ਵਿਚ ਯੋਗਦਾਨ ਪਾ ਰਿਹਾ ਹੈ।ਇਸ ਤੋਂ ਪਹਿਲਾਂ ਨਾਭਾ ਪਾਵਰ ਲਿਮਟਿਡ ਦੇ ਉੱਚ ਅਧਿਕਾਰੀਆਂ ਨੇ ਬਿਜਲੀ ਮੰਤਰੀ ਨੂੰ ਦਾ ਸਵਾਗਤ ਕੀਤਾ ਅਤੇ ਮੰਤਰੀ ਨੂੰ ਪਲਾਂਟ ਦੀ ਚੰਗੀ ਕਾਰਗੁਜ਼ਾਰੀ ਨਾਲ ਅਵਗਤ ਕਰਵਾਇਆ। ਉਹਨਾਂ ਦੱਸਿਆ ਕਿ ਪਿਛਲੇ ਸਾਲਾਂ ਵਿਚ ਝੋਨੇ ਦੇ ਸੀਜ਼ਨ ਦੌਰਾਨ ਇਸਦੇ ਪਲਾਂਟ ਦੀ ਉਪਲਬਧਤਾ ਦਾ ਕਾਰਕ 96% ਤੋਂ ਵੱਧ ਰਿਹਾ ਹੈ, ਖਾਸ ਕਰਕੇ ਪਿਛਲੇ ਦੋ ਸਾਲ ਜਦੋਂ ਪੀਏਐਫ ਲਗਾਤਾਰ 100% ਰਿਹਾ ਹੈ ।

 

Tags: Harbhajan Singh ETO , Neena Mittal , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Rajpura , Patiala , Punjab State Power Corporation Limited , PSPCL , Baldev Singh Sran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD