Thursday, 02 May 2024

 

 

ਖ਼ਾਸ ਖਬਰਾਂ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ - ਹਰਭਜਨ ਸਿੰਘ ਈ ਟੀ ਓ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਅਕਾਲੀ ਤੇ ਕਾਂਗਰਸੀਆਂ ਨੂੰ ਦਿੱਤਾ ਧੋਬੀ ਪਟਕਾ ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਕਿਰਦਾਰ ਨਿਭਾਉਂਦਾ ਹੈ ਨੌਜਵਾਨ ਵਰਗ- ਸੰਦੀਪ ਕੁਮਾਰ ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਹੋਈ ਈ. ਵੀ. ਐੱਮਜ਼ ਤੇ ਵੀਵੀਪੈਟ ਦੀ ਪਹਿਲੀ ਰੈਂਡੇਮਾਇਜੇਸ਼ਨ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਡਾ: ਸੇਨੁ ਦੁੱਗਲ ਦੀ ਨਿਗਰਾਨੀ ਵਿਚ ਹੋਈ ਫਾਰਮੇਸੀ ਕਾਲਜ ਬੇਲਾ ਨੇ ਮਾਈਂਡ ਮੈਨੇਜਮੈਂਟ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਬਲਾੜੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ। ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਪ੍ਰੋਗਰਾਮ ਟੈਕਨੋ ਵਿਰਸਾ-2024 ਦਾ ਸ਼ਾਨੋ-ਸ਼ੌਕਤ ਨਾਲ ਸਮਾਪਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ ਪੁਲਿਸ ਦੀ ਪਹਿਲ- ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ 4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਡਾ: ਸੇਨੂ ਦੁੱਗਲ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਗਿਣਤੀ ਕੇਂਦਰਾਂ ਦਾ ਦੌਰਾ ਭਗਵੰਤ ਮਾਨ ਨੇ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਕੀਤੀ ਤਾਰੀਫ਼, ਕਿਹਾ- ਰੌੜੀ ਗੜ੍ਹਸ਼ੰਕਰ ਦੇ ਵਿਕਾਸ ਪ੍ਰਤੀ ਬੇਹੱਦ ਸੰਜੀਦਾ

 

ਮੰਤਰੀ ਮੰਡਲ ਵੱਲੋਂ ਕੌਮੀ ਖੁਰਾਕ ਸੁਰੱਖਿਆ ਐਕਟ ਤਹਿਤ ਇਕ ਅਕਤੂਬਰ ਤੋਂ ਘਰ-ਘਰ ਜਾ ਕੇ ਆਟਾ ਸਪਲਾਈ ਕਰਨ ਦੀ ਸ਼ੁਰੂਆਤ ਲਈ ਹਰੀ ਝੰਡੀ

ਤਿੰਨ ਪੜਾਵਾਂ ਵਿਚ ਲਾਗੂ ਹੋਵੇਗੀ ਸੇਵਾ ਅਤੇ ਸਮੁੱਚੇ ਸੂਬੇ ਨੂੰ ਅੱਠ ਜ਼ੋਨਾਂ ਵਿਚ ਵੰਡਿਆ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Cabinet Decision Punjab

Web Admin

Web Admin

5 Dariya News

ਚੰਡੀਗੜ੍ਹ , 02 May 2022

ਪੰਜਾਬ ਦੇ ਲੋਕਾਂ ਨੂੰ ਉਨਾਂ ਦੇ ਦਰ ਉਤੇ ਜਾ ਕੇ ਸੁਚਾਰੂ ਢੰਗ ਨਾਲ ਰਾਸ਼ਨ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਪਹਿਲੀ ਅਕਤੂਬਰ ਤੋਂ ਘਰ-ਘਰ ਜਾ ਕੇ ਆਟੇ ਦੀ ਸਪਲਾਈ ਕਰਨ ਦੀ ਸੇਵਾ ਦੀ ਸ਼ੁਰੂਆਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਇਸ ਸੇਵਾ ਨੂੰ ਸੂਬਾ ਭਰ ਵਿਚ ਤਿੰਨ ਪੜਾਵਾਂ ਵਿਚ ਲਾਗੂ ਕੀਤਾ ਜਾਵੇਗਾ।ਕੌਮੀ ਖੁਰਾਕ ਸੁਰੱਖਿਆ ਐਕਟ ਦੇ ਤਹਿਤ ਆਟੇ ਦੀ ਘਰ-ਘਰ ਸਪਲਾਈ ਦੀ ਸ਼ੁਰੂਆਤ ਕਰਨ ਲਈ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲਿਆਂ ਬਾਰੇ ਵਿਭਾਗ ਦੇ ਸਹਿਮਤੀ ਦਿੰਦੇ ਹੋਏ ਸਮੁੱਚੇ ਸੂਬੇ ਨੂੰ ਅੱਠ ਜ਼ੋਨਾਂ ਵਿਚ ਵੰਡਿਆ ਗਿਆ ਹੈ ਅਤੇ ਪਹਿਲੇ ਪੜਾਅ ਵਿਚ ਇਕ ਜ਼ੋਨ ਵਿਚ ਇਹ ਸੇਵਾ ਸ਼ੁਰੂ ਕੀਤੀ ਜਾਵੇਗੀ ਅਤੇ ਦੂਜੇ ਪੜਾਅ ਵਿਚ ਦੋ ਜ਼ੋਨਾਂ ਵਿਚ ਅਤੇ ਤੀਜੇ ਪੜਾਅ ਵਿਚ ਬਾਕੀ ਪੰਜ ਜ਼ੋਨਾਂ ਵਿਚ ਸ਼ੁਰੂ ਕੀਤੀ ਜਾਵੇਗੀ।ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਮੁਤਾਬਕ ਸੂਬਾ ਸਰਕਾਰ ਐਨ.ਐਫ.ਐਸ.ਏ. ਦੇ ਤਹਿਤ ਦਰਜ ਕੀਤੇ ਹਰੇਕ ਲਾਭਪਾਤਰੀ ਨੂੰ, ਐਨ.ਐਫ.ਐਸ.ਏ. ਦੇ ਅਧੀਨ ਆਟੇ ਦੀ ਹੋਮ ਡਿਲਿਵਰੀ ਦੀ ਪੇਸ਼ਕਸ਼ ਕਰੇਗੀ। ਕੋਈ ਵੀ ਲਾਭਪਾਤਰੀ, ਜੋ ਕਿ ਇੱਕ ਫੇਅਰ ਪ੍ਰਾਈਸ ਸ਼ਾਪ (ਵਾਜਬ ਕੀਮਤ ਦੁਕਾਨ, ਐਫ.ਪੀ.ਐਸ.) ਤੋਂ ਆਪਣੇ ਹਿੱਸੇ ਦੀ ਕਣਕ ਜੇਕਰ ਖੁਦ ਜਾ ਕੇ ਇਕੱਠੀ ਕਰਨਾ ਚਾਹੁੰਦਾ ਹੈ, ਤਾਂ ਉਸ ਕੋਲ ਮੁਫਤ ਵਿੱਚ ਉਪਲਬਧ ਇੱਕ ਢੁਕਵੇਂ ਆਈ.ਟੀ. ਦਖਲ ਦੁਆਰਾ ਇਸ ਤੋਂ ਬਾਹਰ ਰਹਿਣ ਦਾ ਬਦਲ ਮੌਜੂਦ ਹੋਵੇਗਾ। ਇਹ ਰਾਸ਼ਨ ਹੁਣ ਤਿਮਾਹੀ ਚੱਕਰ ਤੋਂ ਮਹੀਨਾਵਾਰ ਦੇ ਚੱਕਰ ਵਿੱਚ ਬਦਲਿਆ ਜਾਵੇਗਾ।

ਘਰ-ਘਰ ਆਟਾ ਪਹੁੰਚਾਉਣ ਦੀ ਸੇਵਾ ਮੋਬਾਈਲ ਫੇਅਰ ਪ੍ਰਾਈਸ ਸ਼ਾਪਜ (ਐਮ.ਪੀ.ਐਸ.) ਦੀ ਧਾਰਨਾ ਨੂੰ ਪੇਸ ਕਰੇਗੀ। ਐਮ.ਪੀ.ਐਸ. ਇੱਕ ਟਰਾਂਸਪੋਰਟ ਵਾਹਨ ਹੋਵੇਗਾ, ਤਰਜ਼ੀਹੀ ਤੌਰ ‘ਤੇ ਲਾਭਪਾਤਰੀ ਨੂੰ ਆਟਾ ਸੌਂਪਣ ਨੂੰ ਲਾਈਵ ਕਰਨ ਲਈ ਜੀ.ਪੀ.ਐਸ. ਸਹੂਲਤ ਅਤੇ ਕੈਮਰੇ ਨਾਲ ਲੈਸ ਕੀਤਾ ਜਾਵੇਗਾ। ਇਸ ਵਿੱਚ ਲਾਜ਼ਮੀ ਤੌਰ ‘ਤੇ ਤੋਲਣ ਦੀ ਸਹੂਲਤ ਹੋਵੇਗੀ ਤਾਂ ਜੋ ਗਾਹਕ ਨੂੰ ਆਟੇ ਦੀ ਡਿਲੀਵਰੀ ਕਰਨ ਤੋਂ ਪਹਿਲਾਂ ਇਸ ਦੇ ਵਜਨ ਬਾਰੇ ਸੰਤੁਸਟ ਕੀਤਾ ਜਾ ਸਕੇ। ਬਾਇਓਮੀਟਿ੍ਰਕ ਤਸਦੀਕ, ਲਾਭਪਾਤਰੀ ਨੂੰ ਪਿ੍ਰੰਟ ਕੀਤੀ ਵਜਨ ਸਲਿੱਪ ਸੌਂਪਣਾ ਆਦਿ ਦੀਆਂ ਸਾਰੀਆਂ ਲਾਜ਼ਮੀ ਲੋੜਾਂ ਐਮ.ਪੀ.ਐਸ. ਦੁਆਰਾ ਪ੍ਰਦਾਨ ਕੀਤੀਆਂ ਜਾਣਗੀਆਂ। ਸਾਰੇ ਐਮ.ਪੀ.ਐਸ. ਲਾਇਸੰਸ, ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੁਆਰਾ ਜਾਰੀ ਕੀਤੇ ਜਾਣਗੇ। ਇੱਕ ਐਮ.ਪੀ.ਐਸ. ਨੂੰ ਐਨ.ਐਫ.ਐਸ.ਏ. ਦੇ ਅਧੀਨ ‘ਵਾਜਬ ਕੀਮਤ ਦੀ ਦੁਕਾਨ’ ਵਰਗੀ ਸਥਿਤੀ ਦਾ ਦਰਜਾ ਮਿਲੇਗਾ। ਸਿਰਫ ਐਮ.ਪੀ.ਐਸ. ਹੀ ਆਟੇ ਦੀ ਹੋਮ ਡਿਲੀਵਰੀ ਦੀ ਸਹੂਲਤ ਪ੍ਰਦਾਨ ਕਰਨਗੇ। ਐਫ.ਪੀ.ਐਸ. ਲਾਭਪਾਤਰੀ ਨੂੰ ਕਣਕ ਦੀ ਸਪੁਰਦਗੀ ਦੀ ਮੌਜੂਦਾ ਸਹੂਲਤ ਦੀ ਪੇਸ਼ਕਸ਼ ਕਰਨਾ ਜਾਰੀ ਰੱਖੇਗਾ ਅਤੇ ਲਾਭਪਾਤਰੀ ਨੂੰ ਐਫ.ਪੀ.ਐਸ. ਉਤੇ ਜਾਣਾ ਹੋਵੇਗਾ ਅਤੇ ਕਣਕ ਦੀ ਅਧਿਕਾਰਤ ਮਾਤਰਾ ਨੂੰ ਸਰੀਰਕ ਤੌਰ ‘ਤੇ ਇਕੱਠਾ ਕਰਨਾ ਹੋਵੇਗਾ।

ਕਿਸੇ ਵੀ ਐਮ.ਪੀ.ਐਸ. ਅਤੇ ਐਫ.ਪੀ.ਐਸ. ਵਿਚਕਾਰ ਅਦਲਾ-ਬਦਲੀ ਦੀ ਇਜਾਜ਼ਤ ਜਾਰੀ ਰਹੇਗੀ। ਜਿੱਥੇ ਵੀ ਲਾਭਪਾਤਰੀ ਨੇ ਆਟੇ ਦੀ ਹੋਮ ਡਿਲੀਵਰੀ ਦੀ ਸਹੂਲਤ ਦੀ ਚੋਣ ਕੀਤੀ ਹੈ, ਇਹ ਆਪਣੇ ਆਪ ਇਹ ਵੀ ਸੰਕੇਤ ਕਰੇਗਾ ਕਿ ਲਾਭਪਾਤਰੀ ਨੇ ਐਮ.ਪੀ.ਐਸ. ਨੂੰ ਪਸੰਦੀਦਾ ਵਾਜਬ ਕੀਮਤ ਦੀ ਦੁਕਾਨ ਵਜੋਂ ਚੁਣਿਆ ਹੈ ਅਤੇ ਫਿਰ ਐਮ.ਪੀ.ਐਸ. ਨੂੰ ਅਜਿਹੇ ਲਾਭਪਾਤਰੀ ਦੇ ਦਰਵਾਜੇ ਤੱਕ ਆਟੇ ਦੀ ਨਿਰਧਾਰਤ ਮਾਤਰਾ ਪਹੁੰਚਾਉਣ ਦੀ ਜ਼ਿੰਮੇਵਾਰੀ ਸੌਂਪੀ ਜਾਵੇਗੀ।ਜਿੱਥੇ ਵੀ ਕਿਸੇ ਲਾਭਪਾਤਰੀ ਨੂੰ ਆਟਾ ਦਿੱਤਾ ਜਾ ਰਿਹਾ ਹੈ, ਉਸ ਲਾਭਪਾਤਰੀ ਪਾਸੋਂ 2 ਰੁਪਏ ਪ੍ਰਤੀ ਕਿਲੋ ਦੀ ਮੌਜੂਦਾ ਰਾਸ਼ੀ ਦੀ ਵਸੂਲੀ ਐਮ.ਪੀ.ਐਸ. ਦੁਆਰਾ ਇਕੱਠੀ ਕੀਤੀ ਜਾਵੇਗੀ। ਇਸ ਮੰਤਵ ਲਈ ਐਮ.ਪੀ.ਐਸ. ਤਰਜੀਹੀ ਤੌਰ ‘ਤੇ ਡਿਜੀਟਲ ਵਿਧੀ ਨਾਲ ਭੁਗਤਾਨ ਦੀ ਰਕਮ ਇਕੱਠੀ ਕਰੇਗਾ। ਸਿਰਫ ਜਿੱਥੇ ਲਾਭਪਾਤਰੀ ਕੋਲ ਡਿਜੀਟਲ ਭੁਗਤਾਨ ਕਰਨ ਪਹੁੰਚ ਨਹੀਂ ਹੁੰਦੀ, ਉੱਥੇ ਹੀ ਐਮ.ਪੀ.ਐਸ. ਭੁਗਤਾਨ ਨੂੰ ਨਕਦੀ ਰੂਪ ਵਿੱਚ ਇਕੱਠਾ ਕਰੇਗਾ।ਐਨ.ਐਫ.ਐਸ.ਏ. ਦੇ ਲਾਭਪਾਤਰੀਆਂ ਨੂੰ ਆਟੇ ਦੀ ਹੋਮ ਡਿਲਿਵਰੀ ਦੀ ਸੇਵਾ ਦੀ ਸਫਲਤਾਪੂਰਵਕ ਪੇਸ਼ਕਸ਼ ਕਰਨ ਲਈ ਲੋੜੀਂਦੀਆਂ ਸਾਰੀਆਂ ਗਤੀਵਿਧੀਆਂ ਨੂੰ ਪੂਰਾ ਕਰਨ ਲਈ ਮਾਰਕਫੈੱਡ ਦੁਆਰਾ ਸਪੈਸ਼ਲ ਪਰਪਜ਼ ਵਹੀਕਲ (ਐਸ.ਪੀ.ਵੀ) ਦਾ ਗਠਨ ਕੀਤਾ ਜਾਵੇਗਾ।ਮੰਤਰੀ ਮੰਡਲ ਨੇ ਇਹ ਵੀ ਫੈਸਲਾ ਕੀਤਾ ਕਿ ਕਣਕ ਪੀਹ ਕੇ ਆਟਾ ਬਣਾਉਣ ਦਾ ਸਾਰਾ ਖਰਚਾ ਸੂਬਾ ਸਰਕਾਰ ਸਹਿਣ ਕਰੇਗੀ ਭਾਵੇਂ ਕਿ ਐਨ.ਐਫ.ਐਸ.ਏ. ਦੇ ਦਿਸ਼ਾ-ਨਿਰਦੇਸ਼ ਕਣਕ ਦੀ ਪਿਹਾਈ ਦਾ ਖਰਚਾ ਲਾਭਪਾਤਰੀ ਪਾਸੋਂ ਵਸੂਲਣ ਦੀ ਇਜਾਜ਼ਤ ਦਿੰਦੇ ਹਨ। ਇਸ ਨਵੀਂ ਸੇਵਾ ਨਾਲ ਲਾਭਪਾਤਰੀਆਂ ਲਈ 170 ਕਰੋੜ ਰੁਪਏ ਦੀ ਬੱਚਤ ਹੋਵੇਗੀ ਜੋ ਹੁਣ ਇਨਾਂ ਲਾਭਪਾਤਰੀਆਂ ਵੱਲੋਂ ਸਥਾਨਕ ਆਟਾ ਚੱਕੀਆਂ ਤੋਂ ਕਣਕ ਦੀ ਪਿਹਾਈ ਉਤੇ ਖਰਚਿਆ ਜਾਂਦਾ ਹੈ।

ਸ੍ਰੀ ਮੁਕਤਸਰ ਸਾਹਿਬ ਵਿਚ ਨਰਮੇ ਦੀ ਫਸਲ ਦਾ 50 ਫੀਸਦੀ ਨੁਕਸਾਨ ਮੰਨਦਿਆਂ 5400 ਰੁਪਏ ਪ੍ਰਤੀ ਏਕੜ ਰਾਹਤ ਦੇਣ ਦੀ ਪ੍ਰਵਾਨਗੀ

ਸੂਬੇ ਦੇ ਬਜਟ ਵਿੱਚੋਂ ਕਿਸਾਨਾਂ ਨੂੰ ਵਿੱਤੀ ਰਾਹਤ ਦੇਣ ਲਈ ਮੰਤਰੀ ਮੰਡਲ ਨੇ ਸ੍ਰੀ ਮੁਕਤਸਰ ਸਾਹਿਬ ਵਿਚ ਸਮੁੱਚੇ ਖੇਤਰ ਵਿਚ ਨਰਮੇ ਦਾ 50 ਫੀਸਦੀ ਨੁਕਸਾਨ ਮੰਨਦੇ ਹੋਏ ਪ੍ਰਤੀ ਏਕੜ 5400 ਰੁਪਏ ਦੀ ਵਿੱਤੀ ਰਾਹਤ ਦੇਣ ਦਾ ਐਲਾਨ ਕੀਤਾ ਹੈ। ਇਸ ਫੈਸਲੇ ਨਾਲ ਪ੍ਰਭਾਵਿਤ ਕਿਸਾਨਾਂ ਅਤੇ ਨਰਮਾ ਚੁਗਣ ਵਾਲੇ ਕਾਮਿਆਂ ਨੂੰ ਸੂਬੇ ਦੇ ਬਜਟ ਵਿੱਚੋਂ ਕ੍ਰਮਵਾਰ 38.08 ਕਰੋੜ ਰੁਪਏ ਅਤੇ 3.81 ਕਰੋੜ ਰੁਪਏ ਜਾਰੀ ਕੀਤੇ ਜਾਣਗੇ।ਜ਼ਿਕਰਯੋਗ ਹੈ ਕਿ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਵਿਖੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਨਰਮੇ ਦੀ ਫਸਲ ਨੂੰ ਹੋਏ ਨੁਕਸਾਨ ਦੇ ਇਵਜ਼ ਵਿਚ ਪ੍ਰਭਾਵਿਤ ਕਿਸਾਨਾਂ ਨੂੰ 4.74 ਕਰੋੜ ਰੁਪਏ ਅਤੇ ਨਰਮਾ ਚੁਗਣ ਵਾਲੇ ਕਾਮਿਆਂ ਨੂੰ 47.44 ਲੱਖ ਰੁਪਏ ਦੀ ਰਾਹਤ ਦਿੱਤੀ ਗਈ ਸੀ।

ਕਿਰਤੀ ਭਲਾਈ ਬੋਰਡ ਦੀਆਂ ਸਾਲ 2015-16 ਅਤੇ 2016-17 ਦੀਆਂ ਸਾਲਾਨਾ ਤੇ ਲੇਖਾ ਰਿਪੋਰਟਾਂ ਨੂੰ ਪ੍ਰਵਾਨਗੀ

ਮੰਤਰੀ ਮੰਡਲ ਨੇ ਪੰਜਾਬ ਨਿਰਮਾਣ ਅਤੇ ਹੋਰ ਉਸਾਰੀ ਕਾਮੇ ਭਲਾਈ ਬੋਰਡ ਦੀਆਂ ਸਾਲ 2015-16 ਅਤੇ 2016-17 ਲਈ ਸਾਲਾਨਾ ਤੇ ਲੇਖਾ ਰਿਪੋਰਟਾਂ ਨੂੰ ਪ੍ਰਵਾਨਗੀ ਦਿੰਦੇ ਹੋਏ ਇਨਾਂ ਨੂੰ ਕਾਨੂੰਨ ਦੇ ਤਹਿਤ ਪੰਜਾਬ ਵਿਧਾਨ ਸਭਾ ਵਿਚ ਪੇਸ਼ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। 

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Cabinet Decision Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD