Friday, 03 May 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ - ਹਰਭਜਨ ਸਿੰਘ ਈ ਟੀ ਓ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਅਕਾਲੀ ਤੇ ਕਾਂਗਰਸੀਆਂ ਨੂੰ ਦਿੱਤਾ ਧੋਬੀ ਪਟਕਾ ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਕਿਰਦਾਰ ਨਿਭਾਉਂਦਾ ਹੈ ਨੌਜਵਾਨ ਵਰਗ- ਸੰਦੀਪ ਕੁਮਾਰ ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਹੋਈ ਈ. ਵੀ. ਐੱਮਜ਼ ਤੇ ਵੀਵੀਪੈਟ ਦੀ ਪਹਿਲੀ ਰੈਂਡੇਮਾਇਜੇਸ਼ਨ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਡਾ: ਸੇਨੁ ਦੁੱਗਲ ਦੀ ਨਿਗਰਾਨੀ ਵਿਚ ਹੋਈ ਫਾਰਮੇਸੀ ਕਾਲਜ ਬੇਲਾ ਨੇ ਮਾਈਂਡ ਮੈਨੇਜਮੈਂਟ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਬਲਾੜੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ। ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਪ੍ਰੋਗਰਾਮ ਟੈਕਨੋ ਵਿਰਸਾ-2024 ਦਾ ਸ਼ਾਨੋ-ਸ਼ੌਕਤ ਨਾਲ ਸਮਾਪਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ ਪੁਲਿਸ ਦੀ ਪਹਿਲ- ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ 4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਡਾ: ਸੇਨੂ ਦੁੱਗਲ

 

ਪੰਜਾਬ ਮੰਤਰੀ ਮੰਡਲ ਵੱਲੋਂ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਖਾਲੀ ਪਈਆਂ 26,454 ਅਸਾਮੀਆਂ ਲਈ ਭਰਤੀ ਨੂੰ ਪ੍ਰਵਾਨਗੀ

ਭਰਤੀ ਮੁਹਿੰਮ ਲਈ ਮੁੱਖ ਵਿਭਾਗਾਂ ਵਿੱਚ ਗ੍ਰਹਿ ਮਾਮਲੇ, ਸਕੂਲ ਸਿੱਖਿਆ, ਸਿਹਤ, ਬਿਜਲੀ ਅਤੇ ਤਕਨੀਕੀ ਸਿੱਖਿਆ ਸ਼ਾਮਿਲ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Cabinet Decision Punjab

Web Admin

Web Admin

5 Dariya News

ਚੰਡੀਗੜ੍ਹ , 02 May 2022

ਨੌਜਵਾਨਾਂ ਨੂੰ ਰੁਜ਼ਗਾਰ ਦੇ ਲਾਹੇਵੰਦ ਮੌਕੇ ਪ੍ਰਦਾਨ ਕਰਨ ਲਈ ਇੱਕ ਵੱਡਾ ਫੈਸਲਾ ਲੈਂਦੇ ਹੋਏ ਪੰਜਾਬ ਮੰਤਰੀ ਮੰਡਲ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਖਾਲੀ ਪਈਆਂ 26,454 ਅਸਾਮੀਆਂ ’ਤੇ ਭਰਤੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।ਇਸ ਸਬੰਧੀ ਫੈਸਲਾ ਅੱਜ ਸਵੇਰੇ ਇੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।ਮੁੱਖ ਮੰਤਰੀ ਦਫਤਰ ਦੇ ਬੁਲਾਰੇ ਅਨੁਸਾਰ ਇਹ ਅਸਾਮੀਆਂ ਗਰੁੱਪ ਏ, ਬੀ ਅਤੇ ਸੀ ਨਾਲ ਸਬੰਧਤ ਹਨ। ਇਸ ਪ੍ਰਕਿਰਿਆ ਵਿੱਚ ਮੁੱਖ ਤੌਰ ’ਤੇ ਗ੍ਰਹਿ ਮਾਮਲੇ, ਸਕੂਲ ਸਿੱਖਿਆ, ਸਿਹਤ, ਬਿਜਲੀ ਅਤੇ ਤਕਨੀਕੀ ਸਿੱਖਿਆ ਵਿਭਾਗ ਸ਼ਾਮਿਲ ਹੋਣਗੇ। ਮੰਤਰੀ ਮੰਡਲ ਨੇ ਸਬੰਧਤ ਪ੍ਰਸ਼ਾਸਨਿਕ ਵਿਭਾਗਾਂ ਨੂੰ ਪਾਰਦਰਸ਼ੀ, ਨਿਰਪੱਖ ਅਤੇ ਸਮਾਂਬੱਧ ਭਰਤੀ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਇਹ ਵੀ ਫੈਸਲਾ ਕੀਤਾ ਗਿਆ ਹੈ ਕਿ ਗਰੁੱਪ-ਸੀ ਦੀਆਂ ਅਸਾਮੀਆਂ ਦੀ ਭਰਤੀ ਲਈ ਇੰਟਰਵਿਊ ਨਹੀਂ ਲਈ ਜਾਵੇਗੀ। ਇਹ ਫੈਸਲਾ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਟੀਚੇ ਨੂੰ ਪ੍ਰਾਪਤ ਕਰਨ ਵਿੱਚ ਸਹਾਈ ਹੋਵੇਗਾ। ਇਸ ਤੋਂ ਇਲਾਵਾ ਇਹ ਕਦਮ ਸਰਕਾਰੀ ਵਿਭਾਗਾਂ ਦੇ ਕੰਮਕਾਜ ਨੂੰ ਵੀ ਬੇਹਤਰ ਕਰੇਗਾ ਕਿਉਂਕਿ ਉਹ ਜਿੱਥੇ ਇਹ ਇੱਕ ਪਾਸੇ ਲੋੜੀਂਦੇ ਮਨੁੱਖੀ ਸਰੋਤ ਨਾਲ ਕੰਮ ਕਰਨਾ ਸ਼ੁਰੂ ਕਰਨਗੇ, ਉਥੇ ਦੂਜੇ ਪਾਸੇ ਰਾਜ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨਗੇ। 

‘ਪੰਜਾਬ ਸਟੇਟ ਲੈਜਿਸਲੇਚਰ ਮੈਂਬਰਜ਼ (ਪੈਨਸ਼ਨ ਅਤੇ ਮੈਡੀਕਲ ਸੁਵਿਧਾ ਰੈਗੂਲੇਸ਼ਨ) ਐਕਟ, 1977’ ਦੀ ਧਾਰਾ 3(1) ਵਿੱਚ ਸੋਧ ਨੂੰ ਮਨਜ਼ੂਰੀ 

ਇੱਕ ਹੋਰ ਮਹੱਤਵਪੂਰਨ ਫੈਸਲੇ ਵਿੱਚ ਮੰਤਰੀ ਮੰਡਲ ਨੇ ਪੰਜਾਬ ਵਿਧਾਨ ਸਭਾ ਦੇ ਵਿਧਾਇਕਾਂ ਨੂੰ ਇੱਕ ਪੈਨਸ਼ਨ (ਭਾਵੇਂ ਜਿੰਨੀ ਵਾਰ ਵੀ ਮੈਂਬਰ ਰਹਿ ਚੁੱਕੇ ਹੋਣ) ਦੇਣ ਲਈ ‘ਦਿ ਪੰਜਾਬ ਸਟੇਟ ਲੈਜਿਸਲੇਚਰ ਮੈਂਬਰਜ਼ (ਪੈਨਸ਼ਨ ਅਤੇ ਮੈਡੀਕਲ ਸੁਵਿਧਾ ਰੈਗੂਲੇਸ਼ਨ) ਐਕਟ, 1977’ ਦੀ ਧਾਰਾ 3(1) ਵਿੱਚ ਸੋਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਪੰਜਾਬ ਵਿਧਾਨ ਸਭਾ ਦੇ ਵਿਧਾਇਕਾਂ ਨੂੰ ਮੌਜੂਦਾ ਉਪਬੰਧ ਅਨੁਸਾਰ ਪਹਿਲੀ ਟਰਮ ਲਈ 15000 ਰੁਪਏ ਪੈਨਸ਼ਨ ਪ੍ਰਤੀ ਮਹੀਨਾ (ਸਮੇਤ ਮਹਿੰਗਾਈ ਭੱਤਾ, ਜੋ ਪੰਜਾਬ ਸਰਕਾਰ ਦੇ ਪੈਨਸ਼ਨਰਾਂ ‘ਤੇ ਲਾਗੂ ਹੁੰਦਾ ਹੈ) ਅਤੇ ਬਾਅਦ ਵਾਲੀ ਹਰੇਕ ਟਰਮ ਲਈ 10000 ਰਪੁਏ ਪੈਨਸ਼ਨ ਪ੍ਰਤੀ ਮਹੀਨਾ (ਸਮੇਤ ਮਹਿੰਗਾਈ ਭੱਤਾ, ਜੋ ਪੰਜਾਬ ਸਰਕਾਰ ਦੇ ਪੈਨਸ਼ਨਰਾਂ ‘ਤੇ ਲਾਗੂ ਹੁੰਦਾ ਹੈ) ਦੀ ਬਜਾਏ ਸਿਰਫ ਇੱਕ ਪੈਨਸ਼ਨ (ਟਰਮਾਂ ਦੀ ਗਿਣਤੀ ਕੀਤੇ ਬਗੈਰ) ਨਵੀਂ ਦਰ ਅਨੁਸਾਰ (60,000 ਰੁਪਏ ਪ੍ਰਤੀ ਮਹੀਨਾ + ਮਹਿੰਗਾਈ ਭੱਤਾ (ਜੋ ਪੰਜਾਬ ਸਰਕਾਰ ਦੇ ਪੈਨਸ਼ਨਰਾਂ ਤੇ ਲਾਗੂ ਹੁੰਦਾ ਹੈ) ਦਿੱਤੀ ਜਾਵੇਗੀ। ਇਸ ਸੋਧ ਹੋਣ ਨਾਲ ਪੰਜਾਬ ਸਰਕਾਰ ਨੂੰ ਸਾਲਾਨਾ ਲਗਭਗ 19.53 ਕਰੋੜ ਰੁਪਏ ਦੀ ਬੱਚਤ ਹੋਵੇਗੀ।

ਵਪਾਰਕ ਵਾਹਨ ਚਾਲਕਾਂ ਤੋਂ ਮੋਟਰ ਵਹੀਕਲ ਟੈਕਸ ਵਸੂਲਣ ਲਈ 6 ਮਈ ਤੋਂ 5 ਅਗਸਤ, 2022 ਤੱਕ ਮੁਆਫੀ ਸਕੀਮ ਨੂੰ ਮਨਜੂਰੀ

ਵਪਾਰਕ ਵਾਹਨ ਚਾਲਕਾਂ ਨੂੰ ਲੋੜੀਂਦੀ ਰਾਹਤ ਦੇਣ ਲਈ ਮੰਤਰੀ ਮੰਡਲ ਨੇ 6 ਮਈ ਤੋਂ 5 ਅਗਸਤ, 2022 ਤੱਕ ਵਪਾਰਕ ਵਾਹਨ ਜੁਰਮਾਨੇ ਤੋਂ ਮੋਟਰ ਵਾਹਨ ਟੈਕਸ ਵਸੂਲਣ ਲਈ ਰਾਜ ਟਰਾਂਸਪੋਰਟ ਵਿਭਾਗ ਦੀ ਮੁਆਫੀ (ਐਮਨੈਸਟੀ) ਸਕੀਮ ਨੂੰ ਹਰੀ ਝੰਡੀ ਦੇ ਦਿੱਤੀ ਹੈ। ਹਾਲਾਂਕਿ, ਵਿਭਾਗ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਸਮੇਂ ਨਾ ਤਾਂ ਵਿਆਜ ਅਤੇ ਨਾ ਹੀ ਲੇਟ ਫੀਸ ਵਸੂਲੇਗਾ।ਗੌਰਤਲਬ ਹੈ ਕਿ ਕੋਵਿਡ-19 ਕਾਰਨ ਲਗਾਏ ਗਏ ਲੌਕਡਾਊਨ ਨੇ ਸੂਬੇ ਭਰ ਦੇ ਟਰਾਂਸਪੋਰਟ ਸੈਕਟਰ ਨੂੰ ਬੁਰੀ ਤਰਾਂ ਪ੍ਰਭਾਵਿਤ ਕੀਤਾ ਹੈ। ਨਤੀਜੇ ਵਜੋਂ, ਕਈ ਵਪਾਰਕ ਵਾਹਨ ਚਾਲਕ ਸਮੇਂ ਸਿਰ ਮੋਟਰ ਵਹੀਕਲ ਟੈਕਸ ਜਮਾ ਨਹੀਂ ਕਰਵਾ ਸਕੇ, ਜਿਸ ਕਾਰਨ ਇਨਾਂ ਚਾਲਕਾਂ ਨੂੰ ਫਿਟਨੈਸ ਸਰਟੀਫਿਕੇਟ ਜਾਰੀ ਨਹੀਂ ਕੀਤਾ ਜਾ ਸਕਿਆ ਕਿਉਂਕਿ ਫਿਟਨੈਸ ਸਰਟੀਫਿਕੇਟ ਸਿਰਫ ਉਨਾਂ ਵਾਹਨਾਂ ਨੂੰ ਜਾਰੀ ਕੀਤਾ ਜਾਂਦਾ ਹੈ, ਜਿਨਾਂ ਦਾ ਮੋਟਰ ਵਹੀਕਲ ਟੈਕਸ ਸਮੇਂ ਸਿਰ ਜਮਾਂ/ਜਮਾ ਕਰਵਾਇਆ ਜਾਂਦਾ ਹੈ।

ਮੰਤਰੀ ਮੰਡਲ ਨੇ ਥਰਮਲ ਪਲਾਂਟਾਂ ਵਿੱਚ ਆਯਾਤ ਕੋਲੇ ਦੇ ਮਿਸਰਣ ਬਾਰੇ ਦਿੱਤੀ ਜਾਣਕਾਰੀ

ਖਾਸ ਤੌਰ ’ਤੇ ਝੋਨੇ ਦੇ ਸੀਜ਼ਨ ਦੌਰਾਨ ਘਰੇਲੂ ਕੋਲੇ ਦੀ ਸਪਲਾਈ ਦੀ ਕਮੀ ਨੂੰ ਦੂਰ ਕਰਨ ਲਈ, ਮੰਤਰੀ ਮੰਡਲ ਨੂੰ ਭਾਰਤ ਸਰਕਾਰ ਦੇ ਬਿਜਲੀ ਮੰਤਰਾਲੇ ਦੇ 7 ਦਸੰਬਰ, 2021 ਦੇ ਪੱਤਰ ਬਾਰੇ ਜਾਣੂ ਕਰਵਾਇਆ ਗਿਆ, ਜਿਸ ਵਿੱਚ ਸਾਲ ਲਈ 4% ਦੀ ਹੱਦ ਤੱਕ ਆਯਾਤ ਕੀਤੇ ਕੋਲੇ ਨੂੰ ਮਿਸ਼ਰਣ ਦੇ ਉਦੇਸ਼ ਲਈ ਵਿੱਤੀ ਸਾਲ 2022-23 ਲਈ ਵਰਤਣ ਦੀ ਸਲਾਹ ਦਿੱਤੀ ਗਈ ਸੀ। ਇਸ ਲਈ ਤੁਰੰਤ ਲੋੜੀਂਦੇ ਕਦਮ ਚੁੱਕਣ ਲਈ ਕਿਹਾ ਤਾਂ ਜੋ ਮਈ, 2022 ਤੱਕ ਕੋਲੇ ਦੇ ਆਯਾਤ ਦਾ ਪ੍ਰਬੰਧ ਕੀਤਾ ਜਾ ਸਕੇ, ਭਾਵ ਬਰਸਾਤ ਦੇ ਮੌਸਮ ਦੇ ਸੁਰੂ ਹੋਣ ਤੋਂ ਪਹਿਲਾਂ, ਕੋਲੇ ਦੇ ਭੰਡਾਰਾਂ ਦੀ ਘਾਟ ਤੋਂ ਬਚਿਆ ਜਾ ਸਕੇ, ਅਤੇ ਲੋੜੀਂਦੇ ਕੋਲੇ ਦੇ ਭੰਡਾਰਾਂ ਨੂੰ ਬਣਾਇਆ ਜਾ ਸਕੇ।ਇਸ ਤੋਂ ਇਲਾਵਾ, ਬਿਜਲੀ ਮੰਤਰਾਲਾ, ਭਾਰਤ ਸਰਕਾਰ ਨੇ 28 ਅਪ੍ਰੈਲ, 2022 ਦੇ ਪੱਤਰ ਰਾਹੀਂ ਬਿਜਲੀ ਦੀ ਵਧਦੀ ਮੰਗ ਅਤੇ ਖਪਤ ਦੇ ਮੱਦੇਨਜ਼ਰ ਹਦਾਇਤ ਕੀਤੀ ਹੈ ਕਿ ਸਟੇਟ ਜੈਨਕੋਸ ਅਤੇ ਆਈਪੀਪੀਜ਼ ਦੀ ਮਲਕੀਅਤ ਵਾਲੇ ਥਰਮਲ ਪਾਵਰ ਪਲਾਂਟਾਂ ਨੂੰ ਲੋੜ ਨੂੰ ਪੂਰਾ ਕਰਨ ਲਈ ਮਿਸ਼ਰਣ ਦੇ ਉਦੇਸ਼ ਲਈ ਕੋਲਾ ਆਯਾਤ ਕਰਨਾ ਚਾਹੀਦਾ ਹੈ ਤਾਂ ਜੋ ਕੁੱਲ ਲੋੜ ਦੇ 10% ਨੂੰ ਪੂਰਾ ਕੀਤਾ ਜਾ ਸਕੇ ਅਤੇ ਸਬੰਧਤ ਰਾਜਾਂ ਵਿੱਚ ਨਿਰੰਤਰ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣਿਆ ਜਾ ਸਕੇ।

ਬਿਜਲੀ ਮੰਤਰਾਲੇ ਨੇ ਅੱਗੇ ਨਿਰਦੇਸ਼ ਦਿੱਤੇ ਹਨ ਕਿ ਮਾਨਸੂਨ ਦੀ ਸੁਰੂਆਤ ਤੋਂ ਪਹਿਲਾਂ ਪਾਵਰ ਪਲਾਂਟਾਂ ਵਿੱਚ ਘੱਟੋ-ਘੱਟ ਲੋੜੀਂਦੇ ਕੋਲੇ ਦੇ ਸਟਾਕ ਨੂੰ ਯਕੀਨੀ ਬਣਾਇਆ ਜਾਵੇ, ਇਹ ਜ਼ਰੂਰੀ ਹੈ ਕਿ ਮਿਸ਼ਰਣ ਦੇ ਉਦੇਸ਼ ਲਈ ਕੋਲਾ ਆਯਾਤ ਕਰਨ ਲਈ ਅਵਾਰਡਾਂ ਦੀ ਪਲੇਸਮੈਂਟ 31 ਮਈ, 2022 ਤੱਕ ਪੂਰੀ ਕੀਤੀ ਜਾਵੇ। ਸਾਰੇ ਜੈਨਕੋਜ 30 ਜੂਨ, 2022 ਤੱਕ ਨਿਰਧਾਰਤ ਮਾਤਰਾ ਦਾ 50%, 31 ਅਗਸਤ, 2022 ਤੱਕ 40% ਅਤੇ 31 ਅਕਤੂਬਰ, 2022 ਤੱਕ ਬਾਕੀ 10% ਦੀ ਡਿਲਿਵਰੀ ਯਕੀਨੀ ਬਣਾਉਣਗੇ ਅਤੇ ਰਾਜਾਂ ਨੂੰ ਆਯਾਤ ਕੀਤੇ ਕੋਲੇ ਦੇ ਮਿਸ਼ਰਣ ਲਈ, ਜਿੱਥੇ ਵੀ ਲੋੜ ਹੋਵੇ ਸਮੇਂ ਸਿਰ ਕਲੀਅਰੈਂਸ ਦਿੱਤੀ ਜਾਵੇ। ਬਿਜਲੀ ਮੰਤਰਾਲਾ, ਭਾਰਤ ਸਰਕਾਰ ਨੇ ਅੱਗੇ ਦੱਸਿਆ ਹੈ ਕਿ 10% ਦੀ ਦਰ ਨਾਲ ਮਿਸ਼ਰਣ ਦੀ ਲੋੜ ਸਰਕਾਰੀ ਮਾਲਕੀ ਵਾਲੇ ਥਰਮਲ ਪਲਾਂਟਾਂ ਲਈ 5.94 ਲੱਖ ਮੀਟਰਕ ਟਨ, ਐਨਪੀਐਲ ਲਈ 3.81 ਲੱਖ ਮੀਟਰਕ ਟਨ ਅਤੇ ਟੀਐਸਪੀਐਲ ਲਈ 6.50 ਲੱਖ ਮੀਟਰਕ ਟਨ ਹੈ।ਇੱਥੇ ਇਹ ਵਰਣਨਯੋਗ ਹੈ ਕਿ ਇਤਿਹਾਸਕ ਤੌਰ ’ਤੇ ਝੋਨੇ ਦੇ ਸੀਜ਼ਨ ਤੋਂ ਬਾਅਦ ਬਿਜਲੀ ਦੀ ਮੰਗ ਕਾਫੀ ਘੱਟ ਜਾਂਦੀ ਹੈ ਅਤੇ ਅਕਤੂਬਰ ਤੋਂ ਬਾਅਦ ਦਰਾਮਦ ਕੀਤੇ ਕੋਲੇ ਦੀ ਲੋੜ ਇਸ ਅਨੁਸਾਰ ਘਟਦੀ ਹੈ। ਅਕਤੂਬਰ 2022 ਤੋਂ ਮਾਰਚ 2023 ਤੱਕ ਆਯਾਤ ਕੀਤੇ ਕੋਲੇ ਦੀ ਵਰਤੋਂ ਦੀ ਵਿਸਤਿ੍ਰਤ ਗਣਨਾ ਨੂੰ ਬਾਅਦ ਵਿੱਚ ਮੰਤਰੀ ਮੰਡਲ ਦੇ ਸਾਹਮਣੇ ਰੱਖਿਆ ਜਾਵੇਗਾ। 

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Cabinet Decision Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD