Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਪਈਆਂ 26,454 ਅਸਾਮੀਆਂ ਦੀ ਭਰਤੀ ਕਰੇਗੀ : ਐਡਵੋਕੇਟ ਅਮਰਪਾਲ ਸਿੰਘ

ਭਰਤੀ ਮੁਹਿੰਮ ਲਈ ਮੁੱਖ ਵਿਭਾਗਾਂ ਵਿੱਚ ਗ੍ਰਹਿ ਮਾਮਲੇ, ਸਕੂਲ ਸਿੱਖਿਆ, ਸਿਹਤ, ਬਿਜਲੀ ਅਤੇ ਤਕਨੀਕੀ ਸਿੱਖਿਆ ਸ਼ਾਮਿਲ

Advocate Amarpal Singh, Sri Hargobindpur, Batala

Web Admin

Web Admin

5 Dariya News

ਬਟਾਲਾ , 04 May 2022

Last updated on: May 04, 2022, 00:00 IST

ਨੌਜਵਾਨਾਂ ਨੂੰ ਰੁਜ਼ਗਾਰ ਦੇ ਲਾਹੇਵੰਦ ਮੌਕੇ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦੇ ਹੋਏ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਖਾਲੀ ਪਈਆਂ 26,454 ਅਸਾਮੀਆਂ ’ਤੇ ਭਰਤੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਰਾਜ ਸਰਕਾਰ ਦਾ ਇਹ ਫੈਸਲਾ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਖੇਤਰ ਵਿੱਚ ਸੇਵਾ ਕਰਨ ਦਾ ਬੇਹਤਰੀਨ ਮੌਕਾ ਦੇਵੇਗਾ। 

ਇਹ ਪ੍ਰਗਟਾਵਾ ਕਰਦਿਆਂ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਦੱਸਿਆ ਕਿ ਇਹ ਅਸਾਮੀਆਂ ਗਰੁੱਪ ਏ, ਬੀ ਅਤੇ ਸੀ ਨਾਲ ਸਬੰਧਤ ਹਨ। ਇਸ ਪ੍ਰਕਿਰਿਆ ਵਿੱਚ ਮੁੱਖ ਤੌਰ ’ਤੇ ਗ੍ਰਹਿ ਮਾਮਲੇ, ਸਕੂਲ ਸਿੱਖਿਆ, ਸਿਹਤ, ਬਿਜਲੀ ਅਤੇ ਤਕਨੀਕੀ ਸਿੱਖਿਆ ਵਿਭਾਗ ਸ਼ਾਮਿਲ ਹੋਣਗੇ। ਉਨ੍ਹਾਂ ਕਿਹਾ ਰਾਜ ਸਰਕਾਰ ਨੇ ਸਬੰਧਤ ਪ੍ਰਸ਼ਾਸਨਿਕ ਵਿਭਾਗਾਂ ਨੂੰ ਪਾਰਦਰਸ਼ੀ, ਨਿਰਪੱਖ ਅਤੇ ਸਮਾਂਬੱਧ ਭਰਤੀ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਅਤੇ ਇਹ ਵੀ ਫੈਸਲਾ ਕੀਤਾ ਗਿਆ ਹੈ ਕਿ ਗਰੁੱਪ-ਸੀ ਦੀਆਂ ਅਸਾਮੀਆਂ ਦੀ ਭਰਤੀ ਲਈ ਇੰਟਰਵਿਊ ਨਹੀਂ ਲਈ ਜਾਵੇਗੀ।

ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਰਾਜ ਸਰਕਾਰ ਦਾ ਇਹ ਫੈਸਲਾ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਟੀਚੇ ਨੂੰ ਪ੍ਰਾਪਤ ਕਰਨ ਵਿੱਚ ਸਹਾਈ ਹੋਵੇਗਾ। ਇਸ ਤੋਂ ਇਲਾਵਾ ਇਹ ਕਦਮ ਸਰਕਾਰੀ ਵਿਭਾਗਾਂ ਦੇ ਕੰਮਕਾਜ ਨੂੰ ਵੀ ਬੇਹਤਰ ਕਰੇਗਾ ਕਿਉਂਕਿ ਉਹ ਜਿੱਥੇ ਇਹ ਇੱਕ ਪਾਸੇ ਲੋੜੀਂਦੇ ਮਨੁੱਖੀ ਸਰੋਤ ਨਾਲ ਕੰਮ ਕਰਨਾ ਸ਼ੁਰੂ ਕਰਨਗੇ, ਉਥੇ ਦੂਜੇ ਪਾਸੇ ਰਾਜ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨਗੇ।

 

Tags: Advocate Amarpal Singh , Sri Hargobindpur , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD