Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਭਗਵੰਤ ਮਾਨ ਵੱਲੋਂ ਆਪਣੇ ਜੱਦੀ ਪਿੰਡ ਸਤੌਜ ਦੇ ਕਿਸਾਨਾਂ ਨੂੰ ਵੱਧ ਤੋਂ ਵੱਧ ਰਕਬਾ ਝੋਨੇ ਦੀ ਸਿੱਧੀ ਬਿਜਾਈ ਹੇਠ ਲਿਆਉਣ ਦਾ ਸੱਦਾ

ਲੋੜੀਂਦੀ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਝਾਰਖੰਡ ਵਿੱਚ ਪੰਜਾਬ ਦੀ ਅਲਾਟ ਕੀਤੀ ਖਾਣ ਤੋਂ ਕੋਲੇ ਦੀ ਸਪਲਾਈ ਜਲਦ ਹੀ ਮੁੜ ਸ਼ੁਰੂ ਕੀਤੀ ਜਾਵੇਗੀ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Satauj, Sangrur

Web Admin

Web Admin

5 Dariya News

ਸਤੌਜ (ਸੰਗਰੂਰ) , 03 May 2022

Last updated on: May 03, 2022, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਆਪਣੇ ਜੱਦੀ ਪਿੰਡ ਸਤੌਜ ਤੋਂ ਝੋਨੇ ਦੀ ਸਿੱਧੀ ਬਿਜਾਈ (ਡੀਐਸਆਰ) ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਜਿਸ ਨਾਲ ਪਾਣੀ ਦੀ ਸੰਜਮ ਨਾਲ ਵਰਤੋਂ ਕਰਕੇ ਸਿੱਧੀ ਬਿਜਾਈ ਹੇਠ ਝੋਨੇ ਦੀ ਕਾਸ਼ਤ ਨੂੰ ਉਤਸ਼ਾਹਿਤ ਕੀਤਾ ਜਾ ਸਕੇਗਾ।ਆਪਣੇ ਜੱਦੀ ਪਿੰਡ ਦੇ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਦੀ ਇਸ ਨਵੀਂ ਤਕਨੀਕ ਨੂੰ ਵੱਡੇ ਪੱਧਰ 'ਤੇ ਅਪਣਾਉਣ ਲਈ ਪ੍ਰੇਰਿਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਾਸੀਆਂ ਨੇ ਵੱਡੇ ਪੱਧਰ 'ਤੇ ਸੂਬੇ ਵਿੱਚ 'ਆਪ' ਦੀ ਸਰਕਾਰ ਨੂੰ ਫ਼ਤਵਾ ਦਿੱਤਾ ਹੈ ਅਤੇ ਹੁਣ ਰਾਜ ਦੇ ਸਰਵਪੱਖੀ ਵਿਕਾਸ ਅਤੇ ਖੁਸ਼ਹਾਲੀ ਲਈ ਸਿੱਧੀ ਬਿਜਾਈ ਅਤੇ ਹੋਰ ਬਹੁਤ ਸਾਰੀਆਂ ਪਹਿਲਕਦਮੀਆਂ ਸ਼ੁਰੂ ਕਰਨਾ ਸਾਡਾ ਫ਼ਰਜ਼ ਬਣਦਾ ਹੈ ਅਤੇ ਇਸ ਲਈ ਲੋਕਾਂ ਦੇ ਵੱਡੇ ਸਹਿਯੋਗ ਅਤੇ ਸਮਰਥਨ ਦੀ ਬੇਹੱਦ ਲੋੜ ਹੈ।ਤੇਜ਼ੀ ਨਾਲ ਡਿੱਗ ਰਹੇ ਧਰਤੀ ਹੇਠਲੇ ਪਾਣੀ ਦੇ ਪੱਧਰ 'ਤੇ ਡੂੰਘੀ ਚਿੰਤਾ ਪ੍ਰਗਟ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਸਾਡੇ ਕਿਸਾਨਾਂ ਨੂੰ ਰਵਾਇਤੀ ਝੋਨੇ ਦੀ ਲੁਆਈ ਤੋਂ ਸਿੱਧੀ ਬਿਜਾਈ ਵਰਗੀ ਉੱਨਤ ਤਕਨੀਕ ਵੱਲ ਪ੍ਰੇਰਿਤ ਕਰਨਾ ਸਮੇਂ ਦੀ ਲੋੜ ਹੈ। 

ਇਸ ਤੋਂ ਇਲਾਵਾ, ਇਹ ਸਮੇਂ ਦੀ ਮੰਗ ਹੈ ਕਿ ਝੋਨੇ ਦੀ ਕਾਸ਼ਤ ਲਈ ਇੱਕ ਅਜਿਹੀ ਤਕਨੀਕ ਅਪਣਾਈ ਜਾਵੇ ਜਿਸ ਨਾਲ ਸਾਡਾ ਬਹੁਮੁੱਲਾ ਕੁਦਰਤੀ ਸਰੋਤ ਪਾਣੀ ਦੀ ਬੱਚਤ ਕੀਤੀ ਜਾ ਸਕਦੀ ਹੈ। ਇਸ ਲਈ ਕਿਸਾਨਾਂ ਵੱਲੋਂ ਆਪਣੀ ਲਗਭਗ ਅੱਧੀ ਜ਼ਮੀਨ ‘ਤੇ ਸਿੱਧੀ ਬਿਜਾਈ ਕੀਤੀ ਜਾਵੇ ਜਿਸ ਨਾਲ ਉਹ ਪਾਣੀ ਬਚਾਉਣ ‘ਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ, ਸਾਡੀ ਸਰਕਾਰ ਨੇ ਝੋਨੇ ਦੀ ਖੇਤੀ ਲਈ ਪਾਣੀ ਬਚਾਉਣ ਦੇ ਇਸ ਤਰੀਕੇ ਨੂੰ ਅਪਣਾਉਣ ਵਾਲੇ ਕਿਸਾਨਾਂ ਨੂੰ 1500 ਪ੍ਰਤੀ ਏਕੜ ਦੇ ਹਿਸਾਬ ਨਾਲ ਵਿੱਤੀ ਸਹਾਇਤਾ ਦੇਣ ਦਾ ਫੈਸਲਾ ਕੀਤਾ ਹੈ। ਮਾਨ ਨੇ ਸਤੌਜ ਦੇ ਕਿਸਾਨਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਰਕਬੇ 'ਤੇ ਡੀ.ਐਸ.ਆਰ ਵਿਧੀ ਨਾਲ ਝੋਨੇ ਦੀ ਬਿਜਾਈ ਕਰਕੇ ਪੂਰੇ ਪੰਜਾਬ ਲਈ ਮਿਸਾਲ ਕਾਇਮ ਕਰਨ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਉਨ੍ਹਾਂ ਦੀ ਸਰਕਾਰ ਮੱਕੀ, ਦਾਲਾਂ ਅਤੇ ਬਾਜਰੇ ਸਮੇਤ ਬਦਲਵੀਂ ਫ਼ਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਮੁਹੱਈਆ ਕਰਵਾਏਗੀ ਅਤੇ ਇਨ੍ਹਾਂ ਫ਼ਸਲਾਂ ਦੀ ਪੈਦਾਵਾਰ ਆਪਣੀ ਜ਼ਿੰਮੇਵਾਰੀ 'ਤੇ ਵੇਚੇਗੀ।

ਮੁੱਖ ਮੰਤਰੀ ਨੇ ਕਿਸਾਨਾਂ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਉਨ੍ਹਾਂ ਨੂੰ ਖਾਦਾਂ, ਨਦੀਨਨਾਸ਼ਕ ਅਤੇ ਕੀਟਨਾਸ਼ਕਾਂ ਦੀ ਉੱਚ ਗੁਣਵੱਤਾ ਪ੍ਰਦਾਨ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਬਿਜਲੀ ਦੀ ਲੋੜੀਂਦੀ ਸਪਲਾਈ ਦੀ ਯਕੀਨੀ ਬਣਾਉਣ ਲਈ ਉਨ੍ਹਾਂ ਦੀ ਸਰਕਾਰ ਝਾਰਖੰਡ ਵਿੱਚ ਪੰਜਾਬ ਦੀ ਅਲਾਟ ਕੀਤੀ ਖਾਣ ਤੋਂ ਕੋਲੇ ਦੀ ਖੁਦਾਈ ਮੁੜ ਸ਼ੁਰੂ ਕਰਨ ਜਾ ਰਹੀ ਹੈ ਜੋ ਕਿ 2015 ਤੋਂ ਬੰਦ ਸੀ।  ਉਨ੍ਹਾਂ ਕਿਹਾ ਕਿ ਕੋਲੇ ਦੀ ਨਿਰਵਿਘਨ ਸਪਲਾਈ ਨਾਲ ਖੇਤੀਬਾੜੀ, ਘਰੇਲੂ ਅਤੇ ਉਦਯੋਗਿਕ ਖੇਤਰ ਲਈ ਵੀ ਬਿਜਲੀ ਦੀ ਲੋੜੀਂਦਾ ਸਪਲਾਈ ਯਕੀਨੀ ਬਣਾਈ ਜਾਵੇਗੀ।ਇਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸੁਨਾਮ ਤੋਂ ਵਿਧਾਇਕ ਅਮਨ ਅਰੋੜਾ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਐਸਐਸਪੀ ਮਨਦੀਪ ਸਿੰਘ ਸਿੱਧੂ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ ਅਤੇ ਵੱਡੀ ਗਿਣਤੀ ‘ਚ ਪਿੰਡ ਦੇ ਕਿਸਾਨ ਵੀ ਹਾਜ਼ਰ ਸਨ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Satauj , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD