Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਸੰਸਦ ਮੈਂਬਰ ਮਨੀਸ਼ ਤਿਵਾੜੀ ਦੇ ਯਤਨਾਂ ਸਦਕਾ ਕਿਸਾਨਾਂ ਨੂੰ ਚਾਰ ਗੁਣਾ ਵੱਧ ਮੁਆਵਜ਼ਾ ਮਿਲੇਗਾ

ਕੇਂਦਰੀ ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਪੱਤਰ ਲਿਖ ਕੇ ਜਾਣਕਾਰੀ ਦਿੱਤੀ

Manish Tewari, Rupnagar, Ropar, Punjab Pradesh Congress Committee, Congress, Indian National Congress, Punjab Congress, Punjab

Web Admin

Web Admin

5 Dariya News

ਮੋਹਾਲੀ , 04 May 2022

Last updated on: May 04, 2022, 00:00 IST

ਸ਼੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਦੇ ਯਤਨਾਂ ਸਦਕਾ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਆਖਰਕਾਰ ਗ੍ਰੀਨਫੀਲਡ ਪ੍ਰੋਜੈਕਟ ਤਹਿਤ ਐਕੁਆਇਰ ਕੀਤੀ ਜ਼ਮੀਨ ਦਾ ਚਾਰ ਗੁਣਾ ਮੁਆਵਜ਼ਾ ਰਾਸ਼ੀ ਕਿਸਾਨਾਂ ਨੂੰ ਦੇਣ ਲਈ ਰਾਜ਼ੀ ਹੋ ਗਈ ਹੈ। ਇਸ ਸਬੰਧੀ ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਸੰਸਦ ਮੈਂਬਰ ਤਿਵਾੜੀ ਨੂੰ ਪੱਤਰ ਲਿਖ ਕੇ ਜਾਣਕਾਰੀ ਦਿੱਤੀ ਹੈ। ਇਸ ਸਬੰਧੀ ਇੱਕ ਟਵੀਟ ਰਾਹੀਂ ਜਾਣਕਾਰੀ ਦਿੰਦਿਆਂ, ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਮੁਹਾਲੀ ਵਿੱਚ ਏਅਰਪੋਰਟ ਰੋਡ ਨੂੰ ਚੌੜਾ ਕਰਨ ਲਈ ਐਕੁਆਇਰ ਕੀਤੀ ਜ਼ਮੀਨ ਦਾ ਉਚਿਤ ਮੁਆਵਜ਼ਾ ਨਾ ਮਿਲਣ ਕਾਰਨ ਕਿਸਾਨ ਪਿਛਲੇ 8 ਮਹੀਨਿਆਂ ਤੋਂ ਰੋਸ ਪ੍ਰਦਰਸ਼ਨ ਕਰ ਰਹੇ ਹਨ। ਸੰਸਦ ਮੈਂਬਰ ਤਿਵਾੜੀ ਨੇ ਇਸ ਸੰਦਰਭ ਵਿੱਚ ਕੇਂਦਰੀ ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੂੰ ਪੱਤਰ ਲਿਖਣ ਸਮੇਤ ਇਹ ਮਾਮਲਾ ਸੰਸਦ ਵਿੱਚ ਵੀ ਉਠਾਇਆ ਸੀ। 

ਜਿਨ੍ਹਾਂ ਨੇ ਦੱਸਿਆ ਸੀ ਕਿ ਉਕਤ ਜ਼ਮੀਨ ਚੰਡੀਗੜ੍ਹ ਸ਼ਹਿਰ ਦੇ ਨੇੜੇ ਹੈ ਅਤੇ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਮਿਲਣਾ ਚਾਹੀਦਾ ਹੈ | ਜਿਸ ਤੋਂ ਬਾਅਦ ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਦੀਆਂ ਹਦਾਇਤਾਂ 'ਤੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨੇ ਕਿਸਾਨਾਂ ਨੂੰ ਪਹਿਲਾਂ ਦਿੱਤੀ ਜਾ ਰਹੀ ਮੁਆਵਜ਼ੇ ਦੀ ਰਕਮ ਨਾਲੋਂ 4 ਗੁਣਾ ਵੱਧ ਰਕਮ ਦੇਣ ਦੀ ਹਾਮੀ ਭਰ ਦਿੱਤੀ ਹੈ। ਜਿਕਰਯੋਗ ਹੈ ਕਿ ਗ੍ਰੀਨਫੀਲਡ ਪ੍ਰੋਜੈਕਟ ਤਹਿਤ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਨੇੜੇ ਆਈ.ਟੀ ਰੋਡ (ਪੀ.ਆਰ.-7) ਤੋਂ ਕੁਰਾਲੀ ਚੰਡੀਗੜ੍ਹ ਰੋਡ ਤੱਕ ਇਸ 32 ਕਿਲੋਮੀਟਰ ਲੰਬੀ ਸੜਕ ਦਾ ਨਿਰਮਾਣ ਕੀਤਾ ਜਾਣਾ ਹੈ। ਨੈਸ਼ਨਲ ਹਾਈਵੇਅ ਅਥਾਰਟੀ ਵੱਲੋਂ ਪਹਿਲਾਂ ਜਿੱਥੇ 24 ਲੱਖ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਣਾ ਸੀ, ਉਸ ਜਗ੍ਹਾ ਲਈ ਹੁਣ ਲਗਭਗ 1 ਕਰੋੜ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ।

 

Tags: Manish Tewari , Rupnagar , Ropar , Punjab Pradesh Congress Committee , Congress , Indian National Congress , Punjab Congress , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD