Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਅਨੁਸੂਚਿਤ ਜਾਤੀ ਵਰਗ ਨੂੰ ਨਿਆਂ ਦਿਵਾਉਣ ਲਈ ਪੂਰੀ ਤਨਦੇਹੀ ਨਾਲ ਨਿਭਾਈ ਜਾਵੇਗੀ ਜ਼ਿੰਮੇਵਾਰੀ : ਵਿਜੈ ਸਾਂਪਲਾ

ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਨਵ-ਨਿਯੁਕਤ ਚੇਅਰਮੈਨ ਨੂੰ ਹੁਸ਼ਿਆਰਪੁਰ ਪੁੱਜਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਦਿੱਤਾ ਗਾਰਡ ਆਫ਼ ਆਨਰ

Vijay Sampla, Bharatiya Janata Party, BJP, Chairman National Commission for Scheduled Castes, NCSC, National Commission for Scheduled Castes

Web Admin

Web Admin

5 Dariya News

ਹੁਸ਼ਿਆਰਪੁਰ , 04 May 2022

Last updated on: May 04, 2022, 00:00 IST

ਚੇਅਰਮੈਨ, ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ, ਭਾਰਤ ਸਰਕਾਰ ਸ੍ਰੀ ਵਿਜੈ ਸਾਂਪਲਾ ਨੇ ਕਿਹਾ ਕਿ ਅਨੁਸੂਚਿਤ ਜਾਤੀ ਵਰਗ ਨੂੰ ਨਿਆਂ ਦਿਵਾਉਣ ਲਈ ਸਰਕਾਰ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇਗਾ ਅਤੇ ਅਨੁਸੂਚਿਤ ਜਾਤੀ ਨਾਲ ਸਬੰਧਤ ਕਿਸੇ ਵੀ ਵਿਅਕਤੀ ਨਾਲ ਅਨਿਆਂ ਨਹੀਂ ਹੋਣ ਦਿੱਤਾ ਜਾਵੇਗਾ। ਉਹ ਚੇਅਰਮੈਨ ਬਣਨ ਉਪਰੰਤ ਅੱਜ ਪਹਿਲੀ ਵਾਰ ਹੁਸ਼ਿਆਰਪੁਰ ਵਿਖੇ ਪੁੱਜੇ ਸਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਹਨਾਂ ਨੂੰ ਪੀ.ਡਬਲਯੂ.ਡੀ. ਰੈਸਟ ਹਾਊਸ ਵਿਖੇ ਗਾਰਡ ਆਫ ਆਨਰ ਵੀ ਦਿੱਤਾ ਗਿਆ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਵਿਜੈ ਸਾਂਪਲਾ ਨੇ ਕਿਹਾ ਕਿ ਉਹ ਪਹਿਲਾਂ ਵੀ ਚੇਅਰਮੈਨ ਦੇ ਅਹੁਦੇ ’ਤੇ ਹੁੰਦਿਆਂ ਇਸ ਵਰਗ ਨੂੰ ਇਨਸਾਫ਼ ਦਿਵਾਉਣ ਵਿਚ ਕਾਮਯਾਬ ਹੋਏ ਸਨ ਅਤੇ ਉਸ ਸਮੇਂ ਕਮਿਸ਼ਨ ਨੂੰ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੇ ਨਿਪਟਾਰੇ ਦੀ ਦਰ 80 ਫੀਸਦੀ ਤੋਂ ਵੱਧ ਰਹੀ ਸੀ।

ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵਲੋਂ ਦੁਬਾਰਾ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਵੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਇਸ ਦੌਰਾਨ ਸ੍ਰੀ ਵਿਜੈ ਸਾਂਪਲਾ ਦਾ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਅਤੇ ਐਸ.ਐਸ.ਪੀ. ਸ੍ਰੀ ਸਰਤਾਜ ਸਿੰਘ ਚਾਹਲ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਉਪਰੰਤ ਚੇਅਰਮੈਨ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨਾਲ ਮੌਜੂਦਾ ਹਾਲਾਤ ਬਾਰੇ ਗੱਲਬਾਤ ਵੀ ਕੀਤੀ ਗਈ। ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀ ਵਰਗ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਯਕੀਨੀ ਬਣਾਇਆ ਜਾਵੇ।ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਨੁਸੂਚਿਤ ਜਾਤੀ ਵਰਗ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਹੋਰ ਵੀ ਜ਼ਿਲ੍ਹਾ ਅਧਿਕਾਰੀ ਅਤੇ ਵੱਖ-ਵੱਖ ਸਖਸ਼ੀਅਤਾਂ ਹਾਜ਼ਰ ਸਨ।

 

Tags: Vijay Sampla , Bharatiya Janata Party , BJP , Chairman National Commission for Scheduled Castes , NCSC , National Commission for Scheduled Castes

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD