Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡੀ ਸੀ ਵੱਲੋਂ ਨਵਾਂਸ਼ਹਿਰ ਅਤੇ ਬਲਾਚੌਰ ਵਿੱਚ ਮੁਹੱਲਾ ਕਲੀਨਿਕਾਂ ਲਈ ਢੁਕਵੀਂ ਥਾਂ ਨੂੰ ਜਲਦ ਅੰਤਿਮ ਰੂਪ ਦੇਣ ਦੇ ਆਦੇਸ਼

ਬੰਗਾ ਸਬ-ਡਿਵੀਜ਼ਨ ਵਿੱਚ ਸਿਹਤ ਵਿਭਾਗ ਨੇ ਥਾਂ ਦੀ ਸ਼ਨਾਖ਼ਤ ਕੀਤੀ, ਐਨ ਪੀ ਐਸ ਰੰਧਾਵਾ ਨੇ ਅਧਿਕਾਰੀਆਂ ਨੂੰ ਅਗਲੇ 10 ਦਿਨਾਂ ਚ ਸਕੂਲਾਂ ਵਿੱਚ ਵਿਸ਼ੇਸ਼ ਕੋਵਿਡ ਟੀਕਾਕਰਣ ਕੈਂਪ ਲਗਾਉਣ ਦੇ ਆਦੇਸ਼ ਦਿੱਤੇ

DC SBS Nagar, Navjot Pal Singh Randhawa, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar, Dr Baljinder Singh Dhillon

Web Admin

Web Admin

5 Dariya News

ਨਵਾਂਸ਼ਹਿਰ , 05 May 2022

Last updated on: May 05, 2022, 00:00 IST

ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਵੀਰਵਾਰ ਨੂੰ ਅਧਿਕਾਰੀਆਂ ਨੂੰ ਨਵਾਂਸ਼ਹਿਰ ਅਤੇ ਬਲਾਚੌਰ ਹਲਕਿਆਂ ਵਿੱਚ ਮੁਹੱਲਾ ਕਲੀਨਿਕ ਸਥਾਪਤ ਕਰਨ ਲਈ ਢੁਕਵੀਆਂ ਥਾਵਾਂ/ਇਮਾਰਤਾਂ ਨੂੰ ਅੰਤਿਮ ਰੂਪ ਦੇਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਨਵਾਂਸ਼ਹਿਰ ਦੇ ਐਸ.ਡੀ.ਐਮ ਡਾ: ਬਲਜਿੰਦਰ ਸਿੰਘ ਢਿੱਲੋਂ (ਬਲਾਚੌਰ ਦਾ ਵਾਧੂ ਚਾਰਜ) ਨੂੰ ਕਿਹਾ ਕਿ ਨਵਾਂਸ਼ਹਿਰ ਅਤੇ ਬਲਾਚੌਰ ਦੋਵੇਂ ਹਲਕੇ ਜਿੱਥੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੁਹੱਲਾ ਕਲੀਨਿਕ ਸਥਾਪਿਤ ਕੀਤੇ ਜਾ ਸਕਦੇ ਹਨ, ਉਸ ਲਈ ਸਿਹਤ ਵਿਭਾਗ ਨੂੰ ਢੁੱਕਵੀਆਂ ਥਾਵਾਂ (ਲਗਭਗ 400 ਵਰਗ ਗਜ਼) ਦੀ ਸ਼ਨਾਖਤ ਕਰਨ ਲਈ ਪੂਰਾ ਸਹਿਯੋਗ ਦੇਣ। 

ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਨੇ ਬੰਗਾ ਹਲਕੇ ਵਿੱਚ ਨਗਰ ਕੌਂਸਲ ਨਾਲ ਸਬੰਧਤ ਥਾਂ ਦੀ ਪਹਿਲਾਂ ਹੀ ਸ਼ਨਾਖ਼ਤ ਕਰ ਲਈ ਗਈ ਹੈ ਅਤੇ ਉਸ ਸਥਾਨ ਦੀ ਅਨੁਕੂਲਤਾ ਰਿਪੋਰਟ ਭੇਜ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪਿਛਲੇ ਹਫ਼ਤੇ ਵਿਧਾਨ ਸਭਾ ਹਲਕਿਆਂ ਵਿੱਚ ਮੁਹੱਲਾ ਕਲੀਨਿਕ ਚਲਾਉਣ ਲਈ ਸ਼ਨਾਖਤ ਕੀਤੀ ਜਗ੍ਹਾ ਦਾ ਨਾਮ, ਇਮਾਰਤ ਸਬੰਧੀ ਰਿਪੋਰਟ ਦੇਣ ਦੇ ਨਿਰਦੇਸ਼ ਦਿੱਤੇ ਸਨ ਅਤੇ ਅਧਿਕਾਰੀਆਂ ਨੂੰ ਨਿਰਧਾਰਿਤ ਸਮਾਂ ਸੀਮਾ ਵਿੱਚ ਸੂਚਨਾ ਭੇਜਣ ਲਈ ਕਿਹਾ ਸੀ।  ਐਨ.ਪੀ.ਐਸ ਰੰਧਾਵਾ ਨੇ ਦੱਸਿਆ ਕਿ ਸਰਕਾਰ ਵੱਲੋਂ ਦਿੱਤੇ ਨਿਰਦੇਸ਼ਾਂ ਅਨੁਸਾਰ ਮੁਹੱਲਾ ਕਲੀਨਿਕ ਸ਼ੁਰੂ ਕੀਤੇ ਜਾਣਗੇ ਤਾਂ ਜੋ ਉਨ੍ਹਾਂ ਦੇ ਆਸ-ਪਾਸ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ।

ਇਸ ਤੋਂ ਇਲਾਵਾ ਉਨ੍ਹਾਂ ਸਿਹਤ ਵਿਭਾਗ ਨੂੰ ਟੀਕਾਕਰਨ ਮੁਹਿੰਮ ਨੂੰ ਹੋਰ ਤੇਜ਼ ਕਰਨ ਅਤੇ ਜ਼ਿਲ੍ਹੇ ਦੇ ਹਰੇਕ ਬਲਾਕ ਵਿੱਚ ਵਿਸ਼ੇਸ਼ ਟੀਕਾਕਰਨ ਕੈਂਪ ਲਗਾਉਣ ਦੇ ਆਦੇਸ਼ ਦਿੱਤੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਯੋਗ ਲਾਭਪਾਤਰੀ ਟੀਕਾਕਰਨ ਤੋਂ ਵਾਂਝਾ ਨਾ ਰਹੇ।  ਉਨ੍ਹਾਂ 12 ਤੋਂ 14 ਸਾਲ ਦੀ ਉਮਰ ਦੇ ਵਿਦਿਆਰਥੀਆਂ ਨੂੰ ਕਵਰ ਕਰਨ ਲਈ ਜ਼ਿਲ੍ਹੇ ਭਰ ਦੇ ਸਕੂਲਾਂ ਵਿੱਚ ਅਗਲੇ 10 ਦਿਨਾਂ ਤੱਕ ਟੀਕਾਕਰਨ ਕੈਂਪ ਲਗਾਉਣ ਲਈ ਵੀ ਕਿਹਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਹੁਣ ਤੱਕ ਕੁੱਲ 5,24,498 ਅਤੇ 4,37,343 ਲਾਭਪਾਤਰੀਆਂ ਨੇ ਕ੍ਰਮਵਾਰ ਪਹਿਲੀ ਅਤੇ ਦੂਜੀ ਖੁਰਾਕ ਪ੍ਰਾਪਤ ਕੀਤੀ ਹੈ, ਜਦਕਿ 10,964 ਲਾਭਪਾਤਰੀਆਂ ਨੂੰ ਇਹਤਿਆਤੀ ਖੁਰਾਕਾਂ ਮਿਲ ਚੁੱਕੀਆਂ ਹਨ। ਇਸ ਮੌਕੇ ਏ.ਡੀ.ਸੀਜ਼ ਜਸਬੀਰ ਸਿੰਘ, ਅਮਿਤ ਕੁਮਾਰ ਸਰੀਨ, ਐਸ.ਡੀ.ਐਮਜ਼ ਨਵਨੀਤ ਕੌਰ ਬੱਲ, ਡਾ: ਬਲਜਿੰਦਰ ਸਿੰਘ ਢਿੱਲੋਂ, ਸਹਾਇਕ ਕਮਿਸ਼ਨਰ ਦੀਪਾਂਕਰ ਗਰਗ, ਸਿਵਲ ਸਰਜਨ ਡਾ: ਦਵਿੰਦਰ ਢਾਂਡਾ ਆਦਿ ਹਾਜ਼ਰ ਸਨ ।

 

Tags: DC SBS Nagar , Navjot Pal Singh Randhawa , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar , Dr Baljinder Singh Dhillon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD