Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਸਾਰੇ ਹੁਨਰ ਵਿਕਾਸ ਕੇਂਦਰਾਂ ਦੇ ਨਿਰੀਖਣ ਦੇ ਹੁਕਮ ਦਿੱਤੇ

ਹੁਨਰੀ ਸਿੱਖਿਆ ਨੌਜਵਾਨਾਂ ਦੀ ਰੋਜ਼ਗਾਰ ਯੋਗਤਾ ਨੂੰ ਵਧਾਉਣ ਚ ਸਹਾਈ - ਐਨ ਪੀ ਐਸ ਰੰਧਾਵਾ

DC SBS Nagar, Navjot Pal Singh Randhawa, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar, District Bureau of Employment & Enterprises, DBEE

Web Admin

Web Admin

5 Dariya News

ਨਵਾਂਸ਼ਹਿਰ , 05 May 2022

Last updated on: May 05, 2022, 00:00 IST

ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਵੀਰਵਾਰ ਨੂੰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਚੱਲ ਰਹੇ ਹੁਨਰ ਵਿਕਾਸ ਕੇਂਦਰਾਂ ਦਾ ਇੱਕ ਹਫ਼ਤੇ ਅੰਦਰ ਨਿਰੀਖਣ ਕਰਕੇ ਰਿਪੋਰਟ ਸੌਂਪਣ ਦੇ ਹੁਕਮ ਦਿੱਤੇ ਹਨ। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀਬੀਈਈ) ਦੀ ਗਵਰਨਿੰਗ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦੀਨ ਦਿਆਲ ਉਪਾਧਿਆਏ ਯੋਜਨਾ-ਰਾਸ਼ਟਰੀ ਸ਼ਹਿਰੀ ਆਜੀਵਿਕਾ ਮਿਸ਼ਨ ਤਹਿਤ ਪੰਜ ਹੁਨਰ ਵਿਕਾਸ ਕੇਂਦਰ ਰਜਿਸਟਰਡ ਹਨ ਅਤੇ ਫੈਸ਼ਨ ਡਿਜ਼ਾਈਨਿੰਗ, ਫਰੰਟ ਆਫਿਸ ਐਗਜ਼ੀਕਿਊਟਿਵ, ਸੈਕਟਰੀ ਜਿਹੇ ਕੋਰਸ  ਨੌਜਵਾਨਾਂ ਲਈ ਚਲਾਏ ਜਾ ਰਹੇ ਹਨ। ਇਸੇ ਤਰ੍ਹਾਂ ਦੀਨ ਦਿਆਲ ਉਪਾਧਿਆਏ ਗ੍ਰਾਮੀਣ ਕੌਸ਼ਲ ਯੋਜਨਾ (ਡੀ.ਡੀ.ਯੂ.-ਜੀ.ਕੇ.ਵਾਈ.) ਸਕੀਮ ਅਧੀਨ ਤਿੰਨ ਕੇਂਦਰ ਚਲਾਏ ਜਾ ਰਹੇ ਹਨ ਅਤੇ ਇਲੈਕਟ੍ਰੀਸ਼ੀਅਨ, ਫੂਡ ਪ੍ਰੋਸੈਸਿੰਗ, ਵੈਲਡਰ, ਫਿਟਰ, ਮੈਨੀਕਿਉਰਿਸਟ ਅਤੇ ਪੈਡੀਕਿਊਰਿਸਟ, ਘਰੇਲੂ ਆਈ.ਟੀ., ਹੈਲਪਡੈਸਕ ਅਟੈਂਡੈਂਟ ਆਦਿ ਦੀ ਸਿਖਲਾਈ ਪ੍ਰਦਾਨ ਕਰ ਰਹੇ ਹਨ।  ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਇਨ੍ਹਾਂ ਕੇਂਦਰਾਂ ਦੇ ਰਿਕਾਰਡ ਦੀ ਨਿੱਜੀ ਤੌਰ 'ਤੇ ਜਾਂਚ ਕਰਨੀ ਚਾਹੀਦੀ ਹੈ, ਜਿਸ ਵਿੱਚ ਉਮੀਦਵਾਰਾਂ ਦੀ ਸਹੀ ਹਾਜ਼ਰੀ, ਸਿਖਲਾਈ ਕਲਾਸਾਂ ਅਤੇ ਹੋਰ ਵੀ ਸ਼ਾਮਲ ਹਨ ਤਾਂ ਜੋ ਪਾਰਦਰਸ਼ੀ ਕੰਮ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਉਨ੍ਹਾਂ ਦੇ ਦਫ਼ਤਰ ਨੂੰ ਇੱਕ ਵਿਆਪਕ ਰਿਪੋਰਟ ਭੇਜੀ ਜਾਵੇ। ਐਨ.ਪੀ.ਐਸ. ਰੰਧਾਵਾ ਨੇ ਨੌਜਵਾਨਾਂ ਦੀ ਰੋਜ਼ਗਾਰ ਯੋਗਤਾ ਨੂੰ ਵਧਾਉਣ ਲਈ ਹੁਨਰ ਸਿੱਖਿਆ ਨੂੰ ਬਹੁਤ ਜ਼ਰੂਰੀ ਦੱਸਦਿਆਂ ਕਿਹਾ ਕਿ ਤੇਜ਼ੀ ਨਾਲ ਬਦਲ ਰਹੀ ਤਕਨਾਲੋਜੀ ਦੇ ਨਾਲ ਹੁਨਰੀ ਸਿਖਲਾਈ ਹਰ ਕਿਸੇ ਲਈ ਲਾਜ਼ਮੀ ਹੈ ਅਤੇ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਵਸੀਲੇ ਦੇਣ ਲਈ ਹੁਨਰ ਸਿੱਖਿਆ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।

 ਉਨ੍ਹਾਂ ਕਿਹਾ ਕਿ ਹੁਨਰਮੰਦ ਕਰਮਚਾਰੀ ਸੂਬੇ ਦੇ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਨ ਵਿੱਚ ਮਦਦ ਕਰ ਸਕਦੇ ਹਨ ਕਿਉਂਕਿ ਇਸ ਨਾਲ ਉਨ੍ਹਾਂ ਲਈ ਰੁਜ਼ਗਾਰ ਦੇ ਰਾਹ ਹੀ ਨਹੀਂ ਖੁੱਲ੍ਹਣਗੇ ਸਗੋਂ ਸਵੈ-ਰੁਜ਼ਗਾਰ ਨੂੰ ਵੀ ਹੁਲਾਰਾ ਮਿਲੇਗਾ। ਉਨ੍ਹਾਂ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਨ੍ਹਾਂ ਕੇਂਦਰਾਂ ਵਿੱਚ ਕਰਵਾਏ ਜਾ ਰਹੇ ਹੁਨਰ ਵਿਕਾਸ ਕੋਰਸਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਕਿਉਂਕਿ ਇੱਥੇ ਮੁਫਤ ਸਿਖਲਾਈ ਦਿੱਤੀ ਜਾਂਦੀ ਹੈ।  ਇਸ ਮੌਕੇ ਏ.ਡੀ.ਸੀਜ਼ ਜਸਬੀਰ ਸਿੰਘ, ਅਮਿਤ ਕੁਮਾਰ ਸਰੀਨ, ਐਸ.ਡੀ.ਐਮਜ਼ ਨਵਨੀਤ ਕੌਰ ਬੱਲ, ਡਾ: ਬਲਜਿੰਦਰ ਸਿੰਘ ਢਿੱਲੋਂ, ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸੰਜੀਵ ਕੁਮਾਰ, ਹਰਮਨਦੀਪ ਸਿੰਘ ਆਦਿ ਹਾਜ਼ਰ ਸਨ।

 

Tags: DC SBS Nagar , Navjot Pal Singh Randhawa , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar , District Bureau of Employment & Enterprises , DBEE

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD