Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੇਂਦਰੀ ਵਧੀਕ ਸਕੱਤਰ ਵੱਲੋਂ ਜ਼ਿਲ੍ਹਾ ਮੋਗਾ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ

ਸਕਿੱਲ, ਸਿਹਤ, ਪੇਂਡੂ ਵਿਕਾਸ, ਮੱਛੀ ਤੇ ਪਸ਼ੂ ਪਾਲਣ, ਆਂਗਨਵਾੜੀ ਅਤੇ ਪੌਲੀ ਹਾਊਸ ਤਕਨੀਕ ਦੇ ਵਿਕਾਸ ਲਈ ਪ੍ਰਸਤਾਵ ਭੇਜਣ ਲਈ ਕਿਹਾ

Government Of India Central Agriculture and Farmers Welfare, Written, Abhilaksh, Additional Secretary, Ministry Of Co-operation, Farmers Welfare

Web Admin

Web Admin

5 Dariya News

ਮੋਗਾ , 05 May 2022

Last updated on: May 05, 2022, 00:00 IST

ਭਾਰਤ ਸਰਕਾਰ ਦੇ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ, ਸਹਿਕਾਰਤਾ ਅਤੇ ਕਿਸਾਨ ਭਲਾਈ ਮੰਤਰਾਲੇ ਦੇ ਵਧੀਕ ਸਕੱਤਰ ਸ੍ਰੀ ਅਭੀਲਕਸ਼ ਲਿਖੀ ਨੇ ਅੱਜ ਜ਼ਿਲ੍ਹਾ ਮੋਗਾ ਵਿੱਚ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਅਧੀਨ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕੀਤੀ ਅਤੇ ਸਬੰਧਤ ਵਿਭਾਗਾਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ। ਇਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਉਹਨਾਂ ਨਾਲ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ, ਜ਼ਿਲ੍ਹਾ ਪੁਲਿਸ ਮੁਖੀ ਸ੍ਰ ਗੁਲਨੀਤ ਸਿੰਘ ਖੁਰਾਣਾ, ਐਸ ਡੀ ਐਮ ਮੋਗਾ ਸ੍ਰ ਸਤਵੰਤ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਮੀਟਿੰਗ ਦੀ ਸ਼ੁਰੂਆਤ ਵਿਚ ਹੀ ਉਹਨਾਂ ਇਸ ਗੱਲ ਦੀ ਵਧਾਈ ਦਿੱਤੀ ਕਿ ਪੂਰੇ ਦੇਸ਼ ਦੇ 115 ਐਸਪੀਰੇਸ਼ਨਲ ਡਿਸਟ੍ਰਿਕਟਾਂ ਵਿੱਚੋਂ ਜ਼ਿਲ੍ਹਾ ਮੋਗਾ ਦੀ ਕਾਰਗੁਜ਼ਾਰੀ ਬਹੁਤ ਬਿਹਤਰ ਹੈ। 

ਜਿਹੜੇ ਮਾਪਦੰਡਾਂ ਨੂੰ ਧਿਆਨ ਵਿੱਚ ਰੱਖ ਕੇ ਇਹ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਸੀ ਉਸ ਵਿਚ ਜ਼ਿਲ੍ਹਾ ਮੋਗਾ ਪੂਰਾ ਉਤਰ ਰਿਹਾ ਹੈ। ਉਹਨਾਂ ਕਿਹਾ ਕਿ ਇਹ ਪ੍ਰੋਗਰਾਮ 2018 ਵਿਚ ਸ਼ੁਰੂ ਕੀਤਾ ਗਿਆ ਸੀ ਜਿਸ ਅਧੀਨ ਹੁਣ ਤੱਕ ਜ਼ਿਲ੍ਹਾ ਮੋਗਾ ਨੂੰ 9 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਜਾ ਚੁੱਕੀ ਹੈ। ਇਹ ਰਾਸ਼ੀ ਸਿਹਤ, ਸਿੱਖਿਆ, ਬੁਨਿਆਦੀ ਢਾਂਚਾ, ਖੇਤੀਬਾੜੀ ਅਤੇ ਵਿੱਤੀ ਕੰਮਾਂ ਉੱਤੇ ਖਰਚੀ ਜਾ ਰਹੀ ਹੈ। ਉਹਨਾਂ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੂੰ ਕਿਹਾ ਕਿ ਜ਼ਿਲ੍ਹਾ ਮੋਗਾ ਵਿੱਚ ਸਕਿੱਲ, ਸਿਹਤ, ਪੇਂਡੂ ਵਿਕਾਸ, ਮੱਛੀ ਤੇ ਪਸ਼ੂ ਪਾਲਣ, ਆਂਗਨਵਾੜੀ ਅਤੇ ਪੌਲੀ ਹਾਊਸ ਤਕਨੀਕ ਦੇ ਵਿਕਾਸ ਲਈ ਬਹੁਤ ਕੀਤਾ ਜਾ ਸਕਦਾ ਹੈ ਇਸ ਲਈ ਵਿਸਥਾਰ ਸਹਿਤ ਪ੍ਰਸਤਾਵ ਭੇਜੇ ਜਾਣ ਤਾਂ ਜੋ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਅਧੀਨ ਜ਼ਿਲ੍ਹਾ ਮੋਗਾ ਨੂੰ ਹੋਰ ਫੰਡ ਭੇਜੇ ਜਾ ਸਕਣ। 

ਉਹਨਾਂ ਭਰੋਸਾ ਦਿੱਤਾ ਕਿ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਅਧੀਨ ਜ਼ਿਲ੍ਹਾ ਮੋਗਾ ਨੂੰ ਫੰਡਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਪੰਜਾਬ ਨੂੰ ਪੂਰੇ ਦੇਸ਼ ਦਾ ਢਿੱਡ ਭਰਨ ਲਈ ਜਾਣਿਆ ਜਾਂਦਾ ਹੈ ਪਰ ਹੁਣ ਪਤਾ ਲੱਗਾ ਹੈ ਕਿ ਇਸ ਸੂਬੇ ਵਿਚ ਵੀ ਬੱਚੇ ਕੁਪੋਸ਼ਣ ਅਤੇ ਆਮ ਲੋਕ ਹੋਰ ਗੰਭੀਰ ਬਿਮਾਰੀਆਂ ਨਾਲ ਗ੍ਰਸਤ ਹੋ ਰਹੇ ਹਨ ਜੋ ਕਿ ਚਿੰਤਾ ਦਾ ਵਿਸ਼ਾ ਹੈ। ਉਹਨਾਂ ਕਿਹਾ ਕਿ ਜ਼ਿਲ੍ਹਾ ਮੋਗਾ ਵਿੱਚ ਹਰੇਕ ਬੱਚੇ ਨੂੰ ਨਿਊਟਰੀਸ਼ਨ ਸਕਿਉਰਟੀ ਮਿਲਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰਾਂ ਵੱਲੋਂ ਲੋਕ ਹਿਤ ਵਿੱਚ ਲਈ ਯੋਜਨਾਵਾਂ ਸ਼ੁਰੂ ਕੀਤੀਆਂ ਹੋਈਆਂ ਹਨ ਜਿੰਨਾ ਦਾ ਆਮ ਲੋਕਾਂ ਨੂੰ ਪੂਰਾ ਲਾਭ ਨਹੀਂ ਮਿਲਦਾ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰੀ ਯੋਜਨਾਵਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਉਣ ਲਈ ਹਰ ਹੀਲਾ ਵਰਤਣਾ ਚਾਹੀਦਾ ਹੈ। 

ਉਹਨਾਂ ਸੁਨਹਿਰੇ ਭਵਿੱਖ ਲਈ ਵੱਧ ਤੋਂ ਵੱਧ ਨੌਜਵਾਨਾਂ ਨੂੰ ਸਕਿੱਲਡ ਕਰਨ ਉੱਤੇ ਜ਼ੋਰ ਦਿੱਤਾ। ਇਸ ਤੋਂ ਬਾਅਦ ਉਹਨਾਂ ਪਿੰਡ ਡਾਲਾ ਦੀ ਸਹਿਕਾਰੀ ਸਭਾ, ਸਰਕਾਰੀ ਪ੍ਰਾਇਮਰੀ ਸਕੂਲ ਅਤੇ ਆਂਗਨਵਾੜੀ ਕੇਂਦਰਾਂ ਦਾ ਵੀ ਦੌਰਾ ਕੀਤਾ ਅਤੇ ਉਥੇ ਕਿਸਾਨਾਂ ਅਤੇ ਬੱਚਿਆਂ ਨੂੰ ਮੁਹਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ। ਸਹਿਕਾਰੀ ਸਭਾ ਡਾਲਾ ਨੂੰ ਦੇਖਦਿਆਂ ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੌਲੀ ਹਾਊਸ ਤਕਨੀਕ ਨਾਲ ਖੇਤੀ ਕਰਨ। ਇਸ ਨਾਲ ਜਿੱਥੇ ਫ਼ਸਲ ਦਾ ਉਤਪਾਦਨ ਬਹੁਤ ਹੁੰਦਾ ਹੈ ਉਥੇ ਹੀ ਸਰਕਾਰ ਵੱਲੋਂ ਵੀ ਕਾਫ਼ੀ ਸਹਾਇਤਾ ਮਿਲਦੀ ਹੈ। ਉਹਨਾਂ ਸਹਿਕਾਰੀ ਸਭਾ ਡਾਲਾ ਨੂੰ ਜਲਦ ਹੀ ਮਲਚਰ ਅਤੇ ਹੋਰ ਲੋੜੀਂਦੀ ਮਸ਼ੀਨਰੀ ਮੁਹਈਆ ਕਰਵਾਉਣ ਦਾ ਭਰੋਸਾ ਦਿੱਤਾ।

ਇਸ ਮੌਕੇ ਸਹਿਕਾਰੀ ਸਭਾਵਾਂ ਵਿਭਾਗ ਦੇ ਡਿਪਟੀ ਰਜਿਸਟਰਾਰ ਸ਼੍ਰੀ ਕੁਲਦੀਪ ਕੁਮਾਰ ਨੇ ਸਹਿਕਾਰੀ ਸਭਾ ਡਾਲਾ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ। ਉਹਨਾਂ ਪੰਜਾਬ ਵਿਚ ਧਰਤੀ ਹੇਠਲੇ ਪਾਣੀ ਦੇ ਦਿਨੋਂ ਦਿਨ ਹੇਠਾਂ ਜਾਣ ਉੱਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਖੇਤੀ ਵਿੱਚੋਂ ਬਾਹਰ ਨਿਕਲ ਕੇ ਫ਼ਸਲੀ ਵਿਭਿੰਨਤਾ ਵੱਲ ਤੁਰਨਾ ਚਾਹੀਦਾ ਹੈ। ਵਾਤਾਵਰਨ ਨੂੰ ਬਚਾਉਣ ਲਈ ਫਸਲਾਂ ਦੀ ਰਹਿੰਦ ਖੂਹੰਦ ਨੂੰ ਅੱਗ ਨਹੀਂ ਲਾਉਣੀ ਚਾਹੀਦੀ ਹੈ। ਇਸ ਉਪਰੰਤ ਉਹਨਾਂ ਕਮਿਊਨਿਟੀ ਹੈਲਥ ਸੈਂਟਰ ਢੁੱਡੀਕੇ ਦਾ ਵੀ ਦੌਰਾ ਕੀਤਾ ਅਤੇ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜ਼ਿਲ੍ਹਾ ਮੋਗਾ ਦੀਆਂ ਮੰਗਾਂ ਬਾਰੇ ਜਾਣੂ ਕਰਵਾਇਆ ਅਤੇ ਭਰੋਸਾ ਦਿੱਤਾ ਕਿ ਜ਼ਿਲ੍ਹਾ ਮੋਗਾ ਵਿੱਚ ਨੀਤੀ ਆਯੋਗ ਦੇ ਹੁਕਮਾਂ ਤਹਿਤ ਪੰਜ ਇੰਡੀਕੇਟਰਾਂ ਨੂੰ ਪੂਰਾ ਕਰਨ ਲਈ ਹਰ ਉਪਰਾਲਾ ਕੀਤਾ ਜਾਵੇਗਾ।

 

Tags: Government Of India Central Agriculture and Farmers Welfare , Written , Abhilaksh , Additional Secretary , Ministry Of Co-operation , Farmers Welfare

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD