Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਐਨ.ਡੀ.ਏ. ਸਰਕਾਰ ਬਣਦਿਆਂ ਹੀ ਪੰਜਾਬ ਨਾਲ ਬੇਇਨਸਾਫੀ ਦਾ ਦੌਰ ਖਤਮ ਹੋ ਕੇ ਤਰੱਕੀ ਦਾ ਨਵਾਂ ਦੌਰ ਸ਼ੁਰੂ ਹੋਵੇਗਾ : ਚੰਦੂਮਾਜਰਾ

ਦਿੱਲੀ ਤੋਂ ਆਈ ਬੀਬੀ ਸੋਨੀ ਦੀ ਇਸ ਵਾਰ ਵੀ ਜ਼ਮਾਨਤ ਜਬਤ ਹੋਵੇਗੀ : ਘੜੂੰਆਂ

ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ
ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ

Web Admin

Web Admin

5 ਦਰਿਆ ਨਿਊਜ਼

ਮੋਹਾਲੀ , 14 Apr 2014

Last updated on: Apr 14, 2014, 00:00 IST

ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਇਥੇ ਕਿਹਾ ਹੈ ਕਿ ਕੇਂਦਰ ਵਿਚ ਅਕਾਲੀ ਦਲ ਦੀ ਭਾਈਵਾਲੀ ਵਾਲੀ ਐਨ.ਡੀ.ਏ. ਦੀ ਸਰਕਾਰ ਬਣਦਿਆਂ ਹੀ ਕਾਂਗਰਸ ਸਰਕਾਰ ਵਲੋਂ ਪੰਜਾਬ ਨਾਲ ਕੀਤੀਆਂ ਜਾ ਰਹੀ ਬੇਇਨਸਾਫੀ ਤੇ ਵਿਤਕਰੇਬਾਜ਼ੀ ਖਤਮ ਹੋ ਕੇ ਸੂਬੇ ਦੀ ਸਰਬ-ਪੱਖੀ ਤਰੱਕੀ ਦਾ ਨਵਾਂ ਦੌਰ ਸ਼ੁਰੂ ਹੋ ਜਾਵੇਗਾ।ਪ੍ਰੋ. ਚੰਦੂਮਾਜਰਾ ਨੇ ਅੱਜ ਇਥੋਂ ਦੇ ਦੋ ਫੇਜ਼ ਵਿਚ ਹੋਈ ਇੱਕ ਭਰਵੀਂ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀਆਂ ਕਾਂਗਰਸੀ ਸਰਕਾਰਾਂ ਨੇ ਪੰਜਾਬ ਨਾਲ ਨਾਲ ਸ਼ਰੀਂਹਨ ਧੱਕੇਸ਼ਾਹੀ ਤੇ ਵਿਤਕਰੇਬਾਜ਼ੀ ਕਰਦਿਆਂ ਇਸ ਦਾ ਦਰਿਆਈ ਪਾਣੀ ਤੇ ਰਾਜਧਾਨੀ ਖੋਹਣ ਦੇ ਨਾਲ ਨਾਲ ਪੰਜਾਬੀ ਬੋਲਦੇ ਇਲਾਕੇ ਵੀ ਸੂਬੇ ਤੋਂ ਬਾਹਰ ਰੱਖੇ ਹੋਏ ਹਨ।ਉਹਨਾਂ ਕਿਹਾ ਕਿ ਕਾਂਗਰਸੀ ਸਰਕਾਰਾਂ ਵਲੋਂ ਪੰਜਾਬ ਨਾਲ ਕੀਤੇ ਗਏ ਇਹਨਾਂ ਧੱਕਿਆਂ ਕਾਰਨ ਪੈਦਾ ਹੋਏ ਰੋਸ ਨੂੰ ਪੁਲੀਸ ਤੇ ਫੌਜ ਦੇ ਜ਼ੋਰ ਨਾਲ ਦਬਾਉਣ ਦੇ ਚਲਾਏ ਗਏ ਦਮਨ ਚੱਕਰ ਕਾਰਨ ਹੀ ਪੰਜਾਬ ਨੂੰ ਡੇਢ ਦਹਾਕਾ ਕਾਲੇ ਦੌਰ ਵਿੱਚੋਂ ਗੁਜ਼ਰਨਾ ਪਿਆ।

ਅਕਾਲੀ ਆਗੂ ਨੇ ਕਿਹਾ ਕਿ ਕੇਂਦਰ ਦੀਆਂ ਕਾਂਗਰਸੀ ਸਰਕਾਰਾਂ ਨੇ ਸੰਵਿਧਾਨ ਵੀ ਮੂਲ ਭਾਵਨਾ ਤੋਂ ਉਲਟ ਜਾਂਦਿਆਂ ਸਾਰੇ ਅਧਿਕਾਰ ਆਪਣੇ ਹੱਥਾਂ ਵਿਚ ਇਕੱਠੇ ਕਰਕੇ ਸੂਬਿਆਂ ਨੂੰ ਮਹਿਜ਼ ਨਗਰ ਪਾਲਿਕਾਵਾਂ ਬਣਾ ਕੇ ਰਖ ਦਿੱਤਾ ਹੈ।  ਉਨ੍ਹਾਂ ਕਿਹਾ ਕਿ ਜਦੋਂ ਤੱਕ ਸੂਬਿਆਂ ਨੂੰ ਵੱਧ ਅਧਿਕਾਰ ਨਹੀਂ ਦਿੱਤੇ ਜਾਂਦੇ ਉਦੋਂ ਤੱਕ ਸੂਬੇ ਤਰੱਕੀ ਨਹੀਂ ਕਰ ਸਕਦੇ ਅਤੇ ਜਦੋਂ ਤੱਕ ਤਰੱਕੀ ਨਹੀਂ ਕਰ ਸਕਦੇ, ਦੇਸ਼ ਵਿਕਾਸ ਨਹੀਂ ਕਰ ਸਕਦਾ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਐਨ ਡੀ ਏ ਦੀ ਸਰਕਾਰ ਬਣਨ ਤੋਂ ਬਾਅਦ ਸੂਬਿਆਂ ਨੂੰ ਵਧੇਰੇ ਵਿੱਤੀ ਅਤੇ ਪ੍ਰਬੰਧਕੀ ਅਧਿਕਾਰ ਦਿੱਤੇ ਜਾਣਗੇ ਤਾਂ ਕਿ ਉਹ ਆਪਣੀਆਂ ਲੋੜਾਂ ਮੁਤਾਬਿਕ ਵਿਕਾਸ ਸਕੀਮਾਂ ਉਲੀਕ ਸਕਣ।ਪ੍ਰੋ. ਚੰਦੂਮਾਜਰਾ ਨੇ ਮੋਹਾਲੀ ਸ਼ਹਿਰ ਅਤੇ ਇਸ ਨਾਲ ਲਗਦੇ ਇਲਾਕੇ ਦੇ ਵਿਕਾਸ ਸਬੰਧੀ ਆਪਣਾ ਏਜੰਡਾ ਦਸਦਿਆਂ ਆਖਿਆ ਕਿ ਮੋਹਾਲੀ ਦਾ ਕੌਮਾਂਤਰੀ ਹਵਾਈ ਅੱਡਾ ਚਾਲੂ ਕਰਵਾਉਣਾ, ਨਵੀਂਆਂ ਸਨਅਤਾਂ ਲਿਆ ਕੇ 1 ਲੱਖ ਨੌਜਵਾਨਾਂ ਲਈ ਰੁਜ਼ਗਾਰ ਦਾ ਪ੍ਰਬੰਧ ਕਰਨਾ, ਮੋਹਾਲੀ ਸ਼ਹਿਰ ਲਈ ਪ੍ਰਾਪਰਟੀ ਟੈਕਸ ਦੀਆਂ ਵਾਜਬ ਦਰਾਂ ਤੈਅ ਕਰਵਾਉਣੀਆਂ, ਮਕਾਨਾਂ ਵਿਚ ਲੋੜ ਅਨੁਸਾਰ ਘਾਟਾ-ਵਾਧਾ ਕਰਵਾਉਣ ਲਈ ਨੀਡ ਬੇਸਡ ਪਾਲਿਸੀ ਪਾਸ ਕਰਵਾਉਣੀ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਹਨ।

ਪੰਜਾਬ ਦੇ ਸਾਬਕਾ ਮੰਤਰੀ ਸ. ਹਰਨੇਕ ਸਿੰਘ ਘੜੂੰਆਂ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਪ੍ਰੋ. ਚੰਦੂਮਾਜਰਾ ਇਕ ਤਜ਼ਰਬੇਕਾਰ ਪਾਰਲੀਮੈਂਟੇਰੀਅਨ ਹਨ ਅਤੇ ਸਾਡੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਉਹ ਮੋਹਾਲੀ ਸ਼ਹਿਰ ਦੇ ਹੀ ਬਾਸ਼ਿੰਦੇ ਹਨ ਜਦੋਂਕਿ ਬੀਬੀ ਅੰਬਿਕਾ ਸੋਨੀ ਨੂੰ ਕਾਂਗਰਸ ਨੇ ਦਿੱਲੀ ਤੋਂ ਲਿਆ ਕੇ ਪੈਰਾਸ਼ੂਟ ਨਾਲ ਉਤਾਰਿਆ ਹੈ। ਉਨ੍ਹਾਂ ਕਿਹਾ ਕਿ ਬੀਬੀ ਅੰਬਿਕਾ ਸੋਨੀ ਨੇ ਕੇਂਦਰ ਵਿਚ ਵਜ਼ੀਰ ਹੁੰਦਿਆਂ ਕਦੇ ਵੀ ਪੰਜਾਬ ਦੀ ਸਾਰ ਨਹੀਂ ਲਈ ਅਤੇ ਨਾ ਹੀ ਕਦੇ ਉਨ੍ਹਾਂ ਇਸ ਹਲਕੇ ਬਾਰੇ ਕੁਝ ਕੀਤਾ ਸੀ। ਸ੍ਰੀ ਘੜੂੰਆਂ ਨੇ ਕਿਹਾ ਕਿ ਬੀਬੀ ਅੰਬਿਕਾ ਸੋਨੀ ਇਨ੍ਹਾਂ ਚੋਣਾਂ ਵਿਚ ਵੀ ਉਸੇ ਤਰ੍ਹਾਂ ਹੀ ਆਪਣੀ ਜ਼ਮਾਨਤ ਜਬਤ ਕਰਵਾ ਕੇ ਜਾਵੇਗੀ ਜਿਵੇਂ ਉਸ ਨੇ 1980 ਵਿਚ ਚੰਡੀਗੜ੍ਹ ਤੋਂ ਅਤੇ 1984 ਵਿਚ ਮੇਰਠ ਤੋਂ ਜ਼ਮਾਨਤ ਜ਼ਬਤ ਕਰਵਾਈ ਸੀ।ਘੜੁੰਆਂ ਨੇ ਕਿਹਾ ਕਿ ਪ੍ਰੋ. ਚੰਦੂਮਾਜਰਾ ਕੋਲ ਜਿਥੇ ਆਮ ਲੋਕਾਂ ਦੇ ਮਸਲਿਆਂ ਪ੍ਰਤੀ ਗਿਆਨ ਹੈ ਉਥੇ ਹੀ ਉਹ ਲੋਕਾਂ ਦੇ ਮੁੱਦੇ ਪਾਰਲੀਮੈਂਟ ਵਿਚ ਉਠਾਉਣ ਦਾ ਤਜਰਬਾ ਵੀ ਰਖਦੇ ਹਨ, ਜਿਸਦਾ ਸ੍ਰੀ ਆਨੰਦਪੁਰ ਸਾਹਿਬ ਹਲਕੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਫਾਇਦਾ ਲੈਣ ਲਈ ਉਨ੍ਹਾਂ ਨੂੰ ਤੀਜੀ ਵਾਰ ਫਿਰ ਪਾਰਲੀਮੈਂਟ ਵਿਚ ਭੇਜਣਾ ਚਾਹੀਦਾ ਹੈ।ਇਸ ਰੈਲੀ ਨੂੰ ਹੋਰਨਾਂ ਤੋਂ ਇਲਾਵਾ ਭਾਜਪਾ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਗੋਲਡੀ, ਸੀਨੀਅਰ ਅਕਾਲੀ ਆਗੂ ਰਾਜਬੀਰ ਸਿੰਘ ਪਡਿਆਲਾ, ਬੀਬੀ ਮਨਮੋਹਨ ਕੌਰ, ਜਥੇਦਾਰ ਜੋਗਿੰਦਰ ਸਿੰਘ ਸਲੈਚ ਅਤੇ ਬਚਿੱਤਰ ਸਿੰਘ ਟਿਵਾਣਾ ਨੇ ਵੀ ਸੰਬੋਧਨ ਕੀਤਾ।  

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD