Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਹੜ੍ਹਾਂ ਤੋਂ ਬਚਾਅ ਲਈ ਚਾਲੂ ਪ੍ਰਾਜੈਕਟ ਕਾਫ਼ੀ ਹੱਦ ਤੱਕ ਮੁਕੰਮਲ: ਸੇਖੋਂ

ਸਮੀਖਿਆ ਮੀਟਿੰਗ ਦੌਰਾਨ ਵਿਭਾਗ ਦੇ ਉਚ ਅਧਿਕਾਰੀਆਂ ਨੂੰ ਰਹਿੰਦੇ ਕੰਮ ਛੇਤੀ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ

ਜਨਮੇਜਾ ਸਿੰਘ ਸੇਖੋਂ
ਜਨਮੇਜਾ ਸਿੰਘ ਸੇਖੋਂ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 24 May 2012

Last updated on: May 24, 2012, 00:00 IST

ਪੰਜਾਬ ਦੇ ਸਿੰਚਾਈ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਕਿਹਾ ਹੈ ਕਿ ਆਗਾਮੀ ਮਾਨਸੂਨ ਸੀਜ਼ਨ ਦੇ ਸਨਮੁਖ ਪੰਜਾਬ 'ਚ ਡਰੇਨਾਂ ਅਤੇ ਰਜਬਾਹਿਆਂ ਦੀ ਸਫ਼ਾਈ ਦਾ ਕੰਮ ਕਾਫ਼ੀ ਹੱਦ ਤਕ ਮੁਕੰਮਲ ਹੋ ਗਿਆ ਹੈ ਅਤੇ ਬਾਕੀ ਰਹਿੰਦਾ ਕੰਮ ਤੈਅ ਸਮਾਂ ਸੀਮਾ ਅੰਦਰ ਖ਼ਤਮ ਕਰ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪ੍ਰਵਾਨਤ 2175 ਕਰੋੜ ਰੁਪਏ ਦੇ ਪ੍ਰਾਜੈਕਟ ਵਿੱਚੋਂ ਪੰਜਾਬ ਨੂੰ ਪਹਿਲੀ ਕਿਸ਼ਤ ਹੀ ਮੁਕੰਮਲ ਨਹੀਂ ਮਿਲੀ ਜਿਸ ਕਾਰਨ ਸਿੰਚਾਈ ਅਤੇ ਹੜ੍ਹਾਂ ਦੇ ਰੋਕਥਾਮ ਸਬੰਧੀ ਕਈ ਪ੍ਰਾਜੈਕਟ ਅਧਵਾਟੇ ਰੁਕੇ ਪਏ ਹਨ। ਅੱਜ ਇਥੇ ਪੰਜਾਬ ਭਵਨ ਵਿਖੇ ਸਿੰਚਾਈ ਵਿਭਾਗ ਦੇ ਵਿੰਗਾਂ ਨਹਿਰਾਂ, ਡਰੇਨਾਂ, ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਕਾਰਪੋਰੇਸ਼ਨ ਲਿਮਟਿਡ ਅਤੇ ਕੰਢੀ ਪ੍ਰਸ਼ਾਸਨ ਦੇ ਉਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੌਰਾਨ ਸੇਖੋਂ ਨੇ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਬੰਨ੍ਹਾਂ, ਨਹਿਰਾਂ, ਡਰੇਨਾਂ ਅਤੇ ਰਜਬਾਹਿਆਂ ਦੀ ਸਫ਼ਾਈ, ਮੁਰੰਮਤ ਅਤੇ ਮਜ਼ਬੂਤੀ ਸਬੰਧੀ ਚਲ ਰਹੇ ਕਾਰਜਾਂ ਦੀ ਜਾਣਕਾਰੀ ਲਈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਨਸੂਨ ਤੋਂ ਪਹਿਲਾਂ-ਪਹਿਲਾਂ ਇਨ੍ਹਾਂ ਕੰਮਾਂ ਨੂੰ ਹਰ ਹੀਲੇ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਹੜ੍ਹਾਂ ਤੋਂ ਬਚਾਅ ਸਬੰਧੀ ਚਾਲੂ ਕੰਮਾਂ 'ਚ ਕਿਸੇ ਵੀ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸੇਖੋਂ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਵਿੱਚ ਚਲਾਏ ਜਾਣ ਵਾਲੇ ਵੱਖ-ਵੱਖ ਪ੍ਰਾਜੈਕਟਾਂ ਨੂੰ 2175 ਕਰੋੜ ਰੁਪਏ ਦੀ ਪ੍ਰਵਾਨਗੀ ਮਿਲੀ ਸੀ ਪਰ ਹਾਲੇ ਤੱਕ ਇਨ੍ਹਾਂ ਪ੍ਰਾਜੈਕਟ ਲਈ ਨਿਗੂਣੀ ਰਾਸ਼ੀ ਹੀ ਮਿਲੀ ਹੈ ਜਿਸ ਕਾਰਨ ਪ੍ਰਾਜੈਕਟ ਅਧਵਾਟੇ ਹੀ ਰੁਕੇ ਪਏ ਹਨ। 

ਸੇਖੋਂ ਨੇ ਦੱਸਿਆ ਕਿ ਉਹ ਖ਼ੁਦ ਨਵੀਂ ਦਿੱਲੀ ਜਾ ਕੇ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਨੂੰ ਮਿਲਣਗੇ ਅਤੇ ਬੇਨਤੀ ਕਰਨਗੇ ਕਿ ਬਕਾਇਆ ਰਾਸ਼ੀ ਛੇਤੀ ਤੋਂ ਛੇਤੀ ਜਾਰੀ ਕੀਤੀ ਜਾਵੇ ਤਾਂ ਕਿ ਸੂਬੇ ਵਿੱਚ ਸ਼ੁਰੂ ਕੀਤੇ ਸਿੰਚਾਈ ਅਤੇ ਹੜ੍ਹਾਂ ਤੋਂ ਰੋਕਥਾਮ ਦੇ ਪ੍ਰਾਜੈਕਟਾਂ ਨੂੰ ਤੈਅ ਸਮੇਂ ਵਿੱਚ ਮੁਕੰਮਲ ਕੀਤਾ ਜਾ ਸਕੇ। ਮੀਟਿੰਗ ਦੌਰਾਨ ਮੁੱਖ ਇੰਜੀਨੀਅਰ (ਨਹਿਰਾਂ) ਵੱਲੋਂ ਸਟਾਫ਼ ਦੀ ਕਮੀ ਸਬੰਧੀ ਉਠਾਏ ਗਏ ਸਵਾਲ ਦੇ ਜਵਾਬ ਵਿੱਚ ਸੇਖੋਂ ਨੇ ਦੱਸਿਆ ਕਿ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦੇ ਨਿਰਦੇਸ਼ਾਂ ਅਨੁਸਾਰ ਖ਼ਾਲੀ ਪਈਆਂ ਆਸਾਮੀਆਂ ਨੂੰ ਛੇਤੀ ਭਰਿਆ ਜਾਵੇਗਾ। ਉਨ੍ਹਾਂ ਪ੍ਰਮੁੱਖ ਸਕੱਤਰ ਨੂੰ ਇਸ ਸਬੰਧ ਵਿੱਚ ਛੇਤੀ ਕਾਰਵਾਈ ਕਰਨ ਦੀ ਹਦਾਇਤ ਵੀ ਦਿੱਤੀ। ਸੇਖੋਂ ਨੇ ਦੱਸਿਆ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਦੀਆਂ ਆਸਾਮੀਆਂ 'ਚ ਪੰਜਾਬ ਦਾ ਕੋਟਾ ਹੈ ਪਰ ਪੰਜਾਬ ਦੇ ਕੋਟੇ ਦੇ ਵਿਰੁਧ ਦੂਜੇ ਰਾਜਾਂ ਦੇ ਕਰਮਚਾਰੀ ਕੰਮ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਫ਼ੈਸਲਾ ਲਿਆ ਗਿਆ ਹੈ ਕਿ ਅੱਗੇ ਤੋਂ ਪੰਜਾਬ ਸਰਕਾਰ ਖ਼ੁਦ ਭਰਤੀ ਕਰ ਕੇ ਬੀ.ਬੀ.ਐਮ.ਬੀ. 'ਚ ਸੂਬੇ ਦੇ ਕੋਟੇ ਅਨੁਸਾਰ ਅਧਿਕਾਰੀ ਭੇਜੇਗੀ। ਸਮੀਖਿਆ ਮੀਟਿੰਗ 'ਚ ਮੁੱਖ ਪਾਰਲੀਮਾਨੀ ਸਕੱਤਰ ਸੋਹਣ ਸਿੰਘ ਠੰਡਲ, ਪ੍ਰਮੁੱਖ ਸਕੱਤਰ ਸਿੰਚਾਈ ਕੇ.ਬੀ.ਐਸ. ਸਿੱਧੂ, ਮੁੱਖ ਮੰਤਰੀ ਦੇ ਤਕਨੀਕੀ ਸਲਾਹਕਾਰ ਬੀ.ਐਸ. ਧਾਲੀਵਾਲ, ਮੁੱਖ ਇੰਜੀਨੀਅਰ (ਨਹਿਰਾਂ) ਏ.ਐਸ. ਦੁਲੱਟ, ਮੁੱਖ ਇੰਜੀਨੀਅਰ (ਡਰੇਨਾਂ) ਵਿਨੋਦ ਚੌਧਰੀ ਅਤੇ ਮੁੱਖ ਇੰਜੀਨੀਅਰ (ਕੰਢੀ) ਹਰਵਿੰਦਰ ਸਿੰਘ ਤੋਂ ਇਲਾਵਾ ਵਿਭਾਗ ਦੇ ਨਿਗਰਾਨ ਇੰਜੀਨੀਅਰ ਅਤੇ ਐਕਸੀਅਨ ਵੀ ਸ਼ਾਮਲ ਸਨ।

 

Tags: janmeja singh sekhon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD