Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਪੰਜਾਬ ਪੁਲਿਸ ਦੀ ਪੁਖ਼ਤਾ ਜਾਣਕਾਰੀ ਦੇ ਅਧਾਰ ’ਤੇ ਹਰਿਆਣਾ ਪੁਲਿਸ ਵੱਲੋਂ 3 ਆਈਈਡੀਜ਼ ਅਤੇ ਪਿਸਤੌਲ ਸਮੇਤ 4 ਵਿਅਕਤੀ ਗਿ੍ਰਫਤਾਰ

ਪੰਜਾਬ ਪੁਲਿਸ ਦੀਆਂ ਟੀਮਾਂ ਪਹਿਲਾਂ ਹੀ ਫਾਜ਼ਿਲਕਾ ਤੋਂ ਮੁਲਜਮਾਂ ਦਾ ਕਰ ਰਹੀਆਂ ਸਨ ਪਿੱਛਾ

Crime News Punjab, Police, Crime News, Punjab Police, Haryana Police, Fazilka, Zira, Ferozepur, Director General of Police, DGP Punjab VK Bhawra

Web Admin

Web Admin

5 Dariya News

ਚੰਡੀਗੜ , 05 May 2022

Last updated on: May 05, 2022, 00:00 IST

ਇੱਕ ਸੰਗਠਿਤ ਤੇ ਪੂਰਨ ਤਾਲਮੇਲ ਭਰਪੂਰ ਕਾਰਵਾਈ ਤਹਿਤ, ਪੰਜਾਬ ਪੁਲਿਸ ਨੇ ਵੀਰਵਾਰ ਨੂੰ ਦੋਸ਼ੀਆਂ ਦਾ 300 ਕਿਲੋਮੀਟਰ ਤੋਂ ਵੱਧ ਦੂਰ ਤੱਕ ਪਿੱਛਾ ਕਰਕੇ ਅਤੇ ਚਾਰ ਸ਼ੱਕੀ ਵਿਅਕਤੀਆਂ ਦੀ ਗਿ੍ਰਫਤਾਰੀ ਨਾਲ ਇੱਕ ਸੰਭਾਵੀ ਅੱਤਵਾਦੀ ਹਮਲੇ ਨੂੰ ਟਾਲਣ ਵਿੱਚ ਵੱਡੀ ਸਫਲਤਾ ਹਾਸਲ ਕੀਤੀ  ਹੈ। ਇਨਾ ਵਿਅਕਤੀਆਂ ਕੋਲੋਂ 3 ਆਈਈਡੀਜ਼  ਜੋ ਇੱਕ ਮੈਟਲਿਕ ਕੇਸ (2.5 ਕਿਲੋ ਹਰੇਕ) ਵਿੱਚ ਪੈਕ ਕੀਤੇ ਗਏ ਸਨ ,1 ਪਿਸਤੌਲ ਅਤੇ ਗੋਲੀ ਸਿੱਕਾ ਬਰਾਮਦ ਕੀਤਾ ਗਿਆ ਹੈ। ਦੋਸ਼ੀਆਂ ਦੀ ਪਛਾਣ ਗੁਰਪ੍ਰੀਤ ਸਿੰਘ, ਅਮਨਦੀਪ ਸਿੰਘ ਅਤੇ ਪਰਮਿੰਦਰ ਸਿੰਘ ਤਿੰਨੋਂ ਵਾਸੀ ਪਿੰਡ ਵਿੰਜੋਕੇ, ਜੀਰਾ, ਫਿਰੋਜ਼ਪੁਰ ਅਤੇ ਲੁਧਿਆਣਾ ਦੇ ਪਿੰਡ ਭੱਟੀਆਂ ਦੇ ਭੁਪਿੰਦਰ ਸਿੰਘ ਵਜੋਂ ਹੋਈ ਹੈ। ਹਰਿਆਣਾ ਪੁਲਿਸ ਨੇ ਉਕਤ ਵਿਅਕਤੀਆਂ ਨੂੰ ਪੰਜਾਬ ਪੁਲਿਸ ਦੀ ਸੂਹ ‘ਤੇ ਕਰਨਾਲ ਤੋਂ ਗਿ੍ਰਫਤਾਰ ਕੀਤਾ ਗਿਆ ਹੈ ।  

ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਵੀ.ਕੇ ਭਾਵਰਾ ਨੇ ਕਿਹਾ ਕਿ ਕੇਂਦਰੀ ਏਜੰਸੀ ਨੇ ਪਹਿਲਾਂ ਇੱਕ ਇਨਪੁਟ ਸਾਂਝੀ ਕੀਤੀ ਸੀ ਕਿ ਫਾਜਿਲਕਾ ਅਤੇ ਫਿਰੋਜ਼ਪੁਰ ਦੇ ਸਰਹੱਦੀ ਜ਼ਿਲਿਆਂ ਵਿੱਚ ਕੁਝ ਸ਼ੱਕੀ ਵਿਅਕਤੀਆਂ ਦੇ ਹੋਣ ਬਾਰੇ ਜਾਣਕਾਰੀ ਮਿਲੀ ਸੀ, ਜਿਨਾਂ ’ਤੇ ਪੁਲਿਸ ਨੂੰ ਸ਼ੱਕ ਹੈ ਕਿ ਉਹ ਵਿਸਫੋਟਕ ਸਮੱਗਰੀ ਅਤੇ ਹਥਿਆਰ ਲਿਜਾ ਸਕਦੇ ਹਨ। ਉਨਾਂ ਦੱਸਿਆ ਕਿ ਉਕਤ ਜਾਣਕਾਰੀ ਤੋਂ ਬਾਅਦ, ਕਮਾਂਡੈਂਟ ਪੀਏਪੀ ਹਰਕਮਲਪ੍ਰੀਤ ਸਿੰਘ ਖੱਖ ਅਤੇ ਐਸ.ਐਚ.ਓ. ਐਸ.ਐਸ.ਓ.ਸੀ. ਫਾਜ਼ਿਲਕਾ ਸਤਿੰਦਰਦੀਪ ਸਿੰਘ ਬਰਾੜ ਦੀ ਅਗਵਾਈ ਵਾਲੀਆਂ ਪੁਲਿਸ ਟੀਮਾਂ ਵੱਲੋਂ ਕੇਂਦਰੀ ਏਜੰਸੀ ਦੀਆਂ ਟੀਮਾਂ ਨਾਲ ਮਿਲ ਕੇ ਇਨਾਂ ਸ਼ੱਕੀਆਂ ਨੂੰ ਕਾਬੂ ਕਰਨ ਲਈ ਬੁੱਧਵਾਰ ਅਤੇ ਵੀਰਵਾਰ ਦੀ ਦਰਮਿਆਨੀ ਰਾਤ ਨੂੰ ਛਾਪੇਮਾਰੀ ਕੀਤੀ ਗਈ । 

ਇਹਨਾਂ ਟੀਮਾਂ ਨੇ ਸਾਂਝੇ ਤੌਰ ‘ਤੇ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ ਅਤੇ ਐਸਏਐਸ ਨਗਰ ਜ਼ਿਲਿਆਂ ਵਿੱਚ ਸ਼ੱਕੀ ਟਿਕਾਣਿਆਂ ਦੀ ਪਛਾਣ ਕੀਤੀ ਸੀ। ਡੀ.ਜੀ.ਪੀ. ਨੇ ਦੱਸਿਆ ਕਿ ਸ਼ੱਕੀ ਵਿਅਕਤੀ ਫਿਰੋਜ਼ਪੁਰ ਦੇ ਖੇਤਰ ਵਿੱਚ  ਇੱਕ ਚਿੱਟੇ ਰੰਗ ਦੀ ਇਨੋਵਾ ਗੱਡੀ ਡੀਐਲ1 ਵੀਬੀ 7869 ਵਿੱਚ ਘੁੰਮਦੇ ਪਾਏ ਗਏ ਅਤੇ ਪੁਲਿਸ ਵੱਲੋਂ ਪਿੱਛਾ ਕਰਨ ’ਤੇ ਉਹਨਾ ਨੇ ਗੱਡੀ ਦਾ ਰੁਖ ਲੁਧਿਆਣਾ ਵੱਲ ਕਰ ਲਿਆ। ਉਨਾਂ ਕਿਹਾ “ਜਦੋਂ ਸ਼ੱਕੀ ਵਿਅਕਤੀ ਨੈਸ਼ਨਲ ਹਾਈਵੇਅ ਦੇ ਰਸਤੇ ਅੰਬਾਲਾ ਵੱਲ ਅੱਗੇ ਵਧਣ ਲੱਗੇ, ਤਾਂ ਫੌਰੀ ਕਾਰਵਾਈ ਕਰਦੇ ਹੋਏ, ਪੰਜਾਬ ਪੁਲਿਸ ਨੇ ਹਰਿਆਣਾ ਪੁਲਿਸ ਨਾਲ ਰਾਬਤਾ ਬਣਾਇਆ ਜਿਸ ਤਹਿਤ ਕਰਨਾਲ ਵਿੱਚ ਵਾਹਨ ਨੂੰ ਰੋਕ ਕੇ ਮੁਲਜਮਾਂ ਨੂੰ ਆਈਈਡੀ  ਸਮੇਤ ਗਿ੍ਰਫਤਾਰ ਕੀਤਾ ਗਿਆ।’’

ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਕਬੂਲਿਆ ਕਿ ਉਹ ਪਾਕਿਸਤਾਨ ਸਥਿਤ ਗੈਂਗਸਟਰ ਤੋਂ ਅੱਤਵਾਦੀ ਬਣੇ ਹਰਵਿੰਦਰ ਸਿੰਘ ਉਰਫ ਰਿੰਦਾ ਲਈ ਕੰਮ ਕਰਦੇ ਸਨ। ਜਿਕਰਯੋਗ ਹੈ ਕਿ ਰਿੰਦਾ ਜੋ ਕਿ ਪੰਜਾਬ, ਚੰਡੀਗੜ, ਮਹਾਰਾਸ਼ਟਰ ਅਤੇ ਹਰਿਆਣਾ ਵਿੱਚ ਸਰਗਰਮ ਇੱਕ ਮਸ਼ਹੂਰ ਗੈਂਗਸਟਰ ਹੈ ਅਤੇ ਪੰਜਾਬ ਪੁਲਿਸ ਨੂੰ ਕਤਲ, ਕੰਟਰੈਕਟ ਕਿਲਿੰਗ, ਡਕੈਤੀ, ਫਿਰੌਤੀ ਅਤੇ ਸਨੈਚਿੰਗ ਵਰਗੇ ਕਈ ਘਿਨਾਉਣੇ ਅਪਰਾਧਾਂ ਵਿੱਚ ਲੋੜੀਂਦਾ ਹੈ। ਦੱਸਣਯੋਗ ਹੈ ਕਿ ਕਰਨਾਲ ਦੇ ਮਧੂਬਨ ਪੁਲਿਸ ਥਾਣੇ ਵਿੱਚ ਦਰਜ ਕੀਤੀ ਗਈ ਐਫ.ਆਈ.ਆਰ. ਮੁਤਾਬਕ ਐਸ.ਐਸ.ਓ.ਸੀ. ਫਾਜ਼ਿਲਕਾ ਦੇ ਐਸ.ਐਚ.ਓ.  ਸਤਿੰਦਰ ਸਿੰਘ ਬਰਾੜ ਨੇ ਹਰਿਆਣਾ ਪੁਲਿਸ ਨੂੰ ਸੂਹ ਦਿੱਤੀ ਸੀ ਕਿ ਇੱਕ ਚਿੱਟੇ ਰੰਗ ਦੀ ਇਨੋਵਾ ਕਾਰ ਸ਼ੱਕੀ ਰੂਪ ਵਿੱਚ ਵਿਸਫੋਟਕ ਲੈ ਕੇ ਪੰਜਾਬ ਤੋਂ ਦਿੱਲੀ ਵੱਲ ਜਾ ਰਹੀ ਹੈ । ਜਿਸ ਉਪਰੰਤ ਪੁਲਿਸ ਦੀਆਂ ਟੀਮਾਂ ਨੂੰ ਬਸਤਾਰਾ ਟੋਲ ਪਲਾਜਾ ਤੇ ਨਾਕਾ ਲਗਾਉਣ ਲਈ ਭੇਜਿਆ ਗਿਆ ਅਤੇ ਵਾਹਨਾਂ ਦੀ ਚੈਕਿੰਗ ਦੌਰਾਨ ਮੁਲਜਮਾਂ ਨੂੰ  ਗੋਲੀ ਸਿੱਕੇ ਸਮੇਤ ਗਿ੍ਰਫਤਾਰ ਕਰ ਲਿਆ ਗਿਆ।

 

Tags: Crime News Punjab , Police , Crime News , Punjab Police , Haryana Police , Fazilka , Zira , Ferozepur , Director General of Police , DGP Punjab VK Bhawra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD