Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਦਫ਼ਤਰੀ ਕੰਮਾਂ ’ਚ ਕਿਸੇ ਪੱਧਰ ’ਤੇ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਵਿਧਾਇਕ, ਡਿਪਟੀ ਕਮਿਸ਼ਨਰ

ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਪਾਰਦਰਸ਼ੀ, ਜ਼ਿੰਮੇਵਾਰ, ਜਵਾਬਦੇਹ ਤੇ ਆਸਾਨ ਪਹੁੰਚ ਵਾਲਾ ਪ੍ਰਸ਼ਾਸਨ ਯਕੀਨੀ ਬਣਾਉਣ ਦੀਆਂ ਹਦਾਇਤਾਂ

Raman Bahl, DC Jalandhar, Ghanshyam Thori, Deputy Commissioner Jalandhar, AAP, Aam Aadmi Party, Aam Aadmi Party Punjab, AAP Punjab, Jalandhar

Web Admin

Web Admin

5 Dariya News

ਜਲੰਧਰ , 05 May 2022

Last updated on: May 05, 2022, 00:00 IST

ਵਿਧਾਇਕ ਸ਼ੀਤਲ ਅੰਗੁਰਾਲ, ਰਮਨ ਅਰੋੜਾ, ਬਲਕਾਰ ਸਿੰਘ ਅਤੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਲਈ ਪਾਰਦਰਸ਼ੀ, ਜ਼ਿੰਮੇਵਾਰ, ਜਵਾਬਦੇਹ ਅਤੇ ਆਸਾਨ ਪਹੁੰਚ ਵਾਲਾ ਪ੍ਰਸ਼ਾਸਨ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੰਦਿਆਂ ਕਿਹਾ ਕਿ ਦਫ਼ਤਰੀ ਕੰਮਾਂ ਵਿੱਚ ਕਿਸੇ ਪੱਧਰ ’ਤੇ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਵਿਧਾਇਕਾਂ ਅਤੇ ਡਿਪਟੀ ਕਮਿਸ਼ਨਰ, ਜਿਨ੍ਹਾਂ ਨਾਲ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਤੂਰ ਵੀ ਮੌਜੂਦ ਸਨ, ਨੇ ਅਧਿਕਾਰੀਆਂ ਨੂੰ ਦਫ਼ਤਰਾਂ ਦੇ ਕੰਮਕਾਜ ਵਿੱਚ ਅਤੇ ਕਾਰਜਕੁਸ਼ਲਤਾ ਵਿੱਚ ਹੋਰ ਸੁਧਾਰ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਬਿਨਾਂ ਕਿਸੇ ਸਿਆਸੀ ਦਬਾਅ, ਡਰ-ਭੈਅ ਤੋਂ ਸੰਜੀਦਗੀ ਤੇ ਦਿਆਨਤਦਾਰੀ ਨਾਲ ਆਪਣੀ ਡਿਊਟੀ ਨਿਭਾਉਣ ਤਾਂ ਜੋ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸੁਵਿਧਾਵਾਂ ਦਾ ਵੱਧ ਤੋਂ ਵੱਧ ਲਾਭ ਦਿੱਤਾ ਜਾ ਸਕੇ।

ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਦੇ ਹਰੇਕ ਵਿਧਾਨ ਸਭਾ ਹਲਕੇ ਵਿੱਚ ਇਕ ਮੁਹੱਲਾ ਕਲੀਨਿਕ ਬਣਾਇਆ ਜਾਵੇਗਾ। ਇਸ ਮੰਤਵ ਲਈ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਅਜਿਹੇ ਸਥਾਨ ਦੀ ਪਛਾਣ ਕਰਨ ਲਈ ਕਿਹਾ, ਜਿਥੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਮੁਹੱਲਾ ਕਲੀਨਿਕ ਦਾ ਲਾਭ ਮਿਲਣਾ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਿਵਲ ਹਸਪਤਾਲ ਵਿੱਚ ਇਲਾਜ ਸਹੂਲਤਾਂ ਹੋਰ ਬਿਹਤਰ ਅਤੇ ਸੁਵਿਧਾਜਨਕ ਬਣਾਉਣ ਲਈ ਕਿਹਾ ਤਾਂ ਜੋ ਹਸਪਤਾਲ ਵਿੱਚ ਇਲਾਜ ਲਈ ਆਉਣ ਵਾਲੇ ਲੋਕਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਵਿਧਾਇਕਾਂ ਵੱਲੋਂ ਇਸ ਮੌਕੇ ਸਿਵਲ ਹਸਪਤਾਲ ਵਿੱਚ ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ’ਤੇ ਚਲਾਏ ਗਏ ਸਫਾਈ ਅਭਿਆਨ ਦੀ ਪ੍ਰਸ਼ੰਸਾ ਵੀ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਾਗਰਿਕ ਸੇਵਾਵਾਂ ਸਪੁਰਦਗੀ ’ਤੇ ਵਿਸ਼ੇਸ਼ ਤਵਜੋਂ ਦਿੱਤੀ ਜਾ ਰਹੀ ਹੈ, ਜਿਸ ਸਦਕਾ ਜ਼ਿਲ੍ਹਾ ਜਲੰਧਰ ਨੇ ਲੋਕਾਂ ਨੂੰ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਜ਼ੀਰੋ ਪੈਂਡੇਂਸੀ ਨੂੰ ਬਰਕਰਾਰ ਰੱਖਣ ਵਿੱਚ ਮੋਹਰੀ ਪੁਜ਼ੀਸ਼ਨ ਨੂੰ ਕਾਇਮ ਰੱਖਿਆ ਹੋਇਆ ਹੈ। 

ਉਨ੍ਹਾਂ ਇਹ ਵੀ ਦੱਸਿਆ ਕਿ ਸਮਾਰਟ ਸਿਟੀ ਮਿਸ਼ਨ ਤਹਿਤ ਜਲੰਧਰ ਸ਼ਹਿਰ ਵਿੱਚ ਜਲਦ 1200 ਸੀ.ਸੀ.ਟੀ.ਵੀ. ਕੈਮਰੇ ਅਤੇ ਪੁਲਿਸ ਲਾਈਨਜ਼ ਜਲੰਧਰ ਵਿਖੇ ਏਕੀਕ੍ਰਿਤ ਕਮਾਂਡ ਅਤੇ ਕੰਟਰੋਲ ਸੈਂਟਰ (ਆਈ.ਸੀ.ਸੀ.ਸੀ.) ਸਥਾਪਤ ਕੀਤਾ ਜਾ ਰਿਹਾ ਹੈ, ਜਿਸ ਨਾਲ ਸ਼ਹਿਰ ਵਿੱਚ ਅਪਰਾਧ ’ਤੇ ਕਾਬੂ ਰੱਖਣ ਲਈ ਵੱਡੇ ਪੱਧਰ ’ਤੇ ਨਿਗਰਾਨੀ ਅਤੇ ਸੁਚਾਰੂ ਟ੍ਰੈਫਿਕ ਪ੍ਰਬੰਧਾਂ ਵਿੱਚ ਮਦਦ ਮਿਲੇਗੀ। ਇਸ ਤੋਂ ਇਲਾਵਾ ਉਨ੍ਹਾਂ ਵਿਧਾਇਕਾਂ ਨੂੰ ਸ਼ਹਿਰ ਵਿੱਚ ਚੱਲ ਰਹੇ ਹੋਰ ਵੀ ਵਿਕਾਸ ਕਾਰਜਾਂ ਤੋਂ ਜਾਣੂੰ ਕਰਵਾਇਆ।ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਤੂਰ ਨੇ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਕਾਇਮ ਰੱਖਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਸ਼ਹਿਰ ਵਿੱਚ ਜੇਕਰ ਕਿਤੇ ਨਸ਼ਿਆਂ ਦੀ ਵਿਕਰੀ ਦਾ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜਲੰਧਰ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਆਸ਼ਿਕਾ ਜੈਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰ ਪਾਲ ਸਿੰਘ ਬਾਜਵਾ, ਸਮੂਹ ਐਸ.ਡੀ.ਐਮ., ਜ਼ਿਲ੍ਹਾ ਮਾਲ ਅਫ਼ਸਰ ਜੀ.ਐਸ. ਬੈਨੀਪਾਲ, ਆਰ.ਟੀ.ਏ. ਰਾਜੀਵ ਵਰਮਾ, ਸਿਵਲ ਸਰਜਨ ਡਾ. ਰਣਜੀਤ ਸਿੰਘ, ਸਟੇਟ ਮਹਿਲਾ ਪ੍ਰਧਾਨ ਰਾਜਵਿੰਦਰ ਕੌਰ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀ ਮੌਜੂਦ ਸਨ।

 

Tags: Raman Bahl , DC Jalandhar , Ghanshyam Thori , Deputy Commissioner Jalandhar , AAP , Aam Aadmi Party , Aam Aadmi Party Punjab , AAP Punjab , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD