Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਹੁਨਰ ਮੁਕਾਬਲਿਆਂ ਦੇ 142 ਜੇਤੂਆਂ ਦਾ ਸਨਮਾਨ

ਵਿਸ਼ਵ ਹੁਨਰ ਮੁਕਾਬਲਿਆਂ ਵਿੱਚ ਭਾਗ ਲੈਣ ਲਈ 8 ਕੌਮੀ ਪੱਧਰ ਦੇ ਜੇਤੂਆਂ ਨੂੰ ਦਿੱਤੀ ਜਾ ਰਹੀ ਸਿਖਲਾਈ

Punjab Admin, Punjab Skill Development Mission, PSDM, Mahatma Gandhi State Institute of Public Administration, MGSIPA, Deepti Uppal

Web Admin

Web Admin

5 Dariya News

ਚੰਡੀਗੜ੍ਹ , 05 May 2022

Last updated on: May 05, 2022, 00:00 IST

ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐੱਸ.ਡੀ.ਐੱਮ.) ਵੱਲੋਂ ਅੱਜ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮੈਗਸੀਪਾ) ਵਿਖੇ ਰਾਜ ਹੁਨਰ ਮੁਕਾਬਲਿਆਂ ਦੇ 142 ਜੇਤੂਆਂ ਲਈ ਸਨਮਾਨ ਸਮਾਰੋਹ ਕਰਵਾਇਆ ਗਿਆ।ਸਮਾਗਮ ਦੀ ਪ੍ਰਧਾਨਗੀ ਕਰਦਿਆਂ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਦਿਲੀਪ ਕੁਮਾਰ ਨੇ ਜੇਤੂਆਂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਜੀਵਨ ਵਿੱਚ ਹੋਰ ਉੱਚੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਸਖ਼ਤ ਮਿਹਨਤ ਕਰਨ ਵਾਸਤੇ ਪ੍ਰੇਰਿਤ ਕੀਤਾ। ਡਾਇਰੈਕਟਰ ਜਨਰਲ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ-ਕਮ-ਮਿਸ਼ਨ ਡਾਇਰੈਕਟਰ ਪੰਜਾਬ ਹੁਨਰ ਵਿਕਾਸ ਮਿਸ਼ਨ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ ਅਗਸਤ 2021 ਵਿੱਚ ਵੱਖ-ਵੱਖ ਅਤਿ-ਆਧੁਨਿਕ ਸੰਸਥਾਵਾਂ ਵਿੱਚ 49 ਟਰੇਡਾਂ ‘ਚ ਹੁਨਰ ਮੁਕਾਬਲੇ ਕਰਵਾਏ ਸਨ। 

ਇਨ੍ਹਾਂ 142 ਉਮੀਦਵਾਰਾਂ ਨੂੰ ਸੂਬਾ ਪੱਧਰੀ ਮੁਕਾਬਲਿਆਂ ਦੇ ਜੇਤੂਆਂ ਵਜੋਂ ਚੁਣਿਆ ਗਿਆ ਸੀ, ਜਿਨ੍ਹਾਂ ਵਿੱਚੋਂ ਹਰੇਕ ਹੁਨਰ ਦੇ ਚੋਟੀ ਦੇ 2 ਉਮੀਦਵਾਰਾਂ ਨੇ ਨਵੰਬਰ 2021 ਵਿੱਚ ਹੋਏ ਖੇਤਰੀ ਮੁਕਾਬਲਿਆਂ ਵਿੱਚ ਭਾਗ ਲਿਆ ਅਤੇ 12 ਉਮੀਦਵਾਰਾਂ ਨੇ 11 ਹੁਨਰਾਂ ਜਿਵੇਂ ਕੰਕਰੀਟ ਕੰਸਟਰਕਸ਼ਨ, ਐਮ.ਸੀ.ਏ.ਡੀ, ਸੂਚਨਾ ਨੈੱਟਵਰਕ ਕੇਬਲਿੰਗ, ਕਾਰਪੇਂਟਰੀ, ਗ੍ਰਾਫਿਕ ਡਿਜ਼ਾਈਨ ਤਕਨਾਲੋਜੀ, ਪੇਂਟਿੰਗ ਅਤੇ ਡੈਕੋਰੇਟਿੰਗ, ਪਲਾਸਟਿਕ ਡਾਈ ਇੰਜੀਨੀਅਰਿੰਗ, ਰੋਬੋਟ ਸਿਸਟਮ ਇੰਟੀਗ੍ਰੇਸ਼ਨ, ਇੰਡਸਟਰੀ 4.0 ਅਤੇ ਵਾਲ ਐਂਡ ਫਲੋਰ ਟਾਈਲਿੰਗ ਵਿੱਚ 12 ਤਗ਼ਮੇ ਜਿੱਤ ਕੇ ਸੂਬੇ ਦਾ ਨਾਂ ਰੌਸ਼ਨ ਕੀਤਾ।ਖੇਤਰੀ ਹੁਨਰ ਮੁਕਾਬਲਿਆਂ ਦੇ ਇਨ੍ਹਾਂ 12 ਜੇਤੂਆਂ ਨੇ ਜਨਵਰੀ, 2022 ਵਿੱਚ ਨਵੀਂ ਦਿੱਲੀ ਵਿਖੇ ਹੋਏ ਕੌਮੀ ਪੱਧਰ ਦੇ ਹੁਨਰ ਮੁਕਾਬਲਿਆਂ ਵਿੱਚ ਭਾਗ ਲਿਆ ਅਤੇ 8 ਉਮੀਦਵਾਰਾਂ ਨੇ 6 ਹੁਨਰਾਂ ਜਿਵੇਂ ਕੰਕਰੀਟ ਕੰਸਟਰਕਸ਼ਨ, ਕਾਰਪੇਂਟਰੀ, ਸੂਚਨਾ ਨੈੱਟਵਰਕ ਕੇਬਲਿੰਗ, ਇੰਡਸਟਰੀ 4.0, ਪਲਾਸਟਿਕ ਡਾਈ ਇੰਜੀਨੀਅਰਿੰਗ, ਅਤੇ ਵਾਲ ਐਂਡ ਫਲੋਰ ਟਾਈਲਿੰਗ ਵਿੱਚ ਤਗ਼ਮੇ ਜਿੱਤੇ।ਵਧੀਕ ਮਿਸ਼ਨ ਡਾਇਰੈਕਟਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਕਿਹਾ ਕਿ ਕੌਮੀ ਪੱਧਰ ਦੇ ਹੁਨਰ ਮੁਕਾਬਲਿਆਂ ਦੇ ਅੱਠ ਜੇਤੂਆਂ ਨੂੰ ਅਕਤੂਬਰ, 2022 ਵਿੱਚ ਸ਼ੰਘਾਈ (ਚੀਨ) ਵਿੱਚ ਹੋਣ ਵਾਲੇ ਵਿਸ਼ਵ ਹੁਨਰ ਮੁਕਾਬਲਿਆਂ ਵਾਸਤੇ ਤਿਆਰ ਕਰਨ ਲਈ ਸਿਖਲਾਈ ਦਿੱਤੀ ਜਾ ਰਹੀ ਹੈ। ਸਟੇਟ ਐਂਗੇਜਮੈਂਟ ਅਫਸਰ, ਐਨ.ਐਸ.ਡੀ.ਸੀ. ਸ੍ਰੀ ਰਜਤ ਭਟਨਾਗਰ ਨੇ ਕਿਹਾ ਕਿ ਐਨ.ਐਸ.ਡੀ.ਸੀ.ਅਜਿਹੇ ਸਮਾਗਮਾਂ ਅਤੇ ਹੁਨਰ ਵਿਕਾਸ ਦੇ ਹੋਰ ਸਾਰੇ ਪ੍ਰੋਜੈਕਟਾਂ ਦੇ ਆਯੋਜਨ ਲਈ ਪੀ.ਐਸ.ਡੀ.ਐਮ ਨਾਲ ਮਿਲ ਕੇ ਕੰਮ ਕਰ ਰਿਹਾ ਹੈ।

 

 

Tags: Punjab Admin , Punjab Skill Development Mission , PSDM , Mahatma Gandhi State Institute of Public Administration , MGSIPA , Deepti Uppal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD