Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਾਸ਼ਾ ਵਿਭਾਗ ਤੇ ਕਾਲਜ ਪ੍ਰਸ਼ਾਸਨ ਦੇ ਸਹਿਯੋਗ ਨਾਲ ਗੋਵਿੰਦ ਨੈਸ਼ਨਲ ਕਾਲਜ ਨਾਰੰਗਵਾਲ ਵਿਖੇ ਸਮਾਗਮ ਆਯੋਜਿਤ

Surjit Patar, Cultural, Ludhaina

Web Admin

Web Admin

5 Dariya News

ਲੁਧਿਆਣਾ , 06 May 2022

Last updated on: May 06, 2022, 00:00 IST

ਕਵਿਤਾ ਕਵੀ ਦੀ ਕਸ਼ੀਦ ਕੀਤੀ ਹੋਈ ਆਤਮਕਥਾ ਹੁੰਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬੀ ਦੇ ਸਿਰਮੌਰ ਸ਼ਾਇਰ ਪਦਮਸ਼੍ਰੀ ਸੁਰਜੀਤ ਪਾਤਰ ਨੇ ਗੋਵਿੰਦ ਨੈਸ਼ਨਲ ਕਾਲਜ, ਨਾਰੰਗਵਾਲ ਵਿਖੇ ਇਕ ਰੂ-ਬਰੂ ਸਮਾਗਮ ਦੌਰਾਨ ਕੀਤਾ। ਬੀਤੇ ਦਿਨੀਂ ਇਹ ਸਮਾਗਮ ਭਾਸ਼ਾ ਵਿਭਾਗ ਪੰਜਾਬ ਦੀ ਅਗਵਾਈ ਵਿੱਚ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਲੁਧਿਆਣਾ ਅਤੇ ਕਾਲਜ ਪ੍ਰਸ਼ਾਸਨ ਦੇ ਸਹਿਯੋਗ ਨਾਲ਼ ਕਰਵਾਇਆ ਗਿਆ।ਸਮਾਗਮ ਦੀ ਸ਼ੁਰੂਆਤ ਵਿੱਚ ਕਾਲਜ ਪ੍ਰਿੰਸੀਪਲ ਡਾ.ਅਵਿਨਾਸ਼ ਕੌਰ ਨੇ ਸੁਰਜੀਤ ਪਾਤਰ ਅਤੇ ਹੋਰ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਅਜਿਹੀਆਂ ਮਹਾਨ ਸ਼ਖ਼ਸੀਅਤਾਂ ਨੂੰ ਮਿਲ਼ਨਾ ਵਿਦਿਆਰਥੀਆਂ ਦੇ ਚਰਿੱਤਰ ਨਿਰਮਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਵਿਦਿਆਰਥੀਆਂ ਦੇ ਰੂ-ਬਰੂ ਹੁੰਦਿਆਂ ਸੁਰਜੀਤ ਪਾਤਰ ਹੋਰਾਂ ਨੇ ਆਪਣੇ ਜੀਵਨ, ਸਿਰਜਣ ਪ੍ਰਕਿਰਿਆ ਤੇ ਜੀਵਨ ਵਿੱਚ ਕਵਿਤਾ/ਸਾਹਿਤ ਦੀ ਭੂਮਿਕਾ ਬਾਰੇ ਵਿਸਥਾਰ ਪੂਰਵਕ ਚਰਚਾ ਕੀਤੀ। ਉਹਨਾਂ ਨੇ ਆਪਣੀਆਂ ਕੁਝ ਚੋਣਵੀਆਂ ਰਚਨਾਵਾਂ ਵੀ ਸਾਂਝੀਆਂ ਕੀਤੀਆਂ।

ਸਮਾਗਮ ਵਿੱਚ ਸ਼ਿਰਕਤ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕਰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੰਦੀਪ ਸ਼ਰਮਾ ਨੇ ਕਿਹਾ ਕਿ ਸਾਡੀ ਜ਼ੁਬਾਨ ਦੇ ਵੱਡੇ ਕਵੀ ਨੂੰ ਇਸ ਰੂਪ ਵਿੱਚ ਮਿਲ਼ਨਾ ਯਕੀਨਨ ਵਿਦਿਆਰਥੀਆਂ ਦੇ ਜੀਵਨ ਦਾ ਯਾਦਗਾਰੀ ਅਨੁਭਵ ਹੈ।  ਉਹਨਾਂ ਨੇ ਦੱਸਿਆ ਕਿ ਸੰਯੁਕਤ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਡਾ. ਵੀਰਪਾਲ ਕੌਰ ਦੀ ਅਗਵਾਈ ਵਿੱਚ ਵਿਭਾਗ ਪੰਜਾਬੀ ਭਾਸ਼ਾ ਦੇ ਪ੍ਰਚਾਰ/ਪ੍ਰਸਾਰ ਲਈ ਲਗਾਤਾਰ ਯਤਨਸ਼ੀਲ ਹੈ। ਮੰਚ ਸੰਚਾਲਨ ਦੀ ਭੂਮਿਕਾ ਪੰਜਾਬੀ ਵਿਭਾਗ ਤੋਂ ਪ੍ਰੋਫ਼ੈਸਰ ਗੁਰਪ੍ਰੀਤ ਸਿੰਘ ਹੋਰਾਂ ਨੇ ਨਿਭਾਈ। ਇਸ ਮੌਕੇ ਖੋਜ ਅਫ਼ਸਰ ਸੰਦੀਪ ਸਿੰਘ ਅਤੇ ਜੂਨੀਅਰ ਸਹਾਇਕ ਸੁਖਦੀਪ ਸਿੰਘ ਦੀ ਅਗਵਾਈ ਵਿੱਚ ਭਾਸ਼ਾ ਵਿਭਾਗ ਦੀਆਂ ਪੁਸਤਕਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ।ਕਾਲਜ ਵਿੱਚੋਂ ਵਿਦਿਆਰਥੀਆਂ ਦੇ ਨਾਲ਼-ਨਾਲ਼ ਸਟਾਫ਼ ਵਿੱਚੋਂ ਪ੍ਰੋਫੈਸਰ ਕਮਲਜੀਤ ਸਿੰਘ ਸੋਹੀ, ਕੁਲਦੀਪ ਕੁਮਾਰ ਬੱਤਾ, ਸੁਰਿੰਦਰ ਮੋਹਨਦੀਪ, ਜਗਮੀਤ ਸਿੰਘ,  ਸੁਖਜੀਤ ਕੌਰ ਅਤੇ ਦਲਜੀਤ ਕੌਰ ਹਾਜ਼ਰ ਰਹੇ। ਸਮਾਗਮ ਵਿੱਚ ਸੁਰਜੀਤ ਪਾਤਰ ਜੀ ਦੇ ਧਰਮ ਪਤਨੀ ਸ੍ਰੀਮਤੀ ਭੁਪਿੰਦਰ ਕੌਰ, ਸ਼ਾਇਰ ਪਾਲੀ ਖਾਦਿਮ, ਜਸਪ੍ਰੀਤ ਅਮਲਤਾਸ ਅਤੇ ਐਜੂਕੇਸ਼ਨ ਕਾਲਜ, ਗੁਰੂਸਰ ਸੁਧਾਰ ਤੋਂ ਡਾ.ਜਗਜੀਤ ਸਿੰਘ ਤੇ ਭਾਸ਼ਾ ਮੰਚ ਦੇ ਵਿਦਿਆਰਥੀਆਂ ਨੇ ਵੀ ਸ਼ਿਰਕਤ ਕੀਤੀ।                        

 

Tags: Surjit Patar , Cultural , Ludhaina

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD