Thursday, 04 June 2026

 

 

ਖ਼ਾਸ ਖਬਰਾਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ

 

ਰੈਡ ਕਰਾਸ ਸੁਸਾਇਟੀ ਚੇਅਰਪਰਸਨ ਵਲੋਂ ਲੋਕ ਭਲਾਈ ਗਤੀਵਿਧੀਆਂ ਨੂੰ ਤੇਜ ਕਰਨ ਲਈ ਵਿਚਾਰ ਵਟਾਂਦਰਾ

ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸਮੇਤ ਕੀਤਾ ਰੈਡ ਕਰਾਸ ਦਾ ਦੌਰਾ, ਲੋੜਵੰਦਾਂ ਨੂੰ 1500 ਹਾਈਜਨ ਕਿੱਟਾਂ ਵੰਡਣ ਦੀ ਸ਼ੁਰੂਆਤ ਜਲਦ

Indian Red Cross Society, Red Cross, Kapurthala

Web Admin

Web Admin

5 Dariya News

ਕਪੂਰਥਲਾ , 06 May 2022

Last updated on: May 06, 2022, 00:00 IST

ਰੈਡ ਕਰਾਸ ਸੁਸਾਇਟੀ ਕਪੂਰਥਲਾ ਦੀ ਚੇਅਰਪਰਸਨ ਡਾ. ਪ੍ਰੀਤ ਕੰਵਲ ਵਲੋਂ ਅੱਜ ਰੈਡ ਕਰਾਸ ਸੁਸਾਇਟੀ ਦਾ ਦੌਰਾ ਕਰਕੇ ਲੋਕ ਭਲਾਈ ਤੇ ਵਿਸ਼ੇਸ਼ ਕਰਕੇ ਲੜਕੀਆਂ ਦੀ ਸਿੱਖਿਆ, ਸਿਹਤ ਵੱਲ ਵਿਸ਼ੇਸ਼ ਤਵੱਜ਼ੋਂ ਦੇਣ ਸਬੰਧੀ ਗਤੀਵਿਧੀਆਂ ਨੂੰ ਤੇਜ ਕਰਨ ਲਈ ਸੁਸਾਇਟੀ ਦੇ ਮੈਂਬਰਾਂ ਨਾਲ ਵਿਚਾਰ ਚਰਚਾ ਕੀਤੀ ਗਈ।ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ਼੍ਰੀਮਤੀ ਅਨੁਪਮ ਕਲੇਰ , ਰੈਡ ਕਰਾਸ ਸੁਸਾਇਟੀ ਦੇ ਸਕੱਤਰ ਆਰ ਸੀ ਬਿਰਹਾ ਤੇ ਸੁਸਾਇਟੀ ਦੇ ਮੈਂਬਰਾਂ ਵਲੋਂ ਚੇਅਰਪਰਸਨ ਡਾ. ਪ੍ਰੀਤ ਕੰਵਲ ਦਾ ਸਵਾਗਤ ਕੀਤਾ ਗਿਆ ਅਤੇ ਰੈਡ ਕਰਾਸ ਸੁਸਾਇਟੀ ਵਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਦਿੱਤੀ।ਚੇਅਰਪਰਸਨ ਵਲੋਂ ਰੈਡ ਕਰਾਸ ਰਾਹੀਂ ਲੋੜਵੰਦਾਂ ਨੂੰ ਸਿਹਤ ਸੰਭਾਲ ਲਈ 1500 ਤੋਂ ਵੱਧ ਹਾਈਜਨ ਕਿੱਟਾਂ ਵੰਡਣ ਦੀ ਪ੍ਰਕਿ੍ਰਆ ਜਲਦ ਸ਼ੁਰੂ ਕਰਨ ਲਈ ਕਿਹਾ ਗਿਆ। ਇਸ ਤੋਂ ਇਲਾਵਾ ਕੋਵਿਡ ਦੌਰਾਨ ਅਨਾਥ ਹੋਏ ਬੱਚਿਆਂ ਦੀ ਭਲਾਈ ਤੇ ਵਿੱਤੀ ਤੌਰ ’ਤੇ ਕਮਜ਼ੋਰ ਸਕੂਲੀ ਵਿਦਿਆਰਥਣਾਂ ਦੀ ਪੜ੍ਹਾਈ ਆਦਿ ਲਈ ਵੀ ਗਤੀਵਿਧੀਆਂ ਵਿਚ ਵਾਧਾ ਕਰਨ ਲਈ ਹਫਤਾਵਾਰੀ ਆਧਾਰ ’ਤੇ ਯੋਜਨਾਬੰਦੀ ਕਰਨ ਲਈ ਕਿਹਾ ਗਿਆ।ਉਨ੍ਹਾਂ ਇਹ ਵੀ ਕਿਹਾ ਕਿ ਲੜਕੀਆਂ ਨੂੰ ਕਿੱਤਾਮੁਖੀ ਸਿਖਲਾਈ ਜਿਵੇਂ ਕਿ ਬੁਟੀਕ, ਫੈਸਨ ਡਿਜ਼ਾਈਨਿੰਗ, ਬਿਊਟੀ ਪਾਰਲਰ ਵਰਗੇ ਕੋਰਸਾਂ ਦੀ ਮੁਫਤ ਸਿਖਲਾਈ ਸ਼ੁਰੂ ਕੀਤੀ ਜਾਵੇਗੀ ਤਾਂ ਜੋ ਉਹ ਮੁਫਤ ਸਿਖਲਾਈ ਲੈ ਕੇ ਆਪਣਾ ਕਾਰੋਬਾਰ ਸ਼ੁਰੂ ਕਰ ਸਕਣ। ਉਨ੍ਹਾਂ ਰੈਡ ਕਰਾਸ ਵਿਖੇ ਚੱਲ ਰਹੇ ਫਿਜੀਓਥੈਰੇਪੀ ਸੈਂਟਰ ਦਾ ਵੀ ਨਿਰੀਖਣ ਕੀਤਾ।

 

Tags: Indian Red Cross Society , Red Cross , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD