Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੱਗਿਆ ਖੂਨਦਾਨ ਕੈਂਪ,ਨਿਸ਼ਾਨ ਸਿੰਘ ਨੇ 31ਵੀਂ ਵਾਰ ਕੀਤਾ ਖੂਨਦਾਨ

Blood Camp,Blood Donation Camp, Indian Red Cross Society, Red Cross,DC Mohali, Amit Talwar, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ ਨਗਰ , 06 May 2022

Last updated on: May 06, 2022, 00:00 IST

ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੇ ਦਿਸ਼ਾ-ਨਿਰਦੇਸ਼ਾਂ ਦੇ ਸਨਮੁੱਖ ਜਿਲ੍ਹਾ ਰੈਡ ਕਰਾਸ ਸ਼ਾਖਾ, ਐਸ.ਏ.ਐਸ.ਨਗਰ ਵਲੋਂ ਵਿਸ਼ਵਾਸ ਫਾਉਡੇਸ਼ਨ, ਪੰਚਕੂਲਾ ਅਤੇ ਸਾਂਝ ਕੇਂਦਰ ਮੋਹਾਲੀ ਪੁਲਿਸ ਦਫ਼ਤਰ ਦੇ ਸਹਿਯੋਗ ਨਾਲ ਵਿਸ਼ਵ ਰੈਡ ਕਰਾਸ ਦਿਵਸ ਮੌਕੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਐਸ.ਏ.ਐਸ.ਨਗਰ ਵਿਖੇ ਬਲੱਡ ਡੋਨੇਸ਼ਨ ਕੈਂਪ ਲਗਾਇਆ ਗਿਆ । ਇਸ ਮੌਕੇ 80 ਖੂਨਦਾਨੀਆਂ ਨੇ ਆਪਣੀ ਮਰਜ਼ੀ ਨਾਲ ਦੂਜਿਆਂ ਦੀ ਜਾਨ ਬਚਾਉਣ ਲਈ ਖੂਨਦਾਨ ਕੀਤਾ । ਕੈਂਪ ਦੌਰਾਨ ਜ਼ਿਲ੍ਹਾ ਸਾਂਝ ਕੇਂਦਰ ਇੰਚਾਰਜ਼ ਐਸ.ਆਈ.ਖੁਸ਼ਪ੍ਰੀਤ ਕੌਰ, ਸਾਂਝ ਮੁਲਾਜਮ ਅਤੇ ਪੁਲਿਸ ਕਰਮੀਆਂ ਵੱਲੋਂ ਖੂਨਦਾਨ ਕੀਤਾ ਗਿਆ । ਬਲੱਡ ਡੋਨਰ ਨਿਸ਼ਾਨ ਸਿੰਘ ਨੇ 31ਵੀਂ ਵਾਰ ਖੂਨਦਾਨ ਕੀਤਾ । 

ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਖੂਨਦਾਨੀਆਂ ਨੂੰ ਬੈਂਜ ਲਗਾ ਕੇ ਉਨ੍ਹਾਂ ਨੂੰ ਵੱਧ ਤੋਂ ਵੱਧ ਖੂਨ ਦਾਨ ਕਰਨ ਲਈ ਉਤਸ਼ਾਹਿਤ ਕੀਤਾ ਗਿਆ । ਇਸ ਮੌਕੇ ਕਮਲੇਸ਼ ਕੁਮਾਰ, ਸਕੱਤਰ, ਰੈਡ ਕਰਾਸ ਵਲੋਂ ਦੱਸਿਆ ਕਿ ਡੋਨਰ ਨਿਸ਼ਾਨ ਸਿੰਘ ਨੇ 31 ਵੀਂ ਵਾਰ ਖੂਨਦਾਨ ਕੀਤਾ ਅਤੇ ਕਿਹਾ ਕਿ ਲੋਕਾਂ ਵਿੱਚ ਇਹ ਗਲਤ ਧਾਰਨਾ ਹੈ ਕਿ ਖੂਨਦਾਨ ਕਰਨ ਨਾਲ ਸਰੀਰ ਵਿੱਚ ਕਮਜੋਰੀ ਆਉਂਦੀ ਹੈ ਖੂਨਦਾਨ ਕਰਕੇ ਕੋਈ ਕਮਜੋਰੀ ਨਹੀ ਹੈ, ਬਲਕਿ ਹਰ ਕਿਸੇ ਨੂੰ 90 ਦਿਨਾਂ ਵਿੱਚ ਇੱਕ ਵਾਰ ਖੂਨਦਾਨ ਕਰਨਾ ਚਾਹੀਦਾ ਹੈ। ਇਹ ਲੋੜਵੰਦਾਂ ਦੀ ਮਦਦ ਦੇ ਨਾਲ ਨਾਲ ਸਰੀਰ ਨੂੰ ਤੰਦਰੁਸਤ ਰੱਖਦਾ ਹੈ। ਖੂਨਦਾਨ ਕਰਨਾ ਇੱਕ ਨੇਕ ਕੰਮ ਹੈ ਅਤੇ ਮਾਨਵਤਾ ਦੀ ਸੇਵਾ ਵਿੱਚ ਆਉਦਾ ਹੈ। ਇਸ ਨੂੰ ਲੋਕ ਲਹਿਰ ਬਣਾਉਣ ਦੀ ਲੋੜ ਹੈ ਕਿਉਂਕਿ ਖੂਨ ਕਿਸੇ ਦਵਾਈ ਆਦਿ ਤੋ ਤਿਆਰ ਨਹੀ ਕੀਤਾ ਜਾ ਸਕਦਾ ਸਗੋ ਇਸ ਨੂੰ ਇਨਸਾਨ ਦੁਆਰਾ ਹੀ ਡੋਨੇਟ ਕੀਤਾ ਜਾ ਸਕਦਾ ਹੈ । 

ਇਸ ਮੋਕੇ ਗੱਲਬਾਤ ਕਰਦਿਆ ਸਕੱਤਰ ਨੇ ਡਿਪਟੀ ਕਮਿਸ਼ਨਰ ਦੀ ਰਹਿਨੁਮਾਈ ਹੇਠ ਰੈਡ ਕਰਾਸ ਦੀਆਂ ਚਲਾਈਆਂ ਜਾ ਰਹੀਆ ਗਤੀ-ਵਿਧੀਆ ਜਿਵੇ ਕਿ ਫਸਟ ਏਡ ਟੇ੍ਰਨਿੰਗ, ਪੇਸੈਂਟ ਕੇਅਰ ਅਟੈਡੈਂਟ ਸਰਵਿਸ, ਜਨ ਅੋਸ਼ਧੀ ਸਟੋਰਾਂ ਅਤੇ ਕੋਵਿਡ-19 ਦੀ ਮਹਾਂਮਾਰੀ ਦੋਰਾਨ ਆਕਸੀਜਨ ਕੰਨਸਨਟ੍ਰੇਟਰ ਬੈਕ ਦੀ ਸਹੂਲਤ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਗਿਆ । ਅੰਤ ਵਿੱਚ ਸਕੱਤਰ ਕਮਲੇਸ਼ ਕੁਮਾਰ ਵਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਕਿ ਸਾਨੂੰ ਵੱਧ ਤੋਂ ਵੱਧ ਖੂਨਦਾਨ ਕੈਂਪ ਲਗਾਉਣ ਚਾਹੀਦੇ ਹਨ ਅਤੇ ਜੇਕਰ ਕਿਸੇ ਸੰਸਥਾ ਜਾਂ ਐਨ.ਜੀ.ਓ. ਨੂੰ ਕੈਂਪ ਲਗਾਉਣ ਲਈ ਕਿਸੇ ਸਹਿਯੋਗ ਦੀ ਲੋੜ ਹੈ ਤਾਂ ਉਹ ਰੈਡ ਕਰਾਸ ਸ਼ਾਖਾ ਨਾਲ ਸੰਪਰਕ ਕਰ ਸਕਦੀ ਹੈ। ਰੈਡ ਕਰਾਸ ਸ਼ਾਖਾ ਸੰਸਥਾ,ਐਨ.ਜੀ.ਓ. ਦੀ ਮਦਦ ਕਰਨ ਲਈ ਹਮੇਸ਼ਾਂ ਤੰਤਪਰ ਰਹੇਗੀ । 

ਇਸ ਕੈਂਪ ਦੌਰਾਨ  ਕੋਵਿਡ-19 ਤੋਂ ਬਚਣ ਲਈ ਵਿਸ਼ੇਸ਼ ਧਿਆਨ ਰੱਖਿਆ ਗਿਆ ।ਇਸ ਕੈਂਪ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਿੰਦਰ ਬਰਾੜ, ਸਹਾਇਕ ਕਮਿਸ਼ਨਰ ਸ੍ਰੀ ਤਰਸੇਮ ਚੰਦ ਅਤੇ ਵਿਸ਼ਵਾਸ ਫਾਊਂਡੇਸ਼ਨ ਵੱਲੋਂ ਸਾਧਵੀ ਨੀਲੀਮਾ ਵਿਸ਼ਵਾਸ, ਸਾਧਵੀਂਸ਼ਕਤੀ ਵਿਸ਼ਵਾਸ, ਸ਼ਿਸ਼ੁਪਾਲ ਪਠਾਣਿਆ ਅਤੇ ਮੰਜੁਲਾ ਗੁਲਾਟੀ ਵਲੋਂ ਸਮੂਲੀਅਤ ਕੀਤੀ ਗਈ। ਇਸ ਦੇ ਨਾਲ ਹੀ ਇਸ ਕੈਂਪ ਵਿੱਚ ਰੈਡ ਕਰਾਸ ਸਾਂਝ ਕੇਂਦਰ ਮੋਹਾਲੀ ਪੁਲਿਸ ਦਫਤਰ ਅਤੇ ਵਿਸ਼ਵਾਸ ਫਾਉਡੇਸ਼ਨ ਦੀ ਟੀਮ ਵਲੋਂ ਖੂਨਦਾਨੀਆਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ ਗਿਆ, ਸਰਟੀਫਿਕੇਟ ਦਿੱਤੇ ਗਏ ਅਤੇ ਰਿਫਰੇਸ਼ਮੈਟ ਵੀ ਦਿੱਤੀ ਗਈ ।

 

Tags: Blood Camp , Blood Donation Camp , Indian Red Cross Society , Red Cross , DC Mohali , Amit Talwar , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD