Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਫਿਰੋਜ਼ਪੁਰ ‘ਚ ਪਾਕਿ-ਅਧਾਰਤ ਅੱਤਵਾਦੀ ਮਾਡਿਊਲ ਦੇ 2 ਹੋਰ ਕਾਰਕੁਨ ਕਾਬੂ

ਕਰਨਾਲ ਵਿੱਚ ਆਪਣੇ ਸਾਥੀਆਂ ਦੀ ਗਿ੍ਰਫਤਾਰੀ ਤੋਂ ਬਾਅਦ ਦੋਵੇਂ ਦਹਿਸ਼ਤਗਰਦ ਸ਼ਹਿਰ ਤੋਂ ਫਰਾਰ ਹੋਣ ਦੀ ਕਰ ਰਹੇ ਸਨ ਕੋਸ਼ਿਸ਼

Crime News Punjab, Punjab Police, Police, Crime News, Ferozepur Police, Ferozepur

Web Admin

Web Admin

5 Dariya News

ਫਿਰੋਜਪੁਰ , 06 May 2022

Last updated on: May 06, 2022, 00:00 IST

ਪਾਕਿਸਤਾਨ ਅਧਾਰਤ ਗੈਂਗਸਟਰ ਤੋਂ ਅੱਤਵਾਦੀ ਬਣੇ ਹਰਵਿੰਦਰ ਸਿੰਘ ਰਿੰਦਾ ਵੱਲੋਂ ਚਲਾਏ ਜਾ ਰਹੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਫਿਰੋਜ਼ਪੁਰ ਤੋਂ ਦੋ ਹੋਰ ਕਾਰਕੁਨਾਂ ਨੂੰ ਗਿ੍ਰਫਤਾਰ ਕੀਤਾ ਹੈ।ਗਿ੍ਰਫਤਾਰ ਕੀਤੇ ਵਿਅਕਤੀਆਂ ਦੀ ਪਛਾਣ ਅਕਾਸ਼ਦੀਪ ਉਰਫ ਆਕਾਸ਼ ਵਾਸੀ ਫਿਰੋਜ਼ਪੁਰ ਅਤੇ ਜਸ਼ਨਪ੍ਰੀਤ ਸਿੰਘ ਉਰਫ ਜੱਸ ਵਾਸੀ ਫਰੀਦਕੋਟ ਵਜੋਂ ਹੋਈ ਹੈ।ਆਪਣੇ ਪ੍ਰੈਸ ਬਿਆਨ ਵਿੱਚ ਐਸ.ਐਸ.ਪੀ. ਫਿਰੋਜ਼ਪੁਰ ਚਰਨਜੀਤ ਸਿੰਘ ਨੇ ਦੱਸਿਆ ਕਿ ਹਰਿਆਣਾ ਤੋਂ ਗਿ੍ਰਫਤਾਰ ਕੀਤੇ ਗਏ ਚਾਰ ਮੁਲਜ਼ਮਾਂ ਦੇ ਖੁਲਾਸੇ ’ਤੇ ਪੰਜਾਬ ਪੁਲੀਸ ਵੱਲੋਂ ਇਸ ਮਾਡਿਊਲ ਦੇ ਹੋਰ ਮੈਂਬਰਾਂ ਨੂੰ ਕਾਬੂ ਕਰਨ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ।ਉਨਾਂ ਦੱਸਿਆ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਫਾਜਿਲਕਾ ਨੇ ਜਿਲਾ ਪੁਲਿਸ ਫਿਰੋਜਪੁਰ ਦੇ ਨਾਲ ਮਿਲ ਕੇ ਇਨਾਂ ਦੋਨਾਂ ਕਾਰਕੁਨਾਂ ਨੂੰ ਉਸ ਸਮੇਂ ਗਿ੍ਰਫਤਾਰ ਕੀਤਾ ਜਦੋਂ ਉਹ ਕਰਨਾਲ ਵਿਖੇ ਆਪਣੇ ਚਾਰ ਸਾਥੀਆਂ ਦੀ ਗਿ੍ਰਫਤਾਰੀ ਤੋਂ ਬਾਅਦ ਖੁਦ ਲਈ ਸੁਰੱਖਿਅਤ ਥਾਂ ਲੱਭਣ ਲਈ ਆਪਣੀ ਮਹਿੰਦਰਾ ਸਕਾਰਪੀਓ ਕਾਰ ਵਿੱਚ ਫਿਰੋਜਪੁਰ ਤੋਂ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ।

ਜਿਕਰਯੋਗ ਹੈ ਕਿ ਪੰਜਾਬ ਪੁਲਿਸ ਦੀ ਸੂਹ ‘ਤੇ ਕਾਰਵਾਈ ਕਰਦਿਆਂ ਹਰਿਆਣਾ ਪੁਲਿਸ ਨੇ ਵੀਰਵਾਰ ਨੂੰ ਇਹਨਾਂ ਚਾਰ ਮੁਲਜਮਾਂ  ਜਿਹਨਾਂ ਦੀ ਪਛਾਣ ਗੁਰਪ੍ਰੀਤ ਸਿੰਘ, ਅਮਨਦੀਪ ਸਿੰਘ ਅਤੇ ਪਰਮਿੰਦਰ ਸਿੰਘ ਵਾਸੀ ਪਿੰਡ ਵਿੰਜੋਕੇ, ਜੀਰਾ, ਫਿਰੋਜਪੁਰ ਅਤੇ ਲੁਧਿਆਣਾ ਦੇ ਪਿੰਡ ਭਟੀਆਂ ਦੇ ਭੁਪਿੰਦਰ ਸਿੰਘ ਵਜੋਂ ਹੋਈ ਹੈ,ਨੂੰ ਧਾਤੂ ਦੇ ਬਕਸੇ (2.5 ਕਿਲੋਗ੍ਰਾਮ ਹਰੇਕ) ਵਿੱਚ ਪੈਕ ਤਿੰਨ ਆਈ.ਈ.ਡੀਜ ਅਤੇ ਇੱਕ ਪਿਸਤੌਲ ਸਮੇਤ ਕਰਨਾਲ ਤੋਂ ਗਿ੍ਰਫਤਾਰ ਕੀਤਾ ਸੀ। ਐਸ.ਐਸ.ਪੀ. ਨੇ ਦੱਸਿਆ ਕਿ ਪੁਲੀਸ ਨੇ ਗੈਂਗਸਟਰ ਰਾਜਵੀਰ ਸਿੰਘ ਉਰਫ ਰਾਜਾ ਜਿਸ ਨੇ ਗੁਰਪ੍ਰੀਤ ਨੂੰ ਰਿੰਦਾ ਨਾਲ ਮਿਲਵਾਇਆ ਸੀ, ਨੂੰ ਵੀ ਬਠਿੰਡਾ ਜੇਲ ਤੋਂ ਪ੍ਰੋਡਕਸਨ ਵਾਰੰਟ ’ਤੇ ਲਿਆਂਦਾ ਹੈ । ਰਾਜਾ ਇੱਕ ਕੱਟੜ ਅਪਰਾਧੀ ਹੈ ਜਿਸ ਦੇ ਖਿਲਾਫ ਦਰਜਨਾਂ ਅਪਰਾਧਿਕ ਮਾਮਲੇ ਦਰਜ ਹਨ।ਉਨਾਂ ਕਿਹਾ ਕਿ ਹੁਣ ਤੱਕ ਕੀਤੀ ਗਈ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵੇਂ ਕਾਰਕੁਨ ਕੱਲ ਪਰਦਾਫਾਸ਼ ਕੀਤੇ ਗਏ ਮਾਡਿਊਲ ਵਿੱਚ ਸਿੱਧੇ ਤੌਰ ‘ਤੇ ਸ਼ਾਮਲ ਸਨ। 

ਉਨਾਂ ਅੱਗੇ ਕਿਹਾ ਕਿ ਉਨਾਂ ਨੂੰ ਪਾਕਿਸਤਾਨੀ ਆਈ.ਐਸ.ਆਈ. ਅਤੇ ਪਾਕਿਸਤਾਨ ਅਧਾਰਤ ਖਾਲਿਸਤਾਨ ਪੱਖੀ ਅੱਤਵਾਦੀ ਸਮੂਹਾਂ ਵੱਲੋਂ ਭੇਜੀਆਂ ਗਈਆਂ ਕਈ ਖੇਪਾਂ ਪ੍ਰਾਪਤ ਹੋਈਆਂ ਸਨ ਅਤੇ ਇਸ ਨੂੰ ਰਿੰਦਾ ਦੇ ਕਹਿਣ ‘ਤੇ ਅੱਗੇ ਪਹੁੰਚਾਇਆ ਕਰਦੇ ਸਨ।ਐਸ.ਐਸ.ਪੀ. ਚਰਨਜੀਤ ਸਿੰਘ ਨੇ ਦੱਸਿਆ ਕਿ ਆਕਾਸ਼ ਨੇ ਖੁਲਾਸਾ ਕੀਤਾ ਕਿ ਰਿੰਦਾ ਨੇ ਡਰੋਨ ਰਾਹੀਂ ਵਿਸਫੋਟਕ ਖੇਪ ਭੇਜੀ ਸੀ ਅਤੇ ਉਸ ਨੇ ਗੁਰਪ੍ਰੀਤ ਨਾਲ ਮਿਲ ਕੇ ਇਹ ਖੇਪ ਆਪਣੀ ਦਾਦੀ ਦੇ ਪਿੰਡ ਵਿੱਚ ਪ੍ਰਾਪਤ ਕੀਤੀ ਅਤੇ ਇਹ ਖੇਪ ਰਿੰਦਾ ਵੱਲੋਂ ਭੇਜੇ ਟਿਕਾਣਿਆਂ ’ਤੇ ਰੱਖ ਦਿੱਤੀ।ਦੱਸਣਾ ਬਣਦਾ ਹੈ ਕਿ ਇਨਾਂ ਮੁਲਜਮਾਂ ਖਿਲਾਫ ਫਿਰੋਜਪੁਰ ਕੈਂਟ ਥਾਣੇ ਵਿੱਚ ਯੂ.ਏ.ਪੀ. (ਏ) ਐਕਟ, ਵਿਸਫੋਟਕ ਐਕਟ ਅਤੇ ਅਸਲਾ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਨਵਾਂ ਕੇਸ ਦਰਜ ਕਰ ਦਿਤਾ ਗਿਆ ਹੈ। ਗਿ੍ਰਫਤਾਰ ਕੀਤੇ ਗਏ ਦੋਵੇਂ ਮੁਲਜਮਾਂ ਨੂੰ ਮੈਜਿਸਟਰੇਟ ਅੱਗੇ ਪੇਸ ਕਰਕੇ ਹੋਰ ਪੁੱਛਗਿੱਛ ਲਈ ਪੁਲੀਸ ਰਿਮਾਂਡ ’ਤੇ ਲਿਆਂਦਾ ਗਿਆ ਹੈ।    

 

Tags: Crime News Punjab , Punjab Police , Police , Crime News , Ferozepur Police , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD