Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਸਿੱਖਿਆ ਖੇਤਰ ਵਿਚ ਪੰਜਾਬ ਨੂੰ ਦੇਸ਼ ਦਾ ਨੰਬਰ ਇਕ ਸੂਬਾ ਬਣਾਇਆ ਜਾਵੇਗਾ : ਗੁਰਮੀਤ ਸਿੰਘ ਮੀਤ ਹੇਅਰ

5 ਵੀਂ ਜਮਾਤ ਵਿਚ ਪੰਜਾਬ ਵਿਚੋਂ ਦੂਜੇ ਤੇ ਤੀਜੇ ਸਥਾਨ ’ਤੇ ਆਉਣ ਵਾਲੇ ਵਿਦਿਆਰਥੀਆਂ ਦੀ ਘਰ ਜਾ ਕੇ ਕੀਤੀ ਹੌਸਲਾ ਅਫਜਾਈ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab, Dalla, Sultanpur lodhi, Dinesh Chadha

Web Admin

Web Admin

5 Dariya News

ਸੁਲਤਾਨਪੁਰ ਲੋਧੀ , 07 May 2022

Last updated on: May 07, 2022, 00:00 IST

ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਦੇ ਸਿੱਖਿਆ ਢਾਂਚੇ ਵਿਚ ਕ੍ਰਾਂਤੀਕਾਰੀ ਤਬਦੀਲੀਆਂ ਕਰਕੇ ਸਿੱਖਿਆ ਦੇ ਖੇਤਰ ਵਿਚ ਪੰਜਾਬ ਨੂੰ ਪਹਿਲੇ ਸਥਾਨ ’ਤੇ ਲੈ ਕੇ ਆਵੇਗੀ।ਉਨ੍ਹਾਂ ਕਿਹਾ ਕਿ ਇਸ ਸਬੰਧੀ ਨਵੀਂ ਸਿੱਖਿਆ ਨੀਤੀ ਲਈ ਕਿਸੇ ਮੁੱਖ ਮੰਤਰੀ ਵਲੋਂ ਪਹਿਲੀ  ਵਾਰ ਸਿੱਧੇ ਤੌਰ ’ਤੇ ਅਧਿਆਪਕਾਂ, ਪਿ੍ਰੰਸੀਪਲਾਂ ਤੇ ਵਿਦਿਆਰਥੀਆਂ ਨਾਲ ਵਿਚਾਰ ਚਰਚਾ ਕੀਤੀ ਜਾਵੇਗੀ ਤਾਂ ਜੋ ਉਨ੍ਹਾਂ ਦੇ ਯੋਗ ਸੁਝਾਆਂ ਨੂੰ ਨੀਤੀ ਨਿਰਮਾਣ ਦਾ ਹਿੱਸਾ ਬਣਾਇਆ ਜਾ ਸਕੇ।ਉਨ੍ਹਾਂ ਕਿਹਾ ਕਿ ਨਵੀਂ ਸਿੱਖਿਆ ਨੀਤੀ ਗੁਣਾਤਮਕ ਤੇ ਰੁਜ਼ਗਾਰਮੁਖੀ ਸਿੱਖਿਆ ਵੱਲ ਸੇਧਿਤ ਹੋਵੇਗੀ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੇ ਸਰੀਰਕ ਵਿਕਾਸ ਤੇ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।ਕੈਬਨਿਟ ਮੰਤਰੀ ਅੱਜ ਇੱਥੇ ਸੁਲਤਾਨਪੁਰ ਲੋਧੀ ਨੇੜੇ ਪਿੰਡ ਡੱਲਾ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 5 ਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਵਿਚ 100 ਫੀਸਦੀ ਅੰਕ ਹਾਸਿਲ ਕਰਕੇ ਦੂਜੇ ਤੇ ਤੀਜੇ ਸਥਾਨ ’ਤੇ ਆਏ ਸਰਕਾਰੀ ਐਲੀਮੈਂਟਰੀ ਸਕੂਲ ਡੱਲਾ ਦੇ ਵਿਦਿਆਰਥੀਆਂ ਸਹਿਜਪ੍ਰੀਤ ਸਿੰਘ ਤੇ ਰਾਜਵੀਰ ਮੋਮੀ ਨੂੰ ਹੱਲਾਸ਼ੇਰੀ ਦੇਣ ਉਨ੍ਹਾਂ ਦੇ ਘਰ ਪਹੁੰਚੇ ਸਨ।

ਸਕੂਲਾਂ ਵਿਚ ਅਧਿਆਪਕਾਂ ਦੀ ਭਰਤੀ ਬਾਰੇ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲਗਭਗ 4000 ਅਧਿਆਪਕਾਂ ਦੀ ਭਰਤੀ ਪ੍ਰਕਿ੍ਰਆ ਚੱਲ ਰਹੀ ਹੈ, ਜਿਸਨੂੰ ਜਲਦ ਮੁਕੰਮਲ ਕਰਕੇ ਸਟਾਫ ਦੀ ਕਮੀ ਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਅਧਿਆਪਕਾਂ ਦੀਆਂ ਪੂਰੀ ਤਰ੍ਹਾਂ ਆਨਲਾਇਨ ਵਿਧੀ ਰਾਹੀਂ ਬਿਨਾਂ ਕਿਸੇ ਸਿਫਾਰਸ਼ ਤੋਂ ਯੋਗਤਾ ਦੇ ਆਧਾਰ ’ਤੇ ਕੀਤੀਆਂ ਜਾਣਗੀਆਂ। ਉਨ੍ਹਾਂ ਬੱਚਿਆਂ ਰਾਜਵੀਰ ਮੋਮੀ ਤੇ ਸਹਿਜਪ੍ਰੀਤ ਸਿੰਘ ਦੇ ਘਰ ਜਾ ਕੇ ਪਰਿਵਾਰਕ ਮੈਂਬਰਾਂ ਨੂੰ ਵੀ ਮੁਬਾਰਕਬਾਦ ਦਿੱਤੀ ਤੇ ਬੱਚਿਆਂ ਦੇ ਰੌਸ਼ਨ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਵਲੋਂ ਬੱਚਿਆਂ ਨੂੰ ਫਲਾਂ ਦੀਆਂ ਟੋਕਰੀਆਂ ਵੀ ਦਿੱਤੀਆਂ ਗਈਆਂ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਪਹਿਲੇ ਤਿੰਨ ਸਥਾਨਾਂ ’ਤੇ ਆਉਣ ਵਾਲੇ ਬੱਚਿਆਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਵੀ ਕੀਤਾ ਜਾਵੇਗਾ ਜਿਸ ਲਈ ਸਿੱਖਿਆ ਮੰਤਰੀ ਨੇ ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਮਾਨ ਦਾ ਸੱਦਾ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤਾ।ਉਨ੍ਹਾਂ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਯਕੀਨ ਦਿਵਾਇਆ ਕਿ ਬੱਚਿਆਂ ਦੇ ਭਵਿੱਖੀ ਸੁਪਨਿਆਂ ਦੀ ਪੂਰਤੀ ਲਈ ਪੰਜਾਬ ਸਰਕਾਰ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗੀ।  

ਇਸ ਮੌਕੇ ਰੋਪੜ ਤੋਂ ਵਿਧਾਇਕ ਸ੍ਰੀ ਦਿਨੇਸ਼ ਚੱਢਾ, ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ, ਐਸ.ਐਸ.ਪੀ. ਰਾਜਬਚਨ ਸਿੰਘ ਸੰਧੂ, ਸੁਲਤਾਨਪੁਰ ਲੋਧੀ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ , ਸਾਹਕੋਟ ਤੋਂ ਪਾਰਟੀ ਆਗੂ ਰਤਨ ਸਿੰਘ, ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਦਾਨ ਗੁਰਪਾਲ ਸਿੰਘ ਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਕੈਬਨਿਟ ਮੰਤਰੀ ਦਾ ਸਵਾਗਤ ਕੀਤਾ।ਪੰਜਾਬ ਪੁਲਿਸ ਦੀ ਇਕ ਟੁਕੜੀ ਵਲੋਂ ਕੈਬਨਿਟ ਮੰਤਰੀ ਨੂੰ ਪਹਿਲੀ ਵਾਰ ਕਪੂਰਥਲਾ ਜਿਲ੍ਹੇ ਵਿਚ ਆਉਣ ’ਤੇ ਗਾਰਡ ਆਫ ਆਨਰ ਵੀ ਪੇਸ਼ ਕੀਤਾ ਗਿਆ।  ਇਸ ਮੌਕੇ ਜਿਲ੍ਹਾ ਸਿੱਖਿਆ ਅਫਸਰ ਰਾਮਪਾਲ ਸਿੰਘ, ਉਪ ਜਿਲ੍ਹਾ ਸਿਖਿਆ ਅਫਸਰ  ਬਿਕਰਮਜੀਤ ਸਿੰਘ ਤੇ ਹੋਰ ਹਾਜ਼ਰ ਸਨ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , Dalla , Sultanpur lodhi , Dinesh Chadha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD