Friday, 05 June 2026

 

 

ਖ਼ਾਸ ਖਬਰਾਂ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ

 

ਪੰਜਾਬ ਸਰਕਾਰ ਦੀ ਨਾਕਾਮੀ ਕਾਰਨ ਬੰਦ ਹੋਏ ਥਰਮਲ ਪਲਾਂਟ, ਪੰਜਾਬ ‘ਚ ਬਣਿਆ ਬਿਜਲੀ ਸੰਕਟ : ਡਾ: ਜਗਮੋਹਨ ਸਿੰਘ ਰਾਜੂ

ਲੋਕਤੰਤਰ 'ਚ ਲੋਕ ਵਿਕਾਸ ਦੇ ਹੱਕਦਾਰ ਹਨ, ਪਰ ਪੰਜਾਬ ਦੀ ਸੱਤਾਧਾਰੀ ਪਾਰਟੀ ਕੋਲ ਸਿਰਫ਼ ਝੂਠੇ ਵਾਅਦੇ ਹੀ ਹਨ: ਡਾ: ਰਾਜੂ

Dr. Jagmohan Singh Raju,Bharatiya Janata Party, BJP, BJP Punjab, Amritsar

Web Admin

Web Admin

5 Dariya News

ਅੰਮ੍ਰਿਤਸਰ , 07 May 2022

Last updated on: May 07, 2022, 00:00 IST

ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਆਈ.ਏ.ਐਸ. ਅਧਿਕਾਰੀ ਜਗਮੋਹਨ ਸਿੰਘ ਰਾਜੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਦੀ ਭਾਜਪਾ ਸਰਕਾਰ ਦੇਸ਼ ਦੇ ਲੋਕਾਂ ਲਈ ਅਨੇਕਾਂ ਭਲਾਈ ਸਕੀਮਾਂ ਚਲਾ ਰਹੀ ਹੈ, ਜਿਸ ਨੂੰ ਲੋਕਾਂ ਤੱਕ ਪਹੁੰਚਾਉਣਾ ਸੂਬਾ ਸਰਕਾਰਾਂ ਦੀ ਜ਼ਿੰਮੇਵਾਰੀ ਹੈ। ਪਰ ਪੰਜਾਬ ਦੀ ਭਗਵੰਤ ਮਾਨ ਸਰਕਾਰ ਇਨ੍ਹਾਂ ਲੋਕ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਵਿੱਚ ਨਾਕਾਮ ਸਾਬਤ ਹੋਈ ਹੈ। ਜ਼ਿਲ੍ਹਾ ਭਾਜਪਾ ਪ੍ਰਧਾਨ ਸੁਰੇਸ਼ ਮਹਾਜਨ ਦੀ ਪ੍ਰਧਾਨਗੀ ਹੇਠ ਭਾਜਪਾ ਦਫ਼ਤਰ ਸ਼ਹੀਦ ਹਰਬੰਸ ਲਾਲ ਖੰਨਾ ਸਮਾਰਕ ਵਿਖੇ ਉਲੀਕੀ ਗਈ ਪ੍ਰੈੱਸ ਕਾਨਫ਼ਰੰਸ ‘ਚ ਡਾ. ਜਗਮੋਹਨ ਸਿੰਘ ਰਾਜੂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਸਾਰੀਆਂ ਸਕੀਮਾਂ ਦਾ ਲਾਭ ਜਨਤਾ ਤੱਕ ਪਹੁੰਚਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।ਜਗਮੋਹਨ ਰਾਜੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਪ ਦਿਲਚਸਪੀ ਲੈਂਦਿਆਂ ਉਨ੍ਹਾਂ ਸਮੇਤ ਭਾਜਪਾ ਆਗੂਆਂ ਨੂੰ ਜਨਤਾ ਲਈ ‘ਪ੍ਰਧਾਨ ਮੰਤਰੀ 'ਮੁਦਰਾ ਯੋਜਨਾ' ਤਹਿਤ ਬੈਂਕ ਤੋਂ 10 ਲੱਖ ਰੁਪਏ ਤੱਕ ਦਾ ਬਿਨਾਂ ਗਰੰਟੀ ਕਰਜ਼ੇ ਦਾ ਲਾਭ ਪਹੁੰਚਾਉਣ ਦੇ ਹਦਾਇਤ ਦੇ ਅਮਲ ਕੀਤਾ ਜਾ ਰਿਹਾ ਹੈ। 

'ਸ਼ਿਸ਼ੂ ਲੋਨ' ਤਹਿਤ 50,000 ਰੁਪਏ ਤੱਕ ਦਾ ਕਰਜ਼ਾ, 'ਕਿਸ਼ੋਰ ਲੋਨ' ਤਹਿਤ ਪਹਿਲਾਂ ਤੋਂ ਕਾਰੋਬਾਰ ਕਰਨ ਵਾਲੇ ਲੋਕਾਂ ਲਈ 50,000 ਤੋਂ 5 ਲੱਖ ਤੱਕ ਕਰਜ਼ਾ, 'ਤਰੁਣ ਲੋਨ' ਦੇ ਤਹਿਤ ਪਹਿਲਾਂ ਹੀ ਕਾਰੋਬਾਰ ਕਰ ਰਹੇ ਲੋਕਾਂ ਲਈ 5 ਲੱਖ ਤੋਂ 10 ਲੱਖ ਤਕ ਦਾ ਕਰਜ਼ਾ, 'ਪ੍ਰਧਾਨ ਮੰਤਰੀ ਆਵਾਸ ਯੋਜਨਾ' ਦੇ ਤਹਿਤ ਕਾਰੋਬਾਰ ਲਈ, ਬਿਨਾ ਘਰ ਵਾਲੇ ਗ਼ਰੀਬ ਲੋਕਾਂ ਲਈ ਘਰ, 'ਪ੍ਰਧਾਨ ਮੰਤਰੀ ਉੱਜਵਲਾ ਯੋਜਨਾ' ਆਦਿ ਵਰਗੀਆਂ ਹੋਰ ਬਹੁਤ ਸਾਰੀਆਂ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਜਿਸ  ਬਾਰੇ ਪੰਜਾਬ ਸਰਕਾਰ ਨਾ ਤਾਂ ਬਹੁਤੇ ਲੋਕਾਂ ਨੂੰ ਦੱਸ ਰਹੀ ਹੈ ਅਤੇ ਨਾ ਹੀ ਪ੍ਰਚਾਰ ਕਰ ਰਹੀ ਹੈ। ਇਸ ਕੰਮ ਲਈ ਭਾਰਤੀ ਜਨਤਾ ਪਾਰਟੀ ਵੱਲੋਂ ਉਨ੍ਹਾਂ ਸਾਰੇ ਲੋਕਾਂ ਲਈ ਇੱਕ ਹੈਲਪਲਾਈਨ ਨੰਬਰ 88726-98208 ਅਤੇ ਈਮੇਲ [email protected] ਜਾਰੀ ਕੀਤਾ ਗਿਆ ਹੈ। ਹੁਣ ਤੱਕ 400 ਦੇ ਕਰੀਬ ਲੋਕਾਂ ਦੇ ਫਾਰਮ ਭਰੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਬੰਧਿਤ ਬੈਂਕ ਅਧਿਕਾਰੀਆਂ ਨਾਲ ਗੱਲਬਾਤ ਵੀ ਕੀਤੀ ਜਾ ਚੁੱਕੀ ਹੈ ਅਤੇ ਕੇਂਦਰ ਤੋਂ ਉਨ੍ਹਾਂ ਦੇ ਉੱਚ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ। ਭਾਜਪਾ ਮੋਦੀ ਸਰਕਾਰ ਵੱਲੋਂ ਚਲਾਈਆਂ ਗਈਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਅੰਮ੍ਰਿਤਸਰ ਸਮੇਤ ਪੰਜਾਬ ਦੇ ਲੋਕਾਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ।

ਜਗਮੋਹਨ ਰਾਜੂ ਨੇ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਸਰਕਾਰ ਵੱਲੋਂ ਪੈਦਾ ਕੀਤੇ ਬਿਜਲੀ ਸੰਕਟ ਬਾਰੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨਿਰਵਿਘਨ ਬਿਜਲੀ ਦੇਣ ਵਿੱਚ ਨਾਕਾਮ ਰਹੀ ਹੈ। ਕੋਲੇ ਦੀ ਘਾਟ ਕਾਰਨ ਪੰਜਾਬ ਦੇ ਥਰਮਲ ਪਲਾਂਟਾਂ ਦੇ ਬੰਦ ਹੋਣ ਦੀ ਗੱਲ ਕਰਦਿਆਂ ਡਾ: ਰਾਜੂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਮੋਦੀ ਸਰਕਾਰ ਵੱਲੋਂ ਪਹਿਲਾਂ ਹੀ ਇੱਕ ਲੱਖ ਮੀਟ੍ਰਿਕ ਟਨ ਕੋਲੇ ਦੀ ਵਾਧੂ ਅਲਾਟਮੈਂਟ ਕੀਤੀ ਜਾ ਚੁੱਕੀ ਹੈ। ਇਸ ਕੋਲੇ ਲਈ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਕੋਲ ਇੰਡੀਆ ਨੂੰ ਪੈਸੇ ਦੇਣੇ ਸਨ, ਜੋ ਕਿ ਮੁੱਖ ਮੰਤਰੀ ਭਗਵੰਤ ਮਾਨ ਜਾਂ ਉਨ੍ਹਾਂ ਦੀ ਸਰਕਾਰ ਹੁਣ ਤੱਕ ਅਦਾ ਨਹੀਂ ਕਰ ਸਕੀ। ਇਸ ਕਾਰਨ ਪੰਜਾਬ ਕੋਲਾ ਚੁੱਕਣ ਵਿੱਚ ਅਸਫਲ ਰਿਹਾ ਹੈ, ਜਿਸ ਕਾਰਨ ਪੰਜਾਬ ਦੇ ਥਰਮਲ ਪਲਾਂਟਾਂ ਨੂੰ ਭਗਵੰਤ ਮਾਨ ਸਰਕਾਰ ਵੱਲੋਂ ਬੰਦ ਕੀਤਾ ਜਾ ਰਿਹਾ ਹੈ।ਡਾ. ਰਾਜੂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਮੁਫ਼ਤ ਬਿਜਲੀ ਦੇਣ ਦੇ ਝੂਠੇ ਵਾਅਦੇ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਅਸਲ ਵਿੱਚ ਲੋਕਾਂ ਨੂੰ ਸਹੂਲਤ ਦੇਣ ਦੀ ਦਿਲੀ ਇੱਛਾ ਨਹੀਂ ਰੱਖਦੀ। ਆਪਣੀ ਸਾਖ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਨਾਲ ਰੋਜ਼ਾਨਾ ਝੂਠ ਬੋਲਿਆ ਜਾ ਰਿਹਾ ਹੈ। 

ਹੁਣ ਤੱਕ ਡੇਢ ਮਹੀਨੇ 'ਚ ਭਗਵੰਤ ਮਾਨ ਵੱਲੋਂ ਬਾਜ਼ਾਰ ਤੋਂ ਵੱਖ-ਵੱਖ ਵਿਆਜ ਦਰਾਂ 'ਤੇ 4000 ਕਰੋੜ ਤੋਂ ਵੱਧ ਦਾ ਕਰਜ਼ਾ ਲਿਆ ਜਾ ਚੁੱਕਿਆ ਹੈ। ਜਿਸ ਦੀ ਦੁਰਵਰਤੋਂ ਉਸ ਵੱਲੋਂ ਬਾਹਰਲੇ ਹੋਰਨਾਂ ਸੂਬਿਆਂ ’ਚ ਝੂਠੀ ਇਸ਼ਤਿਹਾਰਬਾਜ਼ੀ ’ਤੇ ਖ਼ਰਚੇ ਜਾ ਰਹੇ ਹਨ।  ਜੇਕਰ ਭਗਵੰਤ ਮਾਨ ਇਸੇ ਤਰ੍ਹਾਂ ਮੰਡੀ ਤੋਂ ਕਰਜ਼ਾ ਲੈਂਦੇ ਰਹੇ ਤਾਂ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਵੀ ਸ੍ਰੀਲੰਕਾ ਵਾਂਗ ਦੀਵਾਲੀਆ ਹੋ ਜਾਵੇਗਾ।ਉਨ੍ਹਾਂ ਦਿੱਲੀ ਦੇ ਨੌਜਵਾਨ ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ ਨੂੰ ਪੰਜਾਬ ਪੁਲਿਸ ਵੱਲੋਂ ਚੁੱਕਣ ਨੂੰ ਸਿਆਸੀ ਰੰਜਿਸ਼ ਕਰਾਰ ਦਿੰਦਿਆਂ ਕਿਹਾ ਕਿ ਇਹ ਸਭ ਕੁਝ ਲੋਕਤੰਤਰ ਅਤੇ ਸੰਵਿਧਾਨ ਦੇ ਨਿਯਮਾਂ ਦੇ ਉਲਟ ਹੈ ਅਤੇ ਇਹ ਸਬ ਕੇਜਰੀਵਾਲ ਦੇ ਇਸ਼ਾਰੇ ‘ਤੇ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਦੇ ਹੱਥਾਂ ਦੀ ਕਠਪੁਤਲੀ ਹੈ, ਜਿਸ ਨੂੰ ਪੰਜਾਬ ਅਤੇ ਪੰਜਾਬੀਅਤ ਦਾ ਕੋਈ ਗਿਆਨ ਨਹੀਂ ਹੈ।ਇਸ ਮੌਕੇ ਸੂਬਾ ਮੀਡੀਆ ਸਕੱਤਰ ਜਨਾਰਦਨ ਸ਼ਰਮਾ, ਸੂਬਾ ਓਬੀਸੀ ਮੋਰਚਾ ਦੇ ਜਨਰਲ ਸਕੱਤਰ ਕੰਵਰਬੀਰ ਸਿੰਘ ਮੰਜ਼ਿਲ, ਜ਼ਿਲ੍ਹਾ ਸਕੱਤਰ ਸਤਪਾਲ ਡੋਗਰਾ, ਐਸਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਕੁਮਾਰ, ਮੰਡਲ ਪ੍ਰਧਾਨ ਰਮਨ ਸ਼ਰਮਾ, ਵਿਨੋਦ ਬੱਬਲ, ਰਾਕੇਸ਼ ਮਹਾਜਨ, ਪ੍ਰੋ. ਸਰਚਾਂਦ ਸਿੰਘ ਖਿਆਲਾ ਆਦਿ ਹਾਜ਼ਰ ਸਨ।

ਵਿਸ਼ਵ ਪ੍ਰਸਿੱਧ ਅੰਤਰਰਾਸ਼ਟਰੀ ਸਿੱਖ ਸਕਾਲਰ ਨੂੰ ਸਿਆਸੀ ਦਬਾਅ ਦੇ ਚਲਦਿਆਂ ਯੂਨੀਵਰਸਿਟੀ ਛੱਡਣ ਲਈ  ਕੀਤਾ ਮਜਬੂਰ

ਵਿਸ਼ਵ ਪ੍ਰਸਿੱਧ ਅੰਤਰਰਾਸ਼ਟਰੀ ਸਿੱਖ ਸਕਾਲਰ ਨੂੰ ਸਿਆਸੀ ਦਬਾਅ ਦੇ ਚਲਦਿਆਂ ਯੂਨੀਵਰਸਿਟੀ ਛੱਡਣ ਲਈ ਮਜਬੂਰ ਕੀਤਾ ਗਿਆ ਹੈ। ਸਿੱਖ ਸਕਾਲਰ ਤੇ ਕੈਂਬਰਿਜ ਯੂਨੀਵਰਸਿਟੀ ਯੂ ਕੇ ਦੇ ਫੈਲੋ ਆਏ ਵੱਖ ਵੱਖ ਯੂਨੀਵਰਸਿਟੀਆਂ ’ਚ ਗੈੱਸਟ ਪ੍ਰੋਫੈਸਰ ਵਜੋ ਸੇਵਾ ਨਿਭਾਉਦੇ ਆ ਰਹੇ ਡਾ: ਜਗਮੋਹਨ ਸਿੰਘ ਰਾਜੂ ਸਾਬਕਾ ਆਈ ਏ ਐਸ ਜੋ ਕਿ ਭਾਰਤੀ ਜਨਤਾ ਪਾਰਟੀ ਸੀਨੀਅਰ ਆਗੂ ਹਨ ਤੇ ਅੰਮ੍ਰਿਤਸਰ ਪੂਰਬੀ ਹਲਕੇ ਤੋ ਵਿਧਾਨਸਭਾ ਚੋਣ ਲੜ ਚੁੱਕੇ ਹਨ, ਨੂੰ ਅਧਿਕਾਰੀਆਂ ਵੱਲੋਂ ਵਾਰ ਵਾਰ ਪਾਏ ਗਏ ਸਿਆਸੀ ਦਬਾਅ ਕਾਰਨ ਅੱਜ ਮਿਥੇ ਸਮੇਂ ਤੋਂ ਪਹਿਲਾਂ ਅਪਣਾ ਕਮਰਾ ਖ਼ਾਲੀ ਕਰਨ ਲਈ ਮਜਬੂਰ ਹੋਣਾ ਪਿਆ ਹੈ। ਡਾ: ਰਾਜੂ ਨੇ ਦੱਸਿਆ ਕਿ ਸਿੱਖਾਂ ਦੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ 'ਤੇ ਬਣੀ ਸਥਾਨਿਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੈੱਸਟ ਹਾਊਸ ’ਚ ਨਿਯਮਾਂ ਅਨੁਸਾਰ ਉਨ੍ਹਾਂ ਦੀ  3 ਤੋਂ 11 ਮਈ ਤਕ ਲਈ ਬੁਕਿੰਗ ਸੀ, ਜਿਸ ਨੂੰ ਅਧਿਕਾਰੀਆਂ ਵੱਲੋਂ ਵਾਰ ਵਾਰ ਪਾਏ ਗਏ ਸਿਆਸੀ ਦਬਾਅ ਕਾਰਨ ਅੱਜ ਮਿਥੇ ਸਮੇਂ ਤੋਂ ਪਹਿਲਾਂ ਅਪਣਾ ਕਮਰਾ ਖ਼ਾਲੀ ਕਰਨ ਲਈ ਮਜਬੂਰ ਹੋਣਾ ਪਿਆ। 

ਹਾਲਾਂਕਿ ਗੈੱਸਟ ਹਾਊਸ ’ਚ ਤਕਰੀਬਨ ਸਾਰੇ ਕਮਰੇ ਖ਼ਾਲੀ ਹਨ ਤੇ ਕੋਈ ਬੁਕਿੰਗ ਨਹੀਂ ਸੀ। ਡਾ ਰਾਜੂ ਨੇ ਕਹਾ ਕੇ  ਉਨ੍ਹਾਂ ਨੂੰ ਕੈਂਬਰਿਜ ਯੂਨੀਵਰਸਿਟੀ ਯੂ ਕੇ  ਵਰਗੇ ਵਕਾਰੀ ਸੰਸਥਾਵਾਂ ’ਚ ਪੂਰਾ ਮਾਣ ਸਤਿਕਾਰ ਮਿਲਦਾ ਹੈ ਉੱਥੇ ਹੀ ਭਗਵੰਤ ਮਾਨ ਦੀ ਸਰਕਾਰ ’ਚ ਆਪਣੇ ਨੇ ਦੇਸ਼ ਅਤੇ ਗੁਰੂ ਨਗਰੀ ’ਚ ਬਣੇ ਯੂਨੀਵਰਸਿਟੀ ’ਚ ਉਨ੍ਹਾਂ ਲਈ ਕੋਈ ਥਾਂ ਨਹੀਂ। ਇਸ ਗ਼ਲਤ ਵਰਤਾਰੇ ਬਾਰੇ ਜਾਣਕਾਰੀ ਮਿਲਣ ਨਾਲ ਵਿਦਵਾਨਾਂ ਤੇ ਬੁੱਧੀਜੀਵੀ ਵਰਗ ’ਚ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਹੋ ਰਹੀ ਸਿਆਸੀ ਦਾਖ਼ਲ ਅੰਦਾਜ਼ੀ ਦੀ ਸਖ਼ਤ ਆਲੋਚਨਾ ਕੀਤੀ ਜਾ ਰਹੀ ਹੈ। ਯਾਦ ਰਹੇ ਕੇ ਡਾ: ਜਗਮੋਹਨ ਸਿੰਘ ਰਾਜੂ ਆਈਏਐਸ ਵੱਲੋਂ ਇਸ ਵਿਸਾਖੀ ’ਤੇ ਪੰਜਾਬ ਦੇ ਰਾਜਪਾਲ ਦੀ ਮਹਿਮਾਨ ਨਿਵਾਜ਼ੀ ਕਰਦਿਆਂ ਗੁਰੂ ਸਾਹਿਬ, ਖਾਲਸਾ ਤੇ ਡਾ ਅੰਬੇਡਕਰ ਵਿਸ਼ੇ ਤੇ ਇਸੇ ਯੂਨੀਵਰਸਿਟੀ ਵਿਖੇ ਸਫਲ ਸੈਮੀਨਾਰ ਕਰਾ ਚੁੱਕੇ ਹਨ। ਡਾ ਰਾਜੂ ਵਲੋਂ ਅਖ਼ਬਾਰਾਂ ਵਿਚ ਲਿਖੇ ਗਏ ਧਾਰਮਿਕ ਸਮਾਜਿਕ ਲੇਖ ਕਾਫ਼ੀ ਪਸੰਦ ਕੀਤੇ ਜਾਂਦੇ ਹਨ।

 

Tags: Dr. Jagmohan Singh Raju , Bharatiya Janata Party , BJP , BJP Punjab , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD