Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਦੋ ਦਿਨਾਂ 'ਚ 91 ਏਕੜ ਸ਼ਾਮਲਾਟ ਜ਼ਮੀਨ ਤੋਂ ਛੁਡਵਾਏ ਨਾਜਾਇਜ਼ ਕਬਜ਼ੇ : ਕੁਲਦੀਪ ਸਿੰਘ ਧਾਲੀਵਾਲ

'ਨਾਜਾਇਜ਼ ਕਬਜ਼ੇ ਛੁਡਵਾਉਣ ਦੀ ਮੁਹਿੰਮ ਨੂੰ ਪੰਜਾਬ ਵਾਸੀਆਂ ਵੱਲੋਂ ਭਰਵਾਂ ਹੁੰਗਾਰਾ'

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Patiala

Web Admin

Web Admin

5 Dariya News

ਪਟਿਆਲਾ , 07 May 2022

Last updated on: May 07, 2022, 00:00 IST

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ਾਮਲਾਟ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਦੀ ਵਿੱਢੀ ਮੁਹਿੰਮ ਨੂੰ ਰਾਜ ਭਰ 'ਚ ਵੱਡਾ ਹੁੰਗਾਰਾ ਮਿਲਿਆ ਹੈ ਅਤੇ ਦੋ ਦਿਨਾਂ 'ਚ 91 ਏਕੜ ਪੰਚਾਇਤੀ ਜ਼ਮੀਨ ਨਾਜਾਇਜ਼ ਕਬਜ਼ਿਆਂ ਹੇਠੋਂ ਛੁਡਵਾਈ ਗਈ ਹੈ।ਅੱਜ ਪਟਿਆਲਾ ਦੇ ਸਰਕਟ ਹਾਊਸ ਵਿਖੇ ਕੀਤੀ ਪ੍ਰੈਸ ਕਾਨਫਰੰਸ ਮੌਕੇ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ 5 ਅਤੇ 6 ਮਈ ਨੂੰ ਛੁਡਵਾਈ ਗਈ ਜ਼ਮੀਨ 'ਚੋਂ 60 ਏਕੜ ਰਕਬਾ ਪਟਿਆਲਾ ਜ਼ਿਲ੍ਹੇ ਦਾ ਹੈ। ਜਦੋਂਕਿ ਹੁਸ਼ਿਆਰਪੁਰ ਜ਼ਿਲ੍ਹੇ ਦੀ 12 ਏਕੜ ਅਤੇ ਫ਼ਾਜ਼ਿਲਕਾ ਜ਼ਿਲ੍ਹੇ ਦੀ 21.2 ਏਕੜ ਸ਼ਾਮਲਾਟ ਜ਼ਮੀਨ ਸ਼ਾਮਲ ਹੈ, ਜੋਕਿ ਗ੍ਰਾਮ ਪੰਚਾਇਤਾਂ ਨੂੰ ਸਪੁਰਦ ਕੀਤੀ ਗਈ ਹੈ, ਇਹ ਪੰਜਾਬ ਸਰਕਾਰ ਦੀ ਇੱਕ ਬਹੁਤ ਵੱਡੀ ਪ੍ਰਾਪਤੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਪਟਿਆਲਾ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਅਤੇ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵੀ ਮੌਜੂਦ ਸਨ।

ਕੁਲਦੀਪ ਸਿੰਘ ਧਾਲੀਵਾਲ ਨੇ ਅਗਲੇ ਹਫ਼ਤੇ ਦੇ ਮਿਥੇ ਟੀਚੇ ਦਾ ਖੁਲਾਸਾ ਕਰਦਿਆਂ ਦੱਸਿਆ ਕਿ ਪੰਜਾਬ ਭਰ 'ਚੋਂ ਸੈਂਕੜੇ ਏਕੜ ਜ਼ਮੀਨ 'ਚੋਂ ਨਾਜਾਇਜ਼ ਕਬਜ਼ੇ ਛੁਡਵਾਏ ਜਾਣਗੇ, ਜਿਸ 'ਚੋਂ 319 ਏਕੜ ਪਟਿਆਲਾ ਜ਼ਿਲ੍ਹੇ ਦੀ ਜ਼ਮੀਨ ਸ਼ਾਮਲ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਬਹੁਤ ਸਾਰੇ ਲੋਕਾਂ ਨੇ ਕਈ ਸਾਲਾਂ ਤੋਂ ਬਕਾਇਆ ਚਕੋਤਾ ਵੀ ਭਰ ਦਿੱਤਾ ਹੈ। ਜਦੋਂਕਿ ਇੱਕ ਮੋਟੇ ਜਿਹੇ ਹਿਸਾਬ ਨਾਲ ਹੁਣ ਤੱਕ ਕੋਈ 257 ਕਰੋੜ ਰੁਪਏ ਦੀ ਜ਼ਮੀਨ ਸਰਕਾਰ ਕੋਲ ਵਾਪਸ ਆਈ ਹੈ।ਇੱਕ ਸਵਾਲ ਦੇ ਜਵਾਬ 'ਚ ਪੰਚਾਇਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦੀ ਮਜ਼ਬੂਤ ਇੱਛਾ ਸ਼ਕਤੀ ਦੀ ਬਦੌਲਤ ਕੋਈ ਵੀ ਸਰਕਾਰੀ ਜ਼ਮੀਨ ਕਿਸੇ ਵੀ ਨਾਜਾਇਜ਼ ਕਾਬਜ਼ਕਾਰ ਕੋਲ ਨਹੀਂ ਰਹੇਗੀ ਅਤੇ ਪੜਾਅਵਾਰ ਢੰਗ ਨਾਲ ਹਰੇਕ ਰਕਬਾ ਸਰਕਾਰ ਦੇ ਕੋਲ ਵਾਪਸ ਆਵੇਗਾ। ਇਸ ਤੋਂ ਬਿਨ੍ਹਾਂ ਜਿਹੜੀਆਂ ਜ਼ਮੀਨਾਂ ਦੇ ਕੇਸ ਅਦਾਲਤਾਂ 'ਚ ਚੱਲਦੇ ਹਨ, ਉਸ ਲਈ ਸੀਨੀਅਰ ਵਕੀਲਾਂ ਦੀਆਂ ਸੇਵਾਵਾਂ ਲੈਕੇ ਕੇਸ ਜਿੱਤੇ ਜਾਣਗੇ।ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਨੂੰ ਬਚਾਉਣ ਲਈ ਅਪੀਲ ਕੀਤੀ ਕਿ ਪੰਜਾਬ ਨੂੰ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਬਣਾਉਣ ਲਈ ਨਾਜਾਇਜ਼ ਕਾਬਜ਼ਕਾਰ ਖ਼ੁਦ ਹੀ ਅਜਿਹੇ ਕਬਜ਼ੇ ਛੱਡ ਦੇਣ। ਉਂਜ ਉਨ੍ਹਾਂ ਦੱਸਿਆ ਕਿ ਉਨ੍ਹਾਂ ਸਮੇਤ ਪੰਚਾਇਤੀ ਵਿਭਾਗ ਕੋਲ ਬਹੁਤ ਸਾਰੇ ਨਾਜਾਇਜ਼ ਕਾਬਜ਼ਕਾਰ ਖ਼ੁਦ ਪਹੁੰਚ ਬਣਾ ਕੇ ਨਾਜਾਇਜ਼ ਕਬਜ਼ੇ ਛੱਡਣ ਦੀ ਇੱਛਾ ਜਤਾ ਰਹੇ ਹਨ। 

ਉਨ੍ਹਾਂ ਨੇ ਬਿਨ੍ਹਾਂ ਕਿਸੇ ਦਾ ਵੀ ਨਾਮ ਲਏ ਬਗ਼ੈਰ ਕਿਹਾ ਕਿ ਹਰ ਛੋਟੇ ਤੇ ਵੱਡੇ ਕਾਬਜ਼ਕਾਰ ਦੇ ਕਬਜ਼ੇ ਹੇਠਲੀ ਸਰਕਾਰ ਦੀ ਸਾਰੀ ਜ਼ਮੀਨ ਹੁਣ ਸਰਕਾਰ ਕੋਲ ਵਾਪਸ ਆਵੇਗੀ।ਇੱਕ ਹੋਰ ਸਵਾਲ ਦੇ ਜਵਾਬ 'ਚ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ 'ਚ ਪੜਾਅਵਾਰ ਝੋਨਾ ਬੀਜਣ ਦੀ ਸ਼ੁਰੂਆਤ ਨਾਲ ਜਿੱਥੇ ਧਰਤੀ ਹੇਠਲਾ ਪਾਣੀ ਬਚੇਗਾ ਉਥੇ ਹੀ ਪੱਕੀ ਫ਼ਸਲ ਦੇ ਮੰਡੀਕਰਨ ਦਾ ਸਮਾਂ ਵੀ ਦਰੁਸਤ ਹੋਵੇਗਾ। ਉਨ੍ਹਾਂ ਨੇ ਪਿਛਲੇ ਸਮੇਂ 'ਚ ਗ਼ਲਤ ਢੰਗ ਨਾਲ ਵਰਤੇ ਗਏ ਫੰਡਾਂ ਦੀ ਜਾਂਚ ਕਰਵਾਉਣ ਦੀ ਵੀ ਗੱਲ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਆਪਣੇ 75 ਸਾਲਾਂ ਦਾ ਹਿਸਾਬ ਦੇਣ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਮੌਜੂਦਾ ਸਰਕਾਰ ਆਪਣੇ ਪਿਛਲੇ ਕੁਝ ਦਿਨਾਂ ਦਾ ਹਿਸਾਬ ਦੇਵੇਗੀ।ਇਸ ਮੌਕੇ ਕੁਲਦੀਪ ਸਿੰਘ ਧਾਲੀਵਾਲ ਨੇ ਏ.ਡੀ.ਸੀ. (ਵਿਕਾਸ) ਗੌਤਮ ਜੈਨ, ਐਸ.ਪੀ. ਸਿਟੀ ਵਜੀਰ ਸਿੰਘ ਖਹਿਰਾ, ਡੀ.ਡੀ.ਪੀ.ਓ. ਸੁਖਚੈਨ ਸਿੰਘ ਪਾਪੜਾ ਅਤੇ ਸਮੂਹ ਬੀ.ਡੀ.ਪੀ.ਓਜ ਅਤੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਜ਼ਿਲ੍ਹੇ 'ਚ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਵੀ ਲਿਆ।ਇਸ ਦੌਰਾਨ ਆਪ ਦੇ ਸੂਬਾ ਸੰਯੁਕਤ ਸਕੱਤਰ ਜਰਨੈਲ ਸਿੰਘ ਮੰਨੂ, ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਮੇਘ ਚੰਦ ਸ਼ੇਰਮਾਜਰਾ, ਸ਼ਹਿਰੀ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ, ਮਹਿਲਾ ਜ਼ਿਲ੍ਹਾ ਪ੍ਰਧਾਨ ਆਪ ਵੀਰਪਾਲ ਕੌਰ ਚਹਿਲ, ਪ੍ਰੀਤੀ ਮਲਹੋਤਰਾ, ਬਲਜਿੰਦਰ ਸਿੰਘ ਢਿੱਲੋਂ ਅਤੇ ਹੋਰ ਵੱਡੀ ਗਿਣਤੀ 'ਚ ਆਪ ਆਗੂ ਮੌਜੂਦ ਸਨ।

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD