Wednesday, 22 July 2026

 

 

ਖ਼ਾਸ ਖਬਰਾਂ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਡੀਜੀਪੀ ਪੰਜਾਬ ਨੇ ਕੋਵਿਡ -19 ਕਰਕੇ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਸ਼ਰਧਾਂਜਲੀ ਕੀਤੀ ਭੇਟ, ਪੀੜਤ ਪਰਿਵਾਰਾਂ ਨੂੰ 3 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ

ਡੀਜੀਪੀ ਵੀ.ਕੇ. ਭਾਵਰਾ ਨੇ ਪੰਜਾਬ ਪੁਲਿਸ ਦੇ ਜਵਾਨਾਂ ਦੀ ਕੁਰਬਾਨੀ ਨੂੰ ਮਾਨਤਾ ਦੇਣ ਲਈ ਮੈਨਕਾਇਨਡ ਫਾਰਮਾ ਦਾ ਕੀਤਾ ਧੰਨਵਾਦ, ਕੋਵਿਡ -19 ਮਹਾਂਮਾਰੀ ਕਰਕੇ ਪੰਜਾਬ ਪੁਲਿਸ ਫੋਰਸ ਦੇ 94 ਜਵਾਨਾਂ ਦੀ ਜਾਨ ਗਈ

Viresh Kumar Bhawra, VK Bhawra, Punjab Police, Police, Punjab Admin, Director General of Police Punjab, DGP Punjab

Web Admin

Web Admin

5 Dariya News

ਚੰਡੀਗੜ੍ਹ/ਫਿਲੌਰ , 09 May 2022

Last updated on: May 09, 2022, 00:00 IST

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਵੀ.ਕੇ. ਭਾਵਰਾ ਨੇ ਅੱਜ ਸਤਿਕਾਰ ਅਤੇ ਸ਼ੁਕਰਾਨੇ ਵਜੋਂ ਪੰਜਾਬ ਪੁਲਿਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਨੇ ਕੋਵਿਡ-19 ਮਹਾਂਮਾਰੀ ਦੌਰਾਨ ਪੰਜਾਬ ਦੇ ਨਾਗਰਿਕਾਂ ਦੀ ਰੱਖਿਆ ਕਰਦਿਆਂ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਸਨ। ਅੱਜ ਇੱਥੇ ਫਿਲੌਰ ਵਿਖੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ (ਪੀ.ਪੀ.ਏ.) ਵਿਖੇ ਆਯੋਜਿਤ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਡੀਜੀਪੀ ਨੇ ਪੰਜਾਬ ਪੁਲਿਸ ਦੇ ਕੋਵਿਡ-19 ਸ਼ਹੀਦਾਂ ਦੇ ਹਰੇਕ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ 3-3 ਲੱਖ ਰੁਪਏ ਦੇ ਚੈੱਕ ਸੌਂਪ ਕੇ ਸਨਮਾਨਿਤ ਵੀ ਕੀਤਾ। ਇਹ ਸਮਾਗਮ ਪੰਜਾਬ ਪੁਲਿਸ ਦੇ ਵੈਲਫੇਅਰ ਵਿੰਗ ਵੱਲੋਂ ਮੈਨਕਾਈਂਡ ਫਾਰਮਾ ਦੇ ਸਹਿਯੋਗ ਨਾਲ ਮਹਾਂਮਾਰੀ ਦੌਰਾਨ ਸ਼ਹੀਦ ਹੋਏ ਪੰਜਾਬ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਨ ਲਈ ਕਰਵਾਇਆ ਗਿਆ। 

ਇਸ ਮੌਕੇ ਏਡੀਜੀਪੀ ਭਲਾਈ ਅਰਪਿਤ ਸ਼ੁਕਲਾ, ਏਡੀਜੀਪੀ ਸ਼ਿਕਾਇਤਾਂ ਐਮ.ਐਫ. ਫਾਰੂਕੀ, ਡਾਇਰੈਕਟਰ ਪੀ.ਪੀ.ਏ. ਫਿਲੌਰ ਏ.ਡੀ.ਜੀ.ਪੀ. ਅਨੀਤਾ ਪੁੰਜ, ਮੈਨਕਾਇਨਡ ਫਾਰਮਾ ਦੇ ਡਿਵੀਜ਼ਨਲ ਸੇਲਜ਼ ਮੈਨੇਜਰ ਸੁਸ਼ੀਲ ਕੁਮਾਰ ਬਾਨਾ ਅਤੇ ਅਨਿਲ ਖੰਡੂਰੀ ਹਾਜ਼ਰ ਸਨ। ਡੀਜੀਪੀ ਵੀ.ਕੇ. ਭਾਵਰਾ ਨੇ ਉਨ੍ਹਾਂ ਦੀ ਕੁਰਬਾਨੀ ਨੂੰ ਅਦੁੱਤੀ ਅਤੇ ਨਾ ਭੁੱਲਣਯੋਗ ਕਰਾਰ ਦਿੰਦਿਆਂ ਕਿਹਾ ਕਿ ਕੋਵਿਡ-19 ਮਹਾਂਮਾਰੀ ਕਰਕੇ ਪੰਜਾਬ ਪੁਲਿਸ ਫੋਰਸ ਦੇ ਕਰੀਬ 94 ਜਵਾਨਾਂ ਦੀ ਜਾਨ ਗਈ ਸੀ, ਜਿਨ੍ਹਾਂ ਵਿੱਚ ਦੋ ਗਜ਼ਟਿਡ ਅਧਿਕਾਰੀ ਅਤੇ 18 ਹੋਮ ਗਾਰਡ ਹਨ। ਉਨ੍ਹਾਂ ਕਿਹਾ ਕਿ ਭਾਵੇਂ ਪੈਸੇ ਨਾਲ ਇਸ ਨੁਕਸਾਨ ਦੀ ਭਰਪਾਈ ਨਹੀਂ ਕੀਤੀ ਜਾ ਸਕਦੀ, ਇਹ ਸਰਕਾਰ ਵੱਲੋਂ ਸ਼ਹੀਦਾਂ ਨੂੰ ਮਾਨਤਾ ਦੇਣ ਦੇ ਨਾਲ ਨਾਲ ਪੀੜਤ ਪਰਿਵਾਰਾਂ ਦੀ ਥੋੜ੍ਹੀ ਜਿਹੀ ਮਦਦ ਦੇਣ ਦਾ ਨਿਮਾਣਾ ਜਿਹਾ ਯਤਨ ਹੈ। ਉਨ੍ਹਾਂ ਪਰਿਵਾਰਕ ਮੈਂਬਰਾਂ ਨੂੰ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਵੀ ਦਿੱਤਾ।

ਡੀਜੀਪੀ ਨੇ ਮੈਨਕਾਈਂਡ ਫਾਰਮਾ ਦੇ ਉੱਦਮ ਦੀ ਸ਼ਲਾਘਾ ਕੀਤੀ ਅਤੇ ਪੰਜਾਬ ਪੁਲਿਸ ਦੇ ਜਵਾਨਾਂ ਦੀ ਕੁਰਬਾਨੀ ਨੂੰ ਮਾਨਤਾ ਦੇਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਜ਼ਿਕਰਯੋਗ ਹੈ ਕਿ ਮੈਨਕਾਈਂਡ ਫਾਰਮਾ ਵੱਲੋਂ ਵਿੱਤੀ ਸਹਾਇਤਾ ਦੀ ਪੇਸ਼ਕਸ਼ ਉਨ੍ਹਾਂ ਦੀ ਪਹਿਲਕਦਮੀ 'ਨਮਨ' ਦੇ  ਹਿੱਸੇ ਵਜੋਂ ਕੀਤੀ, ਜਿਸ ਦਾ ਮੰਤਵ ਕੋਵਿਡ-19 ਫਰੰਟਲਾਈਨ ਯੋਧਿਆਂ ਦੀ ਕੁਰਬਾਨੀ ਨੂੰ ਸਿਜਦਾ ਹੈ, ਜਿਨ੍ਹਾਂ ਨੇ ਡਿਊਟੀ ਤੋਂ ਪਰੇ  ਜਾ ਕੇ ਦੂਜਿਆਂ ਦੀ ਮਦਦ ਕਰਦਿਆਂ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਪ੍ਰਮੁੱਖ ਭਾਰਤੀ ਫਾਰਮਾ ਕੰਪਨੀ ਮੈਨਕਾਈਂਡ ਵਰਤਮਾਨ ਵਿੱਚ 20000 ਕਰਮਚਾਰੀਆਂ ਦੇ ਨਾਲ 35 ਬਾਹਰਲੇ ਦੇਸ਼ਾਂ ਵਿੱਚ ਕੰਮ ਕਰ ਰਹੀ ਹੈ ਅਤੇ ਵਿਸ਼ਵ ਪੱਧਰ ‘ਤੇ ਵਾਜਬ ਕੀਮਤਾਂ ‘ਤੇ ਦਵਾਈਆਂ ਪ੍ਰਦਾਨ ਕਰਦੀ ਹੈ।

ਏ.ਡੀ.ਜੀ.ਪੀ. ਭਲਾਈ ਅਰਪਿਤ ਸ਼ੁਕਲਾ ਨੇ ਕੋਵਿਡ-19 ਕਰਕੇ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਜਵਾਨਾਂ ਦੇ ਪਰਿਵਾਰਾਂ ਦਾ ਧੰਨਵਾਦ ਕੀਤਾ ਜੋ ਆਪਣਾ ਸਮਾਂ ਕੱਢ ਕੇ ਆਪਣੇ ਪਿਆਰਿਆਂ ਨੂੰ ਸ਼ਰਧਾਂਜਲੀ ਦੇਣ ਲਈ ਇਸ ਸਮਾਗਮ ਵਿੱਚ ਸ਼ਾਮਲ ਹੋਏ। ਇਸ ਮੌਕੇ ਡੀ.ਆਈ.ਜੀ. ਜਲੰਧਰ ਰੇਂਜ ਐਸ. ਬੂਪਤੀ, ਕਮਾਂਡੈਂਟ-ਕਮ-ਡਿਪਟੀ ਡਾਇਰੈਕਟਰ ਪੀ.ਪੀ.ਏ. ਫਿਲੌਰ ਹਰਮਨਬੀਰ ਸਿੰਘ ਗਿੱਲ, ਏ.ਆਈ.ਜੀ. ਭਲਾਈ ਸੁਖਵੰਤ ਸਿੰਘ ਗਿੱਲ ਅਤੇ ਐਸ.ਐਸ.ਪੀ. ਜਲੰਧਰ ਦਿਹਾਤੀ ਸਵਪਨ ਸ਼ਰਮਾ ਵੀ ਹਾਜ਼ਰ ਸਨ।

 

Tags: Viresh Kumar Bhawra , VK Bhawra , Punjab Police , Police , Punjab Admin , Director General of Police Punjab , DGP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD