Tuesday, 21 May 2024

 

 

ਖ਼ਾਸ ਖਬਰਾਂ ਰਵਨੀਤ ਸਿੰਘ ਬਿੱਟੂ ਦੇ ਬੇਬੁਨਿਆਦ ਦੋਸ਼ਾਂ 'ਤੇ ਵੜਿੰਗ ਨੇ ਕੀਤਾ ਪਲਟਵਾਰ ਪੰਜਾਬ ਵਿੱਚ ਬਿਹਤਰ ਕਾਨੂੰਨ ਵਿਵਸਥਾ ਬਹਾਲ ਕਰਨਾ ਪਹਿਲੀ ਤਰਜੀਹ : ਵਿਜੇ ਇੰਦਰ ਸਿੰਗਲਾ ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ 'ਆਪ' 'ਚ ਹੋਏ ਸ਼ਾਮਲ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ

 

ਕੌਮਾਂਤਰੀ ਰੈਡ ਕ੍ਰਾਸ ਦਿਵਸ ਮਨਾਇਆ

ਰੈਡ ਕ੍ਰਾਸ ਦੀ ਨਵੀਂ ਲਾਇਬ੍ਰੇਰੀ ਜਲਦ ਹੋਵੇਗੀ ਸ਼ੁਰੂ-ਵਧੀਕ ਡਿਪਟੀ ਕਮਿਸ਼ਨਰ

Special Day, Red Cross, Indian Red Cross Society, World Red Cross Day 2022, World Red Cross Day, Fazilka

Web Admin

Web Admin

5 Dariya News

ਫਾਜਿ਼ਲਕਾ , 08 May 2022

ਕੌਮਾਂਤਰੀ ਰੈਡ ਕ੍ਰਾਸ ਦਿਵਸ ਅੱਜ ਇੱਥੇ ਅਜਾਦੀ ਕਾ ਅ੍ਰੰਮਿਤ ਮਹੋਤਸਵ ਨੂੰ ਸਮਰਪਿਤ ਕਰਦਿਆਂ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਜਿ਼ਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸਾਗਰ ਸੇਤੀਆ ਨੇ ਸਿ਼ਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਆਪਣੇ ਸੰਬੋਧਨ ਵਿਚ ਭਾਈ ਘਨਈਆਂ ਅਤੇ ਸਰ ਹੈਨਰੀ ਡਿਊਨੈਟ ਨੂੰ ਯਾਦ ਕਰਦਿਆਂ ਕਿਹਾ ਕਿ ਇਸ ਦਿਨ ਸਾਨੂੰ ਮਨੁੱਖਤਾ ਦਾ ਸੇਵਾ ਦਾ ਪ੍ਰਣ ਲੈਣਾ ਚਾਹੀਦਾ ਹੈ। ਉਨ੍ਹਾਂ ਨੇ ਦੱਸਿਆ ਕਿ ਰੈਡ ਕ੍ਰਾਸ ਸੁਸਾਇਟੀ ਫਾਜਿ਼ਲਕਾ ਵੱਲੋਂ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਹਿਮਾਂਸੂ ਅਗਰਵਾਲ ਦੀ ਅਗਵਾਈ ਵਿਚ ਸਮਾਜ ਸੇਵਾ ਨੂੰ ਸਮਰਪਿਤ ਹੋ ਕੇ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਰੈਡ ਕ੍ਰਾਸ ਸੁਸਾਇਟੀ ਵਿਖੇ ਜਲਦ ਹੀ ਇਕ ਨਵੀਂ ਲਾਇਬ੍ਰੇਰੀ ਸਥਾਪਿਤ ਕੀਤੀ ਜਾ ਰਹੀ ਹੈ ਜਿੱਥੇ ਬੱਚੇ ਕਿਤਾਬਾਂ ਰੂਪੀ ਗਿਆਨ ਦੇ ਅਥਾਹ ਸੋਮੇ ਦਾ ਲਾਭ ਲੈ ਸਕਣਗੇ।ਸ੍ਰੀ ਸਾਗਰ ਸੇਤੀਆ ਨੇ ਇਸ ਮੌਕੇ ਰੈਡ ਕ੍ਰਾਸ ਸੁਸਾਇਟੀ ਵੱਲੋਂ ਕੋਵਿਡ ਦੇ ਦੌਰ ਵਿਚ ਸਮਾਜ ਸੇਵਾ ਵਿਚ ਨਿਭਾਈ ਭੁਮਿਕਾ ਦੀ ਵੀ ਸਲਾਘਾ ਕੀਤੀ ਅਤੇ ਕਿਹਾ ਕਿ ਇਸ ਸੁਸਾਇਟੀ ਅਤੇ ਸਮਾਜ ਸੇਵੀ ਲੋਕਾਂ ਨੇ ਇਸ ਮੁਸਕਿਲ ਦੌਰ ਵਿਚ ਮਨੁੱਖਤਾ ਦੀ ਵੱਡੀ ਸੇਵਾ ਕੀਤੀ ਸੀ।ਇਸ ਤੋਂ ਪਹਿਲਾਂ ਭਾਈ ਘਨਈਆ ਜੀ ਅਤੇ ਸਰ ਹੈਨਰੀ ਡਿਊਨੈਟ ਦੀ ਤਸਵੀਰ ਤੇ ਫੁੱਲ ਮਾਲਾ ਭੇਂਟ ਕਰਕੇ ਅਤੇ ਦੀਪ ਪ੍ਰਜਲਵਿਤ ਕਰਕੇ ਉਨ੍ਹਾਂ ਨੇ ਸਮਾਗਮ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਨੇ ਰੈਡ ਕ੍ਰਾਸ ਦੀ ਤਰਫ ਤੋਂ ਹਾਜਰੀਨ ਮਹਿਲਾਵਾਂ ਨੂੰ ਸੇਫਟੀ ਕਿੱਟ ਵੀ ਵੰਡੀਆਂ। ਉਨ੍ਹਾਂ ਨੇ ਅੱਜ ਮਾਤਾ ਦਿਵਸ ਦੀਆਂ ਵੀ ਸਭ ਨੂੰ ਵਧਾਈਆਂ ਦਿੱਤੀਆਂ।ਇਸ ਮੌਕੇ ਸਕੱਤਰ ਰੈਡ ਕ੍ਰਾਸ ਸ੍ਰੀ ਵਿਜੈ ਸੇਤੀਆ ਨੇ ਸਭ ਨੂੰ ਜੀ ਆਇਆ ਨੂੰ ਕਿਹਾ। ਇਸ ਵੇਲੇ ਨਗਰ ਕੌਂਸਲ ਤੋਂ ਸ੍ਰੀ ਨਰੇਸ਼ ਖੇੜਾ ਅਤੇ ਸ੍ਰੀ ਜਗਦੀਪ ਅਰੋੜਾ ਵੀ ਹਾਜਰ ਸਨ।    

 

Tags: Special Day , Red Cross , Indian Red Cross Society , World Red Cross Day 2022 , World Red Cross Day , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD