Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਖੂਨਦਾਨ ਨੂੰ ਲੋਕ ਲਹਿਰ ਵਜੋਂ ਉਤਸ਼ਾਹਿਤ ਕਰਨਾ ਸਮੇਂ ਦੀ ਅਹਿਮ ਲੋੜ: ਜਤਿੰਦਰ ਜੋਰਵਾਲ

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਏ.ਡੀ.ਸੀ ਅਨਮੋਲ ਸਿੰਘ ਧਾਲੀਵਾਲ ਤੇ ਵਰਜੀਤ ਵਾਲੀਆ ਸਮੇਤ 130 ਵਲੰਟੀਅਰਾਂ ਵੱਲੋਂ ਖੂਨਦਾਨ ਕੀਤਾ ਗਿਆ

DC Sangrur, Deputy Commissioner Sangrur, Jitendra Jorwal, Sangrur, Red Cross, Indian Red Cross Society, World Red Cross Day 2022, World Red Cross Day, Blood Camp, Blood Donation Camp

Web Admin

Web Admin

5 Dariya News

ਸੰਗਰੂਰ , 08 May 2022

Last updated on: May 08, 2022, 00:00 IST

ਵਿਸ਼ਵ ਰੈਡ ਕਰਾਸ ਦਿਵਸ ਦੇ ਮੌਕੇ ’ਤੇ ਜ਼ਿਲਾ ਪ੍ਰਸ਼ਾਸਨ ਦੀ ਤਰਫੋਂ ਹੋਮੀ ਭਾਬਾ ਕੈਂਸਰ ਹਸਪਤਾਲ ਵਿਖੇ ਆਯੋਜਿਤ ਮੈਗਾ ਖੂਨਦਾਨ ਕੈਂਪ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਅਨਮੋਲ ਸਿੰਘ ਧਾਲੀਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਵਰਜੀਤ ਵਾਲੀਆ ਸਮੇਤ  130 ਵਲੰਟੀਅਰਾਂ ਵੱਲੋ ਖੂਨਦਾਨ ਕਰਦਿਆਂ ਮਨੁੱਖਤਾ ਦੀ ਸੇਵਾ ਵਿੱਚ ਵੱਡਾ ਯੋਗਦਾਨ ਪਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਜੋਰਵਾਲ ਨੇ ਕਿਹਾ ਕਿ ਰੈਡ ਕਰਾਸ ਦੇ ਸੰਸਥਾਪਕ ਸਰ ਹੈਨਰੀ ਡੁਨੈਂਟ ਦੀ ਮਨੁੱਖਤਾ ਦੀ ਸੇਵਾ ਵਾਲੀ ਸੋਚ ਨੂੰ ਅਪਣਾਉਂਦੇ ਹਰੇਕ ਤੰਦਰੁਸਤ ਵਿਅਕਤੀ ਨੂੰ ਖੂਨਦਾਨ ਕਰਦੇ ਰਹਿਣਾ ਚਾਹੀਦਾ ਹੈ। ਉਨਾਂ ਕਿਹਾ ਕਿ ਸੜਕ ਦੁਰਘਟਨਾਵਾਂ ਦੌਰਾਨ ਵੀ ਬਹੁਤੀਆਂ ਜਾਨਾਂ ਸਿਰਫ ਸਮੇਂ ਸਿਰ ਖੂਨ ਨਾ ਮਿਲਣ ਕਾਰਨ ਅਜਾਈਂ ਮੌਤ ਦੇ ਮੂੰਹ ਵਿੱਚ ਚਲੀਆਂ ਜਾਂਦੀਆਂ ਹਨ ਇਸ ਲਈ ਹਰੇਕ ਨਾਗਰਿਕ ਦਾ ਇਹ ਮੁਢਲਾ ਫਰਜ਼ ਬਣਦਾ ਹੈ ਕਿ ਉਹ ਇਸ ਮਹਾਂਦਾਨ ਪ੍ਰਤੀ ਨਾ ਕੇਵਲ ਖੁਦ ਬਲਕਿ ਆਪਣੇ ਪਰਿਵਾਰਾਂ, ਦੋਸਤਾਂ ਤੇ ਜਾਣਕਾਰਾਂ ਨੂੰ ਜਾਗਰੂਕ ਕਰਦੇ ਹੋਏ ਖੂਨਦਾਨ ਮੁਹਿੰਮ ਵਿੱਚ ਯੋਗਦਾਨ ਪਾਉਂਦੇ ਰਹਿਣ।

ਸ਼੍ਰੀ ਜੋਰਵਾਲ ਨੇ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਤੇ ਜ਼ਿਲਾ ਰੈਡ ਕਰਾਸ ਸੁਸਾਇਟੀ ਦੀ ਤਰਫੋਂ ਭਵਿੱਖ ਵਿੱਚ ਵੀ ਸਮਾਜ ਸੇਵੀ ਸੰਗਠਨਾਂ ਦੇ ਸਹਿਯੋਗ ਨਾਲ ਅਜਿਹੇ ਖੂਨਦਾਨ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ ਤਾਂ ਜੋ ਬਲੱਡ ਬੈਂਕ ਵਿੱਚ ਲੋੜੀਂਦੀ ਮਾਤਰਾ ਵਿੱਚ ਹਰ ਵੇਲੇ ਖੂਨ ਦੇ ਯੂਨਿਟ ਮੌਜੂਦ ਰਹਿਣ ਤੇ ਲੋੜਵੰਦਾਂ ਨੂੰ ਖੂਨ ਪ੍ਰਾਪਤ ਕਰਨ ਵਿੱਚ ਕੋਈ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨਾਂ ਕਿਹਾ ਕਿ ਖੂਨਦਾਨ ਬਾਰੇ ਜਾਗਰੂਕਤਾ ਅਭਿਆਨ ਨੂੰ ਲੋਕ ਲਹਿਰ ਵਜੋਂ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ ਤਾਂ ਜੋ ਮੁਸੀਬਤ ਸਮੇਂ ਪੀੜਤ ਵਿਅਕਤੀਆਂ ਨੂੰ ਖੂਨ ਦੀ ਕਮੀ ਕਾਰਨ ਆਪਣੀ ਜਾਨ ਨਾ ਗੁਆਉਣੀ ਪਵੇ।ਇਸ ਤੋਂ ਪਹਿਲਾਂ ਹੋਮੀ ਭਾਬਾ ਕੈਂਸਰ ਹਸਪਤਾਲ ਦੇ ਆਡੀਟੋਰੀਅਮ ਵਿਖੇ ਆਯੋਜਿਤ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਸਰ ਹੈਨਰੀ ਡੁਨੈਂਟ ਦੀ ਤਸਵੀਰ ’ਤੇ ਫੁਲਮਾਲਾਵਾਂ ਭੇਟ ਕਰਦਿਆਂ ਉਨਾਂ ਦੀ ਮਹਾਨ ਦੇਣ ਨੂੰ ਯਾਦ ਕੀਤਾ। ਸ਼੍ਰੀ ਜੋਰਵਾਲ ਸਮੇਤ ਹੋਰ ਸ਼ਖਸੀਅਤਾਂ ਨੇ ਸ਼ਮਾਂ ਰੌਸ਼ਨ ਕਰਕੇ ਸਮਾਗਮ ਦਾ ਆਗਾਜ਼ ਕੀਤਾ। 

ਇਸ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਵੱਖ ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕਾਰਜ ਕਰਨ ਵਾਲੀਆਂ ਸਮਾਜ ਸੇਵੀ ਸੰਸਥਾਵਾਂ ਤੇ ਪ੍ਰਸ਼ਾਸਨਿਕ ਸ਼ਖਸ਼ੀਅਤਾਂ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ। ਰੈਡ ਕਰਾਸ ਸੁਸਾਇਟੀ ਦੇ ਵਿਦਿਆਰਥੀਆਂ ਦੀ ਤਰਫੋਂ ਖੂਨਦਾਨ ਮਹਾਂਦਾਨ ਦੀ ਅਹਿਮੀਅਤ ਨੂੰ ਦਰਸਾਉਂਦੀ ਸਕਿੱਟ ਨੇ ਸਾਰਿਆਂ ਨੂੰ ਖੂਨਦਾਨ ਲਈ ਪ੍ਰੇਰਿਤ ਕਰਦਿਆਂ ਪ੍ਰਭਾਵਿਤ ਕੀਤਾ। ਹੋਮੀ ਭਾਬਾ ਕੈਂਸਰ ਹਸਪਤਾਲ ਦੇ ਕੰਸਲਟੈਂਟ ਸਰਜੀਕਲ ਓਂਕੋਲੋਜੀ ਡਾ. ਦੇਬਾਸ਼ੀਸ਼ ਚੌਧਰੀ ਦੀ ਤਰਫੋਂ ਹਸਪਤਾਲ ਦੀ ਕਾਰਗੁਜ਼ਾਰੀ ਅਤੇ ਕੈਂਸਰ ਦੀ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।ਇਸ ਮੌਕੇ ਹਸਪਤਾਲ ਪ੍ਰਬੰਧਕਾਂ ਦੀ ਤਰਫੋਂ ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਸਮੇਤ ਹੋਰ ਅਧਿਕਾਰੀਆਂ ਨੂੰ ਬੂਟੇ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਜਦਕਿ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਤਰਫੋਂ ਵੀ ਡਿਪਟੀ ਕਮਿਸ਼ਨਰ ਨੂੰ ਜ਼ਿਲਾ ਰੈਡ ਕਰਾਸ ਸੁਸਾਇਟੀ ਦੀ ਤਰਫੋਂ ਯਾਦਗਾਰੀ ਚਿੰਨ ਭੇਟ ਕੀਤਾ ਗਿਆ।ਇਸ ਦੌਰਾਨ ਐਸ.ਡੀ.ਐਮ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ ਸੁਨਾਮ ਜਸਪ੍ਰੀਤ ਸਿੰਘ, ਐਸ.ਡੀ.ਐਮ ਦਿੜਬਾ ਰਾਜੇਸ਼ ਸ਼ਰਮਾ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ, ਡਾ. ਡਿੰਪਲ ਕਾਲੜਾ, ਸਕੱਤਰ ਰੈਡ ਕਰਾਸ ਕੇ.ਕੇ ਮਿੱਤਲ, ਐਨ ਜੀ ਓਜ਼, ਮੈਂਬਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸਮੇਤ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।

 

 

Tags: DC Sangrur , Deputy Commissioner Sangrur , Jitendra Jorwal , Sangrur , Red Cross , Indian Red Cross Society , World Red Cross Day 2022 , World Red Cross Day , Blood Camp , Blood Donation Camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD