Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

‘ਵਰਲਡ ਰੈੱਡ ਕਰਾਸ ਦਿਵਸ’ ਮੌਕੇ ਖੂਨਦਾਨ ਕੈਂਪ ਅਤੇ ਲੋੜਵੰਦ ਲੋਕਾਂ ਨੂੰ ਟਰਾਈ ਸਾਇਕਲ ਤੇ ਵੀਲ੍ਹ ਚੇਅਰ ਵੰਡੀਆਂ

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਨੇ ਹਮੇਸ਼ਾ ਮਾਨਵਤਾ ਦੀ ਭਲਾਈ ਲਈ ਅੱਗੇ ਹੋ ਕੇ ਕੀਤੇ ਕਾਰਜ

Special Day, Red Cross, Indian Red Cross Society, World Red Cross Day 2022, World Red Cross Day, Gurdaspur

Web Admin

Web Admin

5 Dariya News

ਗੁਰਦਾਸਪੁਰ , 08 May 2022

Last updated on: May 08, 2022, 00:00 IST

ਅੱਜ ‘ਵਰਲਡ ਰੈੱਡ ਕਰਾਸ ਸੁਸਾਇਟੀ ਦਿਵਸ’ ਮੋਕੇ ਜ਼ਿਲਾ ਰੈੱਡ ਕਰਾਸ ਸੁਸਾਇਟੀ ਵਲੋਂ ਸਮਾਗਮ ਕਰਵਾਇਆ ਗਿਆ ਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਸਿਵਲ ਹਸਪਤਾਲ, ਬੱਬਰੀ ਬਾਈਪਾਸ ਗੁਰਦਾਸਪੁਰ ਵਿਖੇ ਖੂਨਦਾਨ ਕੈਂਪ ਲਗਾਇਆ। ਇਸ ਮੌਕੇ ਸ੍ਰੀਮਤੀ ਸ਼ੇਹਲਾ ਕਾਦਰੀ (ਧਰਮ ਪਤਨੀ ਡਿਪਟੀ ਕਮਿਸ਼ਨਰ ਗੁਰਦਾਸਪੁਰ) ਚੇਅਰਪਰਸਨ ਰੈੱਡ ਕਰਾਸ ਹਾਸਪਿਟਲ ਵੈਲਫੇਅਰ ਸੈਕਸ਼ਨ ਗੁਰਦਾਸਪੁਰ ਵਲੋਂ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਖੂਨਦਾਨ ਕੈਂਪ ਦਾ ਉਦਘਾਟਨ ਕੀਤਾ। ਇਸ ਮੌਕੇ ਜ਼ਿਲਾ ਰੈੱਡ ਕਰਾਸ ਸੁਸਾਇਟੀ ਵਲੋਂ 5-5-ਲੋੜਵੰਦ ਲੋਕਾਂ ਨੂੰ ਟਰਾਈ ਸਾਇਕਲ ਤੇ ਵੀਲ੍ਹ ਚੇਅਰ ਵੰਡੀਆਂ ਗਈਆਂ ਤੇ ਖੂਨਦਾਨ ਕੈਂਪ ਵਿਚ 26 ਵਲੰਟੀਅਰਾਂ ਵਲੋਂ ਖੂਨਦਾਨ ਕੀਤਾ ਗਿਆ।ਇਸ ਮੌਕੇ ਗੱਲ ਕਰਦਿਆਂ ਸ੍ਰੀਮਤੀ ਸ਼ੇਹਲਾ ਕਾਦਰੀ ਨੇ ਦੱਸਿਆ ਕਿ ਜ਼ਿਲਾ ਰੈੱਡ ਕਰਾਸ ਸੁਸਾਇਟੀ ਨੇ ਹਮੇਸਾਂ ਲੋੜਵੰਦ ਲੋਕਾਂ ਦੀ ਵੱਧਚੜ੍ਹ ਕੇ ਮਦਦ ਕੀਤੀ ਹੈ ਤੇ ਜ਼ਿਲੇ ਅੰਦਰ ਸੁਸਾਇਟੀ ਵਲੋਂ ਲੋਕ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ। ਉਨਾਂ ਦੱਸਿਆ ਕਿ ਜਿਲਾ ਰੈੱਡ ਕਰਾਸ ਸੁਸਾਇਟੀ ਵਲੋਂ ਗੁਰਦਾਸਪੁਰ, ਧਾਰੀਵਾਲ, ਬਟਾਲਾ ਤੇ ਡੇਰਾ ਬਾਬਾ ਨਾਨਕ ਖੇਤਰ ਦੇ ਲੋੜਵੰਦ ਲੋਕਾਂ ਤੇ ਸਲੱਮ ਏਰੀਆ ਵਿਚ ਰਹਿੰਦੇ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਮੁਫਤ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ। 

ਇਸ ਮੌਕੇ ਲੱਗੇ ਖੂਨਦਾਨ ਕੈਂਪ ਵਿਚ ਵਲੰਟੀਅਰਾਂ ਵਲੋਂ ਦਿੱਤੇ ਖੂਨਦਾਨ ਦੀ ਸ਼ਲਾਘਾ ਕਰਦਿਆਂ ਉਨਾਂ ਨੇ ਕਿਹਾ ਕਿ ਇਸ ਮਹਾਨ ਕਾਰਜ ਵਿਚ ਹਰ ਵਿਅਕਤੀ ਨੂੰ ਵੱਧ ਤੋਂ ਵੱਧ ਅੱਗੇ ਆਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਲੋੜਵੰਦਾਂ ਅਤੇ ਦੁਰਘਟਨਾਵਾਂ ਵਿਚ ਗੰਭੀਰ ਜ਼ਖਮੀ ਹੋਣ ਵਾਲੇ ਵਿਅਕਤੀ ਜਿਨ੍ਹਾਂ ਦੀ ਖੂਨ ਦੀ ਘਾਟ ਕਾਰਨ ਮੌਤ ਹੋ ਸਕਦੀ ਹੈ ਪਰ ਸਾਡਾ ਦਾਨ ਕੀਤਾ ਹੋਇਆ ਖੂਨ ਉਨ ਨੂੰ ਨਵਾਂ ਜੀਵਨ ਦੇ ਕੇ ਉਨ੍ਹਾਂ ਦੇ ਪਰਿਵਾਰਾਂ ਦੇ ਭਵਿੱਖ ਨੂੰ ਰੋਸ਼ਨਾ ਸਕਦਾ ਹੈ। ਖੂਨਦਾਨ ਸਭ ਤੋਂ ਵੱਡਾ ਦਾਨ ਹੈ ਅਤੇ ਖੂਨਦਾਨ ਨਾਲ ਅਸੀ ਬੇਸ਼ਕੀਮਤੀ ਜਾਨਾਂ ਨੂੰ ਬਚਾ ਸਕਦੇ ਹਾਂ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਤੰਦਰੁਸਤ ਵਿਅਕਤੀ ਨੂੰ ਖੂਨਦਾਨ ਜਰੂਰ ਕਰਨਾ ਚਾਹੀਦਾ ਹੈ ਅਤੇ ਆਸ ਪਾਸ ਲੱਗਣ ਵਾਲੇ ਖੂਨਦਾਨ ਕੈਪਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈ ਕੇ ਖੂਨਦਾਨ ਕਰਨਾ ਚਾਹੀਦਾ ਹੈ।ਇਸ ਮੌਕੇ ਰਾਜੀਵ ਸਿੰਘ ਸੈਕਰਟਰੀ ਜਿਲ੍ਹਾ ਰੈੱਡ ਕਰਾਸ ੁਸਾਇਟੀ ਗੁਰਦਾਸਪੁਰ, ਡਾ. ਵਰਿੰਦਰ ਮੋਹਨ, ਡਾ. ਪੂਜਾ, ਸ੍ਰੀਮਤੀ  ਸਵਿੰਦਰ ਕੋਰ, ਰਜੇਸ਼ ਬੱਬੀ, ਪ੍ਰੇਮ ਕੁਮਾਰ, ਹਰਦੀਪ ਸਿੰਘਦੀਪਕ ਕੁਮਾਰ ਅਤੇ ਵਲੰਟੀਅਰ ਆਦਿ ਮੋਜੂਦ ਸਨ।

 

Tags: Special Day , Red Cross , Indian Red Cross Society , World Red Cross Day 2022 , World Red Cross Day , Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD