Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਪੰਜਾਬ ਪੁਲਿਸ ਨੇ ਤਰਨਤਾਰਨ ਵਿੱਚ ਸੰਭਾਵੀ ਅੱਤਵਾਦੀ ਹਮਲੇ ਨੂੰ ਕੀਤਾ ਨਾਕਾਮ; 2.5 ਕਿਲੋ ਆਈਈਡੀ ਸਮੇਤ 2 ਵਿਅਕਤੀ ਗਿ੍ਰਫਤਾਰ

Crime News Punjab, Punjab Police, Police, Crime News, Tarn Taran Police, Tarn Taran

Web Admin

Web Admin

5 Dariya News

ਤਰਨਤਾਰਨ , 08 May 2022

ਸਰਹੱਦੀ ਸੂਬੇ ਵਿੱਚ ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰਦਿਆਂ ਪੰਜਾਬ ਪੁਲਿਸ ਨੇ ਐਤਵਾਰ ਨੂੰ ਪਿੰਡ ਨੌਸ਼ਹਿਰਾ ਪੰਨੂਆਂ ਜ਼ਿਲਾ ਤਰਨਤਾਰਨ ਤੋਂ 2.5 ਕਿਲੋ ਤੋਂ ਵੱਧ ਵਜ਼ਨ ਵਾਲੇ ਅਤੇ  12* 6*2.5 ਇੰਚ ਦੇ ਕਾਲੇ ਰੰਗ ਦੇ ਧਾਤੂ ਬਕਸੇ ਵਿੱਚ ਪੈਕ ਆਰ.ਡੀ.ਐਕਸ. ਨਾਲ ਲੈਸ ਇੱਕ ਇੰਪਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ.ਈ.ਡੀ.) ਬਰਾਮਦ ਕਰਨ ਤੋਂ ਬਾਅਦ 2 ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਹੈ। ਉਕਤ ਆਈ.ਈ.ਡੀ ਟਾਈਮਰ, ਡੈਟੋਨੇਟਰ , ਬੈਟਰੀ ਅਤੇ ਛੱਅਰਿਆਂ (ਸ਼੍ਰੈਪਨਲਜ਼) ਨਾਲ ਲੈਸ ਸੀ।ਗਿ੍ਰਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਲਜਿੰਦਰ ਸਿੰਘ ਉਰਫ ਬਿੰਦੂ (22) ਵਾਸੀ ਪਿੰਡ ਗੁੱਜਰਪੁਰਾ, ਅਜਨਾਲਾ, ਅੰਮਿ੍ਰਤਸਰ ਅਤੇ ਜਗਤਾਰ ਸਿੰਘ ਉਰਫ ਜੱਗਾ (40) ਵਾਸੀ ਪਿੰਡ ਖਾਨੋਵਾਲ, ਅਜਨਾਲਾ, ਅੰਮਿ੍ਰਤਸਰ ਵਜੋਂ ਹੋਈ ਹੈ। ਪੁਲੀਸ ਨੇ ਇਨਾਂ ਕੋਲੋਂ ਇੱਕ ਬਜਾਜ ਪਲੈਟੀਨਾ ਮੋਟਰਸਾਈਕਲ ਅਤੇ ਦੋ ਮੋਬਾਈਲ ਫੋਨ ਵੀ ਬਰਾਮਦ ਕੀਤੇ ਹਨ। ਬਿੰਦੂ ਅਜਨਾਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਨਰਸਿੰਗ ਅਸਿਸਟੈਂਟ ਵਜੋਂ ਕੰਮ ਕਰਦਾ ਸੀ, ਜਦੋਂ ਕਿ ਜੱਗਾ ਮਜਦੂਰ ਹੈ ਅਤੇ ਦੋਵੇਂ ਪੈਸੇ ਅਤੇ ਨਸ਼ੇ ਲਈ ਇਹ ਕੰਮ ਕਰ ਰਹੇ ਸਨ।ਇਹ ਕਾਰਵਾਈ ਪੰਜਾਬ ਪੁਲਿਸ ਦੀ ਇਨਪੁਟਸ ਦੇ ਬਾਅਦ ਹਰਿਆਣਾ ਪੁਲਿਸ ਦੁਆਰਾ ਕਰਨਾਲ ਤੋਂ ਇੱਕ ਮੈਟੈਲਿਕ ਕੇਸਾਂ (2.5 ਕਿਲੋਗ੍ਰਾਮ ) ਵਿੱਚ ਪੈਕ ਕੀਤੇ ਤਿੰਨ ਆਈਈਡੀ  ਅਤੇ ਇੱਕ ਪਿਸਤੌਲ ਦੀ ਬਰਾਮਦਗੀ ਸਣੇ ਚਾਰ ਵਿਅਕਤੀਆਂ ਨੂੰ ਗਿ੍ਰਫਤਾਰ ਕਰਨ ਤੋਂ ਤਿੰਨ ਦਿਨ ਬਾਅਦ ਆਈ ਅਮਲ ਵਿੱਚ ਲਿਆਂਦੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਡੀ.ਜੀ.ਪੀ. ਅੰਦਰੂਨੀ ਸੁਰੱਖਿਆ ਆਰ.ਐਨ. ਢੋਕੇ ਨੇ ਦੱਸਿਆ ਕਿ ਤਰਨਤਾਰਨ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਬਿੰਦੂ ਅਤੇ ਜੱਗਾ ਧਮਾਕਾਖੇਜ਼ ਸਮੱਗਰੀ ਲੈ ਕੇ ਨੌਸ਼ਹਿਰਾ ਪੰਨੂਆਂ ਦੇ ਇਲਾਕੇ ਵਿੱਚ ਮੌਜੂਦ ਹਨ ਅਤੇ ਇਲਾਕੇ ਵਿੱਚ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣਾਉਣ ਲਈ ਧਮਾਕਾ ਕਰਨ ਦੀ ਯੋਜਨਾ ਬਣਾ ਰਹੇ ਹਨ।ਉਨਾਂ ਦੱਸਿਆ ਕਿ ਇਸ ਸਬੰਧੀ ਫੌਰੀ ਕਾਰਵਾਈ ਕਰਦੇ ਹੋਏ ਐਸ.ਐਸ.ਪੀ. ਤਰਨਤਾਰਨ ਰਣਜੀਤ ਸਿੰਘ ਨੇ ਇਲਾਕੇ ਵਿੱਚ ਛਾਪੇਮਾਰੀ ਕਰਨ ਲਈ ਪੁਲੀਸ ਟੀਮਾਂ ਭੇਜੀਆਂ ਅਤੇ ਦੋਵੇਂ ਮੁਲਜਮਾਂ ਨੂੰ ਧਾਤੂ ਦੇ ਡੱਬੇ ਵਿੱਚ ਇੱਕ ਆਈਈਡੀ ਸਮੇਤ ਉਸ ਵੇਲੇ ਗਿ੍ਰਫਤਾਰ ਕਰ ਲਿਆ ਗਿਆ ਜਦੋਂ ਉਹ ਸੁੰਨਸਾਨ ਥਾਂ ਤੋਂ ਇਸਨੂੰ ਪਾ੍ਰਪਤ ਕਰਕੇ ਮੋਟਰਸਾਈਕਲ ’ਤੇ ਜਾ ਰਹੇ ਸਨ।ਐਸਐਸਪੀ ਰਣਜੀਤ ਸਿੰਘ ਨੇ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜਮ ਆਪਣੇ ਸਾਥੀ ਜੋਬਨਜੀਤ ਸਿੰਘ ਉਰਫ ਜੋਬਨ ਵਾਸੀ ਅਜਨਾਲਾ ਦੇ ਹਿਣ ’ਤੇ ਆਈ.ਈ.ਡੀ ਲੈਣ ਲਈ ਗਏ ਸਨ। ਜੋਬਨਜੀਤ ਪਹਿਲਾਂ ਹੀ ਐਨਡੀਪੀਐਸ ਐਕਟ ਤਹਿਤ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਉਸ ਨੂੰ ਭਗੌੜਾ ਕਰਾਰ ਦਿੱਤਾ ਗਿਆ ਹੈ।ਐਸਐਸਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਦੀ ਬੰਬ ਨਿਰੋਧਕ ਟੀਮ ਨੇ ਬਾਅਦ ਵਿੱਚ ਆਈਈਡੀ ਨੂੰ ਨਕਾਰਾ ਕਰ ਦਿੱਤਾ, ਜਿਸ ਵਿੱਚ ਲਗਭਗ 1.5 ਕਿਲੋ ਆਰਡੀਐਕਸ ਸੀ।ਜ਼ਿਕਰਯੋਗ ਹੈ ਕਿ ਪੁਲਿਸ ਥਾਣਾ ਸਰਹਾਲੀ ਤਰਨਤਾਰਨ ਵਿਖੇ ਅਸਲਾ ਐਕਟ ਦੀ ਧਾਰਾ 25, ਵਿਸਫੋਟਕ ਪਦਾਰਥ (ਸੋਧ) ਐਕਟ ਦੀ ਧਾਰਾ 3, 4 ਅਤੇ 5 ਅਤੇ ਆਈਪੀਸੀ ਦੀ ਧਾਰਾ 120-ਬੀ ਦੇ ਤਹਿਤ  ਐਫਆਈਆਰ ਨੰਬਰ 70 ਮਿਤੀ 08.05.2022 ਨੂੰ ਦਰਜ ਕੀਤੀ ਗਈ ਹੈ ਅਗਲੇਰੀ ਜਾਂਚ ਜਾਰੀ ਹੈ।

 

Tags: Crime News Punjab , Punjab Police , Police , Crime News , Tarn Taran Police , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD