Wednesday, 15 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ

 

ਪੰਜਾਬ ਪੁਲਿਸ ਵੱਲੋਂ ਸੰਭਾਵੀ ਟਾਰਗੈਟ ਕਿਲਿੰਗ ਦੀ ਕੋਸ਼ਿਸ਼ ਨਾਕਾਮ; 3 ਪਿਸਤੌਲ, ਗੋਲੀ ਸਿੱਕੇ ਸਮੇਤ 1 ਵਿਅਕਤੀ ਗਿ੍ਰਫਤਾਰ

Crime News Punjab, Punjab Police, Police, Crime News, S.A.S. Nagar Police, Mohali Police

Web Admin

Web Admin

5 Dariya News

ਖਰੜ , 08 May 2022

ਮਿਥ ਕੇ ਕਤਲ ਕਰਨ (ਟਾਰਗੇਟ ਕਿਲਿੰਗ) ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਪੰਜਾਬ ਪੁਲਸ ਨੇ ਸ਼ਨਿਚਰਵਾਰ ਨੂੰ ਖਰੜ ਦੇ ਨਡਿਆਲਾ ਚੌਕ ਤੋਂ ਇਕ ਮੁਲਜ਼ਮ ਨੂੰ ਗਿ੍ਰਫਤਾਰ ਕੀਤਾ ਹੈ।ਗਿ੍ਰਫਤਾਰ ਕੀਤੇ ਵਿਅਕਤੀ ਦੀ ਪਛਾਣ ਗੁਰਿੰਦਰ ਸਿੰਘ ਉਰਫ ਗੁਰੀ ਸ਼ੇਰਾ ਵਾਸੀ ਪਿੰਡ ਸਿੰਧਵਾਂ ਜਿਲਾ ਫਤਿਹਗੜ ਸਾਹਿਬ ਵਜੋਂ ਹੋਈ ਹੈ। ਅਪਰਾਧਿਕ ਪਿਛੋਕੜ ਵਾਲੇ ਗੁਰੀ ਸ਼ੇਰਾ ਖਿਲਾਫ ਸੂਬੇ ਵਿੱਚ ਜ਼ਬਰਨ ਵਸੂਲੀ, ਅਸਲਾ ਐਕਟ, ਸਨੈਚਿੰਗ, ਡਕੈਤੀ ਸਮੇਤ ਛੇ ਵੱਖ ਵੱਖ ਕੇਸ ਦਰਜ ਹਨ।ਪੁਲਿਸ ਨੇ ਉਕਤ ਦੋਸ਼ੀ ਕੋਲੋਂ 10 ਕਾਰਤੂਸ ਸਮੇਤ ਦੋ .30 ਕੈਲੀਬਰ ਪਿਸਤੌਲ ਅਤੇ ਇੱਕ .32 ਕੈਲੀਬਰ ਪਿਸਤੌਲ ਵੀ ਬਰਾਮਦ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰੋਪੜ ਰੇਂਜ ਦੇ ਪੁਲਿਸ ਦੇ ਡਿਪਟੀ ਇੰਸਪੈਕਟਰ ਜਨਰਲ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪ੍ਰਾਪਤ ਪੁਖ਼ਤਾ ਜਾਣਕਾਰੀ ਦੇ ਆਧਾਰ ‘ਤੇ ਗੁਰੀ ਸ਼ੇਰਾ ਅਤੇ ਉਸ ਦੇ ਸਾਥੀ ਗੁਰਪ੍ਰੀਤ ਸਿੰਘ ਉਰਫ ਜੋਨੀ ਵਾਸੀ ਪਿੰਡ ਮਲਕਪੁਰ ਜੱਟਾਂ, ਪਟਿਆਲਾ, ਜੋ  ਹਥਿਆਰਾਂ ਦੀ ਨਜਾਇਜ਼ ਤਸਕਰੀ ਵਿੱਚ ਸ਼ਾਮਲ ਹਨ, ਖਿਲਾਫ ਥਾਣਾ ਸਿਟੀ ਖਰੜ, ਐਸ.ਏ.ਐਸ.ਨਗਰ ਵਿਖੇ ਕੇਸ ਦਰਜ ਕੀਤਾ ਗਿਆ ਹੈ।ਉਨਾਂ ਦੱਸਿਆ ਕਿ ਪੁਲਿਸ ਨੂੰ ਮਿਲੀ ਸੂਹ ‘ਤੇ ਕਾਰਵਾਈ ਕਰਦੇ ਹੋਏ ਐਸ.ਏ.ਐਸ.ਨਗਰ  ਦੇ ਐਸ.ਐਸ.ਪੀ. ਵਿਵੇਕ ਸ਼ੀਲ ਸੋਨੀ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਗੁਰੀ ਸ਼ੇਰਾ ਨੂੰ ਗਿ੍ਫਤਾਰ ਕਰਕੇ ਉਸ ਕੋਲੋਂ ਤਿੰਨ ਪਿਸਤੌਲਾਂ ਅਤੇ ਗੋਲੀ ਸਿੱਕਾ ਬਰਾਮਦ ਕੀਤਾ ਹੈ।ਡੀ.ਆਈ.ਜੀ. ਭੁੱਲਰ ਨੇ ਦੱਸਿਆ ਕਿ ਮੁਢਲੀ ਜਾਂਚ ਦੌਰਾਨ ਗੁਰੀ ਨੇ ਦੱਸਿਆ ਕਿ ਉਹ ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਵਰਗੇ ਰਾਜਾਂ ਤੋਂ ਹਥਿਆਰ ਅਤੇ ਗੋਲੀ ਸਿੱਕਾ ਮੰਗਵਾਉਂਦਾ ਸੀ ਅਤੇ ਉਸ ਨੂੰ ਯੂਰਪੀ ਆਧਾਰਿਤ ਹੈਂਡਲਰ ਵੱਲੋਂ ਪੰਜਾਬ ਦੇ ਇੱਕ ਅਹਿਮ ਸ਼ਹਿਰ ਵਿੱਚ ਕਿਸੇ ਵਿਅਕਤੀ ਨੂੰ ਨਿਸ਼ਾਨਾ ਬਣਾਉਣ ਲਈ ਨਿਰਦੇਸ਼ ਦਿੱਤਾ ਗਿਆ ਸੀ। ਇਸ ਸਨਸਨੀਖੇਜ਼ ਅਪਰਾਧ ਨੂੰ ਅੰਜਾਮ ਦੇਣ ਲਈ ਹਥਿਆਰ/ਗੋਲੀ ਸਿੱਕਾ ਅਤੇ ਲੌਜਿਸਟਿਕ ਸਹਾਇਤਾ ਖਰੀਦਣ ਲਈ 1.50 ਲੱਖ ਰੁਪਏ ਦਿੱਤੇ ਗਏ ਸਨ । ਦੋਸ਼ੀਆਂ ਨੇ ਇਹ ਵੀ ਕਬੂਲਿਆ ਕਿ ਉਹ ਇਹ ਹਥਿਆਰ ਪੰਜਾਬ ਵਿੱਚ ਆਪਣੇ ਗਿਰੋਹ ਦੇ ਮੈਂਬਰਾਂ ਨੂੰ ਵੀ ਪਹੁੰਚਾਉਂਦੇ ਸਨ।ਡੀ.ਆਈ.ਜੀ. ਨੇ ਕਿਹਾ ਕਿ ਸਾਜਿਸ਼ ਦਾ ਪਰਦਾਫਾਸ਼ ਕਰਨ ਲਈ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਗੁਰੀ ਦੇ ਸਾਥੀ ਗੁਰਪ੍ਰੀਤ ਸਿੰਘ ਉਰਫ ਜੌਨੀ ਨੂੰ ਵੀ ਜਲਦੀ ਹੀ ਗਿ੍ਰਫਤਾਰ ਕਰ ਲਿਆ ਜਾਵੇਗਾ।ਜ਼ਿਕਰਯੋਗ ਹੈ ਕਿ ਇਸ ਸਬੰਧੀ ਥਾਣਾ ਸਿਟੀ ਖਰੜ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25 (7) ਅਤੇ (8) ਤਹਿਤ ਮਿਤੀ 30-04-2022 ਨੂੰ ਐਫ.ਆਈ.ਆਰ ਨੰਬਰ 87 ਦਰਜ ਕਰ ਲਈ ਗਈ ਹੈ।   

 

Tags: Crime News Punjab , Punjab Police , Police , Crime News , S.A.S. Nagar Police , Mohali Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD