Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪੰਜਾਬ ਸਰਕਾਰ ਲੋਕਾਂ ਨੂੰ ਉੱਚ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਦ੍ਰਿੜ ਸੰਕਲਪ-ਰਮਨ ਬਹਿਲ, ਸੀਨੀਅਰ ਆਗੂ ਆਪ ਪਾਰਟੀ

ਨਰਸਿੰਗ ਸਟਾਫ ਨੇ ਕੋਵਿਡ ਮਹਾਂਮਾਰੀ ਦੌਰਾਨ ਵੱਡਮੁੱਲੀਆਂ ਸੇਵਾਵਾਂ ਪ੍ਰਦਾਨ ਕੀਤੀਆਂ

Raman Behl, Gurdaspur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਗੁਰਦਾਸਪੁਰ , 11 May 2022

Last updated on: May 11, 2022, 00:00 IST

ਸਿਹਤ ਵਿਭਾਗ ਗੁਰਦਾਸਪੁਰ ਵਲੋਂ ਐਸਬੀਐਸ ਸਮਾਜ ਸੇਵੀ ਸੰਸਥਾ ਦੇ ਸਹਿਯੋਗ ਨਾਲ ‘ਫਲੋਰੰਸ ਨਾਈਟਇੰਨਗੇਲ’ ਦੇ ਜਨਮ ਦਿਹਾੜੇ ਸਬੰਧੀ ਇੰਟਰਨੈਸ਼ਨਲ ਹੋਟਲ ਗੁਰਦਾਸਪੁਰ ਵਿਖੇ ਸਮਾਗਮ ਕਰਵਾਇਆ ਗਿਆ ਤੇ ਇਸ ਦੌਰਾਨ ਸਿਹਤ ਮੰਤਰੀ ਪੰਜਾਬ ਨਾਲ ਜੂਮ ਮੀਟਿੰਗ ਵੀ ਕੀਤੀ ਗਈ। ਇਸ ਮੌਕੇ ਸ੍ਰੀ ਰਮਨ ਬਹਿਲ ਹਲਕਾ ਇੰਚਾਰਜ ਆਪ ਪਾਰਟੀ ਦੇ ਸੀਨੀਅਰ ਆਗੂ (ਸਾਬਕਾ ਚੇਅਰਮੈਨ ਐਸ.ਐਸ.ਐਸ.ਬੋਰਡ ਪੰਜਾਬ) ਪੰਜਾਬ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਡਾ. ਵਿਜੈ ਕੁਮਾਰ ਸਿਵਲ ਸਰਜਨ ਗੁਰਦਾਸਪੁਰ, ਡਾ. ਭਾਰਤ ਭੂਸ਼ਨ ਸਹਾਇਕ ਸਿਵਲ ਸਰਜਨ, ਆਪ ਪਾਰਟੀ ਦੇ ਆਗੂ ਭਾਰਤ ਭੂਸ਼ਣ, ਯੋਗੇਸ਼ ਸ਼ਰਮਾ, ਵਿਕਾਸ ਮਹਾਜਨ ਵੀ ਮੋਜੂਦ ਸਨ। ਇਸ ਮੌਕੇ ਨਰਸਿੰਗ ਸਟਾਫ ਨੂੰ ਸਨਮਾਨਤ ਕੀਤਾ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਆਪ ਪਾਰਟੀ ਦੇ ਸੀਨੀਅਰ ਆਗੂ ਰਮਨ ਬਹਿਲ ਨੇ ਨਰਸਿੰਗ ਸਟਾਫ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਿਹਤ ਸੇਵਾਵਾਂ ਨੂੰ ਹੇਠਲੇ ਪੱਧਰ ਤਕ ਪਹੁੰਚਾਉਣ ਵਿਚ ਇਨਾਂ ਦਾ ਬਹੁਤ ਮਹੱਤਵਪੂਰਨ ਯੋਗਦਾਨ ਹੈ ਅਤੇ ਕੋਵਿਡ ਦੋਰਾਨ ਵੀ ਨਰਸਿੰਗ ਸਟਾਫ ਵਲੋਂ ਸ਼ਲਾਘਾਯੋਗ ਭੂਮਿਕਾ ਨਿਭਾਈ ਗਈ। ਉਨਾਂ ਅੱਗੇ ਕਿਹਾ ਕਿ ਸ੍ਰੀ ਭਗਵੰਤ ਸਿੰਘ ਮਾਨ, ਮੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸੂਬਾ ਸਰਕਾਰ ਲੋਕਾਂ ਨੂੰ ਹੋਰ ਉੱਚ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ , ਜਿਸ ਦੇ ਚੱਲਦਿਆਂ ਪੂਰੇ ਸੂਬੇ ਅੰਦਰ ਮੁਹੱਲੇ ਕਲੀਨਿਕ ਖੋਲ੍ਹੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਦੂਰ ਢੁਰਾਢੇ ਦਵਾਈ ਲੈਣ ਨਾ ਜਾਣੇ ਪਵੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਸਰਬੱਪਥੀ ਵਿਕਾਸ ਲਈ ਦ੍ਰਿੜ ਸੰਕਲਪ ਹੈ, ਜਿਸ ਦੇ ਚੱਲਦਿਆਂ ਸਰਕਾਰ ਵਲੋਂ ਲੋਕਹਿੱਤ ਲਈ ਵੱਡੇ ਫੈਸਲੇ ਲਏ ਜਾ ਰਹੇ ਹਨ। 

ਉਨਾਂ ਕਿਹਾ ਕਿ ਆਪ ਸਰਕਾਰ ਨੇ ਆਪਣੇ 50 ਦਿਨਾਂ ਦੇ ਕਾਰਜਕਾਲ ਵਿਚ ਇਤਿਹਾਸਕ ਕਦਮ ਚੁੱਕੇ ਹਨ, ਜਿਸ ਤੋਂ ਹਰ ਵਰਗ ਖੁਸ਼ ਹੈ। ਇਸ ਮੌਕੇ ਸੰਬੋਧਨ ਕਰਦਿਆਂ ਸਿਵਲ ਸਰਜਨ ਗੁਰਦਾਸਪੁਰ ਡਾ. ਵਿਜੇ ਕੁਮਾਰ ਨੇ ਕਿਹਾ ਕਿ ਨਰਸਿੰਗ ਕੇਡਰ ਸਿਹਤ ਵਿਭਾਗ ਦੀ ਰੀੜ ਦੀ ਹੱਡੀ ਹੈ ਅਤੇ ਇਨਾਂ ਵਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਕਾਬਲੇਤਾਰੀਫ ਹਨ।  ਡਾ. ਭਾਰਤ ਭੂਸ਼ਣ ਸਹਾਇਕ ਸਿਵਲ ਸਰਜਨ ਵਲੋਂ  ਫਲੋਰੰਸ ਨਾਈਟਇੰਨਗੇਲ ਨੂੰ ‘ਲੇਡੀ ਵਿਦ ਦ ਲੈਂਪ’ ਕਹਿ ਕੇ ਸਨਮਾਨਤ ਕੀਤਾ ਗਿਆ। ਸਮਾਗਮ ਦੌਰਾਨ ਡਾ. ਰੋਮੀ ਰਾਜਾ ਡਿਪਟੀ ਮੈਡੀਕਲ ਕਮਿਸ਼ਨਰ ਗੁਰਦਾਸਪੁਰ, ਡਾ. ਪ੍ਰਭਜੋਤ ਕੋਰ ਕਲਸੀ, ਡਾ. ਚੇਤਨਾ ਐਸ.ਐਮ.ਓ ਗੁਰਦਾਸਪੁਰ ਵਲੋਂ ਵੀ ਨਰਸਿੰਗ ਸਟਾਫ ਨੂੰ ਮੁਬਾਰਕਬਾਦ ਦਿੱਤੀ ਗਈ ।

ਐਸਬੀਐਸ ਸਮਾਜ ਸੇਵੀ ਸੰਸਥਾ ਵਲੋਂ ਵਿਸ਼ੇਸ ਤੋਰ ’ਤੇ ਪਹੁੰਚੇ ਡਾ. ਮੁਨੀਸ਼ ਵਲੋਂ ਨਰਸਿੰਗ ਸਟਾਫ ਨੂੰ ਵਧਾਈ ਦਿੱਤੀ ਗਈ ਤੇ ਫਲੋਰੰਸ ਨਾਈਟਇੰਨਗੇਲ ਨਾਲ ਸਨਮਾਨਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਪੰਜਾਬ ਸਟੇਟ ਪ੍ਰੈਜ਼ੀਡੈਂਟ ਸ਼ਮਿੰਦਰ ਕੋਰ ਘੁੰਮਣ ਵਲੋਂ ਸਮੂਹ ਹਾਜਰੀਨ ਦਾ ਧੰਨਵਾਦ ਕੀਤਾ ਗਿਆ । ਇਸ ਮੌਕੇ ਐਸ.ਬੀ.ਐਸ ਦੇ ਮੁੱਖ ਚੇਅਰਮੈਨ ਸਰੀਮਤੀ ਰਵਿੰਦਰ ਕੋਰ ਗੁਲਾਟੀ ਵਲੋਂ ਸ਼ਹਿਰ ਵਿਚ ਇੱਕ ਮੁਹੱਲਾ ਕਲੀਨਿਕ ਦਾ ਪੂਰਾ ਖਰਚਾ ਚੁੱਕਣ ਦਾ ਐਲਾਨ ਵੀ ਕੀਤਾ ਗਿਆ ।

 

Tags: Raman Behl , Gurdaspur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD