Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪੰਜਾਬ ਦੀ ਆਬਕਾਰੀ ਟੀਮ ਵੱਲੋਂ ਬੇਟ ਏਰੀਏ 'ਚ ਛਾਪੇਮਾਰੀ, 2.80 ਲੱਖ ਕਿਲੋਗ੍ਰਾਮ ਲਾਹਣ ਅਤੇ 100 ਲੀਟਰ ਨਾਜਾਇਜ਼ ਸ਼ਰਾਬ ਕੀਤੀ ਨਸ਼ਟ

30 ਚਾਲੂ ਭੱਠੀਆਂ, 6 ਕੁਇੰਟਲ ਲੱਕੜ, 15 ਡਰੰਮ, 9 ਪਲਾਸਟਿਕ ਦੀਆਂ ਪਾਈਪਾਂ ਅਤੇ 12 ਬੋਰੀਆਂ ਗੁੜ ਜ਼ਬਤ

Crime News Punjab, Punjab Police, Police, Crime News, Ludhiana Police, Ludhiana, Excise, Bet, Ludhiana, 2.80 Lakh Kilogram Of Lahan, 100 Litres Of Illicit Liquour

Web Admin

Web Admin

5 Dariya News

ਬੇਟ (ਲੁਧਿਆਣਾ) , 11 May 2022

Last updated on: May 11, 2022, 00:00 IST

ਲਾਹਣ ਤੋਂ ਬਣਾਈ ਜਾਣ ਵਾਲੀ ਨਾਜਾਇਜ਼ ਸ਼ਰਾਬ ਨੂੰ ਰੋਕਣ ਲਈ ਆਬਕਾਰੀ ਟੀਮਾਂ ਵੱਲੋਂ ਮੰਗਲਵਾਰ  ਤੜਕ ਸਾਰ ਲੁਧਿਆਣਾ ਜ਼ਿਲ੍ਹੇ ਦੇ ਬੇਟ ਇਲਾਕੇ ਵਿੱਚ ਛਾਪੇਮਾਰੀ ਕਰਕੇ 2.80 ਲੱਖ ਕਿਲੋਗ੍ਰਾਮ ਲਾਹਣ ਅਤੇ 100 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਅਤੇ ਇਸ ਨੂੰ ਮੌਕੇ 'ਤੇ ਨਸ਼ਟ ਕਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਦੇ ਨਿਰਦੇਸ਼ਾਂ 'ਤੇ ਅਮਲ ਕਰਦਿਆਂ ਪੰਜਾਬ ਦੇ ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਨੇ ਮੰਗਲਵਾਰ ਸਵੇਰੇ 5:30 ਵਜੇ ਬੇਟ ਖੇਤਰ ਵਿੱਚ ਵਿਆਪਕ ਛਾਪੇਮਾਰੀ ਕਰਨ ਲਈ ਚਾਰ ਟੀਮਾਂ ਗਠਿਤ ਕੀਤੀਆਂ ਸਨ। ਉਨ੍ਹਾਂ ਦੱਸਿਆ ਕਿ ਲੁਧਿਆਣਾ ਰੇਂਜ ਦੇ ਸਹਾਇਕ ਕਮਿਸ਼ਨਰ (ਆਬਕਾਰੀ) ਡਾ. ਸ਼ਿਵਾਨੀ ਗੁਪਤਾ ਵੱਲੋਂ ਡਿਪਟੀ ਕਮਿਸ਼ਨਰ (ਆਬਕਾਰੀ) ਪਟਿਆਲਾ ਜ਼ੋਨ ਸ਼ਾਲਿਨ ਵਾਲੀਆ ਦੀ ਅਗਵਾਈ ਹੇਠ ਲਾਹਨ ਤੋਂ ਨਾਜਾਇਜ਼ ਸ਼ਰਾਬ ਬਣਾਉਣ ਸਬੰਧੀ ਛਾਪੇਮਾਰੀ ਲਈ ਇਹਨਾਂ ਚਾਰ ਟੀਮਾਂ ਦਾ ਗਠਨ ਕੀਤਾ ਗਿਆ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਸਤਲੁਜ ਦਰਿਆ ਦੇ ਕੰਢੇ ਦੇ ਇਲਾਕਿਆਂ/ਪਿੰਡਾਂ ਜਿਵੇਂ ਤਲਵਾਨੀ ਨਾਬਾਦ, ਬੜੂੰਦੀ ਨੇੜੇ ਗੋਰਸੀਆ, ਭੋਲੇਵਾਲ ਜੱਦੀਦ, ਰਾਜਾਪੁਰ, ਖੇੜਾ ਬੇਟ, ਮਜਾਰਾ ਕਲਾਂ, ਹਾਕਮ ਰਾਏ ਬੇਟ, ਸ਼ੇਰੇਵਾਲ, ਬਾਗੀਆਂ ਅਤੇ ਪਿੰਡ ਬਹਾਦਰ ਕੇ ਵਿੱਚ ਛਾਪੇਮਾਰੀ ਕੀਤੀ ਗਈ। ਉਹਨਾਂ ਦੱਸਿਆ ਕਿ ਕਰੀਬ 40 ਕਿਲੋਮੀਟਰ ਦੇ ਖੇਤਰ ਵਿੱਚ ਨਾਜਾਇਜ਼ ਸ਼ਰਾਬ ਬਣਾਉਣ ਦੀ ਪ੍ਰਕਿਰਿਆ ਨੂੰ ਰੋਕਣ ਲਈ ਇਹ ਮੁਹਿੰਮ ਚਲਾਈ ਗਈ ਸੀ।  ਲੁਧਿਆਣਾ ਦੇ ਆਬਕਾਰੀ ਅਫਸਰਾਂ ਦੀ ਅਗਵਾਈ ਵਿੱਚ ਐਕਸਾਈਜ਼ ਇੰਸਪੈਕਟਰਾਂ ਅਤੇ ਆਬਕਾਰੀ ਪੁਲਿਸ ਸਟਾਫ਼ ਦੀਆਂ ਸਰਚ ਟੀਮਾਂ ਦੇ ਕਰੀਬ 60 ਮੈਂਬਰਾਂ ਨੇ ਵਿਆਪਕ ਛਾਪੇਮਾਰੀ ਕੀਤੀ। ਇਸ ਮੁਹਿੰਮ ਦੌਰਾਨ ਇੱਕ ਹੈਰਾਨ ਕਰਨ ਵਾਲਾ ਤੱਥ ਇਹ ਵੀ ਸਾਹਮਣੇ ਆਇਆ ਕਿ ਇਸ ਲਾਹਣ ਤੋਂ ਨਾਜਾਇਜ਼ ਸ਼ਰਾਬ ਬਣਾਉਣ ਲਈ ਲੁਧਿਆਣਾ ਦੀਆਂ ਵੱਖ-ਵੱਖ ਉਦਯੋਗਿਕ ਇਕਾਈਆਂ ਦੇ ਸੀਵਰੇਜ  ਦਾ ਪਾਣੀ ਵਰਤਿਆ ਜਾਂਦਾ ਸੀ। 

ਟੀਮ ਨੂੰ ਦੇਖ ਕੇ ਸ਼ਰਾਬ ਬਣਾਉਣ ਵਾਲੇ ਵਿਅਕਤੀ 30 ਚਾਲੂ ਭੱਠੀਆਂ, 6 ਕੁਇੰਟਲ ਲੱਕੜ, 15 ਲੋਹੇ ਦੇ ਡਰੰਮ, ਦੋ ਐਲੂਮੀਨੀਅਮ ਦੇ ਬਰਤਨ, 9 ਪਲਾਸਟਿਕ ਪਾਈਪਾਂ ਅਤੇ ਗੁੜ ਦੀਆਂ 12 ਬੋਰੀਆਂ ਛੱਡ ਕੇ ਭੱਜ ਗਏ। ਬੁਲਾਰੇ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਜ਼ਿਲ੍ਹਾ ਜਲੰਧਰ ਤੋਂ ਆਬਕਾਰੀ ਸਟਾਫ਼ ਨੂੰ ਵੀ ਦਰਿਆ ਦੇ ਦੂਜੇ ਸਿਰੇ 'ਤੇ ਬੁਲਾਇਆ ਗਿਆ ਸੀ ਤਾਂ ਜੋ ਮੁਹਿੰਮ ਨੂੰ ਕਾਮਯਾਬ ਕੀਤਾ ਜਾ ਸਕੇ। ਉਹਨਾਂ ਅੱਗੇ ਦੱਸਿਆ ਕਿ ਇਹ ਮੁਹਿੰਮ ਮੰਡ ਖੇਤਰਾਂ ਅਤੇ ਪੰਜਾਬ ਦੇ ਦਰਿਆਵਾਂ ਦੇ ਕੰਢੇ ਨਾਲ ਲੱਗਦੇ ਖੇਤਰਾਂ ਵਿੱਚ ਲਾਹਣ ਤੋਂ ਨਾਜ਼ਾਇਜ ਸ਼ਰਾਬ ਬਣਾਉਣ ਵਾਲੇ ਲੋਕਾਂ ਨੂੰ ਕਾਬੂ ਕਰਨ ਵਿੱਚ ਸਹਾਈ ਹੋਵੇਗੀ ਜ਼ਿਕਰਯੋਗ ਹੈ ਕਿ ਸ਼ਰਾਬ ਬਣਾਉਣ ਲਈ ਵਰਤਿਆ ਜਾ ਰਿਹਾ ਪਾਣੀ  ਉਦਯੋਗਿਕ ਇਕਾਈਆਂ ਦੇ ਰਸਾਇਣਕ ਰਹਿੰਦ-ਖੂੰਹਦ ਅਤੇ ਜ਼ਹਿਰੀਲੇ ਪਦਾਰਥਾਂ ਨਾਲ ਭਰਿਆ ਹੁੰਦਾ ਹੈ। 

ਇਸ ਲਈ ਕੋਈ ਵੀ ਇਸ ਨਾਜ਼ਾਇਜ ਸ਼ਰਾਬ ਪੀਣ ਵਾਲੇ ਲੋਕਾਂ ਨੂੰ ਹੋਣ ਵਾਲੇ ਖਤਰੇ ਦੀ ਕਲਪਨਾ ਕਰ ਸਕਦਾ ਹੈ। ਦਰਿਆ ਦੇ ਕਿਨਾਰਿਆਂ/ਸਰਹੱਦੀ ਖੇਤਰਾਂ ਵਿੱਚ ਲਾਹਣ ਤੋਂ ਬਣਾਈ ਜਾਣ ਵਾਲੀ ਨਾਜ਼ਾਇਜ ਸ਼ਰਾਬ ਇੱਕ ਵੱਡੀ ਚੁਣੌਤੀ ਬਣ ਗਈ ਹੈ, ਜਿਸ ਨਾਲ ਸੂਬੇ ਵਿੱਚ ਸ਼ਰਾਬ ਦੀ ਵਿਕਰੀ 'ਤੇ ਮਾੜਾ ਪ੍ਰਭਾਵ ਪੈ ਰਿਹਾ ਹੈ ਅਤੇ ਸੂਬੇ ਦੇ ਖਜ਼ਾਨੇ ਨੂੰ ਵੀ ਭਾਰੀ ਨੁਕਸਾਨ ਹੋ ਰਿਹਾ ਹੈ। ਇਸ ਤੋਂ ਇਲਾਵਾ ਇਸ ਨਾਲ ਦੁਰਘਟਨਾਂਵਾਂ ਹੋਣ ਦਾ ਖਤਰਾ ਵੀ ਹੁੰਦਾ ਹੈ। ਸੂਬੇ ਵਿੱਚ ਹਰ ਤਰ੍ਹਾਂ ਦੀਆਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਖਤਮ ਕਰਨ ਦੇ ਦ੍ਰਿੜ ਸੰਕਲਪ ਅਤੇ ਸੂਬੇ ਦੇ ਮਾਲੀਏ ਨੂੰ ਹੁਲਾਰਾ ਦੇਣ ਲਈ ਆਬਕਾਰੀ ਅਤੇ ਕਰ ਵਿਭਾਗ ਵੱਲੋਂ ਇਸ ਕੁਤਾਹੀ ਵਿਰੁੱਧ ਵਿਆਪਕ ਮੁਹਿੰਮ ਚਲਾਈ ਗਈ ਹੈ।

 

Tags: Crime News Punjab , Punjab Police , Police , Crime News , Ludhiana Police , Ludhiana , Excise , Bet , Ludhiana , 2.80 Lakh Kilogram Of Lahan , 100 Litres Of Illicit Liquour

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD