Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ਦੇ ਮੁਤਾਬਕ ਸੰਤੁਲਿਤ ਬਜਟ ਪੇਸ਼ ਕਰੇਗੀ : ਹਰਪਾਲ ਸਿੰਘ ਚੀਮਾ

ਕਿਹਾ, ਉਦਯੋਗ, ਸਿੱਖਿਆ, ਸਿਹਤ, ਦਿਹਾਤੀ ਵਿਕਾਸ ਅਤੇ ਹੋਰ ਖੇਤਰਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾਵੇਗਾ

Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਐਸ.ਏ.ਐਸ. ਨਗਰ , 11 May 2022

Last updated on: May 11, 2022, 00:00 IST

ਇਹ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋ ਰਿਹਾ ਹੈ ਜਦੋਂ ਇੱਕ ਚੁਣੀ ਹੋਈ ਸਰਕਾਰ ਵੱਲੋਂ ਆਮ ਬਜਟ ਪੇਸ਼ ਕਰਨ ਤੋਂ ਪਹਿਲਾਂ ਲੋਕਾਂ ਵਿੱਚ ਜਾ ਕੇ ਉਨ੍ਹਾਂ ਕੋਲੋਂ ਬਜਟ ਦੇ ਸਬੰਧ ਵਿੱਚ ਉਨ੍ਹਾਂ ਦੇ ਸੁਝਾਅ ਲਏ ਜਾ ਰਹੇ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਦੀਆਂ ਉਮੀਦਾਂ ਮੁਤਾਬਿਕ ਇੱਕ ਸਰਬਪੱਖੀ ਬਜਟ ਪੇਸ਼ ਕੀਤਾ ਜਾਵੇਗਾ ਜਿਸ ਵਿੱਚ ਇੰਡਸਟਰੀ , ਸਿੱਖਿਆ , ਸਿਹਤ ਤੇ ਪੇਂਡੂ ਵਿਕਾਸ ਦੇ ਨਾਲ ਹੋਰਨਾਂ ਸੈਕਟਰਾਂ ਦੇ ਸਮੂਹਿਕ ਵਿਕਾਸ ਬਾਰੇ ਸੰਤੁਲਿਤ ਵਿਤੀ ਵਿਵਸਥਾ ਕੀਤੀ ਜਾਵੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ. ਹਰਪਾਲ ਸਿੰਘ ਚੀਮਾ ਵਿੱਤ, ਯੋਜਨਾ, ਯੋਜਨਾ ਲਾਗੂਕਰਨ, ਕਰ ਤੇ ਆਬਕਾਰੀ ਅਤੇ ਸਹਿਕਾਰਤਾ ਮੰਤਰੀ ਪੰਜਾਬ ਸਰਕਾਰ ਵੱਲੋਂ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ , ਐਸ.ਏ.ਐਸ. ਨਗਰ ਵਿਖੇ ਜਨਤਾ ਬਜਟ 2022-23 ਲਈ ਸਨਅਤਕਾਰਾਂ ,ਵਪਾਰੀ ਵਰਗ ਅਤੇ ਸਿੱਖਿਆ ਮਾਹਿਰਾਂ ਕੋਲੋ ਸੁਝਾਅ ਲੈਣ ਲਈ ਰੱਖੇ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।

ਸ.ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਨਾਲ ਇਹ ਵਾਅਦਾ ਕੀਤਾ ਗਿਆ ਸੀ ਕਿ ਉਨ੍ਹਾਂ ਦੀਆਂ ਇੱਛਾਵਾਂ ਅਤੇ ਉਮੀਦਾਂ ਮੁਤਾਬਿਕ ਹੀ ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਿਲਸਿਲੇ ਵਿੱਚ ਉਨ੍ਹਾਂ ਨੇ ਪੰਜਾਬ ਦੇ ਵੱਖ ਵੱਖ ਖੇਤਰਾਂ ਵਿੱਚ ਜਾ ਕੇ ਸਨਅਤਕਾਰਾਂ, ਵਪਾਰੀ ਵਰਗ ਕੋਲੋਂ ਸੁਝਾਅ ਇੱਕਤਰ ਕੀਤੇ ਹਨ। ਸ. ਚੀਮਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਆਪਾਣੇ ਸੋੜੇ ਸਿਆਸੀ ਨਿੱਜੀ ਹਿੱਤਾਂ ਕਾਰਨ ਪੰਜਾਬ ਦੇ ਵਿਕਾਸ ਲਈ ਕੋਈ ਠੋਸ ਨੀਤੀ ਨਹੀਂ ਬਣਾਈ ਜਿਸ ਕਾਰਨ ਪੰਜਾਬ ਲਗਾਤਾਰ ਬਰਬਾਦ ਹੁੰਦਾ ਗਿਆ ਅਤੇ ਲੱਖਾਂ ਕਰੋੜਾਂ ਦੇ ਕਰਜ਼ੇ ਦੀ ਪੰਡ ਪੰਜਾਬੀਆਂ ਸਿਰ ਚੜ੍ਹ ਗਈ। ਉਨ੍ਹਾਂ ਦੱਸਿਆ ਕਿ 1987 ਤੋਂ ਪਹਿਲਾਂ ਪੰਜਾਬ ਦਾ ਬਜਟ ਦਾ ਸਰਪਲੱਸ ਬਜਟ ਹੁੰਦਾ ਸੀ ਜਦਕਿ 1992 ਤੋ ਬਾਅਦ ਦੀਆਂ ਆਈਆਂ ਸਰਕਾਰਾਂ ਦੀਆਂ ਦਿਸ਼ਾਹੀਨ ਨੀਤੀਆਂ ਕਾਰਨ ਪੰਜਾਬ ਸਿਰ ਕਰਜ਼ਾ ਚੜ੍ਹਦਾ ਚਲਾ ਗਿਆ। 

ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਸਰਕਾਰ ਸਿਰ 3 ਲੱਖ ਕਰੋੜ ਤੋਂ ਵੱਧ ਦਾ ਕਰਜ਼ਾ ਚੜ੍ਹਿਆ ਹੋਇਆ ਹੈ। ਹਲਾਤ ਇਹ ਬਣ ਗਏ ਹਨ ਕਿ ਹੁਣ ਪੰਜਾਬ ਸਰਕਾਰ ਨੂੰ ਕਰਜ਼ਾ ਮੋੜਨ ਲਈ ਵੀ ਕਰਜ਼ਾ ਲੈਣਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿਛਲੀਆਂ ਸਰਕਾਰਾਂ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਹੀ ਪੰਜਾਬ ਦੀ ਸਨਅਤ ਤਬਾਹ ਹੋ ਗਈ ਅਤੇ ਇਹ ਇੱਥੋਂ ਉਜੜ ਕੇ ਹੋਰਨਾਂ ਗੁਆਢੀ ਸੂਬਿਆਂ ਵਿੱਚ ਪਲਾਇਨ ਕਰ ਚੁੱਕੀ ਹੈ। ਪੰਜਾਬ ਦਾ ਨੌਜਵਾਨ ਬੇਰੁਜ਼ਗਾਰੀ ਦੀ ਮਾਰ ਝੱਲ ਰਿਹਾ ਹੈ ਅਤੇ ਉਹ ਰੁਜ਼ਗਾਰ ਦੀ ਭਾਲ ਲਈ ਵਿਦੇਸ਼ਾਂ ਵੱਲ ਨੂੰ ਭੱਜ ਰਿਹਾ ਹੈ। ਵਿੱਤ ਮੰਤਰੀ ਸ. ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿਘ ਮਾਨ ਦੀ ਸਰਕਾਰ ਅੱਗੇ ਇਨ੍ਹਾਂ ਗੰਭੀਰ ਮੁਸ਼ਕਿਲਾਂ ਦਾ ਸਾਹਮਣਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਦੀ ਚਣੌਤੀ ਹੈ। 

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਪਹਿਲੇ 55 ਦਿਨਾਂ ਵਿੱਚ ਹੀ ਬੜੇ ਇਤਿਹਾਸਕ ਫੈਸਲੇ ਲਏ ਜਦਕਿ ਪਿਛਲੀਆਂ ਸਰਕਾਰਾਂ ਵੱਲੋਂ ਸਿਰਫ ਆਪਣੇ ਨਿੱਜੀ ਹਿੱਤ ਹੀ ਪੂਰੇ ਜਾਂਦੇ ਸਨ ਅਤੇ ਸਾਢੇ ਚਾਰ ਤੱਕ ਉਨ੍ਹਾਂ ਵੱਲੋਂ ਕੋਈ ਵੀ ਠੋਸ ਫੈਸਲਾ ਲੋਕਾਂ ਦੇ ਹਿੱਤ ਬਾਰੇ ਨਹੀਂ ਲਿਆ ਜਾਂਦਾ ਸੀ। ਸੂਬੇ ਦੇ ਵਿਕਾਸ, ਤਰੱਕੀ ਅਤੇ ਰੁਜ਼ਗਾਰ ਦੇ ਵਸੀਲੇ ਪੈਂਦਾ ਕਰਨ ਲਈ ਉਦਯੋਗਾਂ ਨੂੰ ਰੀੜ ਹੱਡੀ ਦੱਸਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਸਨਅਤਕਾਰਾਂ ਵੱਲੋਂ ਦਿੱਤੇ ਗਏ ਸੁਝਾਵਾਂ ਨੂੰ ਸ਼ਿੱਦਤ ਨਾਲ ਵਿਚਾਰ ਕੇ ਲੋਕ ਰਾਏ ਅਨੁਸਾਰ ਹੀ ਆਮ ਬਜਟ ਪੇਸ਼ ਕੀਤਾ ਜਾਵੇਗਾ। 

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਸੁਝਾਅ ਲੈਣ ਲਈ ਪੋਰਟਲ ਵੀ ਲਾਂਚ ਕੀਤਾ ਗਿਆ ਸੀ ਜਿਸ ਉੱਤੇ ਲੱਖਾਂ ਦੀ ਗਿਣਤੀ ਵਿੱਚ ਵਿਅਕਤੀਆਂ ਵੱਲੋਂ ਬਜਟ ਬਾਰੇ ਆਪਣੇ ਸੁਝਾਅ ਪੇਸ਼ ਕੀਤੇ ਗਏ ਹਨ। ਵਿੱਤ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਦੇ ਵਿਭਾਗ ਵੱਲੋਂ ਇਨ੍ਹਾਂ ਸੁਝਾਵਾਂ ਦਾ ਅਧਿਐਨ ਕਰਕੇ ਬਲੂਪ੍ਰਿੰਟ ਤਿਆਰ ਕਰ ਲਿਆ ਗਿਆ ਹੈ ਅਤੇ ਅੱਜ ਹੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨਾਲ ਇਸ ਬਾਰੇ ਮੀਟਿੰਗ ਕੀਤੀ ਜਾਣੀ ਹੈ। ਮੀਟਿੰਗ ਦੌਰਾਨ ਮੋਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ. ਕੁਲਵੰਤ ਸਿੰਘ , ਡੇਰਾਬੱਸੀ ਤੋਂ ਵਿਧਾਇਕ ਸ.ਕੁਲਜੀਤ ਸਿੰਘ ਰੰਧਾਵਾ ਅਤੇ ਖਰੜ ਹਲਕੇ ਤੋਂ ਵਿਧਾਇਕ ਮੈਡਮ ਅਨਮੋਲ ਗਗਨ ਮਾਨ ਵੱਲੋਂ ਵੀ ਜਨਤਾ ਬਜਟ ਬਾਰੇ ਆਪਣੇ ਆਪਣੇ ਸੁਝਾਅ ਦਿੱਤੇ ਗਏ। 

ਇਸ ਮੌਕੇ ਸ੍ਰੀ ਵਨੀਤ ਵਰਮਾ ਪ੍ਰਧਾਨ ਪੰਜਾਬ ਵਪਾਰ ਮੰਡਲ, ਸ੍ਰੀ ਅਨੁਰਾਗ ਅਗਰਵਾਲ ਪ੍ਰਧਾਨ ਮੋਹਾਲੀ ਇੰਡਸਟਰੀਜ਼ ਐਸੋਸੀਏਸ਼ਨ, ਸ੍ਰੀ ਜੇ.ਐਸ ਮਾਝਾ ਪ੍ਰਧਾਨ ਸੀ.ਆਰ.ਈ.ਡੀ.ਏ.ਆਈ,ਸ੍ਰੀ ਵਿਕਾਸ ਮਹਾਜਨ ਹੋਟਲ ਐਂਡ ਰੈਸਟੋਰੈਂਟ ਐਸੋਸੀਏਸ਼ਨ, ਡਾ. ਬੀ.ਐਸ. ਘੁੰਮਣ ਸਾਬਕਾ ਵਾਇਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ, ਡਾ.ਆਰ.ਐਸ ਬਾਵਾ ਵਾਇਸ ਚਾਂਸਲਰ ਚੰਡੀਗੜ੍ਹ ਯੂਨੀਵਰਸਿਟੀ ਘੜੂੰਆ, ਡਾ ਦੇਬੂਲਾਲ ਸਾਹਾ ਸਹਾਇਕ ਪ੍ਰੋਫੈਸਰ ਆਈ.ਆਈ.ਐਸ.ਈ.ਆਰ ਵੱਲੋਂ ਸੰਬੋਧਨ ਕੀਤਾ ਗਿਆ ਅਤੇ ਪੰਜਾਬ ਸਰਕਾਰ ਦੇ ਜਨਤਾ ਬਜਟ 2022-23 ਬਾਰੇ ਆਪਣੇ ਸੁਝਾਅ ਵਿੱਤ ਮੰਤਰੀ ਅੱਗੇ ਪੇਸ਼ ਕੀਤੇ ਗਏ। ਹੋਰਨਾਂ ਤੋਂ ਇਲਾਵਾ ਇਸ ਮੌਕੇ ਸ੍ਰੀ ਅਮਿਤ ਤਲਵਾੜ ਡਿਪਟੀ ਕਮਿਸ਼ਨਰ, ਸ੍ਰੀਮਤੀ ਅਮਨਿੰਦਰ ਕੌਰ ਬਰਾੜ ਵਧੀਕ ਡਿਪਟੀ ਕਮਿਸ਼ਨਰ (ਜ), ਪੂਜਾ ਐਸ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ (ਯੂ.ਡੀ), ਸ੍ਰੀ ਹਰਬੰਸ ਸਿੰਘ ਐਸ.ਡੀ.ਐਮ ਮੋਹਾਲੀ, ਸ੍ਰੀ ਅਭਿਕੇਸ਼ ਗੁਪਤਾ ਐਸ.ਡੀ.ਐਮ ਖਰੜ੍ਹ ਤੇ ਹੋਰ ਪੁਲਿਸ ਤੇ ਪ੍ਰਸ਼ਾਸ਼ਨਿਕ ਅਧਿਕਾਰੀ ਹਾਜ਼ਰ ਸਨ।

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD