Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹੁਸ਼ਿਆਰਪੁਰ ਦੇ ਅੱਧਾ ਦਰਜਨ ਤੋਂ ਜ਼ਿਆਦਾ ਮੌਜੂਦਾ ਅਤੇ ਸਾਬਕਾ ਕੌਂਸਲਰ ਹੋਏ 'ਆਪ' ਵਿੱਚ ਸ਼ਾਮਲ

'ਆਪ' ਪੰਜਾਬ ਦੇ ਪ੍ਰਭਾਰੀ ਜਰਨੈਲ ਸਿੰਘ ਅਤੇ ਪੰਜਾਬ ਸਰਕਾਰ ਦੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਪਾਰਟੀ 'ਚ ਕਰਵਾਇਆ ਸ਼ਾਮਲ

Jarnail Singh, Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur

Web Admin

Web Admin

5 Dariya News

ਚੰਡੀਗੜ੍ਹ , 11 May 2022

Last updated on: May 11, 2022, 00:00 IST

ਪੰਜਾਬ ਵਿੱਚ ਇਸ ਸਾਲ ਦੇ ਅੰਤ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਬੁੱਧਵਾਰ ਨੂੰ ਹੁਸ਼ਿਆਰਪੁਰ ਨਗਰ ਨਿਗਮ ਵਿਚ ਪਾਰਟੀ ਨੂੰ ਉਸ ਸਮੇਂ ਇੱਕ ਵੱਡੀ ਮਜ਼ਬੂਤੀ ਮਿਲੀ, ਜਦੋਂ ਅੱਧਾ ਦਰਜਨ ਤੋਂ ਜ਼ਿਆਦਾ ਮੌਜੂਦਾ ਅਤੇ ਸਾਬਕਾ ਕੌਂਸਲਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਪਾਰਟੀ ਦੇ ਪੰਜਾਬ ਪ੍ਰਭਾਰੀ ਜਰਨੈਲ ਸਿੰਘ, ਪੰਜਾਬ ਸਰਕਾਰ ਦੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਵਿਧਾਇਕ ਡਾ. ਬਲਬੀਰ ਸਿੰਘ, ਰਮਨ ਅਰੋੜਾ ਅਤੇ ਸ਼ੀਤਲ ਅੰਗੁਰਾਲ ਦੀ ਮੌਜੂਦਗੀ ਵਿੱਚ ਸਾਰੇ ਕੌਂਸਲਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।ਬੁੱਧਵਾਰ ਨੂੰ ਚੰਡੀਗੜ੍ਹ 'ਚ ਪਾਰਟੀ ਮੁੱਖ ਦਫ਼ਤਰ ਵਿੱਚ ਹੁਸ਼ਿਆਰਪੁਰ ਨਗਰ ਨਿਗਮ ਦੇ ਮੌਜੂਦਾ ਕੌਂਸਲਰ ਮੋਨਿਕਾ ਕਟਰਾ, ਬਲਵਿੰਦਰ ਕੌਰ ਅਤੇ ਬਿਮਲਾ ਦੇਵੀ ਸ਼ਾਮਲ ਹੋਏ, ਜਦੋਂ ਕਿ ਸਾਬਕਾ ਕੌਂਸਲਰ ਤੀਰਥ ਸਿੰਘ, ਕਮਲ ਕਟਾਰੀਆ ਅਤੇ ਕੁਲਮਿੰਦਰ ਸਿੰਘ ਹੁੰਡਾਲ ਨੇ ਵੀ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ। 

ਇਨ੍ਹਾਂ ਦੇ ਨਾਲ ਸਥਾਨਕ ਆਗੂ ਬਲਵਿੰਦਰ ਕਟਰਾ ਅਤੇ ਮਨਜੀਤ ਸਿੰਘ ਵੀ 'ਆਪ' 'ਚ ਸ਼ਾਮਲ ਹੋਏ।ਸਾਰੇ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਜਰਨੈਲ ਸਿੰਘ ਨੇ ਕਿਹਾ ਕਿ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਪਾਰਟੀ ਨੂੰ ਪੰਜਾਬ ਸਮੇਤ ਦੇਸ਼ ਭਰ ਵਿੱਚ ਮਜ਼ਬੂਤ ਬਣਾ ਰਹੇ ਹਨ। ਵਿਧਾਨ ਸਭਾ ਚੋਣਾ ਦੀ ਤਰਾਂ ਆਉਣ ਵਾਲੀਆਂ ਨਗਰ ਨਿਗਮ ਚੋਣਾ ਵਿੱਚ ਵੀ ਆਮ ਆਦਮੀ ਪਾਰਟੀ ਸ਼ਾਨਦਾਰ ਜਿੱਤ ਦਰਜ ਕਰਵਾਏਗੀ ਅਤੇ ਸਾਰੀਆਂ ਨਗਰ ਨਿਗਮਾਂ ਵਿੱਚ ਆਪਣੇ ਮੇਅਰ ਬਣਾਏਗੀ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਹੁਸ਼ਿਆਰਪੁਰ ਲੋਕ ਸਭਾ ਦੇ ਪ੍ਰਭਾਰੀ ਹਰਮਿੰਦਰ ਸਿੰਘ ਬਖ਼ਸ਼ੀ, ਜ਼ਿਲ੍ਹਾ ਪ੍ਰਧਾਨ ਦਲੀਪ ਅੋਹਨੀ, ਜ਼ਿਲ੍ਹਾ ਸਕੱਤਰ ਕਰਮਜੀਤ ਕੌਰ , ਵਰਿੰਦਰ ਸ਼ਰਮਾ ਬਿੰਦੂ ਅਤੇ ਹੋਰ ਵਿਅਕਤੀ ਹਾਜ਼ਰ ਸਨ।

 

Tags: Jarnail Singh , Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD