Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਮਾਈਕਰੋਸਾਫਟ ਦੇ ਬਹੁ-ਪੱਖੀ ਹੁਨਰ ਵਿਕਾਸ ਪ੍ਰੋਗਰਾਮ ਦੀ ਸ਼ੁਰੂਆਤ

Deepti Uppal, Punjab Admin, Punjab Skill Development Mission Deepti Uppal, Director General Employment Generation, Skill Development & Training

Web Admin

Web Admin

5 Dariya News

ਚੰਡੀਗੜ੍ਹ , 11 May 2022

Last updated on: May 11, 2022, 00:00 IST

ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਦੇ ਡਾਇਰੈਕਟਰ ਜਨਰਲ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਡਾਇਰੈਕਟਰ ਦੀਪਤੀ ਉੱਪਲ ਨੇ ਅੱਜ ਪੰਜਾਬ ਵਿੱਚ 10,000 ਮਹਿਲਾਵਾਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਸਿਖਲਾਈ ਦੇਣ ਲਈ ਮਾਈਕਰੋਸਾਫਟ ਦੇ ਬਹੁ-ਪੱਖੀ ਹੁਨਰ ਵਿਕਾਸ ਪ੍ਰੋਗਰਾਮ ਦੀ ਵਰਚੂਆਲ ਤੌਰ ਉੱਤੇ ਸ਼ੁਰੂਆਤ ਕੀਤੀ।ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀਮਤੀ ਉੱਪਲ ਨੇ ਕਿਹਾ ਕਿ ਇਹ 70 ਘੰਟੇ ਦਾ ਪ੍ਰੋਗਰਾਮ 16-35 ਸਾਲ ਦੀ ਉਮਰ ਵਰਗ ਦੀਆਂ ਮਹਿਲਾਵਾਂ ਅਤੇ ਦਿਵਆਂਗ ਉਮੀਦਵਾਰਾਂ ਨੂੰ ਰੁਜ਼ਗਾਰ, ਨੈਨੋ ਉੱਦਮਤਾ, ਡਿਜੀਟਲ ਸਾਖਰਤਾ ਅਤੇ ਸੰਚਾਰ ਹੁਨਰ (18 ਘੰਟੇ ਪ੍ਰਤੀ ਮਾਡਿਊਲ) ਵਿੱਚ ਸਿਖਲਾਈ ਪ੍ਰਦਾਨ ਕਰੇਗਾ।ਇਹ ਸੈਸ਼ਨ 4 ਹਫ਼ਤਿਆਂ ਵਿੱਚ, ਹਫ਼ਤੇ ਵਿੱਚ 6 ਦਿਨ ਕਰਵਾਏ ਜਾਣਗੇ। ਉਮੀਦਵਾਰਾਂ ਦੀ ਬਿਹਤਰ ਸਮਝ ਲਈ, ਇਹ ਪ੍ਰੋਗਰਾਮ ਪੰਜਾਬੀ ਵਿੱਚ ਕਰਵਾਇਆ ਜਾਵੇਗਾ। ਉਮੀਦਵਾਰ ਰਿਕਾਰਡ ਕੀਤੇ ਸੈਸ਼ਨਾਂ ਨੂੰ ਵੀ ਦੇਖ ਸਕਦੇ ਹਨ ਅਤੇ ਬਾਅਦ ਵਿੱਚ ਲੋੜ ਅਨੁਸਾਰ ਆਪਣੀ ਸਮਰਥਾ ਵਿੱਚ ਵਾਧਾ ਕਰ ਸਕਦੇ ਹਨ।

ਹੋਰ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਮਾਈਕ੍ਰੋਸਾਫਟ ਇੰਡੀਆ ਪ੍ਰਾਈਵੇਟ ਲਿਮਟਿਡ ਦੇ ਸਹਿਯੋਗ ਨਾਲ ਪੰਜਾਬ ਹੁਨਰ ਵਿਕਾਸ ਮਿਸ਼ਨ ਦੀ ਇਹ ਆਪਣੀ ਕਿਸਮ ਦੀ ਪਹਿਲੀ ਪਹਿਲਕਦਮੀ ਹੈ ਜੋ ਕਿ ਪੰਜਾਬ ਦੇ ਬੇਰੋਜ਼ਗਾਰ ਨੌਜਵਾਨਾਂ ਲਈ ਰੋਜ਼ੀ-ਰੋਟੀ ਦੇ ਮੌਕਿਆਂ ਵਿੱਚ ਵਾਧਾ ਕਰੇਗੀ ਅਤੇ ਉਨ੍ਹਾਂ ਨੂੰ ਤਕਨੀਕੀ ਹੁਨਰ ਅਤੇ ਗਿਆਨ ਦੀ ਸਿਖਲਾਈ ਦਵੇਗੀ।ਉਮੀਦਵਾਰਾਂ ਤੋਂ ਜਾਣੂ ਕਰਵਾਉਂਦਿਆਂ ਸ੍ਰੀਮਤੀ ਉੱਪਲ ਨੇ ਕਿਹਾ ਕਿ ਸਿਖਲਾਈ ਪ੍ਰੋਗਰਾਮ ਤੋਂ ਬਾਅਦ ਉਨ੍ਹਾਂ ਨੂੰ ਇੰਟਰਨਸ਼ਿਪ ਦਾ ਮੌਕਾ ਦਿੱਤਾ ਜਾਵੇਗਾ ਅਤੇ ਮਾਈਕ੍ਰੋਸਾਫਟ ਉਨ੍ਹਾਂ ਨੂੰ ਰੋਜ਼ਗਾਰ ਦੇ ਉੱਚਿਤ ਮੌਕੇ ਪ੍ਰਦਾਨ ਕਰੇਗਾ। ਸਾਰੇ ਮੌਡਿਊਲਾਂ ਨੂੰ ਪੂਰਾ ਕਰਨ ਵਾਲੇ ਅਤੇ ਬਹੁਤ ਵਧੀਆ ਪ੍ਰਦਰਸ਼ਨ ਕਰਨ ਵਾਲੇ ਉਮੀਦਵਾਰਾਂ ਦੇ ਭਵਿੱਖ ਨੂੰ ਮਜ਼ਬੂਤ ਬਣਾਉਣ ਲਈ ਉਹਨਾਂ ਨੂੰ ਮਾਈਕ੍ਰੋਸਾਫਟ ਵੱਲੋਂ ਚਲਾਏ ਜਾਣ ਵਾਲੇ ਹੋਰ ਹੁਨਰ ਅਤੇ ਰੋਜ਼ਗਾਰ ਪ੍ਰੋਗਰਾਮਾਂ ਵਿੱਚ ਏਕੀਕ੍ਰਿਤ ਕੀਤਾ ਜਾਵੇਗਾ। ਉਹ ਡਿਜੀਟਲ ਨੌਕਰੀਆਂ ਨਾਲ ਸਬੰਧਤ ਸੀਨੀਅਰ ਲੀਡਰਸ਼ਿਪ ਵਾਰਤਾਵਾਂ ਅਤੇ ਟੈਕਨਾਲੋਜੀ ਇਵੈਂਟਸ ਦਾ ਅਨੁਭਵ ਵੀ ਪ੍ਰਾਪਤ ਕਰ ਸਕਣਗੇ।

ਉਨ੍ਹਾਂ ਦੱਸਿਆ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ ਦੀਆਂ ਜ਼ਿਲ੍ਹਾ ਪ੍ਰੋਗਰਾਮ ਮੈਨੇਜਮੈਂਟ ਯੂਨਿਟਾਂ ਰਾਹੀਂ ਉਮੀਦਵਾਰਾਂ ਨੂੰ ਲਾਮਬੰਦ ਕੀਤਾ ਗਿਆ ਹੈ ਅਤੇ ਇਸ ਪ੍ਰੋਗਰਾਮ ਨੂੰ ਪੰਜਾਬ ਦੇ ਨੌਜਵਾਨਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ ਕਿਉਂਕਿ ਇਸ ਪ੍ਰੋਗਰਾਮ ਲਈ 10,611 ਉਮੀਦਵਾਰਾਂ ਨੇ ਰਜਿਸਟਰੇਸ਼ਨ ਕਰਵਾਈ ਹੈ।ਰਾਸ਼ਟਰੀ ਪ੍ਰੋਗਰਾਮ ਕੋਆਰਡੀਨੇਟਰ ਮਾਈਕ੍ਰੋਸਾਫਟ ਇੰਡੀਆ ਫਾਰ ਸੀ.ਐੱਸ.ਆਰ.- ਫਿਲੈਂਥਰੋਪੀਜ਼ ਸ੍ਰੀ ਕਿਸ਼ੋਰ ਕੁਮਾਰ ਥੰਗਾਵੇਲੂ ਨੇ ਦੱਸਿਆ ਕਿ ਮਾਈਕ੍ਰੋਸਾਫਟ; ਆਪਣੇ ਸੀਐਸਆਰ ਪ੍ਰੋਜੈਕਟਾਂ ਰਾਹੀਂ ਦੇਸ਼ ਦੇ ਬੇਰੋਜ਼ਗਾਰ ਨੌਜਵਾਨਾਂ ਦਾ ਮਿਆਰ ਉੱਚਾ ਚੁੱਕਣ ਲਈ ਵਚਨਬੱਧ ਹੈ। ਉਹਨਾਂ ਦੱਸਿਆ ਕਿ ਇਹ ਪ੍ਰੋਗਰਾਮ ਇੰਫੀਸਪਾਰਕ ਵੱਲੋਂ ਲਾਗੂ ਕੀਤਾ ਜਾ ਰਿਹਾ ਹੈ ਜੋ ਕਿ ਮਾਈਕ੍ਰੋਸਾਫਟ ਦਾ ਗਲੋਬਲ ਟਰੇਨਿੰਗ ਪਾਰਟਨਰ ਹੈ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਤੋਂ ਬਹੁਤ ਹੀ ਉਤਸ਼ਾਹਜਨਕ ਹੁੰਗਾਰਾ ਮਿਲਿਆ ਹੈ ਅਤੇ ਉਹ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਸਰਗਰਮ ਸਹਿਯੋਗ ਨਾਲ ਇਸ ਪ੍ਰੋਜੈਕਟ ਨੂੰ ਸਮਾਂਬੱਧ ਢੰਗ ਨਾਲ ਲਾਗੂ ਕਰਨਗੇ।ਨੈਸ਼ਨਲ ਸਕਿੱਲ ਡਿਵੈਲਪਮੈਂਟ ਕਾਰਪੋਰੇਸ਼ਨ ਦੇ ਸਟੇਟ ਐਂਗੇਜਮੈਂਟ ਅਫਸਰ ਰਜਤ ਭਟਨਾਗਰ ਨੇ ਕਿਹਾ ਕਿ ਐਨਐਸਡੀਸੀ ਸੂਬਾ ਸਰਕਾਰ ਨਾਲ ਅਜਿਹੀਆਂ ਪਹਿਲਕਦਮੀਆਂ ਲਈ ਸਮਰਥਨ ਅਤੇ ਤਾਲਮੇਲ ਲਈ ਹਮੇਸ਼ਾ ਤਿਆਰ ਹੈ।ਇਸ ਸਮਾਗਮ ਵਿੱਚ ਉਮੀਦਵਾਰਾਂ, ਟ੍ਰੇਨਿੰਗ ਪਾਰਟਨਰ, ਜ਼ਿਲ੍ਹਾ ਪ੍ਰੋਗਰਾਮ ਪ੍ਰਬੰਧਨ ਯੂਨਿਟ, ਜ਼ਿਲ੍ਹਾ ਰੋਜ਼ਗਾਰ ਬਿਊਰੋ ਅਤੇ ਸਿਖਲਾਈ ਭਾਗੀਦਾਰਾਂ ਨੇ ਵੀ ਸ਼ਿਰਕਤ ਕੀਤੀ।

 

Tags: Deepti Uppal , Punjab Admin , Punjab Skill Development Mission Deepti Uppal , Director General Employment Generation , Skill Development & Training

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD