Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਵੀਜ਼ਨਲ ਕਮਿਸ਼ਨਰ ਚੰਦਰ ਗੈਂਦ ਨੇ ਜਾਰੀ ਕੀਤੀ ਅਮਰਜੀਤ ਸਾਹੀਵਾਲ ਦੀ ਸੰਪਾਦਤ ਪੁਸਤਕ

ਸਮਾਜ ਸੇਵੀ ਦੇ ਜੀਵਨ ਬਿਰਤਾਂਤ ਨੂੰ ਬਿਆਨਦੀ ਜੀਵਨੀ-ਪੁਸਤਕ 'ਖੁਦਾਈ ਖ਼ਿਦਮਤਗਾਰ : ਹਰਬੰਸ ਸਿੰਘ ਆਹੂਜਾ'-ਚੰਦਰ ਗੈਂਦ

Chander Gaind, Patiala Divisional Commissioner, Divisional Commissioner Patiala

5 Dariya News

5 Dariya News

5 Dariya News

ਪਟਿਆਲਾ , 12 May 2022

Last updated on: May 12, 2022, 00:00 IST

ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਚੰਦਰ ਗੈਂਦ ਨੇ ਅੱਜ ਉਘੇ ਸਮਾਜ ਸੇਵੀ ਹਰਬੰਸ ਸਿੰਘ ਆਹੂਜਾ ਦੇ ਜੀਵਨ ਬਿਰਤਾਂਤ ਨੂੰ ਬਿਆਨ ਕਰਦੀ ਅਤੇ ਮੈਡਮ ਅਮਰਜੀਤ ਸਾਹੀਵਾਲ ਵੱਲੋਂ ਸੰਪਾਦਤ ਪੁਸਤਕ 'ਖ਼ੁਦਾਈ ਖ਼ਿਦਮਤਗਾਰ: ਹਰਬੰਸ ਸਿੰਘ ਆਹੂਜਾ' ਪਟਿਆਲਾ ਦੀਆਂ ਨਾਮੀ ਸ਼ਖ਼ਸੀਅਤਾਂ, ਸਾਹਿਤਕਾਰਾਂ, ਬੁੱਧੀਜੀਵੀਆਂ ਤੇ ਚਿੰਤਕਾਂ ਦੀ ਹਾਜ਼ਰੀ ਵਿਚ ਰਿਲੀਜ਼ ਕੀਤੀ।ਇਸ ਮੌਕੇ ਚੰਦਰ ਗੈਂਦ ਨੇ ਪੁਸਤਕ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਅਜਿਹੀਆਂ ਪੁਸਤਕਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਦਾ ਸਰੋਤ ਹੁੰਦੀਆਂ ਹਨ। ਉਨ੍ਹਾਂ ਨੇ ਪਟਿਆਲਾ ਦੇ ਵਸਨੀਕਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇੱਥੋਂ ਦੇ ਬਾਸ਼ਿੰਦੇ ਦਿਲ ਦੇ ਖੁੱਲ੍ਹੇ, ਮਿਲਣਸਾਰ ਅਤੇ ਆਪਸੀ ਭਾਈਚਾਰਕ ਸਾਂਝ ਬਰਕਰਾਰ ਰੱਖਣ ਵਾਲੇ ਹਨ। ਉਨ੍ਹਾਂ ਉਮੀਦ ਜਤਾਈ ਮੈਡਮ ਅਮਰਜੀਤ ਸਾਹੀਵਾਲ ਦੀ ਕਲਮ ਇਸੇ ਤਰ੍ਹਾਂ ਹੀ ਸਮਾਜਿਕ ਸਰੋਕਾਰਾਂ ਬਾਬਤ ਲਿਖਦੇ ਰਹਿਣਗੇ।

ਇਸ ਤੋਂ ਪਹਿਲਾਂ ਮੈਡਮ ਅਮਰਜੀਤ ਸਾਹੀਵਾਲ ਨੇ ਪੁਸਤਕ ਨੂੰ ਲਿਖਣ ਬਾਬਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਘੇ ਸਮਾਜ ਸੇਵੀ ਹਰਬੰਸ ਸਿੰਘ ਆਹੂਜਾ, ਉਨ੍ਹਾਂ ਦੇ ਭਰਾ ਹਨ ਅਤੇ ਉਨ੍ਹਾਂ ਦਾ ਜੀਵਨ ਮੇਰੇ ਸਮੇਤ ਹੋਰ ਬਹੁਤ ਸਾਰੇ ਲੋਕਾਂ ਲਈ ਇੱਕ ਚਾਨਣ ਮੁਨਾਰਾ ਰਿਹਾ ਹੈ।ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਅਮਰਜੀਤ ਕੌਰ ਸਾਹੀਵਾਲ ਨੇ ਆਪਣੇ ਮਰਹੂਮ ਪਤੀ ਮਨਜੀਤ ਸਿੰਘ ਸਾਹੀਵਾਲ ਦੀ ਸੋਚ ਨੂੰ ਨੇਪਰੇ ਚੜ੍ਹਾਉਣ ਹਿਤ ਅਜਿਹੀ ਯਾਦਗਾਰੀ ਪੁਸਤਿਕਾ (ਕਾਫ਼ੀ ਟੇਬਲ ਬੁੱਕ) 'ਖੁਦਾਈ ਖ਼ਿਦਮਦਗਾਰ' ਸੰਪਾਦਿਤ ਕਰਕੇ ਪ੍ਰਕਾਸ਼ਿਤ ਕਰਵਾਈ ਹੈ ਜੋ ਉਸਦੇ ਵੱਡੇ ਭਰਾ ਸਵਰਗੀ ਹਰਬੰਸ ਸਿੰਘ ਆਹੂਜਾ ਦੀ ਸਦੀਵੀ ਯਾਦ ਨੂੰ ਬਰਕਰਾਰ ਕਰਨ ਵਿਚ ਅਹਿਮ ਭੂਮਿਕਾ ਨਿਭਾ ਕੇ ਪੁਰਾਣੇ ਪਰਪੱਕ ਰਿਸ਼ਤਿਆਂ ਦੀ ਸਾਂਝ ਨੂੰ ਪੱਕਿਆਂ ਦਰਸਾਉਣ ਦੀ ਸਫਲ ਕੋਸ਼ਿਸ਼ ਹੈ।ਬੁਲਾਰਿਆਂ ਮੁਤਾਬਕ ਹਿੰਦੀ ਤੇ ਪੰਜਾਬੀ ਵਿਚ ਅਜਿਹੀਆਂ ਕੁੱਝ ਕੁ ਪੁਸਤਕਾਂ ਉਪਲਬੱਧ ਹਨ, ਜਿਨ੍ਹਾਂ ਵਿਚ ਮਰ ਖੱਪ ਗਏ ਨਜ਼ਦੀਕੀ ਪਰਿਵਾਰਕ ਰਿਸ਼ਤਿਆਂ ਦੀ ਯਾਦ ਨੂੰ ਸੰਜੋਇਆ ਗਿਆ ਹੈ ਪਰ ਜਿਹੜੀ ਪੁਸਤਕ 'ਖੁਦਾਈ ਖ਼ਿਦਮਤਗਾਰ' ਉਪਲਬੱਧ ਹੋ ਰਹੀ ਹੈ ਵਿਚ ਭੈਣ ਦਾ ਬੜਾ ਮਿੱਠਾ ਸਨੇਹ ਪਿਆਰ ਵੇਖਣ ਨੂੰ ਮਿਲਦਾ ਹੈ। 

ਜਿਕਰਯੋਗ ਹੈ ਕਿ ਅਮਰਜੀਤ ਸਾਹੀਵਾਲ, ਪੱਤਰਕਾਰਿਤਾ, ਰੇਡੀਓ ਸਟੇਸ਼ਨ ਦੂਰਦਰਸ਼ਨ ਤੋਂ ਉਚੇ ਅਹੁਦੇ ਦੀਆਂ ਅਣਥਕ ਸੇਵਾਵਾਂ ਤੋਂ ਮੁਕਤ ਹੋ ਕੇ ਆਪਣੇ ਪਤੀ ਦੇਵ ਦੀ ਸੋਚ ਨੂੰ ਮੁੱਖ ਰੱਖਦਿਆਂ ਆਪਣੇ ਵੀਰ ਹਰਬੰਸ ਸਿੰਘ ਆਹੂਜਾ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਸਮਾਜ ਸੇਵਾ ਨੂੰ ਸਮਰਪਿਤ ਹੋ ਗਈ ਹੈ।ਸਮਾਗਮ ਵਿਚ ਵਿਸ਼ੇਸ਼ ਮਹਿਮਾਨ ਵਜੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੁਰਪ੍ਰੀਤ ਸਿੰਘ ਥਿੰਦ ਤੋਂ ਇਲਾਵਾ ਨਾਮੀ ਕਾਰੋਬਾਰੀ ਗੁਰਜੀਤ ਸਿੰਘ ਸਾਹਨੀ, ਲੇਖਕ, ਕਵੀ ਅਤੇ ਅੰਗਰੇਜੀ ਦੇ ਵਿਦਵਾਨ ਪ੍ਰੋ. ਸੁਭਾਸ਼ ਸ਼ਰਮਾ, ਭਾਸ਼ਾ ਵਿਭਾਗ ਪੰਜਾਬ ਦੇ ਸਾਬਕਾ ਡਾਇਰੈਕਟਰ ਅਤੇ ਪੰਜਾਬ ਰਾਈਟਰਜ਼ ਐਂਡ ਕਲਚਰਲ ਫੋਰਮ ਦੇ ਪ੍ਰਧਾਨ ਡਾ. ਮਦਨ ਲਾਲ ਹਸੀਜਾ, ਲੇਖਕ ਤੇ ਵਿਸ਼ਲੇਸ਼ਕ ਐਸ. ਐਸ. ਨੰਦਾ, ਜਨਹਿਤ ਸੰਮਤੀ ਦੇ ਜਨਰਲ ਸਕੱਤਰ ਵਿਨੋਦ ਸ਼ਰਮਾ, ਸ਼ਵਿੰਦਰ ਸਿੰਘ ਛਾਬੜਾ, ਮਹਾਰਾਣੀ ਕਲੱਬ ਦੀ ਪ੍ਰਧਾਨ ਪਿੰਕੀ ਚੰਨੀ, ਸ਼ੁਭਚਿੰਤ ਸੋਢੀ, ਕਦੰਬਰੀ ਮਿੱਤਲ, ਰੂਬੀ ਸਾਹਨੀ, ਮਦਨ ਲਾਲ ਵਰਮਾ, ਨੀਲਮ ਵਰਮਾ, ਡਾ. ਅਮਰਜੀਤ ਰੇਖੀ, ਡਾ. ਸੁਭਾਸ਼ ਆਨੰਦ, ਡਾ. ਰੇਖਾ ਆਨੰਦ, ਸਾਹਬ ਸਿੰਘ, ਨਰਿੰਦਰ ਸਿੰਘ ਨਾਗਪਾਲ, ਬਲਜਿੰਦਰ ਸ਼ਰਮਾ, ਜਤਵਿੰਦਰ ਸਿੰਘ ਗਰੇਵਾਲ, ਰੁਪਿੰਦਰ ਕੌਰ ਤੋਂ ਇਲਾਵਾ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।

 

Tags: Chander Gaind , Patiala Divisional Commissioner , Divisional Commissioner Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD