Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਆਪ ਪਾਰਟੀ ਦੇ ਸੀਨੀਅਰ ਆਗੂ ਰਮਨ ਬਹਿਲ ਵਲੋਂ ਸਿਹਤ ਹਸਪਤਾਲ ਗੁਰਦਾਸਪੁਰ ਵਿਖੇ ਮਰੀਜਾਂ ਦੀ ਸਹੂਲਤ ਲਈ 04 ਵਾਟਰ ਕੂਲਰ, ਲੈਬਾਰਟਰੀ ਤੇ ਪਲਾਜਮਾ ਸਪਰੇਟਰ ਕੰਪੋਨੈਂਟ ਦਾ ਉਦਘਾਟਨ

ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਵਿਚ ਬਾਖੂਬੀ ਰੋਲ ਨਿਭਾ ਰਿਹਾ ਹੈ ਸਿਹਤ ਵਿਭਾਗ ਗੁਰਦਾਸਪੁਰ -ਰਮਨ ਬਹਿਲ, ਸੀਨੀਅਰ ਆਗੂ ਆਪ ਪਾਰਟੀ

Raman Bahl, Gurdaspur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਗੁਰਦਾਸਪੁਰ , 12 May 2022

Last updated on: May 12, 2022, 00:00 IST

ਆਪ ਪਾਰਟੀ ਸਰਕਾਰ, ਆਮ ਲੋਕਾਂ ਦੀ ਸਰਕਾਰ ਹੈ ਅਤੇ ਆਮ ਲੋਕਾਂ ਨੂੰ ਸਿਹਤ ਤੇ ਸਿੱਖਿਆ ਮੁਹੱਈਆ ਕਰਵਾਉਣਾ ਸਰਕਾਰ ਦੀ ਪ੍ਰਾਰਥਮਿਕਤਾ ਹੈ। ਇਹ ਪ੍ਰਗਟਾਵਾ ਸ੍ਰੀ ਰਮਨ ਬਹਿਲ, ਹਲਕਾ ਇੰਚਾਰਜ ਗੁਰਦਾਸਪਰ ਆਪ ਪਾਰਟੀ ਦੇ ਸੀਨੀਅਰ ਆਗੂ (ਸਾਬਕਾ ਚੇਅਰਮੈਨ ਐਸ.ਐਸ.ਐਸ.ਬੋਰਡ ਪੰਜਾਬ) ਵਲੋਂ ਸਿਵਲ ਹਸਪਤਾਲ, ਬੱਬਰੀ ਬਾਈਪਾਸ ਗੁਰਦਾਸਪੁਰ ਵਿਖੇ ਮਨਾਏ ਗਏ ‘ ਅੰਤਰਰਾਸ਼ਟਰੀ ਨਰਸਿਜ਼ ਡੇਅ’ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਉਪਰੰਤ ਕੀਤਾ। ਇਸ ਮੌਕੇ ਡਾ. ਵਿਜੈ ਕੁਮਾਰ ਸਿਵਲ ਸਰਜਨ ਗੁਰਦਾਸਪੁਰ, ਡਾ. ਭਾਰਤ ਭੂਸ਼ਨ ਸਹਾਇਕ ਸਿਵਲ ਸਰਜਨ, ਮੈਡਮ ਰਾਜ ਬੇਦੀ, ਡਾ. ਚੇਤਨਾ ਐਸ.ਐਮ.ਓ ਗੁਰਦਾਸਪੁਰ, ਪੰਜਾਬ ਸਟੇਟ ਪ੍ਰੈਜ਼ੀਡੈਂਟ ਸ਼ਮਿੰਦਰ ਕੋਰ ਘੁੰਮਣ, ਡਾ. ਪ੍ਰਭਜੋਤ ਕੋਰ ਕਲਸੀ, ਆਪ ਪਾਰਟੀ ਦੇ ਆਗੂ ਭਾਰਤ ਭੂਸ਼ਣ, ਯੋਗੇਸ਼ ਸ਼ਰਮਾ, ਵਿਕਾਸ ਮਹਾਜਨ, ਸੁੱਚਾ ਸਿੰਘ ਮੁਲਤਾਨੀ, ਹਿਤੇਸ਼ ਕੁਮਾਰ ਅਤੇ ਨਰਸਿੰਗ ਸਟਾਫ ਤੇ ਵਿਦਿਆਰਥਣਾਂ ਆਦਿ ਮੋਜੂਦ ਸਨ।ਨਰਸਿਜ਼ ਡੇਅ ਸਮਾਗਮ ਵਿਚ ਸੰਬੋਧਨ ਕਰਨ ਤੋ ਪਹਿਲਾਂ ਆਪ ਪਾਰਟੀ ਦੇ ਸੀਨੀਅਰ ਆਗੂ ਰਮਨ ਬਹਿਲ ਵਲੋਂ ਸਿਵਲ ਹਸਪਤਾਲ ਵਿਖੇ ਮਰੀਜਾਂ ਦੀ ਸਹੂਲਤਾਂ ਲਈ ਲਗਾਏ ਗਏ 04 ਵਾਟਰ ਕੂਲਰ, ਲੈਬਾਰਟਰੀ ਅਤੇ ਪਲਾਜ਼ਮਾ ਸਪਰੇਟਰ ਕੰਪੋਨੈਂਟ ਦਾ ਉਦਘਾਟਨ ਕੀਤਾ। ਉਨਾਂ ਕਿਹਾ ਕਿ ਹਸਪਤਾਲ ਵਿਚ 4 ਕੂਲਰਾਂ ਸਮੇਤ ਆਰ,ਓਜ਼ ਲੱਗਣ ਨਾਲ ਗਰਮੀ ਦੇ ਮੋਸਮ ਵਿਚ ਮਰੀਜਾਂ ਨੂੰ ਬਹੁਤ ਵੱਡੀ ਸਹੂਲਤ ਮਿਲੀ ਹੈ। ਲੈਬਾਰਟਰੀ ਦੀ ਗੱਲ ਕਰਦਿਆਂ ਉਨਾਂ ਨੇ ਦੱਸਿਆ ਕਿ ਸਿਵਲ ਹਸਪਤਾਲ ਵਿਚ ਆਮ ਲੋਕ ਆਉਂਦੇ ਹਨ ਅਤੇ ਉਨਾਂ ਦੀ ਸਹੂਲਤ ਲਈ ਬਹੁਤ ਹੀ ਘੱਟ ਰੇਟਾਂ (ਮਾਰਕਿਟ ਨਾਲੋਂ ਚੋਥਾ ਹਿੱਸਾ) ਤੇ ਟੈਸਟ ਕੀਤੇ ਜਾ ਸਕਣਗੇ। 

ਉਨਾਂ ਅੱਗੇ ਦੱਸਿਆ ਕਿ ਪਲਾਜ਼ਮਾ ਸਪਰੇਟਰ ਕੰਪੋਨੈਂਟ ਖੁੱਲ੍ਹਣ ਨਾਲ ਲੋਕਾਂ ਨੂੰ ਬਹੁਤ ਵੱਡੀ ਰਾਹਤ ਮਿਲੇਗੀ। ਕਿਉਂਕਿ ਹੁਣ ਇਥੇ ਹੀ ਖੂਨ ਵਿਚੋਂ ਪਲਾਜਮਾ ਵੱਖਰਾ ਕੀਤਾ ਜਾ ਸਕੇਗਾ ਤੇ ਹੁਣ ਅੰਮ੍ਰਿਤਸਰ ਜਾਣ ਦੀ ਜਰੂਰਤ ਨਹੀਂ ਪਵੇਗੀ। ਇਸ ਮੌਕੇ ਉਨਾਂ ਵਾਰਡਾਂ ਵਿਚ ਜਾ ਕੇ ਮਰੀਜ਼ਾਂ ਨਾਲ ਗੱਲਬਾਤ ਕੀਤੀ ਤੇ ਸਿਹਤ ਵਿਭਾਗ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਜਾਣਕਾਰੀ ਲਈ। ਇਸ ਉਪਰੰਤ ਆਪ ਆਗੂ ਰਮਨ ਬਹਿਲ ਕਰਵਾਏ ਗਏ ਸਮਾਗਮ ਵਿਚ ਨਰਸਿੰਗ ਸਟਾਫ ਨੂੰ ਵਧਾਈ ਦਿੰਦਿਆਂ ਕਿਹਾ ਕਿ ‘ਫਲੋਰੰਸ ਨਾਈਟਇੰਨਗੇਲ’ ਦੇ ਜਨਮ ਦਿਹਾੜੇ ਨੂੰ ਸਮਰਪਿਤ ਪੂਰੇ ਵਿਸ਼ਵ ਵਿਚ ਅੱਜ ਨਰਸਿਜ਼ ਡੇਅ ਮਨਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਨਰਸਿੰਗ ਡਿਊਟੀ ਬਹੁਤ ਹੀ ਪਵਿੱਤਰ ਤੇ ਲੋਕ ਸੇਵਾ ਵਾਲਾ ਪੇਸ਼ਾ ਹੈ ਤੇ ਨਰਸਿਜ਼ 24 ਘੰਟੇ 7 ਦਿਨ ਕੰਮ ਕਰਦੀਆਂ ਹਨ, ਜੋ ਸ਼ਾਲਘਾ ਦੇ ਪਾਤਰ ਹਨ। ਉਨਾਂ ਅੱਗੇ ਕਿਹਾ ਕਿ ਨਰਸਿਜ਼ ਸਟਾਫ ਨੂੰ ਜੋ ਵੀ ਮੁਸ਼ਕਿਲਾਂ ਹਨ ਉਨਾਂ ਦਾ ਹੱਲ ਕਰਵਾਉਣ ਲਈ ਸਿਹਤ ਮੰਤਰੀ ਪੰਜਾਬ ਨਾਲ ਰਾਬਤਾ ਕਰਨਗ।ਉਨਾਂ ਅੱਗੇ ਕਿਹਾ ਕਿ ਆਪ ਪਾਰਟੀ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਆਮ ਲੋਕਾਂ ਦੀਆਂ ਮੁੱਢਲੀਆਂ ਜਰੂਰਤਾਂ ਸਿਹਤ ਤੇ ਸਿੱਖਿਆ ਮੁਹੱਈਆ ਕਰਵਾਉਣ ਲਈ ਸਰਕਾਰ ਵਚਨਬੱਧ ਹੈ ਅਤੇ ਸਿਹਤ ਵਿਭਾਗ ਵਲੋਂ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਤਸੱਲੀਬਖਸ਼ ਹਨ। 

ਉਨਾਂ ਕਿਹਾ ਕਿ ਆਪ ਸਰਕਾਰ ਵਲੋਂ ਮਹਿਜ 2 ਮਹਿਨੇ ਦੇ ਕਾਰਜਕਾਲ ਪੂਰਾ ਕਰਨ ਤੋਂ ਪਹਿਲਾਂ ਹੀ ਲੋਕਹਿੱਤ ਲਈ ਵੱਡੇ ਫੈਸਲੇ ਲਏ ਗਏ ਹਨ। ਬੇਰੁਜਗਾਰਾਂ ਨੂੰ ਰੋਜਗਾਰ ਦੇਣ ਲਈ ਨੋਕਰੀਆਂ ਕੱਢਣ ਦਾ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਮੁਫਤ ਬਿਜਲੀ , ਘਰ-ਘਰ ਆਟਾ ਸਕੀਮ ਸਮੇਤ ਕਈ ਲੋਕਪੱਖੀ ਫੈਸਲੇ ਕੀਤੇ ਗਏ ਹਨ। ਇਸ ਤੋਂ ਇਲਾਵਾ ਇੱਕ ਵਿਧਾਇਕ-ਇਕ ਪੈਨਸ਼ਨ ਲਾਗੂ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਤੇ ਰਾਜਸੀ ਲੋਕਾਂ ਕੋਲੋਂ ਬੋਲੋੜੇ ਸੁਰੱਖਿਆ ਕਰਮੀ ਵਾਪਸ ਬੁਲਾਏ ਗਏ ਹਨ।ਇਸ ਮੌਕੇ ਸੰਬੋਧਨ ਕਰਦਿਆਂ ਸਿਵਲ ਸਰਜਨ ਗੁਰਦਾਸਪੁਰ ਡਾ. ਵਿਜੇ ਕੁਮਾਰ ਨੇ ਕਿਹਾ ਕਿ ਨਰਸਿੰਗ ਸਟਾਫ ਨੂੰ ਮੁਬਾਰਕਬਾਦ ਦਿੱਤੀ ਤੇ ਕਿਹਾ ਕਿ ਸਿਹਤ ਸਹੂਲਤਾਂ ਮਰੀਜਾਂ ਤਕ ਪੁਜਦਾ ਕਰਨ ਵਿਚ ਇਨਾਂ ਦਾ ਬਹੁਤ ਅਹਿਮ ਰੋਲ ਹੈ।ਇਸ ਤੋਂ ਮੌਕੇ ਨਰਸਿੰਗ ਸਟਾਫ ਵਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ ਤੇ ਨਰਸਿੰਗ ਦੇ ਵਿਦਿਆਰਥੀਆਂ ਵਲੋਂ ਕੋਰੀਓਗਰਾਫੀ, ਗਿੱਧਾ ਤੇ ਕਵਿਤਾਵਾਂ ਆਦਿ ਦੀ ਪੇਸ਼ਕਾਰੀ ਦਿੱਤੀ ਗਈ।ਇਸ ਮੌਕੇ ਪੰਜਾਬ ਸਟੇਟ ਪ੍ਰੈਜ਼ੀਡੈਂਟ ਸ਼ਮਿੰਦਰ ਕੋਰ ਘੁੰਮਣ ਨੂੰ ‘ਫਲੋਰੰਸ ਨਾਈਟਇੰਨਗੇਲ’ ਦੇ ਐਵਾਰਡ ਨਾਲ ਸਨਮਾਤਿ ਕੀਤਾ ਗਿਆ ਤੇ ਸਮਾਗਮ ਵਿਚ ਪੁਹੰਚੇ ਮੁੱਖ ਮਹਿਮਾਨ ਨੂੰ ਸਿਵਲ ਹਸਪਤਾਲ ਦੇ ਅਧਿਕਾਰੀਆਂ ਵਲੋਂ ਯਾਦਗਾਰੀ ਚਿੰਨ ਨਾਲ ਸਨਮਾਨਤ ਕੀਤਾ ਗਿਆ।

 

Tags: Raman Bahl , Gurdaspur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD