Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਮੈਂਬਰ ਲੋਕ ਸਭਾ ਵੱਲੋਂ ਜ਼ਿਲ੍ਹਾ ਮਾਨਸਾ ’ਚ ਕੇਂਦਰ ਪ੍ਰਯੋਜਿਤ ਯੋਜਨਾਵਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਲੋੜਵੰਦ ਅਤੇ ਯੋਗ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਯੋਜਨਾਵਾਂ ਬਾਰੇ ਕੀਤਾ ਜਾਵੇ ਜਾਗਰੂਕ-ਹਰਸਿਮਰਤ ਕੌਰ ਬਾਦਲ

Harsimrat Kaur Badal, Shiromani Akali Dal, SAD, Akali Dal, Bathinda

Web Admin

Web Admin

5 Dariya News

ਮਾਨਸਾ , 13 May 2022

Last updated on: May 13, 2022, 00:00 IST

ਕੇਂਦਰ ਸਰਕਾਰ ਵੱਲੋਂ ਵੱਖ-ਵੱਖ ਭਲਾਈ ਸਕੀਮਾਂ ਲਈ ਪ੍ਰਾਪਤ ਹੋਣ ਵਾਲੀਆਂ ਗ੍ਰਾਂਟਾਂ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਮੁਹੱਈਆ ਕਰਵਾਉਣ ਲਈ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਹਰੇਕ ਪਿੰਡ ਅਤੇ ਸ਼ਹਿਰ ਪੱਧਰ ’ਤੇ ਐਮ.ਸੀ. ਅਤੇ ਸਰਪੰਚਾਂ ਨਾਲ ਵੀ ਤਾਲਮੇਲ ਕਰਕੇ ਯੋਗ ਲਾਭਪਤਾਰੀਆਂ ਨੂੰ ਸਰਕਾਰ ਦੀਆਂ ਸਕੀਮਾਂ ਦਾ ਲਾਭ ਦਿੱਤਾ ਜਾ ਸਕਦਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮੈਂਬਰ ਪਾਰਲੀਮੈਂਟ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਸਥਾਨਕ ਬੱਚਤ ਭਵਨ ਵਿਖੇ ਜ਼ਿਲ੍ਹਾ ਪੱਧਰੀ ਵਿਕਾਸ ਤੇ ਨਿਗਰਾਨ ਕਮੇਟੀ (ਦਿਸ਼ਾ) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਕਮੇਟੀ ਦੇ ਚੇਅਰਪਰਸਨ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਵੱਖ-ਵੱਖ ਕੇਂਦਰ ਪ੍ਰਯੋਜਿਤ ਯੌਜਨਾਵਾਂ ਨੂੰ ਲਾਗੂ ਕਰਨ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ, ਸਬੰਧਤ ਅਧਿਕਾਰੀਆਂ ਨੂੰ ਲੋੜਵੰਦਾਂ ਤੱਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਨਿਰਦੇਸ਼ ਜਾਰੀ ਕੀਤੇ। 

ਉਨ੍ਹਾਂ ਸਮੂਹ ਵਿਭਾਗੀ ਅਧਿਕਾਰੀਆਂ ਪਾਸੋਂ ਸਰਕਾਰ ਵੱਲੋਂ ਪ੍ਰਾਪਤ ਹੋਣ ਵਾਲੀ ਰਾਸ਼ੀ ਅਤੇ ਭਲਾਈ ਯੋਜਨਾਵਾਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪ੍ਰਾਪਤ ਹੋਣ ਵਾਲੇ ਫੰਡਾਂ ਨੂੰ ਵਾਪਸ ਨਾ ਭੇਜ ਕੇ ਯੋਗ ਲਾਭਪਤਾਰੀਆਂ ਨੂੰ ਸਮਾਂਬੱਧ ਢੰਗ ਨਾਲ ਹਰੇਕ ਯੋਜਨਾ ਦਾ ਲਾਭ ਦਿੱਤਾ ਜਾਵੇ। ਉਨ੍ਹਾਂ ਵੱਖ-ਵੱਖ ਵਿਭਾਗਾਂ ਤੋਂ ਆਏ ਅਧਿਕਾਰੀਆਂ ਤੋਂ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਕੌਮੀ ਦਿਹਾਤੀ ਪੀਣ ਯੋਗ ਪਾਣੀ ਪ੍ਰੋਗਰਾਮ, ਐਮ ਪੀ ਲੈਡ ਸਕੀਮ, ਰਾਸ਼ਟਰੀ ਸਿਹਤ ਮਿਸ਼ਨ, ਸਮੱਗਰਾ ਸ਼ਿਕਸ਼ਾ ਅਭਿਆਨ, ਮਿਡ ਡੇਅ ਮੀਲ, ਪ੍ਰਧਾਨ ਮੰਤਰੀ ਉਜਵਲ ਯੋਜਨਾ, ਕਿ੍ਰਸ਼ੀ ਸਿੰਚਾਈ ਯੋਜਨਾ, ਰਾਸ਼ਟਰੀ ਕਿ੍ਰਸ਼ੀ ਵਿਕਾਸ ਯੋਜਨਾ ਅਤੇ ਕੇਂਦਰ ਸਰਕਾਰ ਦੀਆਂ ਹੋਰ ਯੋਜਨਾਵਾਂ ਨੂੰ ਜ਼ਿਲ੍ਹਾ ਮਾਨਸਾ ਵਿੱਚ ਲਾਗੂ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਜਸਪ੍ਰੀਤ ਸਿੰਘ ਨੇ ਭਰੋਸਾ ਦਿੱਤਾ ਕਿ ਲੋਕ ਹਿੱਤਾਂ ਲਈ ਉਲੀਕੇ ਜਾਣ ਵਾਲੇ ਕਾਰਜਾਂ ਨੂੰ ਸਮੇਂ ਸਿਰ ਨਿਪਟਾਇਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਸਕੀਮਾਂ ਨੂੰ ਜ਼ਿਲ੍ਹੇ ਅੰਦਰ ਇੰਨ-ਬਿੰਨ ਲਾਗੂ ਕਰਨ ਲਈ ਹੋਰ ਵਧੀਆ ਯਤਨ ਕੀਤੇ ਜਾਣਗੇ ਤਾਂ ਜੋ ਕੋਈ ਵੀ ਯੋਗ ਅਤੇ ਲੋੜਵੰਦ ਵਿਅਕਤੀ ਸਰਕਾਰ ਦੀਆਂ ਭਲਾਈ ਯੋਜਨਾਵਾਂ ਤੋਂ ਵਾਂਝਾ ਨਾ ਰਹੇ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਉਪਕਾਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਟੀ. ਬੈਨਿਥ, ਐਸ.ਐਸ.ਪੀ. ਗੌਰਵ ਤੂਰਾ, ਐਸ.ਡੀ.ਐਮ. ਮਾਨਸਾ ਨਵਦੀਪ ਕੁਮਾਰ, ਸਾਬਕਾ ਵਿਧਾਇਕ ਦਿਲਰਾਜ ਸਿੰਘ ਭੂੰਦੜ, ਡਾ. ਨਿਸ਼ਾਨ ਸਿੰਘ, ਪ੍ਰੇਮ ਅਰੋੜਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਨਵਨੀਤ ਜੋਸ਼ੀ, ਉਪ ਅਰਥ ਤੇ ਅੰਕੜਾ ਸਲਾਹਕਾਰ ਅਫ਼ਸਰ ਸ੍ਰੀ ਪਰਮਜੀਤ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਨੁਮਾਇੰਦੇ ਹਾਜ਼ਰ ਸਨ।

 

Tags: Harsimrat Kaur Badal , Shiromani Akali Dal , SAD , Akali Dal , Bathinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD