Saturday, 11 May 2024

 

 

ਖ਼ਾਸ ਖਬਰਾਂ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ- "ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ" ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ ਡਾ.ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਭੀਖ ਨਹੀਂ ਪੜਾਈ ਮੰਗੋ: ਸੰਜੀਵ ਕੁਮਾਰ, ਐਸ.ਡੀ.ਐਮ.ਮਲੋਟ ਚੰਡੀਗੜ੍ਹ 'ਚ ਵੀ ਹੋਈ ਆਮ ਆਦਮੀ ਪਾਰਟੀ ਮਜ਼ਬੂਤ, ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ! ਸਨੌਰ ਹਲਕੇ ਵਿੱਚ ਪ੍ਰਨੀਤ ਕੌਰ ਦੇ ਹੱਕ 'ਚ ਭਾਰੀ ਇਕੱਠ ਭਗਵੰਤ ਮਾਨ ਨੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਜਗਰਾਉਂ ਵਿਖੇ ਕੀਤਾ ਚੋਣ ਪ੍ਰਚਾਰ ਦੇਸ਼ ਚ ਭਾਜਪਾ ਦੀ ਅਜਿਹੀ ਸਰਕਾਰ- ਜੋ ਕਰ ਰਹੀ ਹੈ ਪੱਕੀਆਂ ਨੌਕਰੀਆਂ ਨੂੰ ਕੱਚੇ : ਵਰੁਣ ਚੌਧਰੀ ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾਬ ਜਲੰਧਰ ਦੇ ਲੋਕ ਦੇਣਗੇ

 

ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਨਾਲ ਮੁਲਾਕਾਤ ਕਰਦਿਆਂ ਡਾ: ਰਾਜੂ ਨੇ ਕੇਜਰੀਵਾਲ ਖਿਲਾਫ ਪੁਲਿਸ ਕਾਰਵਾਈ ਬਾਰੇ ਕੀਤੀ ਚਰਚਾ

ਦੇਸ਼ ਦੇ ਪ੍ਰਧਾਨ ਮੰਤਰੀ ਖਿਲਾਫ ਕੇਜਰੀਵਾਲ ਦੀਆਂ ਹਰਕਤਾਂ ਬਰਦਾਸ਼ਤ ਨਹੀਂ : ਡਾ. ਜਗਮੋਹਨ ਸਿੰਘ ਰਾਜੂ

Kiren Rijiju, BJP, Bharatiya Janata Party, Union Minister of Law and Justice

Web Admin

Web Admin

5 Dariya News

ਨਵੀਂ ਦਿੱਲੀ , 13 May 2022

ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਡਾਕਟਰ ਜਗਮੋਹਨ ਸਿੰਘ ਰਾਜੂ ਸਾਬਕਾ ਆਈ ਏ ਐਸ ਨੇ ਅੱਜ ਦਿੱਲੀ ਵਿਖੇ ਕੇਂਦਰੀ ਕਾਨੂੰਨ ਮੰਤਰੀ ਸ਼੍ਰੀ ਕਿਰਨ ਰਿਜਿਜੂ ਨਾਲ ਮੁਲਾਕਾਤ ਕੀਤੀ। ਡਾ: ਰਾਜੂ ਨੇ ਕਾਨੂੰਨ ਮੰਤਰੀ ਨਾਲ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਦਿੱਲੀ ਦੇ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਵੱਲੋਂ  ਕੀਤੀਆਂ ਗਈਆਂ ਇਤਰਾਜ਼ਯੋਗ ਗ਼ਲਤ ਬਿਆਨੀਆਂ ਨੂੰ ਲੈ ਕੇ ਕੇਜਰੀਵਾਲ ਦੇ ਖਿਲਾਫ ਬੀਤੇ ਦਿਨੀਂ ਮੁਹਾਲੀ ਵਿਖੇ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਬਰਾਂਚ ਕੋਲ ਦਾਇਰ ਕੀਤੀ ਗਈ ਪੁਲਿਸ ਸ਼ਿਕਾਇਤ ਦੇ ਮਾਮਲੇ ਵਿੱਚ ਅਗਲੀ ਕਾਰਵਾਈ ਬਾਰੇ ਵਿਚਾਰ ਵਟਾਂਦਰਾ ਕੀਤਾ। ਡਾ: ਰਾਜੂ ਨੇ 9 ਮਈ ਨੂੰ ਮੋਹਾਲੀ ਵਿਖੇ ਕੇਜਰੀਵਾਲ ਵਿਰੁੱਧ ਦਿੱਤੀ ਗਈ ਸ਼ਿਕਾਇਤ ਦੇ ਬਾਵਜੂਦ ਇਸ 'ਤੇ ਕਾਰਵਾਈ ਕਰਨ ਵਿਚ ਪੰਜਾਬ ਪੁਲਿਸ ਦੇ ਵੱਲੋਂ ਦਿਖਾਈ ਜਾ ਰਹੀ ਢਿੱਲਮੱਠ ਅਤੇ ਅਵੇਸਲੇਪਣ ਬਾਰੇ ਕੇਂਦਰੀ ਕਾਨੂੰਨ ਮੰਤਰੀ ਨੂੰ ਜਾਣੂ ਕਰਵਾਇਆ। 

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਸ਼ਿਕਾਇਤ ਮਿਲਣ ਬਾਰੇ ਤਾਂ ਮੰਨਦੀ ਹੈ ਪਰ ਠੋਸ ਸਬੂਤਾਂ ਦੇ ਬਾਵਜੂਦ ਅਜੇ ਤੱਕ ਇਸ 'ਤੇ ਕੋਈ ਕਾਰਵਾਈ ਨਹੀਂ ਕੀਤੀ । ਇਸ ਬਾਰ ਭਾਜਪਾ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਵੱਲੋਂ ਦਿੱਤੀ ਗਈ ਜਾਣਕਾਰੀ ’ਚ ਡਾ: ਰਾਜੂ ਨੇ ਪ੍ਰੈੱਸ ਨੂੰ ਦੱਸਿਆ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਜਨਤਕ ਰੈਲੀਆਂ ਅਤੇ ਸੋਸ਼ਲ ਮੀਡੀਆ ’ਤੇ ਕਈ ਵਾਰ ਇਤਰਾਜ਼ਯੋਗ ਭਾਸ਼ਾ ਦੀ ਹੀ ਵਰਤੋਂ ਨਹੀਂ ਕੀਤੀ ਸਗੋਂ ਲੋਕਾਂ ਵੱਲੋਂ ਚੁਣੇ ਹੋਏ ਦੇਸ਼ ਦੇ ਪ੍ਰਧਾਨ ਮੰਤਰੀ ’ਤੇ ਦੇਸ਼-ਧ੍ਰੋਹੀ ਦੇ ਬੇਬੁਨਿਆਦ ਇਲਜ਼ਾਮਾਂ ਰਾਹੀਂ ਆਮ ਲੋਕਾਂ ਅਤੇ ਫ਼ੌਜੀ ਜਵਾਨਾਂ ਵਿਚ ਭੜਕਾਹਟ ਪੈਦਾ ਕਰਨ ਦੀ ਕੋਸ਼ਿਸ਼ ਕਰਦਿਆਂ ਰਾਸ਼ਟਰੀ ਸੁਰੱਖਿਆ ਨੂੰ ਵੀ ਖ਼ਤਰੇ ਵਿਚ ਪਾਉਣ ਤੋਂ ਗੁਰੇਜ਼ ਨਹੀਂ ਕੀਤਾ ਜਾਂਦਾ ਰਿਹਾ। 

ਭਾਜਪਾ ਆਗੂ ਡਾ: ਰਾਜੂ ਨੇ ਅੱਗੇ ਕਿਹਾ ਕਿ ਕੇਜਰੀਵਾਲ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਾਇਰ, ਮਨੋਰੋਗੀ, ਪਾਕਿਸਤਾਨ ਅਤੇ ਅਤਿਵਾਦੀਆਂ ਨਾਲ ਸੈਟਿੰਗ ਵਰਗੇ ਇਤਰਾਜ਼ਯੋਗ, ਗੁਮਰਾਹਕੁਨ, ਬੇਬੁਨਿਆਦ ਅਤੇ ਭੜਕਾਊ ਬਿਆਨਾਂ ਰਾਹੀਂ ਸਮਾਜ ਵਿਚ ਨਫ਼ਰਤ ਫੈਲਾਉਣ, ਸ਼ਾਂਤੀ ਭੰਗ ਕਰਨ ਅਤੇ ਅਰਾਜਕਤਾ ਪੈਦਾ ਕਰਨ ਦੀ ਕੋਸ਼ਿਸ਼ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ’ਆਪ’ ਦੀ ਸਰਕਾਰ ’ਚ ਪੰਜਾਬ ਵਿਚ ਪੁਲੀਸ ਦਾ ਸਿਆਸੀ ਕਰਨ ਹੋ ਚੁੱਕਿਆ ਹੈ। ਪੁਲੀਸ ਦੀ ਵਰਤੋਂ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਕਰਨ ਦੀ ਥਾਂ ਮਿਹਨਤਕਸ਼ ਆਮ ਲੋਕਾਂ, ਸਰਕਾਰੀ ਕਰਮਚਾਰੀਆਂ ਤੇ ਸਿਆਸੀ ਵਿਰੋਧੀਆਂ ਨੂੰ ਡਰਾਉਣ, ਧਮਕਾਉਣ ਤੇ ਦਬਾਉਣ ਲਈ ਕੀਤੀ ਜਾ ਰਹੀ ਹੈ। ਡਾ: ਰਾਜੂ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਖਿਲਾਫ ਕੇਜਰੀਵਾਲ ਦੀਆਂ ਹਰਕਤਾਂ ਬਰਦਾਸ਼ਤ ਨਹੀਂ  ਕੀਤੀਆਂ ਜਾਣਗੀਆਂ ਅਤੇ ਉਹ ਕੇਜਰੀਵਾਲ ਖਿਲਾਫ ਕਾਰਵਾਈ ਕਰਾਉਣ ਤੋਂ ਪਿੱਛੇ ਨਹੀਂ ਹਟਣਗੇ।

 

Tags: Kiren Rijiju , BJP , Bharatiya Janata Party , Union Minister of Law and Justice

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD