Monday, 17 June 2024

 

 

ਖ਼ਾਸ ਖਬਰਾਂ ਹਲਕੇ ਦਾ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨਾ ਮੇਰੀ ਪਹਿਲੀ ਤਰਜੀਹ - ਵਿਧਾਇਕ ਸ਼ੈਰੀ ਕਲਸੀ ਨਸ਼ਿਆਂ ਦੇ ਪਸਾਰੇ ਲਈ ਪਿਛਲੀਆਂ ਸਰਕਾਰਾਂ ਦੋਸ਼ੀ, ਮੌਜੂਦਾ ਸਰਕਾਰ ਨੇ ਨਸ਼ਾ ਵਿਰੁੱਧ ਇਮਾਨਦਾਰੀ ਨਾਲ ਕੰਮ ਕੀਤਾ - ਚੇਤਨ ਸਿੰਘ ਜੌੜਾਮਾਜਰਾ ਸੀ ਜੀ ਸੀ ਝੰਜੇੜੀ ਕੈਂਪਸ 'ਚ ਵਿਦਿਆਰਥੀਆਂ ਨੂੰ ਸੜਕੀ ਨਿਯਮਾਂ ਦੇ ਪਾਲਨ ਲਈ ਜਾਗਰੂਕ ਕਰਨ ਲਈ ਹਫ਼ਤਾਵਾਰੀ ਵਰਕਸ਼ਾਪ ਦਾ ਸਮਾਪਨ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੀ ਮਹਿਲਾ ਸਾਫਟਬਾਲ ਟੀਮ ਨੇ ਏਆਈਯੂ ਸਾਫਟਬਾਲ ਮਹਿਲਾ ਟੂਰਨਾਮੈਂਟ ਜਿੱਤਿਆ ਆਮ ਆਦਮੀ ਪਾਰਟੀ ਨੇ ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਮੋਹਿੰਦਰ ਭਗਤ ਨੂੰ ਬਣਾਇਆ ਉਮੀਦਵਾਰ ਡਾ. ਐੱਸ. ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਫਾਂਸੀ ਤੋਂ ਬਚਿਆ ਨੌਜਵਾਨ ਸੁਖਵੀਰ ਰਿਹਾਈ ਉਪਰੰਤ ਵਤਨ ਪਰਤਿਆ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਪਾਉਂਟਾ ਸਾਹਿਬ ਵਿਖੇ ਹੋਏ ਨਤਮਸਤਕ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ 34 ਸਾਲਾ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਹਿਮਾਚਲ ਵਿੱਚ ਹਮਲੇ ਦਾ ਸ਼ਿਕਾਰ ਹੋਏ ਐਨਆਰਆਈ ਪਰਿਵਾਰ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿਚ ਮਿਲਣ ਲਈ ਪਹੁੰਚੇ ਮੰਤਰੀ ਕੁਲਦੀਪ ਧਾਲੀਵਾਲ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨਾਲ ਕੀਤੀ ਮੁਲਾਕਾਤ ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਭਾਈ ਅਵਤਾਰ ਸਿੰਘ ਤੇ ਭਾਈ ਹਰਦੀਪ ਸਿੰਘ ਦੀ ਯਾਦ ’ਚ ਸਮਾਗਮ ਡਰੱਗ ਦੇ ਮੁੱਦੇ 'ਤੇ ਸੁਨੀਲ ਜਾਖੜ ਦੇ ਟਵੀਟ 'ਤੇ 'ਆਪ' ਦਾ ਜਵਾਬ ਪੰਜਾਬ ਵਿਚ ਭਾਜਪਾ ਦੀ ਜ਼ੀਰੋ ਸੀਟ ਲਈ ਸੁਨੀਲ ਜਾਖੜ ਜ਼ਿੰਮੇਵਾਰ : ਨੀਲ ਗਰਗ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਪ੍ਰੀਖਿਆ ਦੇ ਸੁਚਾਰੂ ਆਯੋਜਨ ਨੂੰ ਬਣਾਇਆ ਜਾਵੇ ਯਕੀਨੀ ਨਸ਼ਿਆਂ ਦੇ ਖਾਤਮੇ ਵਿੱਚ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜਰੂਰੀ : ਵਿਧਾਇਕ ਦੇਵ ਮਾਨ ਪ੍ਰਧਾਨ ਮੰਤਰੀ ਨੇ ਜੀ-7 ਸਮਿਟ ਦੇ ਮੌਕੇ ‘ਤੇ ਜਪਾਨ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਜੀ-7 ਸਮਿਟ ਵਿੱਚ ਪ੍ਰਧਾਨ ਮੰਤਰੀ ਨਰੇੰਦਰ ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਪ੍ਰਧਾਨ ਮੰਤਰੀ ਨੇ ਜੀ-7 ਸਮਿਟ ਮੌਕੇ ਯੂਕ੍ਰੇਨ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਜੀ-7 ਸਮਿਟ ਦੌਰਾਨ ਪ੍ਰਧਾਨ ਮੰਤਰੀ ਦੀ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਨਾਲ ਬੈਠਕ

 

ਪਿਛਲੀਆਂ ਸਰਕਾਰਾਂ ਨੇ ਆਪਣੇ ਨਿੱਜੀ ਫ਼ਾਇਦੇ ਲਈ ਪੰਜਾਬ ਦੇ ਥਰਮਲ ਪਲਾਂਟਾਂ ਦੀ ਹਾਲਤ ਕੀਤੀ ਬਦ ਤੋਂ ਬਦਤਰ : ਮਲਵਿੰਦਰ ਸਿੰਘ ਕੰਗ

ਮਾਨ ਸਰਕਾਰ ਬੰਦ ਪਏ ਥਰਮਲ ਪਲਾਂਟਾਂ ਨੂੰ ਫਿਰ ਕਰ ਰਹੀ ਹੈ ਸ਼ੁਰੂ, ਜਲਦੀ ਖ਼ਤਮ ਹੋਵੇਗੀ ਬਿਜਲੀ ਸਮੱਸਿਆ : ਮਲਵਿੰਦਰ ਸਿੰਘ ਕੰਗ

Malwinder Singh Kang, AAP, Aam Aadmi Party, Aam Aadmi Party Punjab, AAP Punjab, Neel Garg, Shashi Veer Sharma

Web Admin

Web Admin

5 Dariya News

ਚੰਡੀਗੜ , 14 May 2022

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਰਾਜ ’ਚ ਪੈਦਾ ਹੋਈ ਬਿਜਲੀ ਸਮੱਸਿਆ ਲਈ ਪਿਛਲੀਆਂ ਕਾਂਗਰਸ ਅਤੇ ਅਕਾਲੀ ਦਲ- ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ‘ਆਪ’ ਪੰਜਾਬ ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ, ‘ਪੰਜਾਬ ਦੀਆਂ ਰਿਵਾਇਤੀ ਪਾਰਟੀਆਂ ਨੇ ਆਪਣੇ ਨਿੱਜੀ ਫ਼ਾਇਦੇ ਲਈ ਰਾਜ ਦੇ ਬਿਜਲੀ ਪੈਦਾ ਕਰਨ ਵਾਲੇ ਸਾਧਨਾਂ ਦੀ ਰੱਜ ਕੇ ਕੁਵਰਤੋਂ ਕੀਤੀ ਅਤੇ ਥਰਮਲ ਪਾਵਰ ਪਲਾਟਾਂ ਦੀ ਹਾਲਤ ਬਦ ਤੋਂ ਬਦਤਰ ਕਰ ਦਿੱਤੀ। ਇਹੀ ਕਾਰਨ ਹੈ ਕਿ ਅੱਜ ਪੰਜਾਬ ’ਚ ਬਿਜਲੀ ਦੀ ਸਮੱਸਿਆ ਪੈਦਾ ਹੋ ਗਈ ਹੈ।’ ਕੰਗ ਸ਼ਨੀਵਾਰ ਨੂੰ ਇੱਥੇ ਪਾਰਟੀ ਮੁੱਖ ਦਫ਼ਤਰ ’ਚ ਇੱਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰ ਰਹੇ ਸਨ ਅਤੇ ਇਸ ਮੌਕੇ ਪਾਰਟੀ ਦੇ ਬੁਲਾਰੇ ਨੀਲ ਗਰਗ ਅਤੇ ਸ਼ਸ਼ੀਵੀਰ ਸ਼ਰਮਾ ਵੀ ਹਾਜ਼ਰ ਸਨ।ਮਲਵਿੰਦਰ ਸਿੰਘ ਕੰਗ ਨੇ ਅੱਗੇ ਕਿਹਾ ਕਿ ਬੀਤੇ 108 ਸਾਲਾਂ ਨਾਲੋਂ ਇਸ ਸਾਲ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ, ਜਿਸ ਕਰਕੇ ਇਸ ਸਾਲ ਅਪ੍ਰੈਲ ਅਤੇ ਮਈ ਮਹੀਨਿਆਂ ਵਿੱਚ 40 ਤੋਂ 45 ਫ਼ੀਸਦੀ ਵਾਧੇ ਨਾਲ 10,900 ਮੈਗਾਵਾਟ ਬਿਜਲੀ ਦੀ ਮੰਗ ਵੱਧ ਗਈ ਹੈ, ਜਦੋਂ ਕਿ ਪਿਛਲੇ ਸਾਲ ਇਨਾਂ ਦੋਵੇਂ ਮਹੀਨਿਆਂ ਵਿੱਚ ਬਿਜਲੀ ਦੀ ਮੰਗ 6500 ਮੈਗਾਵਾਟ ਸੀ।

ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਸੂਬੇ ਵਿੱਚ ਬਿਜਲੀ ਦੀ ਮੰਗ ਪੂਰੀ ਕਰਨ ਲਈ ਦਿਨ ਰਾਤ ਕੰਮ ਕਰ ਰਹੇ ਹਨ ਅਤੇ ਲਗਾਤਾਰ ਯੋਜਨਾਵਾਂ ਬਣਾ ਰਹੇ ਹਨ। ਆਉਣ ਵਾਲੇ ਦਿਨਾਂ ਦੌਰਾਨ ਸੂਬੇ ’ਚ ਬਿਜਲੀ ਦੀ ਕੋਈ ਕਮੀ ਨਹੀਂ ਹੋਵੇਗੀ। ਉਨਾਂ ਦੱਸਿਆ ਕਿ ਝੋਨੇ ਦੀ ਬਿਜਾਈ ਦੌਰਾਨ ਬਿਜਲੀ ਦੀ ਖਪਤ ਹਰ ਸਾਲ ਵੱਧ ਜਾਂਦੀ ਹੈ, ਪਰ ਉਹ (ਮਲਵਿੰਦਰ ਸਿੰਘ ਕੰਗ) ਵਿਸ਼ਵਾਸ ਦਿਵਾਉਂਦੇ ਹਨ ਕਿ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਕੋਈ ਕਮੀ ਨਹੀਂ ਹੋਣ ਦਿੱਤੀ ਜਾਵੇਗੀ। ਮੁੱਖ ਮੰਤਰੀ ਇਸ ਪੂਰੇ ਮਾਮਲੇ ਨੂੰ ਲੈ ਕੇ ਬੇਹੱਦ ਗੰਭੀਰ ਹਨ ਅਤੇ ਉਹ ਖ਼ੁਦ ਸਥਿਤੀ ’ਤੇ ਨਜ਼ਰ ਰੱਖ ਰਹੇ ਹਨ। ‘ਆਪ’ ਆਗੂ ਨੇ ਦੋਸ਼ ਲਾਇਆ ਕਿ ਪਿਛਲੀ ਕਾਂਗਰਸ ਸਰਕਾਰ ਨੇ ਬਠਿੰਡਾ ਥਰਮਲ ਦੇ 4 ਯੂਨਿਟ ਅਤੇ ਰੋਪੜ ਥਰਮਲ ਦੇ 2 ਯੂਨਿਟ ਬੰਦ ਕਰਵਾ ਕੇ ਬਿਜਲੀ ਪੈਦਾ ਕਰਨ ਦੇ ਸਾਧਨ ਖ਼ਤਮ ਕਰ ਦਿੱਤੇ ਸਨ। ਜਦੋਂ ਇਨਾਂ ਪਲਾਂਟਾਂ ਤੋਂ 800 ਮੈਗਾਵਾਟ ਬਿਜਲੀ ਪੈਦਾ ਹੁੰਦੀ ਸੀ। ਜਿਸ ਦਾ ਨੁਕਸਾਨ ਹੁਣ ਪੰਜਾਬ ਦੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਕੰਗ ਨੇ ਕਿਹਾ ਕਿ ਗੁਜਰਾਤ ਦੇ ਮੁਦਰਾ ਥਰਮਲ ਪਲਾਂਟ ਨਾਲ ਪੰਜਾਬ ਸਮੇਤ ਪੰਜ ਰਾਜਾਂ ਨੂੰ ਬਿਜਲੀ ਮਿਲਦੀ ਸੀ, ਉਹ ਵੀ ਸਾਲ 2018 ਤੋਂ ਬੰਦ ਪਿਆ ਹੈ। ਇਸ ਥਰਮਲ ਪਲਾਂਟ ਨਾਲ ਪੰਜਾਬ ਨੂੰ 475 ਮੈਗਾਵਾਟ ਬਿਜਲੀ ਮਿਲਦੀ ਸੀ , ਜਿਸ ਨੂੰ ਪਿਛਲੀ ਸਰਕਾਰ ਨੇ ਬੰਦ ਕਰ ਦਿੱਤਾ ਸੀ।

 ਇਸ ਤੋਂ ਇਲਾਵਾ ਛੱਤੀਸਗੜ ਦੇ ਪੱਛਵਾੜਾ ’ਚ  ਪੰਜਾਬ ਨੂੰ 2001 ’ਚ ਕੋਲੇ ਦੀ ਖਾਣ ਅਲਾਟ ਹੋਈ ਸੀ, ਇਸ ਨੂੰ 2015 ਤੋਂ ਕਿਸੇ ਵੀ ਸਰਕਾਰ ਨੇ ਚਲਾਉਣ ਦੀ ਕੋਸ਼ਿਸ਼ ਨਹੀਂ ਕੀਤੀ। ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਇਸ ਖਾਣ ਤੋਂ ਸਾਲਾਨਾ 70 ਲੱਖ ਮੀਟਰਿਕ ਟਨ ਕੋਲਾ ਮਿਲਦਾ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਖਾਣ ਨੂੰ ਦੁਬਾਰਾ ਸ਼ੁਰੂ ਕਰਾਉਣ ਦਾ ਫ਼ੈਸਲਾ ਕੀਤਾ ਹੈ। ਜੂਨ ਦੇ ਆਖ਼ਰੀ ਹਫ਼ਤੇ ਤੱਕ ਇਸ ਖਾਣ ’ਤੇ ਕੰਮ ਸ਼ੁਰੂ ਹੋ ਜਾਵੇਗਾ। ਖਾਣ ਦੇ ਸ਼ੁਰੂ ਹੋਣ ਨਾਲ ਪੰਜਾਬ ਨੂੰ ਸਸਤਾ ਕੋਲਾ ਮਿਲੇਗਾ ਅਤੇ ਸਰਕਾਰ ਨੂੰ 500 ਤੋਂ 600 ਕਰੋੜ ਰੁਪਏ ਦੀ ਬੱਚਤ ਹੋਵੇਗੀ। ਉਨਾਂ ਕਿਹਾ ਕਿ ਮਾਨ ਸਰਕਾਰ ਸੌਰ ਊਰਜਾ ਨੂੰ ਵੀ ਪ੍ਰਫੁਲਿਤ ਕਰਨ ਦਾ ਕੰਮ ਕਰ ਰਹੀ ਹੈ। ਸਰਕਾਰ ਦੀ ‘ਸੋਲਰ ਐਨਰਜੀ ਕਾਰਪੋਰੇਸ਼ਨ ਆਫ਼ ਇੰਡੀਆ’ ਨਾਲ ਗੱਲਬਾਤ ਚੱਲ ਰਹੀ ਹੈ। ਪੰਜਾਬ ਨੂੰ ਆਗਾਮੀ ਸਮੇਂ ਵਿੱਚ ਕਲੀਨ ਅਤੇ ਗਰੀਨ ਊਰਜਾ ਮਿਲਣ ਦੇ ਨਾਲ ਨਾਲ ਜਨਤਾ ਨੂੰ ਬਿਜਲੀ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ।    

 

Tags: Malwinder Singh Kang , AAP , Aam Aadmi Party , Aam Aadmi Party Punjab , AAP Punjab , Neel Garg , Shashi Veer Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD