Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪਟਿਆਲਾ ਜ਼ਿਲ੍ਹੇ 'ਚ ਲੱਗੇ ਦੂਜੇ ਜਨ ਸੁਵਿਧਾ ਕੈਂਪਾਂ ਨੂੰ ਲਾਮਿਸਾਲ ਹੁੰਗਾਰਾ

ਜਨ ਸੁਵਿਧਾ ਕੈਂਪਾਂ ਨੇ ਲੋਕਾਂ ਦੇ ਸਰਕਾਰੀ ਦਫ਼ਤਰਾਂ 'ਚ ਲੱਗਦੇ ਚੱਕਰ ਬੰਦ ਕਰਵਾਏ-ਅਜੀਤਪਾਲ ਸਿੰਘ ਕੋਹਲੀ

Ajit Pal Singh Kohli, Dr. Balbir Singh, Patiala, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਪਟਿਆਲਾ , 15 May 2022

Last updated on: May 15, 2022, 00:00 IST

ਅੱਜ ਪਟਿਆਲਾ ਜ਼ਿਲ੍ਹੇ 'ਚ ਲਗਾਏ ਗਏ ਦੂਸਰੇ ਜਨ ਸੁਵਿਧਾ ਕੈਂਪਾਂ ਨੂੰ ਲਾਮਿਸਾਲ ਹੁੰਗਾਰਾ ਦਿੰਦਿਆਂ 10 ਹਜ਼ਾਰ ਤੋਂ ਵਧੇਰੇ ਲੋਕਾਂ ਨੇ ਇਨ੍ਹਾਂ ਕੈਂਪਾਂ 'ਚ ਆਪਣੀ ਸ਼ਮੂਲੀਅਤ ਦਰਜ ਕਰਵਾਈ। ਜ਼ਿਲ੍ਹੇ ਦੇ ਸਮੂਹ ਵਿਧਾਇਕਾਂ ਦੀ ਅਗਵਾਈ ਹੇਠ ਅਤੇ ਪੰਜਾਬ ਸਰਕਾਰ ਦੀ ਵਿਸ਼ੇਸ਼ ਪਹਿਲਕਦਮੀ 'ਤੇ ਲੱਗੇ ਇਨ੍ਹਾਂ ਕੈਂਪਾਂ 'ਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਮੌਕੇ 'ਤੇ ਹੀ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ। ਸਥਾਨਕ ਵਿਧਾਇਕਾਂ ਨੇ ਕੈਂਪਾਂ 'ਚ ਲਾਭ ਲੈਣ ਵਾਲੇ ਲਾਭਪਾਤਰੀਆਂ ਨੂੰ ਪੈਨਸ਼ਨਾਂ ਸਮੇਤ ਹੋਰ ਸਰਕਾਰੀ ਸੇਵਾਵਾਂ ਦੇ ਸਰਟੀਫਿਕੇਟ ਮੌਕੇ 'ਤੇ ਹੀ ਪ੍ਰਦਾਨ ਕੀਤੇ।ਪਿੰਡ ਅਬਲੋਵਾਲ ਦੇ ਸਰਕਾਰੀ ਐਲੀਮੈਂਟਰੀ ਸਕੂਲ 'ਚ ਲੱਗੇ ਕੈਂਪ ਦਾ ਜਾਇਜ਼ਾ ਲੈਣ ਮੌਕੇ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਨੇ ਲੋਕਾਂ ਦੇ ਸਰਕਾਰੀ ਦਫ਼ਤਰਾਂ ਦੇ ਲੱਗਦੇ ਚੱਕਰ ਬੰਦ ਕਰਵਾ ਕੇ ਆਮ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਹੈ। ਸਰਕਾਰੀ ਸੀਨੀਅਰ ਸੈਕੰਡਰੀ ਤ੍ਰਿਪੜੀ ਵਿਖੇ ਪਟਿਆਲਾ ਦਿਹਾਤੀ ਦੇ ਵਿਧਾਇਕ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਨੇ ਲੋਕਾਂ ਨੂੰ ਅਹਿਸਾਸ ਕਰਵਾਇਆ ਹੈ ਕਿ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅਸਲ ਅਰਥਾਂ 'ਚ ਲੋਕਾਂ ਦੇ ਦੁਆਰ ਪੁੱਜੀ ਹੈ।

ਜ਼ਿਲ੍ਹੇ ਦੇ ਬਾਕੀ ਵਿਧਾਇਕਾਂ, ਚੇਤਨ ਸਿੰਘ ਜੌੜਾਮਾਜਰਾ, ਨੀਨਾ ਮਿੱਤਲ, ਗੁਰਦੇਵ ਸਿੰਘ ਦੇਵ ਮਾਨ, ਹਰਮੀਤ ਸਿੰਘ ਪਠਾਣਮਾਜਰਾ, ਕੁਲਵੰਤ ਸਿੰਘ ਬਾਜ਼ੀਗਰ ਤੇ ਗੁਰਲਾਲ ਘਨੌਰ ਨੇ ਆਪਣੇ ਹਲਕਿਆਂ 'ਚ ਇਨ੍ਹਾਂ ਕੈਂਪਾਂ ਮੌਕੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਸਰਕਾਰੀ ਦਫ਼ਤਰਾਂ ਦੀ ਬਜਾਇ ਜਨ ਸੁਵਿਧਾ ਕੈਂਪਾਂ 'ਚ ਲੋਕਾਂ ਦੇ ਘਰਾਂ ਨੇੜੇ ਹੀ ਪ੍ਰਦਾਨ ਕੀਤੇ ਜਾਣ ਦੀ ਸ਼ਲਾਘਾ ਕੀਤੀ।ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵਿਸਥਾਰ 'ਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਰੰਭੀ 'ਤੁਹਾਡੀ ਸਰਕਾਰ-ਤੁਹਾਡੇ ਦੁਆਰ' ਦੀ ਨਿਵੇਕਲੀ ਪਹਿਲਕਦਮੀ 'ਤੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਨੇ ਸਮੂਹ ਵਿਧਾਇਕਾਂ ਦੇ ਸਹਿਯੋਗ ਸਦਕਾ ਦੂਸਰੀ ਵਾਰ ਇਹ ਕੈਂਪ ਲਗਾਏ ਹਨ।ਡੀ.ਸੀ. ਨੇ ਦੱਸਿਆ ਕਿ ਅੱਜ 10 ਹਜ਼ਾਰ ਤੋਂ ਵਧੇਰੇ ਲੋਕਾਂ ਨੇ ਕੈਂਪਾਂ 'ਚ ਸ਼ਿਰਕਤ ਕੀਤੀ, ਇਨ੍ਹਾਂ 'ਚੋਂ 4673 ਨੇ ਆਪਣੀਆਂ ਦਰਖ਼ਾਸਤਾਂ ਦਿੱਤੀਆਂ, ਜਿਨ੍ਹਾਂ 'ਚੋਂ 2009 ਦੀ ਮੌਕੇ 'ਤੇ ਪੜਤਾਲ ਕੀਤੀ ਗਈ, ਬਾਕੀ ਦੀ ਪੜਤਾਲ ਕੀਤੀ ਜਾ ਰਹੀ ਹੈ। ਇਨ੍ਹਾਂ 'ਚੋਂ 1912 ਨੂੰ ਯੋਗ ਪਾਇਆ ਗਿਆ ਅਤੇ 510 ਨੂੰ ਮੌਕੇ 'ਤੇ ਵੱਖ-ਵੱਖ ਸੇਵਾਵਾਂ ਦੇ ਸਰਟੀਫਿਕੇਟ ਪ੍ਰਦਾਨ ਕਰ ਦਿੱਤੇ ਗਏ।

ਸਾਕਸ਼ੀ ਸਾਹਨੀ ਨੇ ਦੱਸਿਆ ਕਿ ਸਾਰੀਆਂ ਸਬ ਡਵੀਜ਼ਨਾਂ ਦੇ ਐਸ.ਡੀ.ਐਮਜ਼, ਡਾ. ਇਸਮਤ ਵਿਜੇ ਸਿੰਘ, ਚਰਨਜੀਤ ਸਿੰਘ, ਹਿਮਾਂਸ਼ੂ ਗੁਪਤਾ ਤੇ ਕੰਨੂ ਗਰਗ ਦੀ ਦੇਖ-ਰੇਖ ਹੇਠ ਇਨ੍ਹਾਂ ਕੈਂਪਾਂ 'ਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਪੈਨਸ਼ਨਾਂ, ਆਧਾਰ ਕਾਰਡ, ਸਿਹਤ ਬੀਮਾ ਕਾਰਡ, ਨਿਰਮਾਣ ਕਿਰਤੀ ਕਾਰਡ, ਨਗਰ ਨਿਗਮ ਤੇ ਤਹਿਸੀਲ ਪੱਧਰ ਦੇ ਕੰਮਾਂ ਤੋਂ ਇਲਾਵਾ ਕੋਵਿਡ ਟੀਕਾਕਰਨ ਆਦਿ ਵੀ ਕੀਤਾ ਗਿਆ। ਕੈਂਪਾਂ 'ਚ ਆਪਣੇ ਕੰਮ ਤੁਰੰਤ ਹੋਣ ਤੋਂ ਖੁਸ਼ ਹੋਏ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਵਿਧਾਇਕ ਸਾਹਿਬਾਨ ਦੇ ਨਾਲ-ਨਾਲ ਜ਼ਿਲ੍ਹਾ ਪ੍ਰਸ਼ਾਸਨ ਦਾ ਵੀ ਧੰਨਵਾਦ ਕੀਤਾ।ਇਸ ਦੌਰਾਨ ਬਲਵਿੰਦਰ ਸਿੰਘ ਸੈਣੀ, ਬੀਬਾ ਵੀਰਪਾਲ ਕੌਰ, ਜਨ ਜਾਤੀਆਂ ਸੰਘ ਦੇ ਪ੍ਰਧਾਨ ਗੁਰਚਰਨ ਸਿੰਘ ਰੁਪਾਣਾ ਤੇ ਜਨਰਲ ਸਕੱਤਰ ਹਰਿੰਦਰ ਸਿੰਘ ਬੜਤੀਆ, ਬਲਾਕ ਪ੍ਰਧਾਨ ਰਜਿੰਦਰ ਮੋਹਨ, ਸੁਰਜਨ ਸਿੰਘ ਪ੍ਰਧਾਨ ਵਾਰਡ ਨੰਬਰ 60, ਘੁੰਮਣ ਸਿੰਘ ਫੌਜੀ ਇੰਚਾਰਜ ਵਾਰਡ 1, ਮੀਤ ਪ੍ਰਧਾਨ ਯੂਥ ਵਿੰਗ ਜਗਦੀਪ ਸਿੰਘ ਜੱਗਾ, ਬਲਾਕ ਪ੍ਰਧਾਨ ਅਮਰਜੀਤ ਸਿੰਘ ਭਾਟੀਆ ਤੇ ਹੋਰ ਪਾਰਟੀ ਦੇ ਪ੍ਰਮੁੱਖ ਅਹੁਦੇਦਾਰ ਅਤੇ ਵਰਕਰ ਸਾਥੀ ਮੌਜੂਦ ਸਨ।

 

Tags: Ajit Pal Singh Kohli , Dr. Balbir Singh , Patiala , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD