Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਵਿਦਿਆਰਥੀਆਂ ਨੂੰ ਸਿੱਖਿਆ ਦੇ 'ਦੀਵਾਨੇ' ਬਣਾ ਰਿਹਾ ਦੀਵਾਨ ਖੇੜਾ ਦਾ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ

ਦੁਗਣੀ ਹੋਈ ਵਿਦਿਆਰਥੀਆਂ ਦੀ ਸੰਖਿਆ ,ਅਧਿਆਪਕਾਂ ਦੀ ਮਿਹਨਤ ਅਤੇ ਲਗਨ ਨੂੰ ਬੂਰ ਪਿਆ

Khas Khabar, Education

Web Admin

Web Admin

5 Dariya News

ਅਬੋਹਰ / ਫ਼ਾਜ਼ਿਲਕਾ , 15 May 2022

Last updated on: May 15, 2022, 00:00 IST

ਫ਼ਾਜ਼ਿਲਕਾ ਜ਼ਿਲੇ ਵਿਚ ਸਿੱਖਿਆ ਦੇ ਨੈਣ ਨਕਸ਼ ਤਰਾਸ਼ੇ ਜਾ ਰਹੇ ਹਨ। ਇਸ ਵਿਚ ਅਧਿਆਪਕਾਂ ਦੀ ਲਗਨ ਅਤੇ ਮਿਹਨਤ ਸਾਫ਼ ਝਲਕਣ ਲੱਗੀ ਹੈ। ਜ਼ਿਲੇ ਦੇ ਜੇਕਰ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੀਵਾਨ ਖੇੜਾ ਦੀ ਜੇਕਰ ਗੱਲ ਕਰੀਏ ਤਾਂ ਇਹ ਸਕੂਲ ਸੁੰਦਰ ਇਮਾਰਤਸਾਜੀ ਕਰਕੇ ਹੋਰਨਾਂ ਸਕੂਲਾਂ ਲਈ ਮਾਰਗਦਰਸ਼ਕ ਬਣ ਕੇ ਉਭਰ ਰਿਹਾ ਹੈ। ਸਕੂਲ ਦੀ ਸੁੰਦਰ ਇਮਾਰਤ, ਅਤਿ ਆਧੁਨਿਕ ਸਾਜੋ ਸਮਾਨ, ਹਰਿਆ ਭਰਿਆ ਵਾਤਾਰਵਣ, ਅਵੱਲ ਦਰਜੇ ਦੀ ਸਾਫ਼ ਸਫ਼ਾਈ, ਛੋਟੇ ਬਾਲਾਂ ਲਈ ਸਮਾਰਟ ਕਲਾਸਾਂ, ਅੰਗਰੇਜੀ ਅਤੇ ਪੰਜਾਬੀ ਮਾਧਿਅਮ ਵਿਚ ਸਿੱਖਿਆ, ਲਾਇਬ੍ਰੇਰੀ , ਕੰਪਿਊਟਰ ਲੈਬ ਅਤੇ ਪ੍ਰਾਜੈਕਟਰ ਨਾਲ ਲੈਸ ਸਮਾਰਟ ਕਲਾਸ ਰੂਮ ਵਿਦਿਆਰਥੀਆਂ ਨੂੰ ਨਵੇਂ ਰਾਹਾਂ ਵੱਲ ਉਡਾਰੀ ਭਰਨ ਲਈ ਪ੍ਰੇਰਿਤ ਕਰ ਰਿਹਾ ਹੈ।ਸਕੂਲ ਦੀਆਂ ਕੰਧਾਂ ਵੀ ਵਿਦਿਆਰਥੀਆਂ ਨੂੰ ਰਾਜਨੀਤੀ, ਸਮਾਜਿਕ ਅਤੇ ਹੋਰਨਾਂ ਖੇਤਰਾਂ ਦੀ ਜਾਣਕਾਰੀ ਮੁਹੱਈਆ ਕਰਵਾਉਂਦੀਆਂ ਹਨ। ਜਿੱਥੇ ਭਾਰਤ ਦੇ ਹੁਣ ਤੱਕ ਦੇ ਰਾਸ਼ਟਰਪਤੀ , ਪੰਜਾਬ ਦੇ ਮੁੱਖ ਮੰਤਰੀਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ। ਬੱਚਿਆਂ ਦੇ ਬੈਠਣ ਲਈ ਬੈਂਚ ਅਤੇ ਕੁਰਸੀਆਂ ਵਿਦਿਆਰਥੀਆਂ ਲਈ ਮੁਹੱਈਆ ਕਰਵਾਈਆਂ ਗਈਆਂ ਹਨ। ਸਕੂਲ ਵਿਚ ਵਿਦਿਆਰਥੀਆਂ ਲਈ ਐਜੂਕੇਸ਼ਨ ਪਾਰਕ ਬਣਾਇਆ ਗਿਆ ਹੈ। ਜਿਸ ਵਿਚ ਵਿਦਿਆਰਥੀਆਂ ਲਈ ਗਣਿਤ ਸਬੰਧੀ ਫਾਰਮੂਲੇ ਸੌਖੇ ਤਰੀਕੇ ਨਾਲ ਸਮਝਾਏ ਗਏ ਹਨ। ਇਸ ਦੇ ਨਾਲ ਹੀ ਸਕੂਲ ਵਿਚ ਲਿਸਨਿੰਗ ਲੈਬ ਦਾ ਵੀ ਨਿਰਮਾਣ ਕੀਤਾ ਗਿਆ ਹੈ।

ਸਕੂਲ ਦੇ ਮੁੱਖ ਅਧਿਆਪਕ ਸੁਰਿੰਦਰ ਕੰਬੋਜ ਨੇ ਦੱਸਿਆ ਕਿ ਸਕੂਲ ਵਿਚ ਵਿਦਿਆਰਥੀਆਂ ਨੂੰ ਉਚ ਗੁਣਵਤਾ ਵਾਲੀ ਸਿੱਖਿਆ ਮੁਹੱਈਆ ਕਰਵਾਉਣ ਵਿਚ ਜਿੱਥੇ ਅਧਿਆਪਕ ਜੀਅ ਜਾਨ ਨਾਲ ਮਿਹਨਤ ਕਰਦੇ ਹਨ। ਉਥੇ ਹੀ ਪਿੰਡ ਵਾਸੀਆਂ ਦਾ ਸਕੂਲ ਦੀ ਇਮਾਰਤਸਾਜੀ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਵਿਸ਼ੇਸ਼ ਯੋਗਦਾਨ ਮਿਲਦਾ ਰਹਿੰਦਾ ਹੈ। ਉਨਾਂ ਦੱਸਿਆ ਕਿ ਪਿੱਛਲੇ ਤਿੰਨ ਸਾਲਾਂ ਵਿਚ ਇਸ ਸਕੂਲ ਵਿਚ ਵਿਦਿਆਰਥੀਆਂ ਦੀ ਗਿਣਤੀ ਦੁਗਣੀ ਹੋ ਗਈ ਹੈ। ਇਸ ਵੇਲੇ ਸਕੂਲ ਵਿਚ 354 ਵਿਦਿਆਰਥੀ ਸਿੱਖਿਆ ਹਾਸਲ ਕਰ ਰਹੇ ਹਨ। ਇਸ ਦੇ ਨਾਲ ਹੀ ਸਕੂਲ ਵਿਚ ਪ੍ਰੀ ਪ੍ਰਾਇਮਰੀ ਦੀਆਂ ਕਲਾਸਾਂ ਵਿਚ ਸ਼ੁਰੂ ਹੋ ਚੁੱਕੀਆਂ ਹਨ। ਸਕੂਲ ਦੇ ਵਿਦਿਆਰਥੀ ਜਿੱਥੇ ਪੜਾਈ ਵਿਚ ਹੁਸ਼ਿਆਰ ਹਨ , ਉਥੇ ਹੀ ਹੋਰ ਗਤੀਵਿਧੀਆਂ ਵਿਚ ਵੀ ਵੱਧ ਚੜ ਕੇ ਹਿੱਸਾ ਲੈਂਦੇ ਹਨ। ਸਕੂਲ ਵਿਚ ਵਾਤਾਵਰਣ ਨੂੰ ਹਰਿਆ ਭਰਿਆ ਰੱਖਣ ਲਈ ਵਿਸ਼ੇਸ਼ ਧਿਆਨ ਰੱਖਿਆ ਜਾਂਦਾ ਹੈ। ਉਨਾਂ ਦੱਸਿਆ ਕਿ ਜਿੱਥੇ ਸਕੂਲ ਵਿਚ ਪਾਰਕਾਂ ਦਾ ਨਿਰਮਾਣ ਕੀਤਾ ਗਿਆ ਹੈ। ਉਥੇ ਹੀ ਸਕੂਲ ਵਿਚ ਵਿਦਿਆਰਥੀਆਂ ਅੰਦਰ ਨੈਤਿਕ ਸਿੱਖਿਆ ਦੇ ਗੁਣ ਪੈਦਾ ਕਰਨ ਲਈ ਮਾਟੋ ਡਿਸਪਲੇਅ ਕੀਤੇ ਗਏ ਹਨ।

ਜੇਕਰ ਸਕੂਲ ਦੇ ਅਧਿਆਪਕਾਂ ਵਲੋਂ ਵਾਤਾਵਰਣ ਨੂੰ ਬਚਾਉਣ ਲਈ ਕੀਤੀ ਜਾਂਦੀ ਚਾਰਾਚੋਈ ਨੂੰ ਦੇਖੀਏ ਤਾਂ ਅਧਿਆਪਕਾਂ ਵਲੋਂ ਵਾਤਾਵਰਣ ਪ੍ਰਤੀ ਹਾਂ ਪੱਖੀ ਨਜ਼ਰੀਆ ਅਪਣਾਇਆ ਜਾ ਰਿਹਾ ਹੈ। ਸਕੂਲ ਦੇ ਵਾਤਾਵਰਣ ਨੂੰ ਹਰਾ ਭਰਾ ਰੱਖਣ ਲਈ ਸਕੂਲ ਵਿਚ ਦਰਖੱਤ ਵੀ ਲਗਾਏ ਗਏ ਹਨ। ਇਸ ਦੇ ਨਾਲ ਹੀ ਸਕੂਲ ਦੇ ਵਿਦਿਆਰਥੀਆਂ ਦੇ ਲਈ ਪੀਣ ਵਾਲੇ ਸਾਫ਼ ਪਾਣੀ ਦਾ ਪ੍ਰਬੰਧ ਕੀਤਾ ਗਿਆ ਹੈ। ਜਿੱਥੇ ਪਾਣੀ ਵਾਲੀ ਜਗਾ ਤੇ ਸ਼ੈੱਡ ਦਾ ਨਿਰਮਾਣ ਕਰਵਾਇਆ ਗਿਆ ਹੈ। ਮਿਡ ਡੇਅ ਮੀਲ ਲਈ ਜਿੱਥੇ ਵਧੀਆ ਰਸੋਈ ਬਣਾਈ ਗਈ ਹੈ। ਉਥੇ ਹੀ ਵਿਦਿਆਰਥੀਆਂ ਦੇ ਖਾਣ ਵਾਲੇ ਸਥਾਨ ਤੇ ਚੰਗੇ ਮਗਨਰੇਗਾ ਤਹਿਤ ਸ਼ੈੱਡ ਦਾ ਨਿਰਮਾਣ ਕੀਤਾ ਗਿਆ ਹੈ। ਸਕੂਲ ਵਿਚ ਇਕ ਸੁੰਦਰ ਹੱਟ ਦਾ ਨਿਰਮਾਣ ਕੀਤਾ ਗਿਆ ਹੈ। ਉਨਾਂ ਕਿਹਾ ਕਿ ਸਕੂਲ ਵਿਚ ਵਿਦਿਆਰਥੀਆਂ ਨੂੰ ਕਿਤਾਬਾਂ ਨਾਲ ਜੋੜਨ ਲਈ ਲਾਇਬ੍ਰੇਰੀ ਦਾ ਨਿਰਮਾਣ ਕੀਤਾ ਗਿਆ ਹੈ। ਜਿਸ ਵਿਚ ਇਕ ਹਜ਼ਾਰ ਦੇ ਕਰੀਬ ਕਿਤਾਬਾਂ ਰੱਖੀਆਂ ਗਈਆਂ ਹਨ। ਜਿੱਥੇ ਵਿਦਿਆਰਥੀ ਸ਼ਬਦਾਂ ਨਾਲ ਸਾਂਝ ਪਾਉਂਦੇ ਹਨ। ਵਿਦਿਆਰਥੀ ਕਹਿੰਦੇ ਹਨ ਕਿ ਉਨਾਂ ਦੀ ਅਧਿਆਪਕਾਂ ਨਾਲ ਸਾਂਝ ਦੋਸਤਾਂ ਵਰਗੀ ਹੈ।ਸਕੂਲ ਮੁੱਖੀ ਸ੍ਰੀ ਕੰਬੋਜ ਨੇ ਦੱਸਿਆ ਕਿ ਆਸੇ ਪਾਸੇ ਦੇ ਵਿਦਿਆਰਥੀਆਂ ਨੂੰ ਸਕੂਲ ਵਿਚ ਲਿਆਉਣ ਲਈ ਦੋ ਵੈਨ ਦਾ ਪ੍ਰਬੰਧ ਕੀਤਾ ਗਿਆ ਹੈ। ਉਨਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਿੱਖਿਆ ਦੇ ਖੇਤਰ ਵਿਚ ਨਵੀਆਂ ਉਡਾਰੀਆਂ ਭਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

 

Tags: Khas Khabar , Education

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD