Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬੀਬਾ ਜੈ ਇੰਦਰ ਕੌਰ ਨੇ ਪੰਜਾਬੀ ਯੂਨੀਵਰਸਿਟੀ ਦੇ ਸਪੋਰਟਸ ਮੈਡਲ ਜੇਤੂਆਂ ਨਾਲ ਮੋਤੀਬਾਗ ਪੈਲੇਸ ਵਿਖੇ ਚਾਹ 'ਤੇ ਕੀਤੀ ਚਰਚਾ

ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ ਵਿੱਚ ਪੰਜਾਬ ਦਾ ਮਾਣ ਵਧਾਉਣ ਲਈ ਮਹਿਲਾ ਅਥਲੀਟਾਂ ਨੂੰ ਦਿੱਤੀ ਵਧਾਈ

Jai Inder Kaur, Patiala, Moti Bagh Palace, Khelo India University Games

Web Admin

Web Admin

5 Dariya News

ਪਟਿਆਲਾ , 15 May 2022

Last updated on: May 15, 2022, 00:00 IST

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪੁੱਤਰੀ ਅਤੇ ਪੰਜਾਬ ਜਾਟ ਮਹਾਂਸਭਾ ਦੀ ਮਹਿਲਾ ਵਿੰਗ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਪੰਜਾਬੀ ਯੂਨੀਵਰਸਿਟੀ ਦੀਆਂ ਉਨ੍ਹਾਂ ਮਹਿਲਾ ਮੈਡਲ ਜੇਤੂਆਂ ਦੀ ਮੇਜ਼ਬਾਨੀ ਕੀਤੀ ਜਿਨ੍ਹਾਂ ਨੇ ਹਾਲ ਹੀ ਵਿੱਚ ਬੈਂਗਲੁਰੂ ਵਿਖੇ ਹੋਈਆਂ ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ ਵਿੱਚ ਪੰਜਾਬ ਦਾ ਨਾਂ ਰੌਸ਼ਨ ਕੀਤਾ ਸੀ।ਪੰਜਾਬੀ ਯੂਨੀਵਰਸਿਟੀ ਨੇ ਇਨ੍ਹਾਂ ਖੇਡਾਂ ਵਿੱਚ ਕੁੱਲ 31 ਤਗਮੇ ਜਿੱਤੇ ਸਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਲੜਕੀਆਂ ਨੇ ਜਿੱਤੇ ਸਨ।ਨੌਜਵਾਨ ਖਿਡਾਰੀਆਂ ਨੂੰ ਉਨ੍ਹਾਂ ਦੀ ਜਿੱਤ 'ਤੇ ਵਧਾਈ ਦਿੰਦਿਆਂ ਜੈ ਇੰਦਰ ਕੌਰ ਨੇ ਕਿਹਾ, "ਤੁਸੀਂ ਲੜਕੀਆਂ ਨੇ ਇੰਨੀ ਛੋਟੀ ਉਮਰ ਵਿੱਚ ਜੋ ਪ੍ਰਾਪਤ ਕੀਤਾ ਹੈ ਉਹ ਬਹੁਤ ਸ਼ਾਨਦਾਰ ਹੈ ਅਤੇ ਸਾਡੇ ਨੌਜਵਾਨਾਂ ਲਈ ਪ੍ਰੇਰਨਾਦਾਇਕ ਹੈ। ਤੁਹਾਡੀ ਮਿਹਨਤ, ਲਗਨ ਅਤੇ ਤੁਹਾਡੇ ਕੋਚਾਂ ਦੀਆਂ ਸਿੱਖਿਆਵਾਂ ਨੇ ਹੀ ਇਹ ਉਪਲਬਧੀ ਸੰਭਵ ਕੀਤੀ ਹੈ ਅਤੇ ਸਾਨੂੰ ਸਾਰਿਆਂ ਨੂੰ ਤੁਹਾਡੇ 'ਤੇ ਬਹੁਤ ਮਾਣ ਹੈ। ਮੇਰੇ ਮਾਤਾ ਜੀ ਪ੍ਰਨੀਤ ਕੌਰ ਜੀ ਹਮੇਸ਼ਾ ਹੀ ਮਹਿਲਾ ਸਸ਼ਕਤੀਕਰਨ ਦੀ ਪ੍ਰਫੁੱਲਤਾ ਲਈ ਕੰਮ ਕਰਦੇ ਰਹੇ ਹਨ ਅਤੇ ਸਾਡੀਆਂ ਕੁੜੀਆਂ ਨੂੰ ਰਾਸ਼ਟਰੀ ਪੱਧਰ 'ਤੇ ਇੰਨਾ ਵਧੀਆ ਪ੍ਰਦਰਸ਼ਨ ਕਰਦੇ ਦੇਖ ਕੇ ਉਨ੍ਹਾਂ ਨੂੰ ਵੀ ਬਹੁਤ ਖੁਸ਼ੀ ਹੋਈ ਹੈ। ਮੈਂ ਤੁਹਾਡੇ ਸਾਰਿਆਂ ਨੂੰ ਭਵਿੱਖ ਦੀਆਂ ਸਾਰੀਆਂ ਖੇਡਾਂ ਲਈ ਸ਼ੁੱਭਕਾਮਨਾਵਾਂ ਦਿੰਦੀ ਹਾਂ।"

ਜੈ ਇੰਦਰ ਕੌਰ ਪੰਜਾਬੀ ਯੂਨੀਵਰਸਿਟੀ ਦੀਆਂ ਲਗਭਗ 24 ਲੜਕੀਆਂ ਅਤੇ ਉਨ੍ਹਾਂ ਦੇ ਕੋਚਾਂ ਨੂੰ ਆਪਣੇ ਮੋਤੀਬਾਗ ਪੈਲੇਸ ਸਥਿਤ ਰਿਹਾਇਸ਼ 'ਤੇ ਚਾਹ ਦੀ ਮੇਜ਼ਬਾਨੀ ਕਰ ਰਹੇ ਸੀ। ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਤਲਵਾਰਬਾਜ਼ੀ, ਅਥਲੈਟਿਕਸ, ਜੂਡੋ, ਤੀਰਅੰਦਾਜ਼ੀ, ਨਿਸ਼ਾਨੇਬਾਜ਼ੀ ਸਮੇਤ ਹੋਰ ਮੁਕਾਬਲਿਆਂ ਵਿੱਚ ਤਗਮੇ ਜਿੱਤੇ ਹਨ।ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਡਾਇਰੈਕਟਰ ਸਪੋਰਟਸ ਗੁਰਸ਼ਰਨ ਕੌਰ ਰੰਧਾਵਾ ਨੇ ਖਿਡਾਰੀਆਂ ਦੀ ਮੇਜ਼ਬਾਨੀ ਅਤੇ ਸ਼ਲਾਘਾ ਕਰਨ ਲਈ ਜੈ ਇੰਦਰ ਕੌਰ ਦਾ ਧੰਨਵਾਦ ਕਰਦਿਆਂ ਕਿਹਾ, "ਅਸੀਂ ਜੈ ਇੰਦਰ ਕੌਰ ਮੈਡਮ ਦੇ ਸਾਡੇ ਨਾਲ ਮੁਲਾਕਾਤ ਕਰਨ ਅਤੇ ਵਿਦਿਆਰਥੀਆਂ ਨੂੰ ਨੈਤਿਕ ਹੁਲਾਰਾ ਦੇਣ ਲਈ ਬਹੁਤ ਧੰਨਵਾਦੀ ਹਾਂ।"ਏਸ਼ੀਆ ਕੱਪ ਵਿੱਚ ਕੰਪਾਊਂਡ ਵਰਗ ਵਿੱਚ 2 ਸੋਨ ਅਤੇ 1 ਚਾਂਦੀ ਦਾ ਤਗਮਾ ਜਿੱਤਣ ਵਾਲੀ ਤੀਰਅੰਦਾਜ਼ ਪ੍ਰਨੀਤ ਕੌਰ ਨੇ ਆਪਣਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ, “ਜੈ ਇੰਦਰ ਕੌਰ ਜੀ ਨਾਲ ਮਿਲਣਾ ਬਹੁਤ ਵਧੀਆ ਅਨੁਭਵ ਰਿਹਾ, ਉਹ ਇੰਨੀ ਚੰਗੀ ਅਤੇ ਨਿਮਰ ਵਿਅਕਤੀ ਹਨ ਅਤੇ ਉਹਨਾਂ ਦੀ ਪ੍ਰਸ਼ੰਸਾ ਦੇ ਸ਼ਬਦਾ ਨੇ ਸਾਨੂੰ ਸਾਰਿਆਂ ਨੂੰ ਖੁਸ਼ੀ ਨਾਲ ਭਰ ਦਿੱਤਾ ਹੈ।"

ਯਾਦ ਕਰਦੇ ਹੋਏ ਕਿ ਐਮ.ਪੀ.ਪਟਿਆਲਾ ਪ੍ਰਨੀਤ ਕੌਰ ਜੀ ਵੀ ਪਹਿਲਾਂ ਵੀ ਉਹਨਾਂ ਦੀ ਸ਼ਲਾਘਾ ਕਰ ਚੁੱਕੇ ਹਨ, ਤੀਰਅੰਦਾਜ਼ ਪਰਨੀਤ ਕੌਰ ਨੇ ਦੱਸਿਆ ਕਿ “ਪਿਛਲੇ ਸਾਲ ਜਦੋਂ ਮੈਂ ਵਿਸ਼ਵ ਤੀਰਅੰਦਾਜ਼ੀ ਯੂਥ ਚੈਂਪੀਅਨ ਵਿੱਚ ਗੋਲਡ ਮੈਡਲ ਜਿੱਤਿਆ ਸੀ ਤਾਂ ਮੈਡਮ ਪ੍ਰਨੀਤ ਕੌਰ ਨੇ ਓਹਦੋਂ ਵੀ ਮੈਨੂੰ ਫ਼ੋਨ ਕੀਤਾ ਸੀ ਅਤੇ ਮੇਰੀ ਜਿੱਤ 'ਤੇ ਮੈਨੂੰ ਵਧਾਈ ਦਿੱਤੀ ਸੀ। ਉਨ੍ਹਾਂ ਨੇ ਹਮੇਸ਼ਾ ਉਭਰਦੇ ਖਿਡਾਰੀਆਂ ਦਾ ਸਮਰਥਨ ਕੀਤਾ ਅਤੇ ਮੈਂ ਉਨ੍ਹਾਂ ਦੀ ਧੰਨਵਾਦੀ ਹਾਂ।"ਇਸ ਸਮਾਗਮ ਵਿੱਚ ਸ਼ਾਮਲ ਹੋਣ ਵਾਲੀਆਂ ਖਿਡਾਰਨਾਂ ਤਨਵੀਰ ਕੌਰ, ਸਿਮਰਜੀਤ ਸਿੰਘ, ਕਿਰਨਜੋਤ ਕੌਰ, ਸਿਮਰਨਦੀਪ ਕੌਰ, ਜਿਨ੍ਹਾਂ ਨੇ 400 ਮੀਟਰ ਰਿਲੇਅ ਵਿੱਚ ਕੌਮੀ ਰਿਕਾਰਡ ਕਾਇਮ ਕਰਕੇ ਗੋਲਡ ਮੈਡਲ ਜਿੱਤਿਆ, ਸਿਮਰਨਜੀਤ ਕੌਰ, ਲਗਨ ਜਿੰਦਲ, ਅਨੰਨਿਆ ਅਤੇ ਪਵਨੀਤ ਕੌਰ ਜਿਨ੍ਹਾਂ ਨੇ ਤਲਵਾਰਬਾਜ਼ੀ ਵਿੱਚ ਟੀਮ ਵਿੱਚ ਕਾਂਸੀ ਦਾ ਤਗਮਾ ਜਿੱਤਿਆ, ਪ੍ਰਨੀਤ ਕੌਰ (ਤੀਰਅੰਦਾਜ਼ੀ), ਮਨਪ੍ਰੀਤ ਕੌਰ (ਜੂਡੋ), ਸੁਜਾਤਾ, ਮਨਪ੍ਰੀਤ ਕੌਰ, ਪ੍ਰਭਜੋਤ ਕੌਰ, ਤੀਰਅੰਦਾਜ਼ੀ ਵਿੱਚ ਟੀਮ ਗੋਲਡ ਜਿੱਤਣ ਵਾਲੀ ਪ੍ਰੀਤਇੰਦਰ ਕੌਰ, ਪ੍ਰਭਜੋਤ (ਗੋਲਡ, ਤੀਰਅੰਦਾਜ਼ੀ), ਅਨੁਸ਼ਿਕਾ, ਸਹਿਜਪ੍ਰੀਤ ਕੌਰ, ਤਨੀਸ਼ਾ, ਅਮਨਦੀਪ ਕੌਰ (ਸਿਲਵਰ, ਰਿਕਰਵ ਤੀਰਅੰਦਾਜ਼ੀ), ਡਾ. ਇੰਸ਼ਨੀਤ ਔਲਖ (ਸ਼ੂਟਿੰਗ ਗੋਲਡ), ਅਰਸ਼ਦੀਪ ਕੌਰ (ਸਿਲਵਰ, ਸ਼ੂਟਿੰਗ), ਕ੍ਰਿਤਿਕਾ ਸ਼ਰਮਾ (ਸਿਲਵਰ, ਸ਼ੂਟਿੰਗ) ਅਤੇ ਅਸੀਸ ਛੀਨਾ (ਸਕੀਟ ਸ਼ੂਟਿੰਗ ਗੋਲਡ) ਆਦਿ ਹਾਜ਼ਿਰ ਸਨ।

 

Tags: Jai Inder Kaur , Patiala , Moti Bagh Palace , Khelo India University Games

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD