Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਵਿਧਾਇਕ ਅਸ਼ੋਕ ਪਰਾਸ਼ਰ ਨੇ ਮੇਨ ਸਿ਼ਵਪੁਰੀ ਰੋਡ ਦਾ 78.43 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੜਕ ਬਨਾਉਣ ਦੇ ਕੰਮ ਦੀ ਕੀਤੀ ਸ਼ੁਰੂਆਤ

ਕਿਹਾ ! ਵਿਕਾਸ ਕਾਰਜ਼ਾਂ ਵਿੱਚ ਕੋਈ ਕਸਰ ਨਹੀਂ ਛੱਡਣਗੇ ਅਤੇ ਲੋਕਾਂ ਦੀਆਂ ਆਸਾਂ ਤੇ ਪੂਰਾ ਉਤਰਾਗੇ

Ashok Prashar Pappi, Ludhina, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 16 May 2022

Last updated on: May 16, 2022, 00:00 IST

ਹਲਕਾ ਲੁਧਿਆਣਾ ਕੇਂਦਰੀ ਦੇ ਵਿਧਾਇਕ ਸ਼੍ਰੀ ਅਸ਼ੋਕ ਪਰਾਸ਼ਰ ਨੇ ਵਾਰਡ ਨੰਬਰ 59 ਅਤੇ 85 ਦੇ ਏਰੀਏ ਵਿੱਚ ਪੈਂਦੀ ਟੂਟੀਆਂ ਵਾਲੇ ਮੰਦਰ ਤੋਂ ਬੁੱਢੇ ਨਾਲੇ ਤੱਕ ਮੇਨ ਸਿ਼ਵਪੁਰੀ ਰੋਡ ਦਾ 78.43 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਸੜਕ ਦੇ ਕੰਮ ਦੀ ਸ਼ੁਰੂਆਤ ਕਰਨ ਦਾ ਉਦਘਾਟਨ ਕੀਤਾ। ਇਹ ਸੜਕ ਅੱਗੇ ਲੁਧਿਆਣਾ ਸ਼ਹਿਰ ਦੇ ਵਾਰਡ ਨੰਬਰ 86 ਅਤੇ 88 ਦੇ ਏਰੀਏ ਨਾਲ ਜੁੜ ਜਾਵੇਗੀ ਅਤੇ ਇਸ ਸੜਕ ਦੇ ਬਣਨ ਨਾਲ ਲੁਧਿਆਣਾ ਸ਼ਹਿਰ ਦੇ ਵਾਸੀਆਂ ਨੂੰ ਬਹੁਤ ਫਾਇਦਾ ਹੋਵੇਗਾ। ਇਸ ਮੌਕੇ ਉਨਾਂ ਨਾਲ ਵਾਰਡ ਨੰਬਰ 59 ਦੇ ਕੌਸਲਰ ਸ੍ਰੀਮਤੀ ਪ੍ਰਭਜੋਤ ਕੌਰ ਭੋਲਾ ਅਤੇ ਵਾਰਡ ਨੰਬਰ 64 ਦੇ ਕੌਸਲਰ ਸ੍ਰੀ ਰਾਕੇਸ਼ ਪਰਾਸ਼ਰ ਵੀ ਵਿਸ਼ੇਸ਼ ਤੌਰ ਤੇ ਸ਼ਾਮਿਲ ਸਨ। ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ ਨੇ ਕਿਹਾ ਕਿ ਇਹ ਸੜਕ ਬਨਾਉਣ ਲਈ ਇਲਾਕੇ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਮੰਗ ਸੀ ਜਿਸ ਨੂੰ ਪੂਰਾ ਕੀਤਾ ਗਿਆ ਹੈ। 

ਉਹਨਾਂ ਕਿਹਾ ਕਿ ਮੇਰੇ ਹਲਕੇ ਵਿੱਚ ਕਿਸੇ ਵੀ ਕੌਸਲਰ ਦੇ ਵਾਰਡ ਦਾ ਕੋਈ ਵੀ ਕੰਮ ਹੋਣ ਵਾਲਾ ਹੈ ਉਸ ਨੂੰ ਉਹ ਪਹਿਲ ਦੇ ਅਧਾਰ ਤੇ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਕਰਵਾਉਣਗੇ ਅਤੇ ਆਉਣ ਵਾਲੇ ਸਮੇ ਵਿੱਚ ਵੀ ਉਹ ਲੁਧਿਆਣਾ ਸ਼ਹਿਰ ਅਤੇ ਹਲਕੇ ਦੇ ਵਿਕਾਸ ਕਾਰਜ਼ ਕਰਵਾਉਣ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਛੱਡਣਗੇ ਅਤੇ ਲੋਕਾਂ ਦੀਆਂ ਆਸਾ `ਤੇ ਪੂਰਾ ਉਤਰਨਾ ਅਤੇ ਅਣਥਕ ਮਿਹਨਤ ਹੀ ਉਹਨਾਂ ਦਾ ਇੱਕੋ ਇਕ ਟੀਚਾ ਹੈ। ਉਹਨਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਸ਼ਹਿਰ ਦੀ ਸਾਫ ਸਫਾਈ ਨੂੰ ਹਰ ਹੀਲੇ ਵਧੀਆ ਬਨਾਉਣ ਅਤੇ ਉਹਨਾਂ ਸ਼ਹਿਰ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਇਸ ਸਮਾਜਿਕ ਕੰਮ ਲਈ ਨਗਰ ਨਿਗਮ ਦਾ ਸਹਿਯੋਗ ਕਰਨ। ਉਹਨਾਂ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਸਰਕਾਰ ਲੁਧਿਆਣਾ ਸ਼ਹਿਰ ਨੂੰ ਵਧੀਆ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ ਹਨ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਔਕੜ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। 

ਵਾਰਡ ਨੰਬਰ 59 ਦੇ ਕੌਸਲਰ ਸ੍ਰੀਮਤੀ ਪ੍ਰਭਜੋਤ ਕੌਰ ਭੋਲਾ ਨੇ ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ ਦਾ ਧੰਨਵਾਦ ਕਰਦਿਆ ਕਿਹਾ ਕਿ ਮੇਰੇ ਵਾਰਡ ਦੀ ਇਹ ਸੜਕ ਬਣਨ ਦੀ ਮੰਗ ਬੜੇ ਲੰਬੇ ਸਮੇਂ ਤੋਂ ਸੀ ਜਿਸ ਨੂੰ ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ ਨੇ ਪੂਰਾ ਕੀਤਾ ਹੈ। ਇਸ ਮੌਕੇ ਹੋਰਨਾ ਤੋਂ ਇਲਾਵਾ ਸੀਨੀਅਰ ਆਗੂ ਪੀ.ਏ ਸ੍ਰੀ ਸੁਮਿਤ ਕੁਮਾਰ, ਸ੍ਰੀ ਓਮਾ ਦੱਤ ਸ਼ਰਮਾ, ਸਾਬਕਾ ਕੌਸਲਰ ਸ੍ਰੀ ਸਤਨਾਮ ਆਹੂਜਾ, ਸ੍ਰੀ ਰਾਕੇਸ਼ ਆਨੰਦ ਚਾਹਲ, ਸ੍ਰੀ ਦੀਪਕ ਮਾਕਨ, ਪੰਡਤ ਅਜੇ ਵਸਿ਼ਸ਼ਟ, ਸ੍ਰੀ ਅਨਿਲ ਗੋਗਨਾ, ਸ੍ਰੀ ਵਿਕਾਸ ਪਰਾਸ਼ਰ ਕਾਕੂ, ਸ੍ਰੀ ਸੌਰਵ ਪਰਾਸ਼ਰ, ਨਗਰ ਨਿਗਮ ਦੇ ਐਕਸੀਅਨ ਸ੍ਰੀ ਹਰਕੰਵਲਜੀਤ ਸਿੰਘ, ਐਸ.ਡੀ.ਓ ਸ੍ਰੀ ਅਕਸ਼ੇ ਬਾਂਸਲ, ਜੀ.ਈ ਸ੍ਰੀ ਅਮਨਦੀਪ ਸਿੰਘ ਤੇ ਸ੍ਰੀ ਵਿਕਾਸ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

 

Tags: Ashok Prashar Pappi , Ludhina , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD